< ਦਾਨੀਏਲ 2 >
1 ੧ ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ।
А за другого року Навуходоносорового царюва́ння присни́лися Навуходоносорові сни. І занепоко́ївся дух його, і сон його утік від нього.
2 ੨ ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ।
І сказав цар покли́кати чарівникі́в та заклиначі́в, і чаклуні́в та халде́їв, щоб розповіли́ царе́ві його сни. І вони поприхо́дили, і поставали перед царськи́м обличчям.
3 ੩ ਤਦ ਰਾਜੇ ਨੇ ਉਹਨਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ।
І сказав до них цар: „Снився мені сон, і занепоко́ївся дух мій, щоб пізнати той сон.“
4 ੪ ਅੱਗੋਂ ਕਸਦੀਆਂ ਨੇ ਰਾਜੇ ਦੇ ਅੱਗੇ ਅਰਾਮੀ ਭਾਸ਼ਾ ਵਿੱਚ ਬੇਨਤੀ ਕੀਤੀ, ਕਿ ਹੇ ਰਾਜਾ, ਤੁਸੀਂ ਲੰਮੀ ਉਮਰ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਸ ਦਾ ਅਰਥ ਦੱਸਾਂਗੇ।
А халде́ї говорили царе́ві по-араме́йському: „Ца́рю, живи навіки! Розкажи перше сон своїм рабам, а ми об'явимо ро́зв'язку“.
5 ੫ ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿੱਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ!
Цар відповів та й сказав до халдеїв: „Моє слово невідкличне: якщо ви не розповісте́ мені сна та його ро́зв'язку, будете почетверто́вані, а ваші доми обе́рнуться в руїни.
6 ੬ ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ।
А якщо ви розповісте́ сон та його ро́зв'язку, оде́ржите від мене да́ри й нагоро́ду та велику честь; тому об'явіть мені сон та його ро́зв'язку“.
7 ੭ ਉਹਨਾਂ ਨੇ ਫੇਰ ਦੂਜੀ ਵਾਰੀ ਬੇਨਤੀ ਕਰ ਕੇ ਆਖਿਆ, ਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ।
Вони відповіли́ вдруге та й сказали: „Цар перше розкаже сон своїм рабам, а ми об'я́вимо ро́зв'язку“.
8 ੮ ਰਾਜੇ ਨੇ ਉੱਤਰ ਦਿੱਤਾ, ਮੈਂ ਯਕੀਨਨ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਉਹ ਗੱਲ ਮੇਰੇ ਮਨੋਂ ਜਾਂਦੀ ਰਹੀ ਹੈ।
Цар відповів та й сказав: „Я знаю напевно, що ви хочете виграти час, бо бачите, що слово моє невідкли́чне.
9 ੯ ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ!
Якщо ви не розкажете мені сна, то один у вас за́дум, бо ви змовилися говорити передо мною лож та неправду, аж по́ки змі́ниться час. Тому́ розкажіть мені сон, і я пізнаю, що́ ви об'явите мені, і його ро́зв'язку“.
10 ੧੦ ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!
Халдеї відповіли́ перед царем та й сказали: „Нема на суходо́лі люди́ни, що могла б об'явити цареву справу, бо жоден великий та панівни́й цар не питався такої речі від жодного чарівника́ й заклинача́ та халде́я.
11 ੧੧ ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਨੋਖੀ ਹੈ ਅਤੇ ਦੇਵਤਿਆਂ ਬਿਨਾਂ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ, ਕੋਈ ਰਾਜੇ ਨੂੰ ਦੱਸ ਨਹੀਂ ਸਕਦਾ।
А справа, про яку питається цар, тяжка́, і немає таких, що об'явили б її перед царем, окрім богі́в, що не мають своїх ме́шкань ра́зом із тілом“.
12 ੧੨ ਇਸ ਕਾਰਨ ਰਾਜਾ ਕ੍ਰੋਧਵਾਨ ਹੋ ਕੇ ਅੱਤ ਗਰਮ ਹੋਇਆ ਅਤੇ ਉਹ ਨੇ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਵਿਦਵਾਨਾਂ ਨੂੰ ਨਾਸ ਕਰੋ!
