< ਦਾਨੀਏਲ 11 >
1 ੧ ਦਾਰਾ ਮਾਦੀ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਹੀ ਸੀ ਜੋ ਖੜਾ ਸੀ, ਇਸ ਕਰਕੇ ਜੋ ਉਹ ਨੂੰ ਪੱਕਾ ਕਰਾਂ ਅਤੇ ਜ਼ੋਰ ਦੇਵਾਂ
又說:「當米底亞王大流士元年,我曾起來扶助米迦勒,使他堅強。」
2 ੨ ਅਤੇ ਹੁਣ ਮੈਂ ਤੈਨੂੰ ਸੱਚੀ ਗੱਲ ਦੱਸਾਂਗਾ। ਵੇਖ, ਫ਼ਾਰਸ ਵਿੱਚ ਤਿੰਨ ਰਾਜੇ ਹੋਰ ਵੀ ਉੱਠਣਗੇ ਅਤੇ ਚੌਥਾ ਸਭਨਾਂ ਨਾਲੋਂ ਵਧੀਕ ਧਨੀ ਹੋਵੇਗਾ ਅਤੇ ਜਦ ਉਹ ਆਪਣੇ ਧੰਨ ਕਰਕੇ ਜ਼ੋਰਾਵਰ ਹੋਵੇਗਾ, ਤਦ ਉਹ ਸਭਨਾਂ ਨੂੰ ਚੁੱਕੇਗਾ ਜੋ ਯੂਨਾਨ ਦੇ ਰਾਜ ਦਾ ਸਾਹਮਣਾ ਕਰਨ।
現在我將真事指示你: 「波斯還有三王興起,第四王必富足遠勝諸王。他因富足成為強盛,就必激動大眾攻擊希臘國。
3 ੩ ਪਰ ਇੱਕ ਵੱਡਾ ਡਾਢਾ ਰਾਜਾ ਉੱਠੇਗਾ ਅਤੇ ਵੱਡੀ ਸਮਰੱਥਾ ਨਾਲ ਰਾਜ ਕਰੇਗਾ ਅਤੇ ਜੋ ਚਾਹੇਗਾ ਸੋਈ ਕਰੇਗਾ।
必有一個勇敢的王興起,執掌大權,隨意而行。
4 ੪ ਜਦੋਂ ਉਹ ਉੱਠੇਗਾ ਤਦ ਉਹ ਦਾ ਰਾਜ ਟੁੱਟ ਪਏਗਾ ਅਤੇ ਅਕਾਸ਼ ਦੀਆਂ ਚਾਰ ਪੌਣਾਂ ਵੱਲ ਵੰਡਿਆ ਜਾਵੇਗਾ, ਪਰ ਉਸ ਦੇ ਵੰਸ਼ੀਆਂ ਕੋਲ ਨਾ ਜਾਵੇਗਾ। ਉਸ ਦੀ ਸਮਰੱਥਾ ਦੇ ਸਮਾਨ ਜਿਹ ਦੇ ਨਾਲ ਉਹ ਰਾਜ ਕਰਦਾ ਸੀ, ਕੋਈ ਵੀ ਨਾ ਹੋਵੇਗਾ ਕਿਉਂ ਜੋ ਉਹ ਦਾ ਰਾਜ ਮੁੱਢੋਂ ਪੁੱਟਿਆ ਜਾਵੇਗਾ ਅਤੇ ਜੋ ਉਸ ਤੋਂ ਵੱਖਰੇ ਹਨ, ਉਹਨਾਂ ਲਈ ਹੋਵੇਗਾ।
他興起的時候,他的國必破裂,向天的四方分開,卻不歸他的後裔,治國的權勢也都不及他;因為他的國必被拔出,歸與他後裔之外的人。
5 ੫ ਦੱਖਣ ਦਾ ਰਾਜਾ ਜਿੱਤ ਪਾਏਗਾ ਅਤੇ ਉਹ ਦੇ ਨਾਲੋਂ ਉਹ ਦੇ ਸਰਦਾਰਾਂ ਵਿੱਚੋਂ ਇੱਕ ਵਧੀਕ ਜ਼ੋਰਾਵਰ ਹੋਵੇਗਾ, ਸਮਰੱਥਾ ਪਾਏਗਾ ਅਤੇ ਉਸ ਦਾ ਰਾਜ ਇੱਕ ਵੱਡਾ ਰਾਜ ਹੋਵੇਗਾ।
「南方的王必強盛,他將帥中必有一個比他更強盛,執掌權柄,他的權柄甚大。
