< ਆਮੋਸ 1 >
1 ੧ ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।
テコアの牧者のひとりであるアモスの言葉。これはユダの王ウジヤの世、イスラエルの王ヨアシの子ヤラベアムの世、地震の二年前に、彼がイスラエルについて示されたものである。
2 ੨ ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”
彼は言った、「主はシオンからほえ、エルサレムから声を出される。牧者の牧場は嘆き、カルメルの頂は枯れる」。
3 ੩ ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।
主はこう言われる、「ダマスコの三つのとが、四つのとがのために、わたしはこれを罰してゆるさない。これは彼らが鉄のすり板で、ギレアデを踏みにじったからである。
4 ੪ ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ।
わたしはハザエルの家に火を送り、ベネハダデのもろもろの宮殿を焼き滅ぼす。
5 ੫ ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ।
わたしはダマスコの貫の木を砕き、アベンの谷から住民を断ち、ベテエデンから王のつえをとる者を断つ。スリヤの民はキルに捕えられて行く」と主は言われる。
6 ੬ ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
主はこう言われる、「ガザの三つのとが、四つのとがのために、わたしはこれを罰してゆるさない。これは彼らが人々をことごとく捕えて行って、エドムに渡したからである。
7 ੭ ਇਸ ਲਈ ਮੈਂ ਅੱਜ਼ਾਹ ਸ਼ਹਿਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।
わたしはガザの石がきに火を送り、そのもろもろの宮殿を焼き滅ぼす。
8 ੮ ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ।
わたしはアシドドから住民を断ち、アシケロンから王のつえをとる者を断つ。わたしはまた手をかえしてエクロンを撃つ。そして残ったペリシテびとも滅びる」と主なる神は言われる。
9 ੯ ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।
主はこう言われる、「ツロの三つのとが、四つのとがのために、わたしはこれを罰してゆるさない。これは彼らが人々をことごとくエドムに渡し、また兄弟の契約を心に留めなかったからである。
10 ੧੦ ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।”
それゆえ、わたしはツロの石がきに火を送り、そのもろもろの宮殿を焼き滅ぼす」。
11 ੧੧ ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
主はこう言われる、「エドムの三つのとが、四つのとがのために、わたしはこれを罰してゆるさない。これは彼がつるぎをもってその兄弟を追い、全くあわれみの情を断ち、常に怒って、人をかき裂き、ながくその憤りを保ったからである。
12 ੧੨ ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”
それゆえ、わたしはテマンに火を送り、ボズラのもろもろの宮殿を焼き滅ぼす」。
13 ੧੩ ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।
主はこう言われる、「アンモンの人々の三つのとが、四つのとがのために、わたしはこれを罰してゆるさない。これは彼らがその国境を広げるために、ギレアデのはらんでいる女をひき裂いたからである。
14 ੧੪ ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।
それゆえ、わたしはラバの石がきに火をはなち、そのもろもろの宮殿を焼き滅ぼす。これは戦いの日に、ときの声をもってせられ、つむじ風の日に、暴風をもってせられる。
15 ੧੫ ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।”
彼らの王はそのつかさたちと共に捕えられて行く」と主は言われる。