За це цар розгнівався, та сильно розпі́нився, і наказав вигубити всіх вавилонських мудреці́в.
13 ੧੩ ਇਸ ਲਈ ਇਹ ਹੁਕਮ ਨਿੱਕਲਿਆ ਅਤੇ ਵਿਦਵਾਨਾਂ ਨੇ ਮਾਰੇ ਜਾਣਾ ਸੀ ਤੇ ਉਹਨਾਂ ਨੇ ਦਾਨੀਏਲ ਤੇ ਉਸ ਦੇ ਸਾਥੀਆਂ ਨੂੰ ਮਾਰੇ ਜਾਣ ਲਈ ਲੱਭਿਆ।
І вийшов нака́з, і вбивали мудреці́в, і шукано Даниїла та його товариші́в, щоб повбива́ти.
14 ੧੪ ਤਦ ਦਾਨੀਏਲ ਰਾਜੇ ਦੇ ਜੱਲਾਦਾਂ ਦੇ ਸਰਦਾਰ ਅਰਯੋਕ ਨੂੰ ਜਿਹੜਾ ਬਾਬਲ ਦੇ ਵਿਦਵਾਨਾਂ ਨੂੰ ਮਾਰਨ ਲਈ ਨਿੱਕਲਿਆ ਸੀ, ਸੋਚ ਵਿਚਾਰ ਅਤੇ ਬੁੱਧ ਨਾਲ ਬੋਲਿਆ।
Того ча́су Даниїл розповів розважно та розумно Арйохові, начальникові царсько́ї сторожі, що вийшов був побива́ти вавилонських мудреці́в.
15 ੧੫ ਉਹ ਨੇ ਰਾਜੇ ਦੇ ਸੁਰੱਖਿਆ ਕਰਮੀਆਂ ਦੇ ਸਰਦਾਰ ਅਰਯੋਕ ਨੂੰ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਿਉਂ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਇਸ ਗੱਲ ਦਾ ਭੇਤ ਸੁਣਾਇਆ।
Він заговорив та й сказав Арйохові, царсько́му владиці: „Чому́ такий жорстокий нака́з від царя?“Тоді Арйо́х розповів Даниїлові справу.
16 ੧੬ ਤਦ ਦਾਨੀਏਲ ਨੇ ਅੰਦਰ ਜਾ ਕੇ ਰਾਜੇ ਅੱਗੇ ਬੇਨਤੀ ਕੀਤੀ ਕਿ ਮੈਨੂੰ ਵਕਤ ਦਿਓ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।
І Даниїл увійшов, і просив просити від царя, щоб дав йому ча́су, і він об'явить цареві ро́зв'язку сна.
17 ੧੭ ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ,
Тоді Даниїл пішов до свого дому, і завідо́мив про справу товариші́в своїх, Ананію, Мисаїла та Азарію,
18 ੧੮ ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ ਨਾ ਹੋਣ।
щоб просили милости від Небесного Бога на цю таємни́цю, щоб не вигубили Даниїла та товариші́в його ра́зом з рештою вавилонських мудреці́в.
19 ੧੯ ਪਰ ਰਾਤ ਨੂੰ ਦਰਸ਼ਣ ਵਿੱਚ ਦਾਨੀਏਲ ਉੱਤੇ ਉਹ ਭੇਤ ਖੁੱਲ੍ਹ ਗਿਆ ਅਤੇ ਉਸ ਨੇ ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕੀਤਾ।
Тоді Даниїлові відкрита була таємни́ця в нічно́му виді́нні, і Даниїл просла́вив Небесного Бога.
20 ੨੦ ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ!
Даниїл заговорив та й сказав: „Нехай буде благослове́нне Боже Ім'я́ від віку й аж до віку, бо Його мудрість та сила.
