< ਦਾਨੀਏਲ 3 >
1 ੧ ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
Nebucadnetsar, le roi, fit une statue d’or; sa hauteur était de 60 coudées, sa largeur, de six coudées; il la dressa dans la plaine de Dura, dans la province de Babylone.
2 ੨ ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
Et Nebucadnetsar, le roi, envoya [un ordre] pour assembler les satrapes, les préfets, les gouverneurs, les grands juges, les trésoriers, les conseillers, les légistes, et tous les magistrats des provinces, afin qu’ils viennent pour la dédicace de la statue que Nebucadnetsar, le roi, avait dressée.
3 ੩ ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
Alors s’assemblèrent les satrapes, les préfets, les gouverneurs, les grands juges, les trésoriers, les conseillers, les légistes, et tous les magistrats des provinces, pour la dédicace de la statue que Nebucadnetsar, le roi, avait dressée; et ils se tinrent devant la statue que Nebucadnetsar avait dressée.
4 ੪ ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ
Et un héraut cria avec force: Il vous est ordonné, peuples, peuplades, et langues:
5 ੫ ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!
Aussitôt que vous entendrez le son du cor, de la flûte, de la cithare, de la sambuque, du psaltérion, de la musette, et toute espèce de musique, vous vous prosternerez et vous adorerez la statue d’or que Nebucadnetsar, le roi, a dressée;
6 ੬ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
et quiconque ne se prosternera pas et n’adorera pas, sera jeté à l’heure même au milieu d’une fournaise de feu ardent.
7 ੭ ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।
C’est pourquoi, au moment même où tous les peuples entendirent le son du cor, de la flûte, de la cithare, de la sambuque, du psaltérion, et toute espèce de musique, tous les peuples, peuplades et langues, se prosternèrent [et] adorèrent la statue d’or que Nebucadnetsar, le roi, avait dressée.
8 ੮ ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।
À cause de cela, en ce même moment, des hommes chaldéens s’approchèrent et accusèrent les Juifs.
9 ੯ ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!
Ils prirent la parole et dirent au roi Nebucadnetsar: Ô roi, vis à jamais!
10 ੧੦ ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
Toi, ô roi, tu as donné ordre que tout homme qui entendrait le son du cor, de la flûte, de la cithare, de la sambuque, du psaltérion, de la musette, et toute espèce de musique, se prosterne et adore la statue d’or,
11 ੧੧ ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
et que quiconque ne se prosternerait pas et n’adorerait pas, serait jeté au milieu d’une fournaise de feu ardent.
12 ੧੨ ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
Il y a des hommes juifs, que tu as établis sur les services de la province de Babylone, Shadrac, Méshac et Abed-Nego: ces hommes ne tiennent pas compte de toi, ô roi; ils ne servent pas tes dieux, et la statue d’or que tu as dressée ils ne l’adorent pas.
13 ੧੩ ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
Alors Nebucadnetsar, en colère et en fureur, commanda d’amener Shadrac, Méshac et Abed-Nego; alors on amena ces hommes devant le roi.
14 ੧੪ ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?
Nebucadnetsar prit la parole et leur dit: Est-ce à dessein, Shadrac, Méshac et Abed-Nego, que vous ne servez pas mon dieu, et que vous n’adorez pas la statue d’or que j’ai dressée?
15 ੧੫ ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
Maintenant, si, au moment où vous entendrez le son du cor, de la flûte, de la cithare, de la sambuque, du psaltérion, de la musette, et toute espèce de musique, vous êtes prêts à vous prosterner et à adorer la statue que j’ai faite…; mais si vous ne l’adorez pas, à l’instant même vous serez jetés au milieu de la fournaise de feu ardent. Et qui est le Dieu qui vous délivrera de ma main?
16 ੧੬ ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
Shadrac, Méshac et Abed-Nego répondirent et dirent au roi: Nebucadnetsar, il n’est pas nécessaire que nous te répondions sur ce sujet.
17 ੧੭ ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
S’il en est [comme tu dis], notre Dieu que nous servons peut nous délivrer de la fournaise de feu ardent, et il [nous] délivrera de ta main, ô roi!
18 ੧੮ ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
Et sinon, sache, ô roi, que nous ne servirons pas tes dieux, et que nous n’adorerons pas la statue d’or que tu as dressée.
19 ੧੯ ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
Alors Nebucadnetsar fut rempli de fureur, et l’apparence de son visage fut changée envers Shadrac, Méshac et Abed-Nego. Il prit la parole et commanda de chauffer la fournaise sept fois plus qu’on n’était accoutumé de la chauffer;
20 ੨੦ ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।
et il commanda aux hommes les plus vaillants de son armée, de lier Shadrac, Méshac et Abed-Nego, et de les jeter dans la fournaise de feu ardent.
21 ੨੧ ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
Alors ces hommes furent liés dans leurs caleçons, leurs tuniques, et leurs manteaux et leurs vêtements, et jetés au milieu de la fournaise de feu ardent.
22 ੨੨ ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।
Parce que la parole du roi était rigoureuse et la fournaise extrêmement chauffée, la flamme du feu tua ces hommes qui avaient fait monter Shadrac, Méshac et Abed-Nego;
23 ੨੩ ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
et ces trois hommes, Shadrac, Méshac et Abed-Nego, tombèrent liés au milieu de la fournaise de feu ardent.
24 ੨੪ ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
Alors le roi Nebucadnetsar, consterné, se leva précipitamment [et] prit la parole et dit à ses conseillers: N’avons-nous pas jeté au milieu du feu trois hommes liés? Ils répondirent et dirent au roi: Certainement, ô roi!
25 ੨੫ ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
Il répondit et dit: Voici, je vois quatre hommes déliés, se promenant au milieu du feu, et ils n’ont aucun mal; et l’aspect du quatrième est semblable à un fils de Dieu.
26 ੨੬ ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।
Alors Nebucadnetsar s’approcha de l’ouverture de la fournaise de feu ardent; il prit la parole et dit: Shadrac, Méshac et Abed-Nego, serviteurs du Dieu Très-haut, sortez et venez! Alors Shadrac, Méshac et Abed-Nego sortirent du milieu du feu.
27 ੨੭ ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
Et les satrapes, les préfets, les gouverneurs, et les conseillers du roi, qui étaient assemblés, virent ces hommes sur le corps desquels le feu n’avait eu aucune puissance: les cheveux de leur tête n’avaient pas été brûlés, et leurs caleçons n’avaient pas changé, et l’odeur du feu n’avait pas passé sur eux.
28 ੨੮ ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
Nebucadnetsar prit la parole et dit: Béni soit le Dieu de Shadrac, de Méshac et d’Abed-Nego, qui a envoyé son ange et a sauvé ses serviteurs qui se sont confiés en lui, et ont changé la parole du roi, et ont livré leurs corps, afin de ne servir et n’adorer aucun autre dieu que leur Dieu.
29 ੨੯ ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
Et de par moi l’ordre est donné qu’en tout peuple, peuplade, et langue, quiconque parlera mal du Dieu de Shadrac, de Méshac et d’Abed-Nego, sera mis en pièces, et sa maison sera réduite en un tas d’immondices, parce qu’il n’y a pas d’autre Dieu qui puisse sauver ainsi.
30 ੩੦ ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।
Alors le roi éleva Shadrac, Méshac et Abed-Nego dans la province de Babylone.