< ਦਾਨੀਏਲ 3 >

1 ਨਬੂਕਦਨੱਸਰ ਰਾਜਾ ਨੇ ਇੱਕ ਸੋਨੇ ਦੀ ਮੂਰਤੀ ਬਣਵਾਈ ਜਿਸ ਦੀ ਉਚਿਆਈ ਸੱਠ ਹੱਥ ਤੇ ਚੌੜਾਈ ਛੇ ਹੱਥ ਸੀ ਅਤੇ ਉਸ ਨੂੰ ਦੂਰਾ ਨਾਮਕ ਮੈਦਾਨ ਬਾਬਲ ਦੇ ਸੂਬੇ ਵਿੱਚ ਖੜਾ ਕੀਤਾ।
נבוכדנצר מלכא עבד צלם די דהב רומה אמין שתין פתיה אמין שת אקימה בבקעת דורא במדינת בבל׃
2 ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।
ונבוכדנצר מלכא שלח למכנש לאחשדרפניא סגניא ופחותא אדרגזריא גדבריא דתבריא תפתיא וכל שלטני מדינתא למתא לחנכת צלמא די הקים נבוכדנצר מלכא׃
3 ਤਦ ਸ਼ਹਿਜ਼ਾਦੇ, ਦੀਵਾਨ, ਸਰਦਾਰ, ਨਿਆਂਕਾਰ, ਭੰਡਾਰੀ, ਸਲਾਹਕਾਰ, ਕਪਤਾਨ ਤੇ ਸੂਬਿਆਂ ਦੇ ਸਾਰੇ ਹਾਕਮ ਉਸ ਮੂਰਤ ਦੀ ਚੱਠ ਲਈ ਜਿਹੜੀ ਨਬੂਕਦੱਨਸਰ ਨੇ ਖੜੀ ਕੀਤੀ ਇਕੱਠੇ ਹੋਏ। ਉਹ ਉਸ ਮੂਰਤ ਦੇ ਅੱਗੇ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ ਖੜ੍ਹੇ ਹੋਏ।
באדין מתכנשין אחשדרפניא סגניא ופחותא אדרגזריא גדבריא דתבריא תפתיא וכל שלטני מדינתא לחנכת צלמא די הקים נבוכדנצר מלכא וקאמין לקבל צלמא די הקים נבוכדנצר׃
4 ਤਦ ਇੱਕ ਢੰਡੋਰੀਏ ਨੇ ਉੱਚੀ ਹਾਕ ਦੇ ਕੇ ਪੁਕਾਰਿਆ, ਹੇ ਲੋਕੋ, ਹੇ ਕੌਮੋ, ਹੇ ਭਾਖਿਓ, ਤੁਹਾਨੂੰ ਇਹ ਹੁਕਮ ਹੈ ਭਈ
וכרוזא קרא בחיל לכון אמרין עממיא אמיא ולשניא׃
5 ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!
בעדנא די תשמעון קל קרנא משרוקיתא קיתרס סבכא פסנתרין סומפניה וכל זני זמרא תפלון ותסגדון לצלם דהבא די הקים נבוכדנצר מלכא׃
6 ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਸੇ ਘੜੀ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
ומן די לא יפל ויסגד בה שעתא יתרמא לגוא אתון נורא יקדתא׃
7 ਇਸ ਲਈ ਜਿਸ ਵੇਲੇ ਸਭਨਾਂ ਲੋਕਾਂ ਨੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ ਅਤੇ ਹਰ ਪਰਕਾਰ ਦੇ ਵਾਜਿਆਂ ਦੀ ਅਵਾਜ਼ ਸੁਣੀ ਤਦ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੇ ਝੁੱਕ ਕੇ ਉਸ ਸੋਨੇ ਦੀ ਮੂਰਤੀ ਦੇ ਅੱਗੇ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ ਮੱਥਾ ਟੇਕਿਆ।
כל קבל דנה בה זמנא כדי שמעין כל עממיא קל קרנא משרוקיתא קיתרס שבכא פסנטרין וכל זני זמרא נפלין כל עממיא אמיא ולשניא סגדין לצלם דהבא די הקים נבוכדנצר מלכא׃
8 ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।
כל קבל דנה בה זמנא קרבו גברין כשדאין ואכלו קרציהון די יהודיא׃
9 ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!
