< ਦਾਨੀਏਲ 12 >
1 ੧ ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ।
És abban az időben támad Mikháél, a nagy vezér, a ki mellettük áll a te néped fiainak és lészen szorongatás ideje, milyen még nem volt, a mióta nemzet létezik, egészen addig az időig; és abban az időben meg fog menekülni a te néped, mindenki, a ki fölírva találtatik a könyvben.
2 ੨ ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ।
És sokan a föld porában alvók közül föl fognak ébredni: ezek örök életre s amazok gyalázatra, örök undorodásra.
3 ੩ ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
De a belátók fényleni fognak, mint az égboltozat fénye, s azok, a kik sokakat igazságra visznek, mint a csillagok mind örökké.
4 ੪ ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।
Te pedig, Dániél, zárd el a szavakat s pecsételjed le a könyvet a vég idejéig: buzgólkodni fognak sokan és gyarapodik a tudás.
5 ੫ ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
És láttam én, Dániél, s íme más ketten állnak, az egyik a folyó partján innen, a másik a folyó partján tulnan.
6 ੬ ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?
És mondta a lenbe öltözött férfiúnak, a ki a folyó vizein fölül volt: Meddig a csodák vége?
7 ੭ ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।
És hallottam a lenbe öltözött férfiút, ki a folyó vizein fölül volt s fölemelte jobbját s balját az ég felé s esküdött az örökké élőre: egy időszak, két időszak s egy félnek multáig; s midőn végkép szétzúzzák a szent nép hatalmát, bevégződnek mindezek.
8 ੮ ਮੈਂ ਸੁਣਿਆ ਤਾਂ ਸਹੀ ਪਰ ਸਮਝਿਆ ਨਾ। ਤਦ ਮੈਂ ਆਖਿਆ, ਹੇ ਮੇਰੇ ਸੁਆਮੀ, ਇਹਨਾਂ ਗੱਲਾਂ ਦਾ ਅੰਤ ਨਤੀਜਾ ਕੀ ਹੋਵੇਗਾ?
Én hallottam ugyan, de nem értettem meg; és mondtam: Uram, mi ezeknek utólja?
9 ੯ ਉਸ ਨੇ ਆਖਿਆ, ਹੇ ਦਾਨੀਏਲ, ਤੂੰ ਆਪਣੇ ਰਾਹ ਚੱਲੀ ਜਾ ਕਿਉਂ ਜੋ ਇਹ ਗੱਲਾਂ ਅੰਤ ਦੇ ਵੇਲੇ ਤੱਕ ਬੰਦ ਕੀਤੀਆਂ ਅਤੇ ਮੋਹਰਾਂ ਲੱਗੀਆਂ ਹੋਈਆਂ ਹਨ।
Mondta: Menj, Dániél, mert bezárva, lepecsételve vannak a szavak a végnek idejéig.
10 ੧੦ ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।
Meg fognak válogattatni s fehérittetni s olvasztatni sokan és gonoszul cselekesznek; mind a gonoszok nem fognak érteni, de a belátók fognak érteni.
11 ੧੧ ਜਿਸ ਵੇਲੇ ਤੋਂ ਸਦਾ ਦੀ ਹੋਮ ਦੀ ਬਲੀ ਹੈਕਲ ਵਿੱਚੋਂ ਹਟਾਈ ਜਾਵੇਗੀ ਅਤੇ ਉਹ ਉਜਾੜਨ ਵਾਲੀ ਘਿਣਾਉਣੀ ਵਸਤ ਖੜ੍ਹੀ ਕੀਤੀ ਜਾਏਗੀ ਇੱਕ ਹਜ਼ਾਰ ਦੋ ਸੌ ਨੱਬੇ ਦਿਨ ਹੋਣਗੇ।
És attól az időtől kezdve, hogy elvitetik az állandó áldozat és hogy elhelyezik a pusztitó undokságot ezerkétszázkilenczven nap.
12 ੧੨ ਧੰਨ ਉਹ ਹੈ ਜੋ ਉਡੀਕਦਾ ਹੈ ਅਤੇ ਇੱਕ ਹਜ਼ਾਰ ਤਿੰਨ ਸੌ ਪੈਂਤੀਆਂ ਦਿਨਾਂ ਦੇ ਅੰਤ ਤੱਕ ਪਹੁੰਚਦਾ ਹੈ।
Boldog az, a ki vár s megéri az ezerháromszázharminczöt napot.
13 ੧੩ ਪਰ ਤੂੰ ਆਪਣੇ ਰਾਹ ਤੁਰਿਆ ਜਾ ਜਦੋਂ ਤੱਕ ਅੰਤ ਦਾ ਸਮਾਂ ਨਾ ਆਵੇ ਕਿਉਂ ਜੋ ਤੂੰ ਸੁੱਖ ਪਾਵੇਂਗਾ ਅਤੇ ਆਪਣੀ ਮਿਰਾਸ ਉੱਤੇ ਅੰਤ ਦੇ ਦਿਨਾਂ ਵਿੱਚ ਉੱਠ ਖੜ੍ਹਾ ਹੋਵੇਂਗਾ।
Te pedig menj a vég felé, s nyugodni fogsz és fel fogsz támadni sorsodra a napok végén!