< ਆਮੋਸ 8 >
1 ੧ ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ਸੀ।
This is what YHWH showed me: And look, a basket of summer fruit.
2 ੨ ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।”
He said, "Amos, what do you see?" I said, "A basket of summer fruit." Then YHWH said to me, "The end has come on my people Israel. I will not again pass by them any more.
3 ੩ ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ!”
The songs of the temple will be wailings in that day," says YHWH. "The dead bodies will be many. In every place they will throw them out with silence.
4 ੪ “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ!
Hear this, you who trample the needy, and destroy the poor of the land,
5 ੫ ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,
saying, 'When will the new moon be gone, that we may sell grain? And the Sabbath, that we may market wheat, making the ephah small, and the shekel large, and dealing falsely with balances of deceit;
6 ੬ ਤਾਂ ਜੋ ਅਸੀਂ ਗਰੀਬਾਂ ਨੂੰ ਚਾਂਦੀ ਨਾਲ ਅਤੇ ਕੰਗਾਲਾਂ ਨੂੰ ਜੁੱਤੀਆਂ ਦੇ ਇੱਕ ਜੋੜੇ ਨਾਲ ਮੁੱਲ ਲੈ ਲਈਏ ਅਤੇ ਕਣਕ ਦਾ ਕੂੜਾ ਵੇਚੀਏ!”
that we may buy the poor for silver, and the needy for a pair of shoes, and sell the sweepings with the wheat?'"
7 ੭ ਯਹੋਵਾਹ, ਜਿਸ ਤੇ ਯਾਕੂਬ ਨੂੰ ਘਮੰਡ ਕਰਨਾ ਚਾਹੀਦਾ ਹੈ, ਉਸ ਨੇ ਆਪਣੀ ਸਹੁੰ ਖਾਧੀ ਹੈ, “ਮੈਂ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ!
YHWH has sworn by the pride of Jacob, "Surely I will never forget any of their works.
8 ੮ ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ!”
Won't the land tremble for this, and everyone mourn who dwells in it? Yes, it will rise up wholly like the River; and it will be stirred up and sink again, like the River of Egypt.
9 ੯ ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।
It will happen in that day," says YHWH, "that I will cause the sun to go down at noon, and I will darken the earth in the clear day.
10 ੧੦ ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।”
I will turn your feasts into mourning, and all your songs into lamentation; and I will make you wear sackcloth on all your bodies, and baldness on every head. I will make it like the mourning for an only son, and its end like a bitter day.
11 ੧੧ “ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।
Look, the days come," says YHWH, "that I will send a famine in the land, not a famine of bread, nor a thirst for water, but of hearing the word of YHWH.
12 ੧੨ ਲੋਕ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਉਹ ਯਹੋਵਾਹ ਦੀ ਬਾਣੀ ਨੂੰ ਭਾਲਣ ਲਈ ਇੱਧਰ-ਉੱਧਰ ਮਾਰੇ-ਮਾਰੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।
They will wander from sea to sea, and from the north even to the east; they will run back and forth to seek the word of YHWH, and will not find it.
13 ੧੩ “ਉਸ ਦਿਨ ਸੋਹਣੀਆਂ ਕੁਆਰੀਆਂ ਅਤੇ ਤਗੜੇ ਜੁਆਨ ਪਿਆਸ ਦੇ ਕਾਰਨ ਬੇਸੁਰਤ ਹੋ ਜਾਣਗੇ!
In that day the beautiful virgins and the young men will faint for thirst.
14 ੧੪ ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, ਹੇ ਦਾਨ, ਤੇਰੇ ਜੀਵਨ ਦੀ ਸਹੁੰ, ਅਤੇ ਬਏਰਸ਼ਬਾ ਦੇ ਰਾਹ ਦੀ ਸਹੁੰ, ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!”
Those who swear by the sin of Samaria, and say, 'As your god, Dan, lives;' and, 'As the way of Beersheba lives;' they will fall, and never rise up again."