6 ੬ ਬਹੁਤ ਸਾਲਾਂ ਦੇ ਪਿੱਛੋਂ ਉਹ ਆਪਸ ਵਿੱਚ ਮੇਲ ਕਰਨਗੇ ਕਿਉਂ ਜੋ ਦੱਖਣ ਦੇ ਰਾਜੇ ਦੀ ਧੀ ਉੱਤਰ ਦੇ ਰਾਜੇ ਕੋਲ ਆਵੇਗੀ, ਤਾਂ ਜੋ ਏਕਤਾ ਕਰੇ ਪਰ ਉਹ ਆਪਣੇ ਬਾਹਾਂ ਦੇ ਜ਼ੋਰ ਨੂੰ ਨਾ ਰੱਖੇਗੀ, ਉਹ ਵੀ ਨਾ ਖੜਾ ਹੋਵੇਗਾ ਅਤੇ ਨਾ ਹੀ ਉਹ ਦੀ ਬਾਂਹ, ਸਗੋਂ ਜੋ ਉਸ ਨੂੰ ਲਿਆਏ ਸਨ ਉਹਨਾਂ ਸਣੇ, ਉਹਨਾਂ ਦੇ ਪਿਉ ਸਣੇ ਅਤੇ ਜਿਸ ਨੇ ਉਹਨਾਂ ਦਿਨਾਂ ਵਿੱਚ ਉਸ ਨੂੰ ਜ਼ੋਰ ਦਿੱਤਾ ਸੀ ਉਸ ਦੇ ਸਣੇ ਛੱਡ ਦਿੱਤੀ ਜਾਏਗੀ।
過些年後,他們必互相連合,南方王的女兒必就了北方王來立約;但這女子幫助之力存立不住,王和他所倚靠之力也不能存立。這女子和引導她來的,並生她的,以及當時扶助她的,都必交與死地。
7 ੭ ਪਰ ਉਹ ਦੀਆਂ ਜੜ੍ਹਾਂ ਵਿੱਚੋਂ ਦੀ ਟਹਿਣੀ ਤੋਂ ਇੱਕ ਉਹ ਦੇ ਥਾਂ ਉੱਠੇਗਾ। ਉਹ ਇੱਕ ਫ਼ੌਜ ਨਾਲ ਆਵੇਗਾ ਅਤੇ ਉੱਤਰ ਦੇ ਰਾਜੇ ਦੇ ਗੜ੍ਹ ਵਿੱਚ ਵੜੇਗਾ ਅਤੇ ਹਮਲਾ ਕਰ ਕੇ ਉਹਨਾਂ ਨੂੰ ਹਰਾਵੇਗਾ।
但這女子的本家必另生一子繼續王位,他必率領軍隊進入北方王的保障,攻擊他們,而且得勝;
8 ੮ ਉਹ ਉਹਨਾਂ ਦੇ ਦੇਵਤਿਆਂ ਨੂੰ ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਸਣੇ ਅਤੇ ਉਹਨਾਂ ਦੇ ਸੋਨੇ ਚਾਂਦੀ ਦੇ ਚੰਗੇ ਭਾਂਡਿਆਂ ਸਣੇ ਕੈਦ ਕਰ ਕੇ ਮਿਸਰ ਨੂੰ ਲੈ ਜਾਵੇਗਾ ਅਤੇ ਕਈਆਂ ਸਾਲਾਂ ਤੱਕ ਉਹ ਉੱਤਰ ਦੇ ਰਾਜੇ ਨੂੰ ਛੇੜਨ ਤੋਂ ਰਹੇਗਾ।
並將他們的神像和鑄成的偶像,與金銀的寶器掠到埃及去。數年之內,他不去攻擊北方的王。
9 ੯ ਫਿਰ ਉਹ ਦੱਖਣ ਦੇ ਪਾਤਸ਼ਾਹ ਦੇ ਰਾਜ ਵਿੱਚ ਵੜੇਗਾ ਪਰ ਆਪਣੇ ਦੇਸ ਵਿੱਚ ਮੁੜ ਆਵੇਗਾ।
北方的王必入南方王的國,卻要仍回本地。
10 ੧੦ ਉਹ ਦੇ ਪੁੱਤਰ ਯੁੱਧ ਕਰਨਗੇ ਅਤੇ ਇੱਕ ਵੱਡੀ ਭੀੜ ਵਾਲੀ ਫ਼ੌਜ ਇਕੱਠੀ ਕਰਨਗੇ ਜਿਹੜੀ ਵਗੀ ਆਏਗੀ, ਫੈਲੇਗੀ ਤੇ ਲੰਘੇਗੀ ਅਤੇ ਉਹ ਮੁੜਨਗੇ ਤੇ ਇਹ ਦੇ ਕੋਟ ਤੋੜੀ ਲੜਨਗੇ
「北方王的二子必動干戈,招聚許多軍兵。這軍兵前去,如洪水氾濫,又必再去爭戰,直到南方王的保障。
