< ਕੁਲੁੱਸੀਆਂ ਨੂੰ 2 >
1 ੧ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।
Gerek sizler, gerek Laodikya'dakiler, gerekse sizler gibi yüzümü hiç görmemiş olanlar için ne denli büyük bir uğraş verdiğimi bilmenizi isterim.
2 ੨ ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
Yüreklerinin cesaret bulmasını, sevgide birleşmelerini dilerim. Öyle ki, anlayışın verdiği tam güvenliğin bütün zenginliğine kavuşsunlar ve Tanrı'nın sırrını, yani bilginin ve bilgeliğin bütün hazinelerinin saklı olduğu Mesih'i tanısınlar.
3 ੩ ਜਿਸ ਦੇ ਵਿੱਚ ਬੁੱਧ ਅਤੇ ਗਿਆਨ ਦੇ ਸਾਰੇ ਖ਼ਜ਼ਾਨੇ ਲੁਕੇ ਹੋਏ ਹਨ।
4 ੪ ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ।
Kimse sizi kulağı okşayan sözlerle aldatmasın diye söylüyorum bunu.
5 ੫ ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।
Çünkü her ne kadar bedence aranızda değilsem de, ruhça sizinle birlikteyim. Düzenliliğinizi, Mesih'e imanınızın sağlamlığını görüp seviniyorum.
6 ੬ ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।
Bu nedenle Rab Mesih İsa'yı nasıl kabul ettinizse, O'nda öylece yaşayın.
7 ੭ ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
Şükranla dolup taşarak O'nda köklenin ve gelişin, size öğretildiği gibi imanda güçlenin.
8 ੮ ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
Dikkatli olun! Mesih'e değil de, insanların geleneğine, dünyanın temel ilkelerine dayanan felsefeyle, boş ve aldatıcı sözlerle kimse sizi tutsak etmesin.
9 ੯ ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ।
Çünkü Tanrılığın bütün doluluğu bedence Mesih'te bulunuyor.
10 ੧੦ ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ।
Siz de her yönetim ve hükümranlığın başı olan Mesih'te doluluğa kavuştunuz.
11 ੧੧ ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।
Ayrıca Mesih'in gerçekleştirdiği sünnet sayesinde bedenin benliğinden soyunarak elle yapılmayan sünnetle O'nda sünnet edildiniz.
12 ੧੨ ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
Vaftizde O'nunla birlikte gömüldünüz, O'nu ölümden dirilten Tanrı'nın gücüne iman ederek O'nunla birlikte dirildiniz.
13 ੧੩ ਅਤੇ ਉਸ ਨੇ ਤੁਹਾਨੂੰ ਜਿਹੜੇ ਆਪਣੇ ਪਾਪ ਅਤੇ ਆਪਣੇ ਸਰੀਰ ਦੀ ਅਸੁੰਨਤ ਦੇ ਕਾਰਨ ਮਰੇ ਹੋਏ ਸੀ, ਉਹ ਦੇ ਨਾਲ ਜਿਉਂਦੇ ਹੋਏ ਕਿਉਂ ਜੋ ਉਸ ਨੇ ਸਾਡੇ ਸਾਰੇ ਪਾਪ ਸਾਨੂੰ ਮਾਫ਼ ਕੀਤੇ।
Sizler suçlarınız ve benliğinizin sünnetsizliği yüzünden ölüyken, Tanrı sizi Mesih'le birlikte yaşama kavuşturdu. Bütün suçlarımızı O bağışladı.
14 ੧੪ ਅਤੇ ਉਸ ਲਿਖਤ ਨੂੰ ਜਿਹੜੀ ਹੁਕਮਾਂ ਕਰਕੇ ਸਾਡੇ ਵਿਰੁੱਧ ਸੀ ਉਸ ਨੇ ਖ਼ਤਮ ਕਰ ਦਿੱਤਾ ਅਤੇ ਉਹ ਨੂੰ ਸਲੀਬ ਉੱਤੇ ਕਿੱਲਾਂ ਨਾਲ ਠੋਕ ਕੇ ਵਿੱਚੋਂ ਕੱਢ ਸੁੱਟਿਆ।
Kurallarıyla bize karşı ve aleyhimizde olan yazılı antlaşmayı sildi, onu çarmıha çakarak ortadan kaldırdı.
15 ੧੫ ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।
Yönetimlerin ve hükümranlıkların elindeki silahları alıp onları çarmıhta yenerek açıkça gözler önüne serdi.
16 ੧੬ ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।
Bu nedenle kimse yiyecek içecek, bayram, Yeni Ay ya da Şabat Günü konusunda sizi yargılamasın.
17 ੧੭ ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।
Bunlar gelecek şeylerin gölgesidir, aslı ise Mesih'tedir.
18 ੧੮ ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
Sözde alçakgönüllülükte ve meleklere tapınmakta direnen, gördüğü düşlerin üzerinde durarak benliğin düşünceleriyle boş yere böbürlenen, Baş'a tutunmayan hiç kimse sizi ödülünüzden yoksun bırakmasın. Bütün beden eklemler ve bağlar yardımıyla bu Baş'tan beslenip bütünlenmekte, Tanrı'nın sağladığı büyümeyle gelişmektedir.
19 ੧੯ ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
20 ੨੦ ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।
Mesih'le birlikte ölüp dünyanın temel ilkelerinden kurtulduğunuza göre, niçin dünyada yaşayanlar gibi, “Şunu elleme”, “Bunu tatma”, “Şuna dokunma” gibi kurallara uyuyorsunuz?
21 ੨੧ ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ?
22 ੨੨ ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ।
Bu kuralların hepsi, kullanıldıkça yok olacak nesnelerle ilgilidir; insanların buyruklarına, öğretilerine dayanır.
23 ੨੩ ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।
Kuşkusuz bu kuralların uyduruk dindarlık, sözde alçakgönüllülük, bedene eziyet açısından bilgece bir görünüşü vardır; ama benliğin tutkularını denetlemekte hiçbir yararları yoktur.