ענו ואמרין לנבוכדנצר מלכא מלכא לעלמין חיי׃
10 ੧੦ ਹੇ ਰਾਜਾ, ਤੁਸੀਂ ਇੱਕ ਆਗਿਆ ਦਿੱਤੀ ਸੀ ਕਿ ਹਰ ਇੱਕ ਆਦਮੀ ਜੋ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਪਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੇ ਤਾਂ ਝੁੱਕ ਕੇ ਸੋਨੇ ਦੀ ਮੂਰਤੀ ਨੂੰ ਮੱਥਾ ਟੇਕੇ
אנתה מלכא שמת טעם די כל אנש די ישמע קל קרנא משרקיתא קיתרס שבכא פסנתרין וסיפניה וכל זני זמרא יפל ויסגד לצלם דהבא׃
11 ੧੧ ਅਤੇ ਜੋ ਕੋਈ ਝੁੱਕ ਕੇ ਮੱਥਾ ਨਾ ਟੇਕੇ ਉਹ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟਿਆ ਜਾਵੇਗਾ।
ומן די לא יפל ויסגד יתרמא לגוא אתון נורא יקדתא׃
12 ੧੨ ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।
איתי גברין יהודאין די מנית יתהון על עבידת מדינת בבל שדרך מישך ועבד נגו גבריא אלך לא שמו עליך מלכא טעם לאלהיך לא פלחין ולצלם דהבא די הקימת לא סגדין׃
13 ੧੩ ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
באדין נבוכדנצר ברגז וחמה אמר להיתיה לשדרך מישך ועבד נגו באדין גבריא אלך היתיו קדם מלכא׃
14 ੧੪ ਨਬੂਕਦਨੱਸਰ ਨੇ ਉਹਨਾਂ ਨੂੰ ਆਖਿਆ, ਹੇ ਸ਼ਦਰਕ, ਮੇਸ਼ਕ ਤੇ ਅਬੇਦਨਗੋ, ਕੀ ਇਹ ਸੱਚ ਹੈ ਕਿ ਤੁਸੀਂ ਮੇਰੇ ਦੇਵਤਾ ਦੀ ਸੇਵਾ ਨਹੀਂ ਕਰਦੇ ਹੋ ਅਤੇ ਨਾ ਉਸ ਸੋਨੇ ਦੀ ਮੂਰਤ ਨੂੰ ਜਿਹ ਨੂੰ ਮੈਂ ਖੜਾ ਕੀਤਾ ਮੱਥਾ ਟੇਕਦੇ ਹੋ?
ענה נבכדנצר ואמר להון הצדא שדרך מישך ועבד נגו לאלהי לא איתיכון פלחין ולצלם דהבא די הקימת לא סגדין׃
15 ੧੫ ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੇ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ?
כען הן איתיכון עתידין די בעדנא די תשמעון קל קרנא משרוקיתא קיתרס שבכא פסנתרין וסומפניה וכל זני זמרא תפלון ותסגדון לצלמא די עבדת והן לא תסגדון בה שעתה תתרמון לגוא אתון נורא יקדתא ומן הוא אלה די ישיזבנכון מן ידי׃
16 ੧੬ ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।
ענו שדרך מישך ועבד נגו ואמרין למלכא נבוכדנצר לא חשחין אנחנה על דנה פתגם להתבותך׃
17 ੧੭ ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,
הן איתי אלהנא די אנחנא פלחין יכל לשיזבותנא מן אתון נורא יקדתא ומן ידך מלכא ישיזב׃
18 ੧੮ ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।
והן לא ידיע להוא לך מלכא די לאלהיך לא איתנא פלחין ולצלם דהבא די הקימת לא נסגד׃
19 ੧੯ ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
באדין נבוכדנצר התמלי חמא וצלם אנפוהי אשתנו על שדרך מישך ועבד נגו ענה ואמר למזא לאתונא חד שבעה על די חזה למזיה׃
20 ੨੦ ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।
ולגברין גברי חיל די בחילה אמר לכפתה לשדרך מישך ועבד נגו למרמא לאתון נורא יקדתא׃
21 ੨੧ ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।