11 ੧੧ ਅਤੇ ਦੱਖਣ ਦੇ ਰਾਜੇ ਦਾ ਕ੍ਰੋਧ ਜਾਗੇਗਾ ਅਤੇ ਉਹ ਨਿੱਕਲ ਕੇ ਉਸ ਦੇ ਨਾਲ, ਹਾਂ, ਉੱਤਰ ਦੇ ਰਾਜੇ ਦੇ ਨਾਲ ਲੜਾਈ ਕਰੇਗਾ ਅਤੇ ਵੱਡਾ ਦਲ ਲੈ ਕੇ ਆਵੇਗਾ ਅਤੇ ਉਹ ਵੱਡਾ ਦਲ ਉਸ ਦੇ ਹੱਥ ਵਿੱਚ ਦਿੱਤਾ ਜਾਵੇਗਾ।
南方王必發烈怒,出來與北方王爭戰,擺列大軍;北方王的軍兵必交付他手。
12 ੧੨ ਭੀੜ ਚੁੱਕੀ ਜਾਏਗੀ ਅਤੇ ਉਹ ਦੇ ਦਿਲ ਵਿੱਚ ਹੰਕਾਰ ਹੋਵੇਗਾ ਅਤੇ ਉਹ ਦਸ ਹਜ਼ਾਰਾਂ ਨੂੰ ਡੇਗੇਗਾ ਪਰ ਉਹ ਨਾ ਜਿੱਤੇਗਾ।
他的眾軍高傲,他的心也必自高;他雖使數萬人仆倒,卻不得常勝。
13 ੧੩ ਉਹ ਉੱਤਰ ਦਾ ਰਾਜਾ ਮੁੜੇਗਾ ਅਤੇ ਇੱਕ ਦਲ ਨੂੰ ਜੋ ਪਹਿਲਾਂ ਨਾਲੋਂ ਡਾਢਾ ਹੋਵੇਗਾ ਇਕੱਠਿਆਂ ਕਰੇਗਾ ਅਤੇ ਕਈਆਂ ਸਾਲਾਂ ਪਿੱਛੋਂ ਉਹ ਆਪਣੀ ਵੱਡੀ ਫ਼ੌਜ ਅਤੇ ਢੇਰ ਸਾਰੇ ਮਾਲ ਸਣੇ ਆਵੇਗਾ।
「北方王必回來擺列大軍,比先前的更多。滿了所定的年數,他必率領大軍,帶極多的軍裝來。
14 ੧੪ ਉਹਨੀਂ ਦਿਨੀਂ ਬਥੇਰੇ ਦੱਖਣ ਦੇ ਰਾਜੇ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਤੇਰੇ ਲੋਕਾਂ ਦੇ ਧਾੜਵੀ ਵੀ ਉੱਠਣਗੇ ਜੋ ਉਸ ਦਰਸ਼ਣ ਨੂੰ ਪੂਰਾ ਕਰਨ ਪਰ ਉਹ ਡਿੱਗ ਪੈਣਗੇ।
那時,必有許多人起來攻擊南方王,並且你本國的強暴人必興起,要應驗那異象,他們卻要敗亡。
15 ੧੫ ਕਿਉਂ ਜੋ ਉੱਤਰ ਦਾ ਰਾਜਾ ਆਵੇਗਾ, ਦਮਦਮਾ ਬਣਾਵੇਗਾ, ਪੱਕੇ-ਪੱਕੇ ਸ਼ਹਿਰਾਂ ਨੂੰ ਲੈ ਲਵੇਗਾ, ਦੱਖਣ ਦੀਆਂ ਬਾਹਾਂ ਨਾ ਅੜਨਗੀਆਂ ਅਤੇ ਨਾ ਹੀ ਉਹ ਦੇ ਚੁਣੇ ਹੋਏ ਲੋਕਾਂ ਵਿੱਚ ਅੜਨ ਦਾ ਜ਼ੋਰ ਹੋਵੇਗਾ।
北方王必來築壘攻取堅固城;南方的軍兵必站立不住,就是選擇的精兵也無力站住。
16 ੧੬ ਉਹ ਜੋ ਉਸ ਦੇ ਉੱਤੇ ਚੜ੍ਹ ਕੇ ਆਵੇਗਾ ਸੋ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਉਹ ਦਾ ਸਾਹਮਣਾ ਕੋਈ ਨਾ ਕਰ ਸਕੇਗਾ। ਉਹ ਉਸ ਪ੍ਰਤਾਪਵਾਨ ਦੇਸ ਵਿੱਚ ਖੜਾ ਜਾਵੇਗਾ ਅਤੇ ਉਹ ਦੇ ਹੱਥ ਵਿੱਚ ਨਾਸ ਹੋਵੇਗਾ।
來攻擊他的,必任意而行,無人在北方王面前站立得住。他必站在那榮美之地,用手施行毀滅。
