< ਆਮੋਸ 8 >

1 ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ ਸੀ।
כה הראני אדני יהוה והנה כלוב קיץ׃
2 ਉਸਨੇ ਪੁੱਛਿਆ, “ਆਮੋਸ ਤੂੰ ਕੀ ਵੇਖਦਾ ਹੈਂ?” ਮੈਂ ਉੱਤਰ ਦਿੱਤਾ, “ਗਰਮੀ ਦੇ ਫਲਾਂ ਨਾਲ ਭਰੀ ਹੋਈ ਇੱਕ ਟੋਕਰੀ।” ਤਦ ਯਹੋਵਾਹ ਨੇ ਮੈਨੂੰ ਕਿਹਾ, “ਮੇਰੀ ਪਰਜਾ ਇਸਰਾਏਲ ਦਾ ਅੰਤ ਆ ਗਿਆ ਹੈ! ਮੈਂ ਹੁਣ ਉਨ੍ਹਾਂ ਨੂੰ ਹੋਰ ਨਹੀਂ ਬਖ਼ਸ਼ਾਂਗਾ।”
ויאמר מה אתה ראה עמוס ואמר כלוב קיץ ויאמר יהוה אלי בא הקץ אל עמי ישראל לא אוסיף עוד עבור לו׃
3 ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੰਦਰ ਦੇ ਗੀਤ ਵਿਰਲਾਪ ਵਿੱਚ ਬਦਲ ਜਾਣਗੇ, ਲਾਸ਼ਾਂ ਦਾ ਵੱਡਾ ਢੇਰ ਲੱਗੇਗਾ ਅਤੇ ਉਹ ਹਰੇਕ ਸਥਾਨ ਉੱਤੇ ਚੁੱਪ-ਚਾਪ ਸੁੱਟ ਦਿੱਤੀਆਂ ਜਾਣਗੀਆਂ!”
והילילו שירות היכל ביום ההוא נאם אדני יהוה רב הפגר בכל מקום השליך הס׃
4 “ਤੁਸੀਂ ਜੋ ਕੰਗਾਲਾਂ ਨੂੰ ਨਿਗਲਣਾ ਚਾਹੁੰਦੇ ਹੋ ਅਤੇ ਦੇਸ਼ ਦੇ ਨਿਮਰ ਲੋਕਾਂ ਨੂੰ ਨਾਸ ਕਰਨਾ ਚਾਹੁੰਦੇ ਹੋ,” ਸੁਣੋ!
שמעו זאת השאפים אביון ולשבית ענוי ארץ׃
5 ਤੁਸੀਂ ਕਹਿੰਦੇ ਹੋ, “ਅਮੱਸਿਆ ਕਦੋਂ ਬੀਤੇਗੀ, ਤਾਂ ਜੋ ਅਸੀਂ ਅੰਨ ਵੇਚੀਏ? ਅਤੇ ਸਬਤ ਕਦੋਂ ਖ਼ਤਮ ਹੋਵੇਗਾ ਤਾਂ ਜੋ ਅਸੀਂ ਕਣਕ ਦੇ ਖੱਤੇ ਖੋਲ੍ਹੀਏ ਕਿ ਅਸੀਂ ਏਫਾਹ ਨੂੰ ਛੋਟਾ ਅਤੇ ਸ਼ਕੇਲ ਨੂੰ ਵੱਡਾ ਬਣਾਈਏ ਅਤੇ ਛਲ ਨਾਲ ਡੰਡੀ ਮਾਰੀਏ,
לאמר מתי יעבר החדש ונשבירה שבר והשבת ונפתחה בר להקטין איפה ולהגדיל שקל ולעות מאזני מרמה׃
6 ਤਾਂ ਜੋ ਅਸੀਂ ਗਰੀਬਾਂ ਨੂੰ ਚਾਂਦੀ ਨਾਲ ਅਤੇ ਕੰਗਾਲਾਂ ਨੂੰ ਜੁੱਤੀਆਂ ਦੇ ਇੱਕ ਜੋੜੇ ਨਾਲ ਮੁੱਲ ਲੈ ਲਈਏ ਅਤੇ ਕਣਕ ਦਾ ਕੂੜਾ ਵੇਚੀਏ!”
לקנות בכסף דלים ואביון בעבור נעלים ומפל בר נשביר׃
7 ਯਹੋਵਾਹ, ਜਿਸ ਤੇ ਯਾਕੂਬ ਨੂੰ ਘਮੰਡ ਕਰਨਾ ਚਾਹੀਦਾ ਹੈ, ਉਸ ਨੇ ਆਪਣੀ ਸਹੁੰ ਖਾਧੀ ਹੈ, “ਮੈਂ ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਕਦੇ ਨਾ ਭੁੱਲਾਂਗਾ!
נשבע יהוה בגאון יעקב אם אשכח לנצח כל מעשיהם׃
8 ਕੀ ਦੇਸ਼ ਇਸ ਦੇ ਕਾਰਨ ਨਾ ਕੰਬੇਗਾ? ਕੀ ਉਸ ਦੇ ਸਾਰੇ ਵਾਸੀ ਸੋਗ ਨਾ ਕਰਨਗੇ? ਹਾਂ, ਇਹ ਸਾਰਾ ਦੇਸ਼ ਨਦੀ ਦੀ ਤਰ੍ਹਾਂ ਚੜ੍ਹੇਗਾ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ? ਮਿਸਰ ਦੀ ਨੀਲ ਨਦੀ ਦੀ ਤਰ੍ਹਾਂ!”
