< ਆਮੋਸ 4 >
1 ੧ ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”
你們住撒馬利亞山如巴珊母牛的啊, 當聽我的話- 你們欺負貧寒的,壓碎窮乏的, 對家主說:拿酒來,我們喝吧!
2 ੨ ਪ੍ਰਭੂ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸਹੁੰ ਖਾਧੀ ਹੈ, “ਵੇਖੋ, ਉਹ ਦਿਨ ਤੁਹਾਡੇ ਉੱਤੇ ਆ ਰਹੇ ਹਨ ਕਿ ਉਹ ਤੁਹਾਨੂੰ ਕੁੰਡੀਆਂ ਨਾਲ, ਸਗੋਂ ਤੁਹਾਡੇ ਬਚੇ ਹੋਇਆਂ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ ਖਿੱਚ ਕੇ ਲੈ ਜਾਣਗੇ!
主耶和華指着自己的聖潔起誓說: 日子快到,人必用鉤子將你們鉤去, 用魚鉤將你們餘剩的鉤去。
3 ੩ ਤੁਸੀਂ ਵਾੜੇ ਦੀਆਂ ਦਰਾਰਾਂ ਵਿੱਚੋਂ ਸਿੱਧੀਆਂ ਨਿੱਕਲ ਜਾਓਗੀਆਂ, ਅਤੇ ਤੁਸੀਂ ਹਰਮੋਨ ਪਰਬਤ ਵਿੱਚ ਸੁੱਟੀਆਂ ਜਾਓਗੀਆਂ,” ਪ੍ਰਭੂ ਯਹੋਵਾਹ ਦਾ ਵਾਕ ਹੈ।
你們各人必從破口直往前行, 投入哈門。 這是耶和華說的。
4 ੪ “ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ।
以色列人哪,任你們往伯特利去犯罪, 到吉甲加增罪過; 每日早晨獻上你們的祭物, 每三日奉上你們的十分之一。
5 ੫ ਧੰਨਵਾਦ ਦੀ ਭੇਟ ਖ਼ਮੀਰ ਮਿਲਾ ਕੇ ਚੜ੍ਹਾਓ ਅਤੇ ਖੁਸ਼ੀ ਦੀਆਂ ਭੇਟਾਂ ਲਈ ਹੋਕਾ ਦਿਓ, ਅਤੇ ਉਨ੍ਹਾਂ ਦਾ ਪ੍ਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਅਜਿਹਾ ਕਰਨਾ ਤੁਹਾਨੂੰ ਪਸੰਦ ਹੈ,” ਪ੍ਰਭੂ ਯਹੋਵਾਹ ਦਾ ਵਾਕ ਹੈ।
任你們獻有酵的感謝祭, 把甘心祭宣傳報告給眾人, 因為是你們所喜愛的。 這是主耶和華說的。
6 ੬ “ਮੈਂ ਤਾਂ ਤੁਹਾਡੇ ਸਾਰੇ ਸ਼ਹਿਰਾਂ ਵਿੱਚ ਦੰਦਾਂ ਦੀ ਸਫ਼ਾਈ ਦਿੱਤੀ ਅਤੇ ਤੁਹਾਡੇ ਸਾਰੇ ਸਥਾਨਾਂ ਵਿੱਚ ਰੋਟੀ ਦੀ ਘਾਟ ਹੈ, ਤਾਂ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
我使你們在一切城中牙齒乾淨, 在你們各處糧食缺乏, 你們仍不歸向我。 這是耶和華說的。
7 ੭ “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।
在收割的前三月,我使雨停止, 不降在你們那裏; 我降雨在這城, 不降雨在那城; 這塊地有雨, 那塊地無雨; 無雨的就枯乾了。
8 ੮ ਇਸ ਲਈ ਦੋ ਤਿੰਨ ਸ਼ਹਿਰਾਂ ਦੇ ਲੋਕ ਇੱਕ ਸ਼ਹਿਰ ਵਿੱਚ ਪਾਣੀ ਪੀਣ ਲਈ ਆਏ, ਪਰ ਉਨ੍ਹਾਂ ਦੀ ਪਿਆਸ ਨਾ ਬੁਝੀ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