21 ੨੧ ਉਹੀ ਸਮਿਆਂ ਤੇ ਵੇਲਿਆਂ ਨੂੰ ਬਦਲਦਾ ਹੈ, ਉਹੀ ਰਾਜਿਆਂ ਨੂੰ ਹਟਾਉਂਦਾ ਤੇ ਨਿਯੁਕਤ ਕਰਦਾ ਹੈ, ਉਹੀ ਬੁੱਧਵਾਨਾਂ ਨੂੰ ਬੁੱਧ ਤੇ ਵਿਦਵਾਨਾਂ ਨੂੰ ਗਿਆਨ ਦਿੰਦਾ ਹੈ।
І Він зміняє часи́ та по́ри року, скидає царів і настановляє царів, дає мудрість мудрим, і пізна́ння розумним.
22 ੨੨ ਉਹੀ ਡੂੰਘੀਆਂ ਤੇ ਛਿਪੀਆਂ ਹੋਈਆਂ ਗੱਲਾਂ ਨੂੰ ਪਰਗਟ ਕਰਦਾ ਹੈ, ਅਤੇ ਜੋ ਕੁਝ ਅਨ੍ਹੇਰੇ ਵਿੱਚ ਹੈ ਉਹ ਨੂੰ ਜਾਣਦਾ ਹੈ, ਅਤੇ ਚਾਨਣ ਉਸੇ ਦੇ ਨਾਲ ਵੱਸਦਾ ਹੈ।
Він відкриває глибоке та сховане, знає те, що в те́мряві, а світло спочиває з Ним.
23 ੨੩ ਮੈਂ ਤੇਰਾ ਸ਼ੁਕਰ ਤੇ ਉਸਤਤ ਕਰਦਾ ਹਾਂ, ਹੇ ਮੇਰੇ ਪੁਰਖਿਆਂ ਦੇ ਪਰਮੇਸ਼ੁਰ, ਜਿਸ ਨੇ ਮੈਨੂੰ ਬੁੱਧ ਤੇ ਸ਼ਕਤੀ ਦਿੱਤੀ, ਜੋ ਕੁਝ ਅਸੀਂ ਤੇਰੇ ਕੋਲੋਂ ਮੰਗਿਆ ਤੂੰ ਮੇਰੇ ਉੱਤੇ ਪਰਗਟ ਕੀਤਾ, ਕਿਉਂ ਜੋ ਤੂੰ ਰਾਜੇ ਦੀ ਗੱਲ ਸਾਡੇ ਉੱਤੇ ਪਰਗਟ ਕੀਤੀ ਹੈ।
Тобі, Боже батьків моїх, я дякую та сла́влю Тебе, що Ти дав мені мудрість та силу, а тепер відкри́в мені, що я від Тебе просив, — бо Ти відкрив нам справу царе́ву“.
24 ੨੪ ਤਦ ਦਾਨੀਏਲ ਅਰਯੋਕ ਕੋਲ ਗਿਆ ਜਿਸ ਨੂੰ ਰਾਜੇ ਨੇ ਬਾਬਲ ਦੇ ਵਿਦਵਾਨਾਂ ਦੇ ਨਾਸ ਕਰਨ ਲਈ ਠਹਿਰਾਇਆ ਸੀ ਅਤੇ ਉਹ ਨੂੰ ਇਉਂ ਬੋਲਿਆ ਕਿ ਬਾਬਲ ਦੇ ਵਿਦਵਾਨਾਂ ਨੂੰ ਨਾਸ ਨਾ ਕਰੀਂ। ਮੈਨੂੰ ਰਾਜੇ ਦੇ ਦਰਬਾਰ ਲੈ ਚੱਲ ਅਤੇ ਮੈਂ ਰਾਜੇ ਨੂੰ ਅਰਥ ਦੱਸਾਂਗਾ।
Пото́му Даниїл пішов до Арйоха, якого цар призна́чив ви́губити вавилонських мудреці́в. Пішов він та й так йому сказав: „Не губи вавилонських мудреці́в! Заведи мене перед царя, — і я об'явлю́ цареві ро́зв'язку сна “.
