< ਆਮੋਸ 7 >
1 ੧ ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਉਹ ਨੇ ਹਾੜ੍ਹੀ ਦੀ ਫ਼ਸਲ ਦੇ ਉੱਗਣ ਦੇ ਅਰੰਭ ਵਿੱਚ ਟਿੱਡੀਆਂ ਪੈਦਾ ਕੀਤੀਆਂ, ਜਦ ਰਾਜਾ ਦੇ ਹਿੱਸੇ ਦੀ ਕਟਾਈ ਹੋ ਚੁੱਕੀ ਸੀ ਅਤੇ ਦੂਜੀ ਫ਼ਸਲ ਤਿਆਰ ਹੋ ਰਹੀ ਸੀ।
主なる神はこのようにわたしに示された。見よ、二番草のはえ出る初めに主は、いなごを造られた。見よ、その二番草は王の刈った後に、はえたものである。
2 ੨ ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ਼ ਕਰ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ?”
そのいなごが地の青草を食い尽した時、わたしは言った、「主なる神よ、どうぞ、ゆるしてください。ヤコブは小さい者です、どうして立つことができましょう」。
3 ੩ ਇਸ ਦੇ ਵਿਖੇ ਯਹੋਵਾਹ ਪਛਤਾਇਆ ਅਤੇ ਉਸਨੇ ਕਿਹਾ, “ਅਜਿਹਾ ਨਹੀਂ ਹੋਵੇਗਾ।”
主はこのことについて思いかえされ、「このことは起さない」と主は言われた。
4 ੪ ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਯਹੋਵਾਹ ਨੇ ਅੱਗ ਨਾਲ ਫ਼ੈਸਲਾ ਕਰਨਾ ਚਾਹਿਆ ਅਤੇ ਉਸ ਅੱਗ ਨੇ ਵੱਡੇ ਸਾਗਰ ਨੂੰ ਸੁਕਾ ਦਿੱਤਾ ਅਤੇ ਧਰਤੀ ਵੀ ਭਸਮ ਹੋਣ ਲੱਗੀ।
主なる神はこのようにわたしに示された。見よ、主なる神はさばきのために火を呼ばれた。火は大淵を焼き、また地を焼こうとした。
5 ੫ ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਬੇਨਤੀ ਕਰਦਾ ਹਾਂ, ਰੁੱਕ ਜਾ! ਨਹੀਂ ਤਾਂ ਯਾਕੂਬ ਕਿਵੇਂ ਸਥਿਰ ਰਹੇਗਾ? ਉਹ ਬਹੁਤ ਕਮਜ਼ੋਰ ਹੈ?”
その時わたしは言った、「主なる神よ、どうぞ、やめてください。ヤコブは小さい者です、どうして立つことができましょう」。
6 ੬ ਇਸ ਦੇ ਵਿਖੇ ਵੀ ਯਹੋਵਾਹ ਪਛਤਾਇਆ ਅਤੇ ਪ੍ਰਭੂ ਯਹੋਵਾਹ ਨੇ ਕਿਹਾ, “ਇਹ ਵੀ ਨਹੀਂ ਹੋਵੇਗਾ।”
主はこのことについて思いかえされ、「このこともまた起さない」と主なる神は言われた。
7 ੭ ਉਸ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਪ੍ਰਭੂ ਸਾਹਲ ਨਾਲ ਬਣੀ ਹੋਈ ਇੱਕ ਕੰਧ ਉੱਤੇ ਖੜ੍ਹਾ ਸੀ ਅਤੇ ਉਸ ਦੇ ਹੱਥ ਵਿੱਚ ਸਾਹਲ ਸੀ।
また主はわたしに示された。見よ、主は測りなわをもって築いた石がきの上に立ち、その手に測りなわをもっておられた。
8 ੮ ਤਦ ਯਹੋਵਾਹ ਨੇ ਮੈਨੂੰ ਪੁੱਛਿਆ, “ਆਮੋਸ, ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਇੱਕ ਸਾਹਲ।” ਤਦ ਪ੍ਰਭੂ ਨੇ ਕਿਹਾ, “ਵੇਖ, ਮੈਂ ਆਪਣੀ ਪਰਜਾ ਇਸਰਾਏਲ ਦੇ ਵਿਚਕਾਰ ਸਾਹਲ ਲਾਵਾਂਗਾ, ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।
そして主はわたしに言われた、「アモスよ、あなたは何を見るか」。「測りなわ」とわたしが答えると、主はまた言われた、「見よ、わたしは測りなわをわが民イスラエルの中に置く。わたしはもはや彼らを見過しにしない。
