< ਕੁਲੁੱਸੀਆਂ ਨੂੰ 4 >
1 ੧ ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
Gij heren, doet uw dienstknechten recht en gelijk, wetende, dat ook gij een Heere hebt in de hemelen.
2 ੨ ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
Houdt sterk aan in het gebed, en waakt in hetzelve met dankzegging;
3 ੩ ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ ।
Biddende meteen ook voor ons, dat God ons de deur des Woords opene, om te spreken de verborgenheid van Christus, om welke ik ook gebonden ben;
4 ੪ ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।
Opdat ik dezelve moge openbaren, gelijk ik moet spreken.
5 ੫ ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
Wandelt met wijsheid bij degenen, die buiten zijn, den bekwamen tijd uitkopende.
6 ੬ ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
Uw woord zij te allen tijde in aangenaamheid, met zout besprengd, opdat gij moogt weten, hoe gij een iegelijk moet antwoorden.
7 ੭ ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।
Al mijn zaken zal u bekend maken Tychikus, de geliefde broeder, en getrouwe dienaar, en mededienstknecht in de Heere;
8 ੮ ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।
Denwelken ik tot hetzelfde einde tot u gezonden heb, opdat hij uw zaken wete, en uw harten vertrooste;
9 ੯ ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
Met Onesimus, den getrouwen en geliefden broeder, dewelke uit de uwen is; zij zullen u alles bekend maken, wat hier is.
10 ੧੦ ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।
U groet Aristarchus, mijn medegevangene; en Markus, de neef van Barnabas, aangaande welken gij bevelen ontvangen hebt; zo hij tot u komt, ontvangt hem;
11 ੧੧ ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
En Jezus, gezegd Justus, welke uit de besnijdenis zijn; deze alleen zijn mijn medearbeiders in het Koninkrijk Gods, die mij een vertroosting geweest zijn.
12 ੧੨ ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
U groet Epafras, die uit de uwen is, een dienstknecht van Christus, te allen tijde strijdende voor u in de gebeden, opdat gij staan moogt volmaakt en volkomen in al den wil van God.
13 ੧੩ ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
Want ik geef hem getuigenis, dat hij groten ijver heeft over u en degenen, die in Laodicea zijn, en degenen, die in Hierapolis zijn.
14 ੧੪ ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।
U groet Lukas, de medicijnmeester, de geliefde, en Demas.
15 ੧੫ ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।
Groet de broeders, die in Laodicea zijn, en Nymfas, en de Gemeente, die in zijn huis is.
16 ੧੬ ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।
En wanneer deze zendbrief van u zal gelezen zijn, maakt, dat hij ook in de gemeente der Laodicensen gelezen worde, en dat ook gij dien leest, die uit Laodicea geschreven is.
17 ੧੭ ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।
En zegt aan Archippus: Zie op de bediening, die gij aangenomen hebt in de Heere, dat gij die vervult.
18 ੧੮ ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
De groetenis met mijn hand, van Paulus. Gedenkt mijn banden. De genade zij met u. Amen.