< ਆਮੋਸ 9 >
1 ੧ ਮੈਂ ਪ੍ਰਭੂ ਨੂੰ ਜਗਵੇਦੀ ਦੇ ਕੋਲ ਖੜ੍ਹਾ ਹੋਇਆ ਵੇਖਿਆ ਅਤੇ ਉਸ ਨੇ ਕਿਹਾ, “ਥੰਮ੍ਹਾਂ ਦੇ ਸਿਖਰਾਂ ਨੂੰ ਮਾਰ ਤਾਂ ਜੋ ਚੌਖਟਾਂ ਹਿੱਲਣ ਅਤੇ ਉਨ੍ਹਾਂ ਨੂੰ ਸਾਰੇ ਲੋਕਾਂ ਦੇ ਸਿਰਾਂ ਉੱਤੇ ਡੇਗ ਕੇ ਭੰਨ ਸੁੱਟ! ਅਤੇ ਜੋ ਬਚ ਜਾਣ ਉਨ੍ਹਾਂ ਨੂੰ ਮੈਂ ਤਲਵਾਰ ਨਾਲ ਵੱਢਾਂਗਾ, ਉਨ੍ਹਾਂ ਵਿੱਚੋਂ ਕੋਈ ਵੀ ਭੱਜ ਨਾ ਸਕੇਗਾ ਅਤੇ ਕੋਈ ਵੀ ਨਾ ਬਚੇਗਾ।
わたしは祭壇のかたわらに立っておられる主を見た。主は言われた、「柱の頭を打って、敷居を震わせ、これを打ち砕いて、すべての民の頭の上に落ちかからせよ。その残った者を、わたしはつるぎで殺し、そのひとりも逃げおおす者はなく、のがれうる者はない。
2 ੨ “ਭਾਵੇਂ ਉਹ ਪਤਾਲ ਤੱਕ ਟੋਇਆ ਪੁੱਟ ਲੈਣ, ਉੱਥੋਂ ਵੀ ਮੇਰਾ ਹੱਥ ਉਨ੍ਹਾਂ ਨੂੰ ਖਿੱਚ ਲਵੇਗਾ, ਭਾਵੇਂ ਉਹ ਅਕਾਸ਼ ਤੱਕ ਚੜ੍ਹ ਜਾਣ, ਤਾਂ ਵੀ ਉੱਥੋਂ ਮੈਂ ਉਨ੍ਹਾਂ ਨੂੰ ਉਤਾਰ ਲਿਆਵਾਂਗਾ! (Sheol )
たとい彼らは陰府に掘り下っても、わたしの手はこれをそこから引き出す。たとい彼らは天によじのぼっても、わたしはそこからこれを引きおろす。 (Sheol )
3 ੩ ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!
たとい彼らはカルメルの頂に隠れても、わたしはこれを捜して、そこから引き出す。たとい彼らはわたしの目をのがれて、海の底に隠れても、わたしはへびに命じて、その所でこれをかませる。
4 ੪ ਭਾਵੇਂ ਵੈਰੀ ਉਨ੍ਹਾਂ ਨੂੰ ਹੱਕ ਕੇ ਗ਼ੁਲਾਮੀ ਵਿੱਚ ਲੈ ਜਾਣ, ਉੱਥੇ ਵੀ ਮੈਂ ਤਲਵਾਰ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਵੱਢੇਗੀ! ਮੈਂ ਆਪਣੀਆਂ ਅੱਖਾਂ ਨੂੰ ਉਨ੍ਹਾਂ ਉੱਤੇ ਭਲਿਆਈ ਲਈ ਨਹੀਂ ਸਗੋਂ ਬੁਰਿਆਈ ਲਈ ਹੀ ਰੱਖਾਂਗਾ।”
たとい彼らは捕われて、その敵の前に行っても、わたしはその所でつるぎに命じて、これを殺させる。わたしは彼らの上にわたしの目を注ぐ、それは災のためであって、幸のためではない」。
5 ੫ ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂਹੰਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ।
万軍の神、主が地に触れられると、地は溶け、その中に住む者はみな嘆き、地はみなナイル川のようにわきあがり、エジプトのナイル川のようにまた沈む。
6 ੬ ਜੋ ਅਕਾਸ਼ ਉੱਤੇ ਆਪਣੇ ਚੁਬਾਰੇ ਬਣਾਉਂਦਾ ਹੈ ਅਤੇ ਧਰਤੀ ਉੱਤੇ ਆਪਣੇ ਅਕਾਸ਼ ਮੰਡਲ ਦੀ ਨੀਂਹ ਰੱਖਦਾ ਹੈ ਅਤੇ ਜੋ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ ਅਤੇ ਉਨ੍ਹਾਂ ਨੂੰ ਧਰਤੀ ਦੀ ਪਰਤ ਉੱਤੇ ਵਹਾ ਦਿੰਦਾ ਹੈ, ਉਸ ਦਾ ਨਾਮ ਯਹੋਵਾਹ ਹੈ!