17 ੧੭ ਉਹ ਆਪਣੇ ਸਾਰੇ ਰਾਜ ਦੇ ਜ਼ੋਰ ਨਾਲ ਆਉਣ ਨੂੰ ਆਪਣਾ ਮੁਹਾਣਾ ਮੋੜੇਗਾ ਅਤੇ ਉਹ ਦੇ ਨਾਲ ਸਹੀ ਸ਼ਰਤਾਂ ਹੋਣਗੀਆਂ। ਉਹਨਾਂ ਨੂੰ ਪੂਰਾ ਕਰੇਗਾ ਅਤੇ ਉਹ ਉਸ ਨੂੰ ਤੀਵੀਆਂ ਦੀ ਧੀ ਦੇਵੇਗਾ ਭਈ ਉਹ ਉਸ ਨੂੰ ਵਿਗਾੜੇ ਪਰ ਉਹ ਨਾ ਤਾਂ ਖਲੋਵੇਗੀ ਨਾ ਉਹ ਉਸ ਦੇ ਲਈ ਹੋਵੇਗੀ।
「他必定意用全國之力而來,立公正的約,照約而行,將自己的女兒給南方王為妻,想要敗壞他,這計卻不得成就,與自己毫無益處。
18 ੧੮ ਉਹ ਦੇ ਪਿੱਛੋਂ ਉਹ ਆਪਣਾ ਮੂੰਹ ਟਾਪੂਆਂ ਵੱਲ ਕਰੇਗਾ ਅਤੇ ਬਹੁਤਿਆਂ ਨੂੰ ਲੈ ਲਵੇਗਾ ਪਰ ਇੱਕ ਪਰਧਾਨ ਉਸ ਉਲਾਂਭੇ ਨੂੰ ਜੋ ਉਸ ਨੇ ਉਹ ਦੀ ਵੱਲੋਂ ਲਿਆ ਸੀ ਹਟਾ ਦੇਵੇਗਾ, ਸਗੋਂ ਉਸ ਉਲਾਂਭੇ ਨੂੰ ਉਸੇ ਉੱਤੇ ਫੇਰ ਦੇਵੇਗਾ।
其後他必轉回奪取了許多海島。但有一大帥,除掉他令人受的羞辱,並且使這羞辱歸他本身。
19 ੧੯ ਤਦ ਆਪਣੇ ਦੇਸ ਦੇ ਕੋਟਾਂ ਵੱਲ ਮੂੰਹ ਮੋੜੇਗਾ ਪਰ ਉਹ ਟੱਕਰ ਖਾਏਗਾ ਅਤੇ ਡਿੱਗ ਪਏਗਾ, ਫਿਰ ਉਹ ਲੱਭਿਆ ਨਾ ਜਾਵੇਗਾ।
他就必轉向本地的保障,卻要絆跌仆倒,歸於無有。
20 ੨੦ ਉਹ ਦੇ ਥਾਂ ਉੱਤੇ ਇੱਕ ਹੋਰ ਉੱਠੇਗਾ ਜੋ ਉਸ ਸੋਹਣੇ ਰਾਜ ਦੇ ਵਿਚਕਾਰ ਚੁੰਗੀ ਨੂੰ ਭੇਜੇਗਾ ਪਰ ਉਹ ਥੋੜ੍ਹਿਆਂ ਦਿਨਾਂ ਵਿੱਚ ਹੀ ਨਸ਼ਟ ਹੋ ਜਾਵੇਗਾ, ਨਾ ਕ੍ਰੋਧ ਨਾਲ, ਨਾ ਹੀ ਲੜਾਈ ਨਾਲ।
「那時,必有一人興起接續他為王,使橫征暴斂的人通行國中的榮美地。這王不多日就必滅亡,卻不因忿怒,也不因爭戰。」
21 ੨੧ ਫਿਰ ਉਹ ਦੇ ਥਾਂ ਇੱਕ ਪਖੰਡੀ ਉੱਠੇਗਾ ਜਿਸ ਨੂੰ ਉਹ ਪਾਤਸ਼ਾਹ ਦੀ ਪਤ ਨਾ ਦੇਣਗੇ ਪਰ ਉਹ ਬਚਾਓ ਦੇ ਵੇਲੇ ਆਵੇਗਾ ਲੱਲੋ-ਪੱਤੋ ਕਰ ਕੇ ਰਾਜ ਲੈ ਲਵੇਗਾ।
「必有一個卑鄙的人興起接續為王,人未曾將國的尊榮給他,他卻趁人坦然無備的時候,用諂媚的話得國。
22 ੨੨ ਦਬਾਉਣ ਵਾਲੀ ਫ਼ੌਜ ਉਸ ਦੇ ਅੱਗੇ ਦਬਾਈ ਜਾਏਗੀ ਅਤੇ ਤੋੜੀ ਜਾਏਗੀ, ਹਾਂ, ਨੇਮ ਦੇ ਸ਼ਹਿਜ਼ਾਦਾ ਵੀ ਨਾਲੇ ਹੀ