25 ੨੫ ਤਦ ਅਰਯੋਕ ਦਾਨੀਏਲ ਨੂੰ ਛੇਤੀ ਨਾਲ ਰਾਜੇ ਦੇ ਦਰਬਾਰ ਲੈ ਗਿਆ ਤੇ ਬੇਨਤੀ ਕੀਤੀ ਕਿ ਮੈਨੂੰ ਯਹੂਦਾਹ ਦੇ ਗੁਲਾਮਾਂ ਵਿੱਚੋਂ ਇੱਕ ਮਨੁੱਖ ਮਿਲਿਆ ਹੈ ਜਿਹੜਾ ਰਾਜੇ ਨੂੰ ਸੁਫ਼ਨੇ ਦਾ ਅਰਥ ਦੱਸੇਗਾ।
Тоді Арйо́х негайно привів Даниїла перед царя, та й сказав йому так: „Знайшов я мужа з синів Юдиного вигна́ння, що об'я́вить царе́ві ро́зв'язку сна “.
26 ੨੬ ਰਾਜੇ ਨੇ ਦਾਨੀਏਲ ਤੋਂ ਜਿਹ ਦਾ ਨਾਮ ਬੇਲਟਸ਼ੱਸਰ ਸੀ ਪੁੱਛਿਆ, ਕੀ ਤੇਰੇ ਕੋਲ ਇਹ ਗੁਣ ਹੈ ਜੋ ਤੂੰ ਉਸ ਸੁਫ਼ਨੇ ਦਾ ਜੋ ਮੈਂ ਵੇਖਿਆ ਅਤੇ ਉਹ ਦਾ ਅਰਥ ਦੱਸ ਸਕਦਾ ਹੈਂ?
Цар заговорив та й сказав Даниїлові, що йому було йме́ння Валтаса́р: „Чи ти можеш об'явити мені сон, якого я бачив, та його ро́зв'язку?“
27 ੨੭ ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ,
Даниїл відповів перед царем та й сказав: „Таємни́ці, про яку питається цар, не можуть об'явити цареві ані мудреці́, ані заклиначі́, ані чарівники́, ані віщуни́.
28 ੨੮ ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।
Але є на небеса́х Бог, що відкриває таємниці, і Він завідо́мив царя Навуходоно́сора про те, що́ бу́де в кінці днів. Твій сон та виді́ння твоєї голови на ложі твоїм — оце вони:
29 ੨੯ ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ।
Тобі, ца́рю, прихо́дили на ложе твоє думки́ твої про те, що́ буде потім, а Той, Хто відкриває таємницю, показав тобі те, що́ буде.
30 ੩੦ ਇਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਇਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਇਹ ਕਿ ਇਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।
А мені ця таємниця відкрита не через мудрість, що була б у мені більша від мудрости всіх живих, а тільки на те, щоб об'явити царе́ві роз́в'язку, і ти пізна́єш думки́ свого серця.
31 ੩੧ ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।
Ти, ца́рю, бачив, аж ось один великий бовва́н, — бовван цей величе́зний, а блиск його дуже си́льний; він стояв перед тобою, а ви́гляд його був страшни́й.
32 ੩੨ ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ,
Цей бовва́н такий: голова його — з чистого золота, груди його та раме́на його — зо срі́бла, нутро́ його та стегно́ його — з міді,
33 ੩੩ ਉਹ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ।
голі́нки його — з заліза, но́ги його — частинно з заліза, а частинно з глини.
34 ੩੪ ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।
Ти бачив, аж ось одірва́вся камінь сам, не через ру́ки, і вдарив бовва́на по нога́х його, що з заліза та з глини, — і розторо́щив їх.
35 ੩੫ ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।
Того ча́су розторо́щилося, як одне, — залізо, глина, мідь, срі́бло та золото, і вони стали, немов та поло́ва з то́ку жнив, а вітер їх розві́яв, і не знайшлося по них жодного слі́ду; а камінь, що вдарив того бовва́на, став великою горою, і напо́внив усю землю.
