< ਆਮੋਸ 9 >

1 ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ।
[神視五:號上主消滅惡人無一倖免]我看見吾主站在祭壇旁,擊打柱帽,門限震動。衪說:「我要砍下他們眾人的頭,剩下的要用刀殺盡;他們中一個也逃不了,一個也不能幸免生存。
2 “ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ! (Sheol h7585)
既使鑽入陰府,我的手必從那裏將他們揪出;既使飛上高天,我也必從那裏將他們拉下; (Sheol h7585)
3 ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!
既使藏在加爾默耳山頂,我必去搜尋,從那裏逮回;既使避開我的眼目逃入海底,我也必令蛟龍將他們咬死;
4 ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”
既使在敵人面前被擄去充軍,我必命刀劍殺死他們;我的眼注視他們,是為加害,不是為祝福。」
5 ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।
吾主上主一觸摸大地,大地就溶化,地上所有的居民便都哀號,全地泛濫有如尼羅,退落有如埃及大河。
6 ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ!
衪在高天建造了樓閣,在地上奠定了穹蒼,召海水傾流於地面,衪名叫「雅威」。
7 “ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?
以色列子民! 你們對我豈不是像雇士子民﹖──上主的斷語──豈不是我由埃及領出了以色列,由加非托爾領出了培肋舍特人,由克爾領出了阿蘭人﹖
8 ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ।
看,吾主上主的眼注視這犯罪的國家,我必由此地面上將她消滅。然而我不全然消滅雅各伯家──上主的斷語──
9 “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।
看,我必下令,要在萬民中如人用篩子篩以色列,不讓一粒落在地上。
10 ੧੦ ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ!”
我百姓中那些人說:「災禍不會臨近,不會來到我們身上」的一罪人,都要死在刀下。
11 ੧੧ “ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
在那一天,我必樹起達味已塌蹋的帳幕,修補它的缺口,重建它的廢壚:使它重建有如往日,
12 ੧੨ ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ।
使他們征服厄木田的遣民和屬於我名下的萬民──行這事的上主的斷語──
13 ੧੩ ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!
看,時日將到,──上主的斷語──那時耕田的人要緊靠著收割的人,榨洒的人要緊靠著播種的人;山嶺要滴下新酒,丘陵都要溶化奔流。
14 ੧੪ ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।
我必要轉變我民以色列的命運,他們必要重建已荒廢的城市,再住在其中;栽植葡萄園,飲其中的美酒;耕種田園,吃其中出產。
15 ੧੫ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ।
我要將他們栽植在自己的地內,他們不會再從我賜與他們的地上被拔除──上主你的天主說。

< ਆਮੋਸ 9 >