必有無數的軍兵勢如洪水,在他面前沖沒敗壞;同盟的君也必如此。
23 ੨੩ ਅਤੇ ਜਦੋਂ ਉਸ ਦੇ ਨਾਲ ਤਕਰਾਰ ਕੀਤਾ ਜਾਵੇਗਾ ਤਾਂ ਉਹ ਅੱਗੋਂ ਢੁੱਚਰ ਡਾਹੇਗਾ ਕਿਉਂ ਜੋ ਉਹ ਚੜ੍ਹਾਈ ਕਰੇਗਾ ਅਤੇ ਥੋੜੇ ਜਿਹੇ ਲੋਕਾਂ ਦੀ ਸਹਾਇਤਾ ਦੇ ਨਾਲ ਵੱਡਾ ਬਣੇਗਾ।
與那君結盟之後,他必行詭詐,因為他必上來以微小的軍成為強盛。
24 ੨੪ ਉਹ ਬਚਾਉ ਦੇ ਵੇਲੇ ਜ਼ਿਲ੍ਹੇ ਦੇ ਚੰਗਿਆਂ ਉੱਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜਿਹਾ ਕੁਝ ਕਰੇਗਾ, ਜੋ ਉਸ ਦੇ ਪੁਰਖਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਹਨਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੱਕ ਪੱਕੀਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ।
趁人坦然無備的時候,他必來到國中極肥美之地,行他列祖和他列祖之祖所未曾行的,將擄物、掠物,和財寶散給眾人,又要設計攻打保障,然而這都是暫時的。
25 ੨੫ ਉਹ ਆਪਣੇ ਜ਼ੋਰ ਨੂੰ ਅਤੇ ਆਪਣੇ ਹੌਂਸਲੇ ਨੂੰ ਅਜਿਹਾ ਚੁੱਕੇਗਾ ਜੋ ਵੱਡੀ ਫ਼ੌਜ ਲੈ ਕੇ ਦੱਖਣ ਦੇ ਰਾਜੇ ਉੱਤੇ ਚੜ੍ਹੇ ਅਤੇ ਦੱਖਣ ਦਾ ਰਾਜਾ ਵੀ ਅੱਤ ਵੱਡੀ ਅਤੇ ਜ਼ੋਰਾਵਰ ਫ਼ੌਜ ਨਾਲ ਯੁੱਧ ਵਿੱਚ ਲੜੇਗਾ ਪਰ ਉਹ ਨਾ ਠਹਿਰੇਗਾ ਕਿਉਂ ਜੋ ਉਹ ਉਸ ਦੇ ਵਿਰੁੱਧ ਉਪਾਅ ਕਰਨਗੇ।
「他必奮勇向前,率領大軍攻擊南方王;南方王也必以極大極強的軍兵與他爭戰,卻站立不住,因為有人設計謀害南方王。
26 ੨੬ ਹਾਂ, ਓਹੋ ਜਿਹੜੇ ਉਸ ਦੀ ਸੁਆਦਲੀ ਰੋਟੀ ਵਿੱਚੋਂ ਖਾਂਦੇ ਹਨ ਉਹੋ ਉਸ ਨੂੰ ਨਾਸ ਕਰ ਸੁੱਟਣਗੇ ਅਤੇ ਉਸ ਦੀ ਫ਼ੌਜ ਆਫ਼ਰੇਗੀ ਅਤੇ ਢੇਰ ਸਾਰੇ ਮਾਰੇ ਜਾਣਗੇ।
吃王膳的,必敗壞他;他的軍隊必被沖沒,而且被殺的甚多。
27 ੨੭ ਉਹਨਾਂ ਦੋਹਾਂ ਰਾਜਿਆਂ ਦੇ ਦਿਲ ਬੁਰੇ ਕੰਮਾਂ ਵੱਲ ਹੋਣਗੇ ਅਤੇ ਉਹ ਇੱਕੋ ਪੰਗਤ ਵਿੱਚ ਬੈਠ ਕੇ ਝੂਠ ਬੋਲਣਗੇ, ਪਰ ਉਹ ਫਲੇਗਾ ਨਾ ਕਿਉਂ ਜੋ ਅੰਤ ਠਹਿਰਾਏ ਹੋਏ ਵੇਲੇ ਸਿਰ ਹੋਵੇਗਾ।