36 ੩੬ ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ।
Оце той сон, а його ро́зв'язку зараз скажемо перед царем.
37 ੩੭ ਹੇ ਰਾਜਾ, ਤੁਸੀਂ ਰਾਜਿਆਂ ਦੇ ਮਹਾਰਾਜੇ ਹੋ ਜਿਹ ਨੂੰ ਅਕਾਸ਼ ਦੇ ਪਰਮੇਸ਼ੁਰ ਨੇ ਰਾਜ, ਸ਼ਕਤੀ, ਬਲ ਤੇ ਪਰਤਾਪ ਦਿੱਤਾ ਹੈ।
Ти, ца́рю, цар над царя́ми, якому Небесний Бог дав царство, вла́ду й міць та славу.
38 ੩੮ ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ।
І скрізь, де ме́шкають лю́дські сини, польова́ звірина́ та птаство небесне, Він дав їх у твою руку, та вчинив тебе пану́ючим над усіма́ ними. Ти — голова, що з золота.
39 ੩੯ ਤੁਹਾਡੇ ਪਿੱਛੋਂ ਇੱਕ ਹੋਰ ਰਾਜ ਉੱਠ ਖੜਾ ਹੋਵੇਗਾ ਜਿਹੜਾ ਤੁਹਾਥੋਂ ਛੋਟਾ ਹੋਵੇਗਾ ਅਤੇ ਫਿਰ ਤੀਜਾ ਰਾਜ ਪਿੱਤਲ ਦਾ ਜਿਹੜਾ ਸਾਰੀ ਧਰਤੀ ਉੱਤੇ ਰਾਜ ਕਰੇਗਾ
А по тобі постане інше царство, нижче від тебе, і царство третє, інше, що з міді, яке буде панувати над усією землею.
40 ੪੦ ਅਤੇ ਚੌਥਾ ਰਾਜ ਲੋਹੇ ਵਰਗਾ ਸਖ਼ਤ ਹੋਵੇਗਾ ਅਤੇ ਜਿਵੇਂ ਲੋਹਾ ਤੋੜ ਕੇ ਟੋਟੇ-ਟੋਟੇ ਕਰਦਾ ਤੇ ਸਾਰੀਆਂ ਚੀਜ਼ਾਂ ਨੂੰ ਜਿੱਤ ਲੈਂਦਾ ਹੈ, ਹਾਂ, ਜਿਵੇਂ ਲੋਹਾ ਇਹਨਾਂ ਸਭਨਾਂ ਨੂੰ ਕੁਚਲਦਾ ਤਿਵੇਂ ਉਹ ਤੋੜ ਕੇ ਚੂਰ-ਚੂਰ ਕਰੇਗਾ ਅਤੇ ਕੁਚਲ ਦੇਵੇਗਾ।
А царство четверте буде си́льне, як залізо, бо залізо товче́ й розбиває все, так і воно стовче́ й розі́б'є, як залізо, що все розбиває.
41 ੪੧ ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ।
А що ти бачив но́ги та па́льці частинно з ганча́рської глини, частинно з заліза, то це буде поді́лене царство, і в ньому бу́де трохи залізної міці, бо ти бачив залізо, змішане з глейко́ю глиною.
42 ੪੨ ਜਿਵੇਂ ਪੈਰਾਂ ਦੀਆਂ ਉਂਗਲੀਆਂ ਕੁਝ ਲੋਹੇ ਦੀਆਂ ਤੇ ਕੁਝ ਮਿੱਟੀ ਦੀਆਂ ਸਨ ਉਸੇ ਤਰ੍ਹਾਂ ਰਾਜ ਕੁਝ ਤਕੜਾ ਅਤੇ ਕੁਝ ਕਮਜ਼ੋਰ ਹੋਵੇਗਾ।
А пальці ніг частинно з заліза, а частинно з глини, то й частина царства буде си́льна, а частина буде ламли́ва.