באדין גבריא אלך כפתו בסרבליהון פטישיהון וכרבלתהון ולבשיהון ורמיו לגוא אתון נורא יקדתא׃
22 ੨੨ ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।
כל קבל דנה מן די מלת מלכא מחצפה ואתונא אזה יתירא גבריא אלך די הסקו לשדרך מישך ועבד נגו קטל המון שביבא די נורא׃
23 ੨੩ ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।
וגבריא אלך תלתהון שדרך מישך ועבד נגו נפלו לגוא אתון נורא יקדתא מכפתין׃
24 ੨੪ ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
אדין נבוכדנצר מלכא תוה וקם בהתבהלה ענה ואמר להדברוהי הלא גברין תלתא רמינא לגוא נורא מכפתין ענין ואמרין למלכא יציבא מלכא׃
25 ੨੫ ਫਿਰ ਉਸ ਨੇ ਉੱਤਰ ਦੇ ਕੇ ਆਖਿਆ ਭਈ ਵੇਖੋ, ਮੈਂ ਚਾਰ ਮਨੁੱਖ ਅੱਗ ਵਿੱਚ ਖੁੱਲ੍ਹੇ ਫਿਰਦੇ ਵੇਖਦਾ ਹਾਂ ਅਤੇ ਉਹਨਾਂ ਨੂੰ ਕੁਝ ਦੁੱਖ ਨਹੀਂ ਹੈ ਅਤੇ ਚੌਥੇ ਦਾ ਸਰੂਪ ਪਰਮੇਸ਼ੁਰ ਦੇ ਪੁੱਤਰ ਜਿਹਾ ਹੈ!
ענה ואמר הא אנה חזה גברין ארבעה שרין מהלכין בגוא נורא וחבל לא איתי בהון ורוה די רביעיא דמה לבר אלהין׃
26 ੨੬ ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ। ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ! ਤਦ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਅੱਗ ਵਿੱਚੋਂ ਨਿੱਕਲ ਆਏ।
באדין קרב נבוכדנצר לתרע אתון נורא יקדתא ענה ואמר שדרך מישך ועבד נגו עבדוהי די אלהא עליא פקו ואתו באדין נפקין שדרך מישך ועבד נגו מן גוא נורא׃
27 ੨੭ ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
ומתכנשין אחשדרפניא סגניא ופחותא והדברי מלכא חזין לגבריא אלך די לא שלט נורא בגשמהון ושער ראשהון לא התחרך וסרבליהון לא שנו וריח נור לא עדת בהון׃
28 ੨੮ ਨਬੂਕਦਨੱਸਰ ਨੇ ਪੁਕਾਰ ਕੇ ਆਖਿਆ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦਾ ਪਰਮੇਸ਼ੁਰ ਮੁਬਾਰਕ ਹੋਵੇ ਜਿਸ ਆਪਣੇ ਬੰਦਿਆਂ ਨੂੰ ਛੁਡਾ ਲਿਆ ਜਿਹਨਾਂ ਨੇ ਉਹ ਦੇ ਉੱਤੇ ਨਿਹਚਾ ਕੀਤੀ ਅਤੇ ਰਾਜੇ ਦੇ ਹੁਕਮ ਨੂੰ ਟਾਲ ਦਿੱਤਾ ਅਤੇ ਆਪਣੇ ਸਰੀਰਾਂ ਨੂੰ ਭੇਂਟ ਕੀਤਾ ਕਿ ਆਪਣੇ ਪਰਮੇਸ਼ੁਰ ਦੇ ਬਿਨ੍ਹਾਂ ਹੋਰ ਕਿਸੇ ਦੇਵਤੇ ਦੀ ਸੇਵਾ ਜਾਂ ਬੰਦਗੀ ਨਾ ਕਰਨ।
ענה נבוכדנצר ואמר בריך אלההון די שדרך מישך ועבד נגו די שלח מלאכה ושיזב לעבדוהי די התרחצו עלוהי ומלת מלכא שניו ויהבו גשמיהון די לא יפלחון ולא יסגדון לכל אלה להן לאלההון׃
29 ੨੯ ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁੱਕੜੇ-ਟੁੱਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ!
ומני שים טעם די כל עם אמה ולשן די יאמר שלה על אלההון די שדרך מישך ועבד נגוא הדמין יתעבד וביתה נולי ישתוה כל קבל די לא איתי אלה אחרן די יכל להצלה כדנה׃
30 ੩੦ ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।
באדין מלכא הצלח לשדרך מישך ועבד נגו במדינת בבל׃

< ਦਾਨੀਏਲ 3 >