9 ੯ ਇਸਹਾਕ ਦੇ ਉੱਚੇ ਸਥਾਨ ਉਜਾੜ ਕੀਤੇ ਜਾਣਗੇ ਅਤੇ ਇਸਰਾਏਲ ਦੇ ਪਵਿੱਤਰ ਸਥਾਨ ਵਿਰਾਨ ਹੋ ਜਾਣਗੇ ਅਤੇ ਮੈਂ ਯਾਰਾਬੁਆਮ ਦੇ ਘਰਾਣੇ ਦੇ ਵਿਰੁੱਧ ਆਪਣੀ ਤਲਵਾਰ ਲੈ ਕੇ ਉੱਠਾਂਗਾ।”
イサクの高き所は荒され、イスラエルの聖所は荒れはてる。わたしはつるぎをもってヤラベアムの家に立ち向かう」。
10 ੧੦ ਤਦ ਬੈਤਏਲ ਦੇ ਜਾਜਕ ਅਮਸਯਾਹ ਨੇ ਇਸਰਾਏਲ ਦੇ ਰਾਜਾ ਯਾਰਾਬੁਆਮ ਨੂੰ ਸੰਦੇਸ਼ ਭੇਜਿਆ, “ਆਮੋਸ ਨੇ ਇਸਰਾਏਲ ਦੇ ਘਰਾਣੇ ਦੇ ਵਿੱਚ ਤੇਰੇ ਵਿਰੁੱਧ ਸਾਜ਼ਿਸ਼ ਕੀਤੀ ਹੈ, ਦੇਸ਼ ਉਸ ਦੇ ਸਾਰੇ ਬਚਨਾਂ ਨੂੰ ਨਹੀਂ ਝੱਲ ਸਕਦਾ,
時にベテルの祭司アマジヤは、イスラエルの王ヤラベアムに人をつかわして言う、「イスラエルの家のただ中で、アモスはあなたにそむきました。この地は彼のもろもろの言葉に耐えることができません。
11 ੧੧ ਕਿਉਂਕਿ ਆਮੋਸ ਇਹ ਕਹਿੰਦਾ ਹੈ, ਯਾਰਾਬੁਆਮ ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਗ਼ੁਲਾਮੀ ਵਿੱਚ ਚਲਿਆ ਜਾਵੇਗਾ।”
アモスはこのように言っています、『ヤラベアムはつるぎによって死ぬ、イスラエルは必ず捕えられて行って、その国を離れる』と」。
12 ੧੨ ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ
それからアマジヤはアモスに言った、「先見者よ、行ってユダの地にのがれ、かの地でパンを食べ、かの地で預言せよ。
13 ੧੩ ਪਰ ਬੈਤਏਲ ਵਿੱਚ ਫੇਰ ਕਦੇ ਭਵਿੱਖਬਾਣੀ ਨਾ ਕਰੀਂ ਕਿਉਂ ਜੋ ਇਹ ਰਾਜੇ ਦਾ ਪਵਿੱਤਰ ਸਥਾਨ ਅਤੇ ਸ਼ਾਹੀ ਮਹਿਲ ਹੈ।”
しかしベテルでは二度と預言してはならない。ここは王の聖所、国の宮だから」。
14 ੧੪ ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਦੇ ਫਲ ਇਕੱਠਾ ਕਰਨ ਵਾਲਾ ਸੀ,”
アモスはアマジヤに答えた、「わたしは預言者でもなく、また預言者の子でもない。わたしは牧者である。わたしはいちじく桑の木を作る者である。
15 ੧੫ ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”
ところが主は群れに従っている所からわたしを取り、『行って、わが民イスラエルに預言せよ』と、主はわたしに言われた。
16 ੧੬ ਇਸ ਲਈ ਹੁਣ ਯਹੋਵਾਹ ਦਾ ਬਚਨ ਸੁਣ, “ਤੂੰ ਕਹਿੰਦਾ ਹੈਂ, ਇਸਰਾਏਲ ਦੇ ਵਿਰੁੱਧ ਭਵਿੱਖਬਾਣੀ ਨਾ ਕਰ ਅਤੇ ਇਸਹਾਕ ਦੇ ਘਰਾਣੇ ਦੇ ਵਿਰੁੱਧ ਪ੍ਰਚਾਰ ਕਰਨਾ ਬੰਦ ਕਰ!”
それゆえ今、主の言葉を聞け。あなたは言う、『イスラエルに向かって預言するな、イサクの家に向かって語るな』と。
17 ੧੭ ਇਸ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਣਜਾਣੇ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ!
それゆえ、主はこう言われる、『あなたの妻は町で遊女となり、あなたのむすこ、娘たちはつるぎに倒れ、あなたの地は測りなわで分かたれる。そしてあなたは汚れた地で死に、イスラエルは必ず捕えられて行って、その国を離れる』」。