43 ੪੩ ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ।
А що бачив ти залізо, змішане з глейко́ю глиною, то вони змішані бу́дуть лю́дським насінням, а не будуть приляга́ти одне до о́дного, як залізо не змішується з глиною.
44 ੪੪ ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ, ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆਨਾਸ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ।
А за днів тих царів Небесний Бог поставить ца́рство, що навіки не зруйнується, і те царство не буде ві́ддане іншому наро́дові. Воно потовче́ й покінчи́ть усі ті царства, а само буде стояти навіки.
45 ੪੫ ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।
Бо ти бачив, що з гори відірва́вся камінь сам, не руками, і пото́вк залізо, мідь, гли́ну, срі́бло та золото. Великий Бог об'явив царе́ві те, що станеться по́тім. А сон цей певний, і певна його ро́зв'язка!“
46 ੪੬ ਤਦ ਨਬੂਕਦਨੱਸਰ ਰਾਜਾ ਨੇ ਮੂੰਹ ਦੇ ਭਾਰ ਡਿੱਗ ਕੇ ਦਾਨੀਏਲ ਨੂੰ ਮੱਥਾ ਟੇਕਿਆ ਅਤੇ ਆਗਿਆ ਦਿੱਤੀ ਕਿ ਉਹ ਨੂੰ ਚੜ੍ਹਾਵਾ ਦੇਣ ਤੇ ਉਹ ਦੇ ਅੱਗੇ ਧੂਪ ਧੁਖਾਉਣ।
Тоді цар Навуходоно́сор упав на своє обличчя й поклонився Даниїлові, і наказав прино́сити йому хлі́бну жертву та лю́бі па́хощі!
47 ੪੭ ਰਾਜੇ ਨੇ ਦਾਨੀਏਲ ਨੂੰ ਆਖਿਆ, ਯਕੀਨਨ ਤੇਰਾ ਪਰਮੇਸ਼ੁਰ ਦੇਵਤਿਆਂ ਦਾ ਦੇਵਤਾ ਅਤੇ ਰਾਜਿਆਂ ਦਾ ਰਾਜਾ ਅਤੇ ਭੇਤ ਖੋਲ੍ਹਣ ਵਾਲਾ ਹੈ ਕਿਉਂ ਜੋ ਤੂੰ ਇਸ ਭੇਤ ਨੂੰ ਖੋਲ੍ਹ ਸਕਿਆ!
Цар відповів Даниїлові та й сказав: „Направду, що ваш Бог — це Бог над бога́ми та Пан над царя́ми, і Він відкриває таємни́ці, коли міг ти відкрити оцю таємни́цю!“
48 ੪੮ ਤਦ ਰਾਜੇ ਨੇ ਦਾਨੀਏਲ ਨੂੰ ਉੱਚਾ ਕੀਤਾ ਅਤੇ ਉਹ ਨੂੰ ਬਹੁਤ ਵੱਡੀਆਂ ਦਾਤਾਂ ਦਿੱਤੀਆਂ ਅਤੇ ਉਸ ਨੂੰ ਬਾਬਲ ਦੇ ਸਾਰੇ ਸੂਬੇ ਉੱਤੇ ਹੁਕਮਰਾਨੀ ਦਿੱਤੀ ਅਤੇ ਬਾਬਲ ਦੇ ਸਾਰੇ ਵਿਦਵਾਨਾਂ ਉੱਤੇ ਪ੍ਰਧਾਨ ਠਹਿਰਾਇਆ।
Тоді цар звели́чив Даниїла, і дав йому числе́нні дару́нки, і вчинив його паном над усім вавилонським кра́єм, і великим провіднико́м над усіма вавилонськими мудреця́ми.
49 ੪੯ ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ।
А Даниїл просив від царя, і він призна́чив над справами вавилонського кра́ю Шадра́ха, Меша́ха та Авед-Не́ґо, а Даниїл був при царсько́му дворі́.