至於這二王,他們心懷惡計,同席說謊,計謀卻不成就;因為到了定期,事就了結。
28 ੨੮ ਤਦ ਉਹ ਵੱਡੇ ਧੰਨ ਨਾਲ ਆਪਣੇ ਦੇਸ ਵਿੱਚ ਮੁੜ ਜਾਵੇਗਾ, ਉਸ ਦਾ ਮਨ ਪਵਿੱਤਰ ਨੇਮ ਦਾ ਸਾਹਮਣਾ ਕਰੇਗਾ ਅਤੇ ਉਹ ਆਪਣਾ ਕੰਮ ਕਰ ਕੇ ਆਪਣੇ ਦੇਸ ਵਿੱਚ ਮੁੜੇਗਾ।
北方王必帶許多財寶回往本國,他的心反對聖約,任意而行,回到本地。
29 ੨੯ ਠਹਿਰਾਏ ਹੋਏ ਵੇਲੇ ਸਿਰ ਉਹ ਮੁੜੇਗਾ ਅਤੇ ਦੱਖਣ ਵੱਲ ਆਵੇਗਾ ਪਰ ਉਸ ਵੇਲੇ ਅਜਿਹਾ ਹਾਲ ਨਾ ਹੋਵੇਗਾ ਜਿਹੋ ਜਿਹਾ ਪਹਿਲਾਂ ਸੀ।
「到了定期,他必返回,來到南方。後一次卻不如前一次,
30 ੩੦ ਕਿਉਂ ਜੋ ਕਿੱਤੀਆਂ ਦੇ ਜਹਾਜ਼ ਉਸ ਦਾ ਸਾਹਮਣਾ ਕਰਨਗੇ ਸੋ ਉਹ ਉਦਾਸ ਹੋਵੇਗਾ ਅਤੇ ਮੁੜੇਗਾ ਅਤੇ ਪਵਿੱਤਰ ਨੇਮ ਉੱਤੇ ਉਸ ਦਾ ਕ੍ਰੋਧ ਜਾਗੇਗਾ ਅਤੇ ਉਸੇ ਦੇ ਅਨੁਸਾਰ ਉਹ ਕੰਮ ਕਰੇਗਾ ਸਗੋਂ ਉਹ ਮੁੜੇਗਾ ਅਤੇ ਜਿਹਨਾਂ ਲੋਕਾਂ ਨੇ ਪਵਿੱਤਰ ਨੇਮ ਛੱਡ ਦਿੱਤਾ ਹੈ ਉਹਨਾਂ ਲੋਕਾਂ ਨਾਲ ਮੇਲ ਕਰੇਗਾ।
因為基提戰船必來攻擊他,他就喪膽而回,又要惱恨聖約,任意而行;他必回來聯絡背棄聖約的人。
31 ੩੧ ਜੱਥੇ ਉਸ ਦੀ ਵਲੋਂ ਉੱਠਣਗੇ ਅਤੇ ਉਹ ਪਵਿੱਤਰ ਥਾਂ ਅਰਥਾਤ ਕੋਟ ਨੂੰ ਭਰਿਸ਼ਟ ਕਰਨਗੇ ਅਤੇ ਉਹ ਸਦਾ ਦੀ ਹੋਮ ਦੀ ਬਲੀ ਨੂੰ ਹਟਾਉਣਗੇ ਅਤੇ ਵਿਗਾੜਨ ਵਾਲੀ ਘਿਣਾਉਣੀ ਵਸਤ ਨੂੰ ਉਸ ਦੇ ਵਿੱਚ ਰੱਖ ਦੇਣਗੇ।
他必興兵,這兵必褻瀆聖地,就是保障,除掉常獻的燔祭,設立那行毀壞可憎的。
32 ੩੨ ਅਤੇ ਜਿਹੜੇ ਨੇਮ ਦੇ ਨਾਲ ਭੈੜੀ ਕਰਤੂਤ ਕਰਦੇ ਹਨ ਉਹਨਾਂ ਨੂੰ ਉਹ ਲੱਲੋ-ਪੱਤੋ ਕਰ ਕੇ ਵਿਗਾੜੇਗਾ ਪਰ ਜਿਹੜੇ ਲੋਕ ਆਪਣੇ ਪਰਮੇਸ਼ੁਰ ਨੂੰ ਪਛਾਣਦੇ ਹਨ ਉਹ ਬਲਵਾਨ ਹੋਣਗੇ ਅਤੇ ਕੰਮ ਕਰਨਗੇ
作惡違背聖約的人,他必用巧言勾引;惟獨認識上帝的子民必剛強行事。