主はご自分の高殿を天に築き、大空の基を地の上にすえ、海の水を呼んで、地のおもてに注がれる。その名は主ととなえられる。
7 ੭ “ਹੇ ਇਸਰਾਏਲੀਓ, ਕੀ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਨਹੀਂ?” ਪ੍ਰਭੂ ਯਹੋਵਾਹ ਦਾ ਵਾਕ ਹੈ। “ਕੀ ਮੈਂ ਇਸਰਾਏਲੀਆਂ ਨੂੰ ਮਿਸਰ ਦੇਸ਼ ਵਿੱਚੋਂ, ਫ਼ਲਿਸਤੀਆਂ ਨੂੰ ਕਫ਼ਤੋਰ ਸ਼ਹਿਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਸ਼ਹਿਰ ਵਿੱਚੋਂ ਕੱਢ ਕੇ ਨਹੀਂ ਲੈ ਆਇਆ?
主は言われる、「イスラエルの子らよ、あなたがたはわたしにとってエチオピヤびとのようではないか。わたしはイスラエルをエジプトの国から、ペリシテびとをカフトルから、スリヤびとをキルから導き上ったではないか。
8 ੮ ਵੇਖੋ, ਪ੍ਰਭੂ ਯਹੋਵਾਹ ਦੀਆਂ ਅੱਖਾਂ ਇਸ ਪਾਪੀ ਰਾਜ ਉੱਤੇ ਲੱਗੀਆਂ ਹਨ ਅਤੇ ਮੈਂ ਇਸ ਨੂੰ ਧਰਤੀ ਉੱਤੋਂ ਨਾਸ ਕਰਾਂਗਾ। ਤਾਂ ਵੀ ਮੈਂ ਯਾਕੂਬ ਦੇ ਘਰਾਣੇ ਨੂੰ ਪੂਰੀ ਤਰ੍ਹਾਂ ਨਾਸ ਨਹੀਂ ਕਰਾਂਗਾ,” ਪ੍ਰਭੂ ਯਹੋਵਾਹ ਦਾ ਵਾਕ ਹੈ।
見よ、主なる神の目はこの罪を犯した国の上に注がれている。わたしはこれを地のおもてから断ち滅ぼす。しかし、わたしはヤコブの家をことごとくは滅ぼさない」と主は言われる。
9 ੯ “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।
「見よ、わたしは命じて、人がふるいで物をふるうように、わたしはイスラエルの家を万国民のうちでふるう。ひと粒も地に落ちることはない。
10 ੧੦ ਮੇਰੀ ਪਰਜਾ ਦੇ ਸਾਰੇ ਪਾਪੀ ਤਲਵਾਰ ਨਾਲ ਮਰਨਗੇ, ਜੋ ਕਹਿੰਦੇ ਹਨ, ਇਹ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ, ਨਾ ਸਾਨੂੰ ਮਿਲੇਗੀ!”
わが民の罪びと、すなわち『災はわれわれに近づかない、われわれに臨まない』と言う者どもはみな、つるぎで殺される。
11 ੧੧ “ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,
その日には、わたしはダビデの倒れた幕屋を興し、その破損を繕い、そのくずれた所を興し、これを昔の時のように建てる。
12 ੧੨ ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ,” ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ।
これは彼らがエドムの残った者、およびわが名をもって呼ばれるすべての国民を所有するためである」とこの事をなされる主は言われる。
13 ੧੩ ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ!
主は言われる、「見よ、このような時が来る。その時には、耕す者は刈る者に相継ぎ、ぶどうを踏む者は種まく者に相継ぐ。もろもろの山にはうまい酒がしたたり、もろもろの丘は溶けて流れる。
14 ੧੪ ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।
わたしはわが民イスラエルの幸福をもとに返す。彼らは荒れた町々を建てて住み、ぶどう畑を作ってその酒を飲み、園を作ってその実を食べる。
15 ੧੫ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਮੀਨ ਵਿੱਚ ਲਾਵਾਂਗਾ ਅਤੇ ਉਹ ਆਪਣੀ ਭੂਮੀ ਤੋਂ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ ਹੈ, ਫੇਰ ਕਦੇ ਪੁੱਟੇ ਨਾ ਜਾਣਗੇ,” ਤੁਹਾਡਾ ਪਰਮੇਸ਼ੁਰ ਯਹੋਵਾਹ ਫ਼ਰਮਾਉਂਦਾ ਹੈ।
わたしは彼らをその地に植えつける。彼らはわたしが与えた地から再び抜きとられることはない」とあなたの神、主は言われる。