< ਆਮੋਸ 3 >

1 ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ,
שמעו את הדבר הזה אשר דבר יהוה עליכם בני ישראל על כל המשפחה אשר העליתי מארץ מצרים לאמר׃
2 “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
רק אתכם ידעתי מכל משפחות האדמה על כן אפקד עליכם את כל עונתיכם׃
3 “ਭਲਾ, ਦੋ ਮਨੁੱਖ ਇਕੱਠੇ ਚੱਲ ਸਕਦੇ ਹਨ, ਜੇ ਉਹ ਸਹਿਮਤ ਨਾ ਹੋਣ?
הילכו שנים יחדו בלתי אם נועדו׃
4 ਕੀ ਬੱਬਰ ਸ਼ੇਰ ਬਿਨ੍ਹਾਂ ਕੋਈ ਸ਼ਿਕਾਰ ਮਿਲੇ ਜੰਗਲ ਵਿੱਚ ਗੱਜੇਗਾ? ਕੀ ਜੁਆਨ ਸ਼ੇਰ ਬਿਨ੍ਹਾਂ ਕੁਝ ਫੜ੍ਹੇ ਆਪਣੀ ਗੁਫ਼ਾ ਵਿੱਚੋਂ ਅਵਾਜ਼ ਕੱਢੇਗਾ?
הישאג אריה ביער וטרף אין לו היתן כפיר קולו ממענתו בלתי אם לכד׃
5 ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ਼ ਧਰਤੀ ਉੱਤੋਂ ਉੱਛਲੇਗਾ?
התפל צפור על פח הארץ ומוקש אין לה היעלה פח מן האדמה ולכוד לא ילכוד׃
6 ਭਲਾ, ਸ਼ਹਿਰ ਵਿੱਚ ਤੁਰ੍ਹੀ ਫੂਕੀ ਜਾਵੇ ਅਤੇ ਲੋਕ ਨਾ ਡਰਨ? ਭਲਾ, ਜੇ ਯਹੋਵਾਹ ਨਾ ਭੇਜੇ ਤਾਂ ਕੀ ਕੋਈ ਬਿਪਤਾ ਕਿਸੇ ਸ਼ਹਿਰ ਉੱਤੇ ਆਵੇਗੀ?
אם יתקע שופר בעיר ועם לא יחרדו אם תהיה רעה בעיר ויהוה לא עשה׃
7 ਸੱਚ-ਮੁੱਚ ਪ੍ਰਭੂ ਯਹੋਵਾਹ ਆਪਣੇ ਸੇਵਕ ਨਬੀਆਂ ਉੱਤੇ ਆਪਣਾ ਭੇਤ ਪਰਗਟ ਕੀਤੇ ਬਿਨ੍ਹਾਂ ਕੋਈ ਕੰਮ ਨਹੀਂ ਕਰੇਗਾ।
כי לא יעשה אדני יהוה דבר כי אם גלה סודו אל עבדיו הנביאים׃
8 ਬੱਬਰ ਸ਼ੇਰ ਗੱਜਿਆ ਹੈ, ਕੌਣ ਨਾ ਡਰੇਗਾ? ਪ੍ਰਭੂ ਯਹੋਵਾਹ ਬੋਲਿਆ, ਕੌਣ ਭਵਿੱਖਬਾਣੀ ਨਾ ਕਰੇਗਾ?”
אריה שאג מי לא יירא אדני יהוה דבר מי לא ינבא׃
9 ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!”
השמיעו על ארמנות באשדוד ועל ארמנות בארץ מצרים ואמרו האספו על הרי שמרון וראו מהומת רבות בתוכה ועשוקים בקרבה׃
10 ੧੦ ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ।”
ולא ידעו עשות נכחה נאם יהוה האוצרים חמס ושד בארמנותיהם׃
11 ੧੧ ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, “ਇੱਕ ਵਿਰੋਧੀ ਦੇਸ਼ ਨੂੰ ਘੇਰ ਲਵੇਗਾ ਅਤੇ ਤੇਰੀ ਸ਼ਕਤੀ ਤੇਰੇ ਤੋਂ ਖੋਹ ਲਵੇਗਾ ਅਤੇ ਤੇਰੇ ਗੜ੍ਹ ਲੁੱਟੇ ਜਾਣਗੇ।”
לכן כה אמר אדני יהוה צר וסביב הארץ והורד ממך עזך ונבזו ארמנותיך׃
12 ੧੨ ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ, ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।”
כה אמר יהוה כאשר יציל הרעה מפי הארי שתי כרעים או בדל אזן כן ינצלו בני ישראל הישבים בשמרון בפאת מטה ובדמשק ערש׃
13 ੧੩ ਸੈਨਾਂ ਦੇ ਪਰਮੇਸ਼ੁਰ, ਪ੍ਰਭੂ ਯਹੋਵਾਹ ਦਾ ਵਾਕ ਹੈ, “ਸੁਣੋ ਅਤੇ ਯਾਕੂਬ ਦੇ ਘਰਾਣੇ ਦੇ ਵਿਰੁੱਧ ਇਹ ਗਵਾਹੀ ਦਿਓ,
שמעו והעידו בבית יעקב נאם אדני יהוה אלהי הצבאות׃
14 ੧੪ ਜਿਸ ਦਿਨ ਮੈਂ ਇਸਰਾਏਲ ਦੇ ਅਪਰਾਧਾਂ ਦੀ ਸਜ਼ਾ ਉਸ ਉੱਤੇ ਲਿਆਵਾਂਗਾ, ਉਸੇ ਦਿਨ ਮੈਂ ਬੈਤਏਲ ਦੀਆਂ ਜਗਵੇਦੀਆਂ ਨੂੰ ਵੀ ਨਾਸ ਕਰਾਂਗਾ ਅਤੇ ਜਗਵੇਦੀ ਦੇ ਸਿੰਗ ਕੱਟੇ ਜਾਣਗੇ ਅਤੇ ਉਹ ਧਰਤੀ ਉੱਤੇ ਡਿੱਗ ਪੈਣਗੇ।
כי ביום פקדי פשעי ישראל עליו ופקדתי על מזבחות בית אל ונגדעו קרנות המזבח ונפלו לארץ׃
15 ੧੫ ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।
והכיתי בית החרף על בית הקיץ ואבדו בתי השן וספו בתים רבים נאם יהוה׃

< ਆਮੋਸ 3 >