< ਕੁਲੁੱਸੀਆਂ ਨੂੰ 1 >
1 ੧ ਪੌਲੁਸ ਵੱਲੋਂ, ਜੋ ਪਰਮੇਸ਼ੁਰ ਦੀ ਇੱਛਾ ਤੋਂ ਮਸੀਹ ਯਿਸੂ ਦਾ ਰਸੂਲ ਹਾਂ, ਨਾਲੇ ਸਾਡਾ ਭਰਾ ਤਿਮੋਥਿਉਸ ਵੱਲੋਂ।
Paulo, apóstolo de Cristo Jesus pela vontade de Deus, e o irmão Timóteo,
2 ੨ ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਕੁਲੁੱਸੈ ਦੇ ਵਾਸੀ ਅਤੇ ਮਸੀਹ ਵਿੱਚ ਵਿਸ਼ਵਾਸਯੋਗ ਭਰਾ ਹਨ ਸਾਡੇ ਪਿਤਾ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।
aos santos e fiéis irmãos em Cristo, que estão em Colossos. [Haja] em vós a graça e paz da parte de Deus nosso Pai.
3 ੩ ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਅਤੇ ਹਰ ਰੋਜ਼ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ।
Agradecemos ao Deus e Pai do nosso Senhor Jesus Cristo, sempre orando por vós;
4 ੪ ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।
pois ouvimos falar da vossa fé em Cristo Jesus, e do amor que tendes para com todos os santos;
5 ੫ ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।
por causa da esperança que está reservada para vós nos céus. Anteriormente ouvistes dessa esperança pala palavra da verdade do evangelho,
6 ੬ ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।
que já chegou a vós, como também em todo o mundo; e vai frutificando e crescendo assim como entre vós, desde o dia em que ouvistes e conhecestes a graça de Deus em verdade.
7 ੭ ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।
Aprendestes o evangelho por Epafras, nosso amado cooperador, que é um fiel servidor de Cristo em vosso favor.
8 ੮ ਜਿਸ ਨੇ ਤੁਹਾਡਾ ਉਹ ਪਿਆਰ ਵੀ ਜੋ ਆਤਮਾ ਤੋਂ ਹੈ, ਸਾਨੂੰ ਦੱਸਿਆ।
Ele também nos declarou o vosso amor no Espírito.
9 ੯ ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ
Por isso também, desde o dia que [o] ouvimos, não paramos de orar por vós, e de pedir que sejais cheios do conhecimento da sua vontade, em toda sabedoria e entendimento espiritual;
10 ੧੦ ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ।
para que possais andar dignamente [diante] do Senhor, agradando-lhe em tudo, frutificando em toda boa obra, e crescendo no conhecimento de Deus;
11 ੧੧ ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ।
capacitados em todo fortalecimento, segundo o poder da sua glória, em toda perseverança e paciência com alegria,
12 ੧੨ ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।
agradecendo ao Pai, que vos capacitou a participar da herança dos santos na luz.
13 ੧੩ ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ।
Ele nos tirou do domínio das trevas, e nos transportou para o reino do seu amado Filho,
14 ੧੪ ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
em quem temos a libertação: o perdão dos pecados.
15 ੧੫ ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ।
Ele é a imagem do Deus invisível, o primogênito de toda a criação;
16 ੧੬ ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ।
porque nele foram criadas todas as coisas que há nos céus e na terra, visíveis e invisíveis, sejam tronos, sejam domínios, sejam governos, sejam autoridades; todas as coisas foram criadas por ele e para ele.
17 ੧੭ ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
Ele existe antes de todas as coisas, e nele todas as coisas se mantêm.
18 ੧੮ ਅਤੇ ਉਹ ਸਰੀਰ ਦਾ ਅਰਥਾਤ ਕਲੀਸਿਯਾ ਦਾ ਸਿਰ ਹੈ, ਉਹ ਹੀ ਆਦ ਹੈ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਹੈ ਕਿ ਉਹ ਸਭਨਾਂ ਗੱਲਾਂ ਵਿੱਚ ਪਰਧਾਨ ਹੋਵੇ।
E ele é a cabeça do corpo, da Igreja; ele é o princípio [e] o primogênito dentre os mortos, para que tenha a primazia entre todos.