33 ੩੩ ਅਤੇ ਇਹ ਜੋ ਲੋਕਾਂ ਦੇ ਵਿਚਕਾਰ ਬੁੱਧਵਾਨ ਹਨ ਕਈਆਂ ਨੂੰ ਸਿਖਾਉਣਗੇ ਪਰ ਉਹ ਤਲਵਾਰ ਨਾਲ ਅਤੇ ਅੱਗ ਨਾਲ ਅਤੇ ਕੈਦ ਹੋਣ ਕਰਕੇ ਅਤੇ ਲੁੱਟੇ ਜਾਣ ਕਰਕੇ ਢੇਰ ਦਿਨਾਂ ਤੱਕ ਤਬਾਹ ਰਹਿਣਗੇ।
民間的智慧人必訓誨多人;然而他們多日必倒在刀下,或被火燒,或被擄掠搶奪。
34 ੩੪ ਜਦ ਉਹ ਤਬਾਹ ਹੋਣਗੇ ਤਦ ਉਹਨਾਂ ਦੀ ਥੋੜੀ ਜਿਹੀ ਸਹਾਇਤਾ ਹੋਵੇਗੀ ਪਰ ਬਹੁਤ ਸਾਰੇ ਲੱਲੋ-ਪੱਤੋ ਕਰਕੇ ਉਹਨਾਂ ਨਾਲ ਰਲ ਜਾਣਗੇ।
他們仆倒的時候,稍得扶助,卻有許多人用諂媚的話親近他們。
35 ੩੫ ਕਈ ਬੁੱਧਵਾਨ ਵੀ ਡਿੱਗ ਪੈਣਗੇ ਇਸ ਕਰਕੇ ਜੋ ਉਹ ਪਰਤਾਏ ਜਾਣ ਅਤੇ ਉਹ ਸਫ਼ਾ ਅਤੇ ਚਿੱਟੇ ਹੋ ਜਾਣ ਐਥੋਂ ਤੱਕ ਜੋ ਆਖਰੀ ਸਮਾਂ ਆਵੇ ਕਿਉਂ ਜੋ ਇਹ ਵੇਲੇ ਸਿਰ ਉੱਤੇ ਠਹਿਰਾਈ ਹੋਈ ਹੈ।
智慧人中有些仆倒的,為要熬煉其餘的人,使他們清淨潔白,直到末了;因為到了定期,事就了結。
36 ੩੬ ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ।
「王必任意而行,自高自大,超過所有的神,又用奇異的話攻擊萬神之神。他必行事亨通,直到主的忿怒完畢,因為所定的事必然成就。
37 ੩੭ ਉਹ ਆਪਣੇ ਪੁਰਖਿਆਂ ਦੇ ਦੇਵਤਿਆਂ ਦੀ ਵੱਲ ਕੁਝ ਲੋੜ ਨਾ ਰੱਖੇਗਾ ਅਤੇ ਨਾ ਹੀ ਔਰਤਾਂ ਦੀ, ਨਾ ਹੀ ਕਿਸੇ ਦੇਵਤੇ ਨੂੰ ਮੰਨੇਗਾ ਸਗੋਂ ਆਪ ਨੂੰ ਸਭਨਾਂ ਨਾਲੋਂ ਵੱਡਾ ਜਾਣੇਗਾ।
他必不顧他列祖的神,也不顧婦女所羨慕的神,無論何神他都不顧;因為他必自大,高過一切。
38 ੩੮ ਪਰ ਉਸ ਦੇ ਥਾਂ ਤੇ ਕੋਟਾਂ ਦੇ ਦਿਓਤੇ ਦਾ ਆਦਰ ਕਰੇਗਾ ਅਤੇ ਉਸ ਦੇਵਤੇ ਦਾ ਜਿਹ ਨੂੰ ਉਸ ਦੇ ਪਿਉ-ਦਾਦੇ ਨਹੀਂ ਜਾਂਦੇ ਸਨ ਸੋਨੇ, ਚਾਂਦੀ, ਬਹੁਮੁੱਲੇ ਪੱਥਰ ਅਤੇ ਸੁਆਦ ਵਾਲੀਆਂ ਵਸਤਾਂ ਨਾਲ ਆਦਰ ਕਰੇਗਾ।
他倒要敬拜保障的神,用金、銀、寶石和可愛之物敬奉他列祖所不認識的神。
39 ੩੯ ਉਹ ਸਾਰਿਆਂ ਨਾਲੋਂ ਪੱਕੀਆਂ ਕੋਟਾਂ ਦੇ ਵਿਰੁੱਧ ਪਰਾਏ ਦੇਵਤੇ ਦੀ ਸਹਾਇਤਾ ਨਾਲ ਕੰਮ ਕਰੇਗਾ, ਉਸ ਦੇ ਮੰਨਣ ਵਾਲਿਆਂ ਨੂੰ ਉਹ ਵੱਡਾ ਆਦਰ ਕਰੇਗਾ ਅਤੇ ਉਹਨਾਂ ਨੂੰ ਕਈਆਂ ਦਾ ਸਰਦਾਰ ਬਣਾਵੇਗਾ ਅਤੇ ਮੁੱਲ ਲਈ ਧਰਤੀ ਨੂੰ ਵੰਡੇਗਾ।