העל זאת לא תרגז הארץ ואבל כל יושב בה ועלתה כאר כלה ונגרשה ונשקה כיאור מצרים׃
9 ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।
והיה ביום ההוא נאם אדני יהוה והבאתי השמש בצהרים והחשכתי לארץ ביום אור׃
10 ੧੦ ਮੈਂ ਤੁਹਾਡੇ ਪਰਬਾਂ ਨੂੰ ਸੋਗ ਵਿੱਚ ਅਤੇ ਤੁਹਾਡੇ ਸਾਰੇ ਗੀਤਾਂ ਨੂੰ ਵਿਰਲਾਪ ਵਿੱਚ ਬਦਲ ਦਿਆਂਗਾ। ਮੈਂ ਸਾਰਿਆਂ ਲੱਕਾਂ ਉੱਤੇ ਟਾਟ ਬੰਨ੍ਹਾਵਾਂਗਾ ਅਤੇ ਹਰੇਕ ਸਿਰ ਨੂੰ ਗੰਜਾ ਕਰਾਂਗਾ। ਮੈਂ ਉਸ ਦਿਨ ਅਜਿਹਾ ਵਿਰਲਾਪ ਕਰਾਵਾਂਗਾ ਜਿਵੇਂ ਇਕਲੌਤੇ ਲਈ ਹੁੰਦਾ ਹੈ ਅਤੇ ਉਸ ਦਾ ਅੰਤ ਭੈੜੇ ਦਿਨ ਜਿਹਾ ਹੋਵੇਗਾ।”
והפכתי חגיכם לאבל וכל שיריכם לקינה והעליתי על כל מתנים שק ועל כל ראש קרחה ושמתיה כאבל יחיד ואחריתה כיום מר׃
11 ੧੧ “ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਉਹ ਦਿਨ ਆਉਂਦੇ ਹਨ ਜਦ ਮੈਂ ਇਸ ਦੇਸ਼ ਵਿੱਚ ਕਾਲ ਭੇਜਾਂਗਾ, ਰੋਟੀ ਦਾ ਕਾਲ ਨਹੀਂ ਅਤੇ ਨਾ ਹੀ ਪਾਣੀ ਦੀ ਪਿਆਸ ਦਾ, ਸਗੋਂ ਯਹੋਵਾਹ ਦੀ ਬਾਣੀ ਦੇ ਸੁਣਨ ਦਾ ਕਾਲ ਹੋਵੇਗਾ।
הנה ימים באים נאם אדני יהוה והשלחתי רעב בארץ לא רעב ללחם ולא צמא למים כי אם לשמע את דברי יהוה׃
12 ੧੨ ਲੋਕ ਸਮੁੰਦਰ ਤੋਂ ਸਮੁੰਦਰ ਤੱਕ ਅਤੇ ਉੱਤਰ ਤੋਂ ਪੂਰਬ ਤੱਕ ਭਟਕਦੇ ਫਿਰਨਗੇ, ਉਹ ਯਹੋਵਾਹ ਦੀ ਬਾਣੀ ਨੂੰ ਭਾਲਣ ਲਈ ਇੱਧਰ-ਉੱਧਰ ਮਾਰੇ-ਮਾਰੇ ਫਿਰਨਗੇ, ਪਰ ਉਸ ਨੂੰ ਨਾ ਪਾਉਣਗੇ।
ונעו מים עד ים ומצפון ועד מזרח ישוטטו לבקש את דבר יהוה ולא ימצאו׃
13 ੧੩ “ਉਸ ਦਿਨ ਸੋਹਣੀਆਂ ਕੁਆਰੀਆਂ ਅਤੇ ਤਗੜੇ ਜੁਆਨ ਪਿਆਸ ਦੇ ਕਾਰਨ ਬੇਸੁਰਤ ਹੋ ਜਾਣਗੇ!
ביום ההוא תתעלפנה הבתולת היפות והבחורים בצמא׃
14 ੧੪ ਉਹ ਲੋਕ ਜੋ ਸਾਮਰਿਯਾ ਦੀ ਅਸ਼ਮਾਹ ਦੀ ਸਹੁੰ ਖਾਂਦੇ ਹਨ ਅਤੇ ਕਹਿੰਦੇ ਹਨ, ਹੇ ਦਾਨ, ਤੇਰੇ ਜੀਵਨ ਦੀ ਸਹੁੰ, ਅਤੇ ਬਏਰਸ਼ਬਾ ਦੇ ਰਾਹ ਦੀ ਸਹੁੰ, ਉਹ ਸਾਰੇ ਡਿੱਗ ਪੈਣਗੇ ਅਤੇ ਫੇਰ ਕਦੇ ਨਾ ਉੱਠਣਗੇ!”
הנשבעים באשמת שמרון ואמרו חי אלהיך דן וחי דרך באר שבע ונפלו ולא יקומו עוד׃

< ਆਮੋਸ 8 >