< ਦਾਨੀਏਲ 12 >

1 ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।
ובעת ההיא יעמד מיכאל השר הגדול העמד על בני עמך והיתה עת צרה אשר לא נהיתה מהיות גוי עד העת ההיא ובעת ההיא ימלט עמך כל הנמצא כתוב בספר
2 ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।
ורבים מישני אדמת עפר יקיצו אלה לחיי עולם ואלה לחרפות לדראון עולם
3 ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
והמשכלים--יזהרו כזהר הרקיע ומצדיקי הרבים ככוכבים לעולם ועד
4 ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।
ואתה דניאל סתם הדברים וחתם הספר--עד עת קץ ישטטו רבים ותרבה הדעת
5 ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
וראיתי אני דניאל והנה שנים אחרים עמדים אחד הנה לשפת היאר ואחד הנה לשפת היאר
6 ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?
ויאמר לאיש לבוש הבדים אשר ממעל למימי היאר עד מתי קץ הפלאות
7 ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।
ואשמע את האיש לבוש הבדים אשר ממעל למימי היאר וירם ימינו ושמאלו אל השמים וישבע בחי העולם כי למועד מועדים וחצי וככלות נפץ יד עם קדש--תכלינה כל אלה
8 ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ?
ואני שמעתי ולא אבין ואמרה--אדני מה אחרית אלה
9 ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।
ויאמר לך דניאל כי סתמים וחתמים הדברים עד עת קץ
10 ੧੦ ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।
יתבררו ויתלבנו ויצרפו רבים והרשיעו רשעים ולא יבינו כל רשעים והמשכלים יבינו
11 ੧੧ ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।
ומעת הוסר התמיד ולתת שקוץ שמם--ימים אלף מאתים ותשעים
12 ੧੨ ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਦੇ ਅੰਤ ਤੱਕ ਪਹੁੰਚਦਾ ਹੈ।
אשרי המחכה ויגיע לימים--אלף שלש מאות שלשים וחמשה
13 ੧੩ ਪਰ ਤੂੰ ਆਪਣੇ ਰਾਹ ਤੁਰਿਆ ਜਾ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ।
ואתה לך לקץ ותנוח ותעמד לגרלך לקץ הימין

< ਦਾਨੀਏਲ 12 >