< ਕੁਲੁੱਸੀਆਂ ਨੂੰ 4 >

1 ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
אדונים, אל תקפחו את פועליכם! תנו להם את המגיע להם, ואל תשכחו שגם לכם יש אדון בשמים.
2 ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
התמידו בתפילה; צפו לתשובתו של אלוהים, וכאשר זו תגיע, אל תשכחו להודות לו.
3 ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ ।
התפללו גם בעדנו, שאלוהים ייתן לנו הזדמנויות רבות לבשר את הבשורה על המשיח, מעשה שהביא למאסרי הנוכחי.
4 ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।
התפללו שיהיה בי האומץ לספר את הבשורה בחופשיות, בשלמות ובפשטות, כפי שמוטל עלי.
5 ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
התנהגו בחכמה עם הלא־מאמינים, ונצלו היטב כל הזדמנות להעיד על המשיח.
6 ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
דברו אך ורק דברים נעימים ודברי טעם, כדי שתוכלו להשיב לספקות של כל אחד.
7 ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।
באשר אלי, טוכיקוס אחינו האהוב יספר לכם מה נשמע אצלי. טוכיקוס הוא עובד חרוץ שמשרת את האדון יחד איתי.
8 ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।
שלחתי אותו אליכם כדי שיברר מה שלומכם, וכדי שבאותה הזדמנות יעודד וישמח אתכם.
9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
אוניסימוס, אחינו הנאמן והאהוב שהוא גם בן־עירכם, יצטרף לטוכיקוס, והשניים יספרו לכם את כל החדשות האחרונות.
10 ੧੦ ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।
אריסטרכוס, האסור איתי כאן בכלא, מוסר לכם דרישת שלום, וכן מרקוס, בן אחותו של בר־נבא. אם מרקוס יבוא אליכם, קבלוהו בסבר־פנים יפות, כפי שכבר ביקשתי מכם.
11 ੧੧ ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
גם ישוע יוסטוס מוסר לכם דרישת שלום. אלה הם היהודים המשיחיים היחידים שעובדים איתי כאן, ועלי לומר שהיו לי לעידוד רב ולשמחה.
12 ੧੨ ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
אפפרס, בן־עירכם ומשרתו של ישוע המשיח, שולח לכם דרישת שלום חמה. הוא תמיד מתפלל בעדכם מכל לבו כדי שתתחזקו, שתתבגרו באמונתכם וכדי שתדעו את רצון האלוהים בכל מעשיכם.
13 ੧੩ ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
אני עד לכך שהוא מתפלל רבות למענכם מתוך דאגה אמיתית. ולא רק למענכם, אלא גם למען המאמינים בלודקיא והירפוליס.
14 ੧੪ ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।
לוקס – הרופא היקר, ודימס מוסרים לכם דרישת שלום.
15 ੧੫ ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।
מסרו דרישת שלום למאמינים בלודקיא, לנומפס ולכל המאמינים שנפגשים בביתה.
16 ੧੬ ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।
דרך־אגב, לאחר שתקראו את המכתב הזה, אנא, תנו גם לקהילה בלודקיא לקרוא אותו, ובקשו מהם שיניחו לכם לקרוא את מכתבי אליהם.
17 ੧੭ ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।
אמרו לארכיפוס בשמי:”דאג לבצע בשלמות את המשימה שהטיל עליך האדון!“
18 ੧੮ ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।
אני, פולוס, דורש בשלומכם בכתב ידי. אנא, זכרו אותי כאן בכלא. יברך אלוהים את כולכם. – אמן.

< ਕੁਲੁੱਸੀਆਂ ਨੂੰ 4 >