他必靠外邦神的幫助,攻破最堅固的保障。凡承認他的,他必將榮耀加給他們,使他們管轄許多人,又為賄賂分地與他們。
40 ੪੦ ਅਤੇ ਅਖ਼ੀਰ ਦੇ ਸਮੇਂ ਵਿੱਚ ਦੱਖਣ ਦਾ ਰਾਜਾ ਉਸ ਨੂੰ ਧੱਕ ਦੇਵੇਗਾ ਅਤੇ ਉੱਤਰ ਦਾ ਰਾਜਾ ਰੱਥ ਅਤੇ ਘੋੜ ਚੜ੍ਹੇ ਅਤੇ ਬਹੁਤੇ ਜਹਾਜ਼ ਲੈ ਕੇ ਵਾਵਰੋਲੇ ਵਾਂਗੂੰ ਉਸ ਦੇ ਉੱਤੇ ਚੜ੍ਹਾਈ ਕਰੇਗਾ ਅਤੇ ਉਹਨਾਂ ਦੇਸਾਂ ਵਿੱਚ ਵੜੇਗਾ ਅਤੇ ਆਫ਼ਰੇਗਾ ਅਤੇ ਲੰਘੇਗਾ।
「到末了,南方王要與他交戰。北方王必用戰車、馬兵,和許多戰船,勢如暴風來攻擊他,也必進入列國,如洪水氾濫。
41 ੪੧ ਪ੍ਰਤਾਪਵਾਨ ਦੇਸ ਵਿੱਚ ਵੀ ਵੜੇਗਾ ਅਤੇ ਬਹੁਤ ਢਾਹੇ ਜਾਣਗੇ ਪਰ ਅਦੋਮ ਅਤੇ ਮੋਆਬ ਅਤੇ ਅੰਮੋਨੀਆਂ ਦਾ ਵੱਡਾ ਹਿੱਸਾ ਵੀ ਉਸ ਦੇ ਹੱਥੋਂ ਬਚ ਜਾਣਗੇ।
又必進入那榮美之地,有許多國就被傾覆,但以東人、摩押人,和一大半亞捫人必脫離他的手。
42 ੪੨ ਉਹ ਆਪਣਾ ਹੱਥ ਦੇਸਾਂ ਉੱਤੇ ਚਲਾਵੇਗਾ ਅਤੇ ਮਿਸਰ ਦੇਸ ਵੀ ਛੁਟਕਾਰਾ ਨਾ ਪਾਏਗਾ।
他必伸手攻擊列國;埃及地也不得脫離。
43 ੪੩ ਪਰ ਉਹ ਸੋਨੇ, ਚਾਂਦੀ ਦੇ ਖਜ਼ਾਨਿਆਂ ਅਤੇ ਮਿਸਰ ਦੇਸ ਦਿਆਂ ਸਾਰਿਆਂ ਪਦਾਰਥਾਂ ਉੱਤੇ ਜ਼ੋਰ ਰੱਖੇਗਾ ਅਤੇ ਲੂਬੀ ਅਤੇ ਕੂਸ਼ੀ ਉਸ ਦੇ ਮਗਰ ਲੱਗਣਗੇ।
他必把持埃及的金銀財寶和各樣的寶物。利比亞人和古實人都必跟從他。
44 ੪੪ ਪਰ ਚੜ੍ਹਦੇ ਅਤੇ ਉੱਤਰ ਵੱਲ ਦੀਆਂ ਖ਼ਬਰਾਂ ਉਸ ਨੂੰ ਘਬਰਾਉਣਗੀਆਂ, ਇਸ ਲਈ ਉਹ ਵੱਡੇ ਕ੍ਰੋਧ ਨਾਲ ਨਿੱਕਲੇਗਾ ਜੋ ਬਹੁਤਿਆਂ ਦਾ ਨਾਸ ਕਰੇ ਅਤੇ ਉਹਨਾਂ ਨੂੰ ਮੂਲੋਂ ਮਿਟਾ ਸੁੱਟੇ।
但從東方和北方必有消息擾亂他,他就大發烈怒出去,要將多人殺滅淨盡。
45 ੪੫ ਉਹ ਆਪਣੇ ਸ਼ਾਹੀ ਡੇਰੇ ਸਮੁੰਦਰ ਤੇ ਪ੍ਰਤਾਪਵਾਨ ਪਵਿੱਤਰ ਪਰਬਤ ਦੇ ਵਿਚਕਾਰ ਲਵੇਗਾ ਪਰ ਉਹ ਆਪਣੇ ਅੰਤ ਨੂੰ ਪੁੱਜ ਪਵੇਗਾ ਅਤੇ ਉਸ ਦਾ ਸਹਾਇਕ ਕੋਈ ਨਾ ਹੋਵੇਗਾ।
他必在海和榮美的聖山中間設立他如宮殿的帳幕;然而到了他的結局,必無人能幫助他。」