< ਦਾਨੀਏਲ 10 >
1 ੧ ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।
Treæe godine Kira cara Persijskoga objavi se rijeè Danilu, koji se zvaše Valtasar; i rijeè bješe istinita i o velikim stvarima; i razabra rijeè i razumje utvaru.
2 ੨ ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।
U to vrijeme ja Danilo bjeh u žalosti tri nedjelje dana.
3 ੩ ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
Jela ugodna ne jedoh, ni meso ni vino ne uðe u moja usta, niti se namazah uljem dok se ne navršiše tri nedjelje dana.
4 ੪ ਪਹਿਲੇ ਮਹੀਨੇ ਦੇ ਚੌਵੀਵੇਂ ਦਿਨ ਵਿੱਚ ਮੈਂ ਵੱਡੇ ਦਰਿਆ ਹਿੱਦਕਲ ਦਜ਼ਲੇ ਦੇ ਕੰਢੇ ਉੱਤੇ ਸੀ।
A dvadeset èetvrtoga dana prvoga mjeseca bijah na brijegu velike rijeke Hidekela.
5 ੫ ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ।
I podigoh oèi svoje i vidjeh, a to jedan èovjek obuèen u platno, i pojas bješe oko njega od èistoga zlata iz Ufaza;
6 ੬ ਉਹ ਦਾ ਸਰੀਰ ਬੈਰੂਜ਼ ਵਰਗਾ ਅਤੇ ਉਹ ਦਾ ਮੂੰਹ ਬਿਜਲੀ ਜਿਹਾ ਸੀ ਅਤੇ ਉਹ ਦੀਆਂ ਅੱਖੀਆਂ ਦੋ ਜਗਦਿਆਂ ਦੀਵਿਆਂ ਵਰਗੀਆਂ ਸਨ। ਉਸ ਦੀਆਂ ਬਾਹਾਂ ਅਤੇ ਉਸ ਦੇ ਪੈਰ ਰੰਗਾਂ ਵਿੱਚ ਲਿਸ਼ਕਦੇ ਪਿੱਤਲ ਜਿਹੇ ਸਨ ਅਤੇ ਉਸ ਦੀਆਂ ਗੱਲਾਂ ਕਰਨ ਦੀ ਅਵਾਜ਼ ਇਹੋ ਜਿਹੀ ਸੀ ਜਿਵੇਂ ਭੀੜ ਦੀ।
A tijelo mu bješe kao hrisolit, i lice mu kao munja a oèi mu kao luèevi zapaljeni, a ruke i noge kao mjed uglaðena, a glas od rijeèi njegovijeh kao glas mnogoga ljudstva.
7 ੭ ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।
I ja Danilo sam vidjeh utvaru, a ljudi što bijahu sa mnom ne vidješe je, ali ih popade strah velik, te pobjegoše i sakriše se.
8 ੮ ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।
I ostah sam, i vidjeh tu veliku utvaru, i ne osta snage u meni, i ljepota mi se nagrdi, i ne imah snage.
9 ੯ ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ ਵਿੱਚ ਮੂੰਹ ਦੇ ਬਲ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ।
I èuh glas od rijeèi njegovijeh, i kad èuh glas od rijeèi njegovijeh, izvan sebe padoh nièice licem na zemlju.
10 ੧੦ ਵੇਖੋ, ਇੱਕ ਹੱਥ ਨੇ ਮੈਨੂੰ ਆ ਛੂਹਿਆ ਅਤੇ ਮੈਨੂੰ ਗੋਡਿਆਂ ਅਤੇ ਤਲੀਆਂ ਉੱਤੇ ਬਿਠਾਇਆ।
I gle, ruka me se dotaèe i podiže me na koljena moja i na dlanove moje.
11 ੧੧ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।
I reèe mi: Danilo, mili èovjeèe! slušaj rijeèi koje æu ti kazati, i stani pravo, jer sam sada poslan k tebi. I kad mi reèe tu rijeè, ustah drkæuæi.
12 ੧੨ ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ।
I reèe mi: ne boj se, Danilo, jer prvoga dana kad si upravio srce svoje da razumijevaš i da muèiš sebe pred Bogom svojim, uslišene biše rijeèi tvoje, i ja doðoh tvojih rijeèi radi.
13 ੧੩ ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।
Ali knez carstva Persijskoga staja mi nasuprot dvadeset i jedan dan; ali, gle, Mihailo jedan od prvijeh knezova doðe mi u pomoæ; tako ja ostah ondje kod careva Persijskih.
14 ੧੪ ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।
I doðoh da ti kažem šta æe biti tvome narodu poslije; jer æe još biti utvara za te dane.
15 ੧੫ ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ।
I kad mi govoraše tako, oborih oèi svoje na zemlju i zanijemjeh.
16 ੧੬ ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।
I gle, kao èovjek dotaèe se usana mojih, i otvorih usta svoja, i progovorih i rekoh onomu koji stajaše prema meni: gospodaru moj, od ove utvare navališe moji bolovi na mene i nema snage u meni.
17 ੧੭ ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।
A kako može sluga mojega gospodara govoriti s gospodarem mojim? Jer od ovoga èasa u meni nesta snage i ni dihanje ne osta u meni.
18 ੧੮ ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ।
Tada onaj što bijaše kao èovjek opet me se dotaèe i ohrabri me.
19 ੧੯ ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!
I reèe: ne boj se, mili èovjeèe; mir da ti je! ohrabri se, ohrabri se. I dokle mi govoraše, ohrabrih se i rekoh: neka govori gospodar moj, jer si me ohrabrio.
20 ੨੦ ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।
A on reèe: znaš li zašto sam došao k tebi? a sada æu se vratiti da vojujem na kneza Persijskoga; potom æu otiæi, i gle, doæi æe knez Grèki.
21 ੨੧ ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।
Ali æu ti kazati što je napisano u knjizi istinitoj. Nema nikoga da junaèki radi sa mnom u tom osim Mihaila kneza vašega.