這樣,兩三城的人湊到一城去找水, 卻喝不足; 你們仍不歸向我。 這是耶和華說的。
9 ੯ “ਮੈਂ ਤੁਹਾਡੇ ਬਹੁਤ ਸਾਰੇ ਬਾਗ਼ਾਂ ਅਤੇ ਤੁਹਾਡੇ ਅੰਗੂਰੀ ਬਾਗ਼ਾਂ ਨੂੰ ਸੋਕੇ ਅਤੇ ਉੱਲੀ ਨਾਲ ਮਾਰਿਆ ਅਤੇ ਤੁਹਾਡੇ ਹੰਜ਼ੀਰ ਦੇ ਰੁੱਖਾਂ ਅਤੇ ਤੁਹਾਡੇ ਜ਼ੈਤੂਨ ਦੇ ਰੁੱਖਾਂ ਨੂੰ ਟਿੱਡੀਆਂ ਨੇ ਖਾ ਲਿਆ, ਪਰ ਫਿਰ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
我以旱風、霉爛攻擊你們, 你們園中許多菜蔬、葡萄樹、 無花果樹、橄欖樹都被剪蟲所吃; 你們仍不歸向我。 這是耶和華說的。
10 ੧੦ “ਮੈਂ ਤੁਹਾਡੇ ਉੱਤੇ ਮਿਸਰ ਦੇਸ਼ ਜਿਹੀ ਬਵਾ ਭੇਜੀ, ਮੈਂ ਤੁਹਾਡੇ ਜੁਆਨਾਂ ਨੂੰ ਤਲਵਾਰ ਨਾਲ ਵੱਢਿਆ ਅਤੇ ਤੁਹਾਡੇ ਘੋੜਿਆਂ ਨੂੰ ਖੋਹ ਲਿਆ, ਮੈਂ ਤੁਹਾਡੀਆਂ ਛਾਉਣੀਆਂ ਦੀ ਦੁਰਗੰਧ ਤੁਹਾਡੀਆਂ ਨਾਸਾਂ ਵਿੱਚ ਪਹੁੰਚਾਈ, ਪਰ ਫੇਰ ਵੀ ਤੁਸੀਂ ਮੇਰੀ ਵੱਲ ਨਾ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
我降瘟疫在你們中間, 像在埃及一樣; 用刀殺戮你們的少年人, 使你們的馬匹被擄掠, 營中屍首的臭氣撲鼻; 你們仍不歸向我。 這是耶和華說的。
11 ੧੧ “ਮੈਂ ਤੁਹਾਡੇ ਵਿੱਚੋਂ ਕਈਆਂ ਨੂੰ ਉਲਟਾ ਦਿੱਤਾ ਜਿਵੇਂ ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਨੂੰ ਉਲਟਾ ਦਿੱਤਾ ਸੀ ਅਤੇ ਤੁਸੀਂ ਅੱਗ ਵਿੱਚੋਂ ਕੱਢੀ ਹੋਈ ਲੱਕੜੀ ਵਾਂਗੂੰ ਸੀ, ਤਾਂ ਵੀ ਤੁਸੀਂ ਮੇਰੀ ਵੱਲ ਨਹੀਂ ਮੁੜੇ,” ਪ੍ਰਭੂ ਯਹੋਵਾਹ ਦਾ ਵਾਕ ਹੈ।
我傾覆你們中間的城邑, 如同我從前傾覆所多瑪、蛾摩拉一樣, 使你們好像從火中抽出來的一根柴; 你們仍不歸向我。 這是耶和華說的。
12 ੧੨ “ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!”
以色列啊,我必向你如此行; 以色列啊,我既這樣行, 你當預備迎見你的上帝。
13 ੧੩ ਵੇਖ, ਪਹਾੜਾਂ ਨੂੰ ਸਿਰਜਣ ਵਾਲਾ ਅਤੇ ਪੌਣ ਦਾ ਕਰਤਾ, ਜੋ ਮਨੁੱਖ ਨੂੰ ਉਸ ਦੇ ਮਨ ਦੇ ਵਿਚਾਰ ਦੱਸਦਾ ਹੈ ਅਤੇ ਸਵੇਰ ਨੂੰ ਹਨ੍ਹੇਰਾ ਕਰਨ ਵਾਲਾ ਅਤੇ ਜੋ ਧਰਤੀ ਦੀਆਂ ਉੱਚਿਆਈਆਂ ਉੱਤੇ ਚੱਲਦਾ ਹੈ, - ਯਹੋਵਾਹ, ਸੈਨਾਂ ਦਾ ਪਰਮੇਸ਼ੁਰ ਉਸ ਦਾ ਨਾਮ ਹੈ!
那創山、造風、將心意指示人、 使晨光變為幽暗、腳踏在地之高處的, 他的名是耶和華-萬軍之上帝。