19 ੧੯ ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।
Pois foi do agrado [do Pai] que toda a plenitude habitasse nele;
20 ੨੦ ਅਤੇ ਉਸ ਦੀ ਸਲੀਬ ਦੇ ਲਹੂ ਦੇ ਵਸੀਲੇ ਮੇਲ ਕਰਾ ਕੇ ਧਰਤੀ ਉੱਤੇ ਅਤੇ ਅਕਾਸ਼ ਉੱਤੇ ਸਾਰੀਆਂ ਵਸਤਾਂ ਨੂੰ ਉਹ ਦੇ ਰਾਹੀਂ, ਹਾਂ, ਉਸੇ ਦੇ ਰਾਹੀਂ ਆਪਣੇ ਨਾਲ ਮੇਲ ਮਿਲਾਵੇ।
e, havendo por ele feito a paz pelo sangue da sua cruz, por meio dele reconciliasse consigo mesmo todas as coisas, tanto as que estão na terra, como as que estão nos céus.
21 ੨੧ ਅਤੇ ਤੁਹਾਨੂੰ ਜਿਹੜੇ ਅੱਗੇ ਵੱਖਰੇ ਹੋਏ ਅਤੇ ਆਪਣੇ ਬੁਰੇ ਕੰਮਾਂ ਦੇ ਕਾਰਨ ਮਨੋਂ ਵੈਰੀ ਸੀ।
Vós éreis separados [dele], e inimigos no entendimento, em más obras. Porém agora ele vos reconciliou,
22 ੨੨ ਉਸ ਨੇ ਹੁਣ ਉਹ ਦੇ ਸਰੀਰ ਨਾਲ ਮੌਤ ਦੇ ਵਸੀਲੇ ਮੇਲ ਕਰਾਇਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜ੍ਹਾ ਕਰੇ।
no seu corpo de carne, pela morte, para vos apresentar diante dele santos, irrepreensíveis e inculpáveis;
23 ੨੩ ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।
se, de fato, permaneceis fundados e firmes na fé, e não vos afastais da esperança do evangelho que ouvistes, que é pregado a toda criatura que há abaixo do céu, e do qual eu, Paulo, fui feito servidor.
24 ੨੪ ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
Agora me alegro nos meus sofrimentos por vós, e cumpro na minha carne o restante das aflições de Cristo, em benefício do seu corpo, que é a Igreja.
25 ੨੫ ਮੈਂ ਉਸ ਕਲੀਸਿਯਾ ਦਾ ਸੇਵਕ ਹੋਇਆ ਉਹ ਮੁਖ਼ਤਿਆਰੀ ਜੋ ਮੈਨੂੰ ਪਰਮੇਸ਼ੁਰ ਦੀ ਵੱਲੋਂ ਤੁਹਾਡੇ ਲਈ ਦਿੱਤੀ ਹੋਈ ਹੈ ਕਿ ਮੈਂ ਪਰਮੇਸ਼ੁਰ ਦੇ ਬਚਨ ਦਾ ਪੂਰਾਂ ਪ੍ਰਚਾਰ ਕਰਾਂ।
Dela eu fui feito servidor segundo a responsabilidade da parte de Deus que me foi dada para o vosso benefício, a fim de cumprir a palavra de Deus,
26 ੨੬ ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ। (aiōn )
o mistério que estava oculto desde os princípios dos tempos e das gerações; mas agora foi manifesto aos seus santos. (aiōn )
27 ੨੭ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੀ ਮਹਿਮਾ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ।
A eles Deus quis fazer que conhecessem as riquezas da glória deste mistério entre os gentios, que é Cristo em vós, a esperança da glória.
28 ੨੮ ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ।
Ele é quem anunciamos, advertindo a toda pessoa, e ensinando a toda pessoa, com toda sabedoria; a fim de que apresentemos toda pessoa [como] completa em Cristo.
29 ੨੯ ਅਤੇ ਇਸ ਲਈ ਮੈਂ ਉਹ ਦੀ ਸ਼ਕਤੀ ਦੇ ਅਨੁਸਾਰ ਜੋ ਮੇਰੇ ਵਿੱਚ ਸਮਰੱਥਾ ਨਾਲ ਪ੍ਰਭਾਵ ਪਾਉਦਾਂ ਹੈ, ਤਨੋਂ ਮਨੋਂ ਮਿਹਨਤ ਕਰਦਾ ਹਾਂ।
Para isso eu também trabalho, lutando conforme a eficácia dele, que age em mim com poder.