< ਦਾਨੀਏਲ 4 >

1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!
נְבוּכַדְנֶצַּ֣ר מַלְכָּ֗א לְֽכָל־עַֽמְמַיָּ֞א אֻמַיָּ֧א וְלִשָּׁנַיָּ֛א דִּֽי־דָיְרִ֥ין בְּכָל־אַרְעָ֖א שְׁלָמְכ֥וֹן יִשְׂגֵּֽא׃
2 ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ।
אָֽתַיָּא֙ וְתִמְהַיָּ֔א דִּ֚י עֲבַ֣ד עִמִּ֔י אֱלָהָ֖א עִלָּאָ֑ה שְׁפַ֥ר קָֽדָמַ֖י לְהַחֲוָיָֽה׃
3 ਉਹ ਦੀਆਂ ਨਿਸ਼ਾਨੀਆਂ ਕਿਹੋ ਜਿਹੀਆਂ ਵੱਡੀਆਂ ਅਤੇ ਉਹ ਦੇ ਅਚੰਭੇ ਕਿਹੋ ਜਿਹੇ ਸ਼ਕਤੀਮਾਨ ਹਨ! ਉਹ ਦਾ ਰਾਜ ਸਦੀਪਕ ਰਾਜ ਹੈ, ਅਤੇ ਉਹ ਦੀ ਪ੍ਰਭੂਤਾ ਪੀੜ੍ਹੀਓਂ ਪੀੜੀ ਤੱਕ!
אָת֙וֹהִי֙ כְּמָ֣ה רַבְרְבִ֔ין וְתִמְה֖וֹהִי כְּמָ֣ה תַקִּיפִ֑ין מַלְכוּתֵהּ֙ מַלְכ֣וּת עָלַ֔ם וְשָׁלְטָנֵ֖הּ עִם־דָּ֥ר וְדָֽר׃
4 ਮੈਂ ਨਬੂਕਦਨੱਸਰ ਆਪਣੇ ਘਰ ਵਿੱਚ ਅਰਾਮ ਨਾਲ ਆਪਣੇ ਮਹਿਲ ਵਿੱਚ ਖੁਸ਼ਹਾਲ ਸੀ।
אֲנָ֣ה נְבוּכַדְנֶצַּ֗ר שְׁלֵ֤ה הֲוֵית֙ בְּבֵיתִ֔י וְרַעְנַ֖ן בְּהֵיכְלִֽי׃
5 ਮੈਂ ਇੱਕ ਅਜਿਹਾ ਸੁਫ਼ਨਾ ਵੇਖਿਆ ਜਿਸ ਦੇ ਕਾਰਨ ਮੈਂ ਡਰਿਆ ਅਤੇ ਉਹਨਾਂ ਖ਼ਿਆਲਾਂ ਦੇ ਕਾਰਨ ਜੋ ਮੈਂ ਆਪਣੇ ਪਲੰਘ ਉੱਤੇ ਕੀਤੇ ਅਤੇ ਜਿਹਨਾਂ ਗੱਲਾਂ ਨੂੰ ਮੈਂ ਦੇਖਿਆ ਉਸ ਕਾਰਨ ਮੈਂ ਘਬਰਾ ਗਿਆ।
חֵ֥לֶם חֲזֵ֖ית וִֽידַחֲלִנַּ֑נִי וְהַרְהֹרִין֙ עַֽל־מִשְׁכְּבִ֔י וְחֶזְוֵ֥י רֵאשִׁ֖י יְבַהֲלֻנַּֽנִי׃
6 ਇਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਵਿਦਵਾਨ ਮੇਰੇ ਅੱਗੇ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ।
וּמִנִּי֙ שִׂ֣ים טְעֵ֔ם לְהַנְעָלָ֣ה קָֽדָמַ֔י לְכֹ֖ל חַכִּימֵ֣י בָבֶ֑ל דִּֽי־פְשַׁ֥ר חֶלְמָ֖א יְהֽוֹדְעֻנַּֽנִי׃
7 ਤਦ ਜਾਦੂਗਰ, ਜੋਤਸ਼ੀ, ਕਸਦੀ ਤੇ ਅਗੰਮ-ਵਾਚਕ ਹਾਜ਼ਰ ਹੋਏ ਤਾਂ ਮੈਂ ਸੁਫ਼ਨਾ ਉਹਨਾਂ ਦੇ ਅੱਗੇ ਸੁਣਾਇਆ ਪਰ ਉਹਨਾਂ ਨੇ ਮੈਨੂੰ ਉਹ ਦਾ ਅਰਥ ਨਾ ਦੱਸਿਆ।
בֵּאדַ֣יִן עָלִּ֗ין חַרְטֻמַיָּא֙ אָֽשְׁפַיָּ֔א כַּשְׂדָּאֵ֖י וְגָזְרַיָּ֑א וְחֶלְמָ֗א אָמַ֤ר אֲנָה֙ קֳדָ֣מֵיה֔וֹן וּפִשְׁרֵ֖הּ לָא־מְהוֹדְעִ֥ין לִֽי׃
8 ਅਖ਼ੀਰ ਨੂੰ ਦਾਨੀਏਲ ਜਿਸ ਦਾ ਨਾਮ ਮੇਰੇ ਦੇਵਤੇ ਦੇ ਨਾਮ ਦੇ ਅਨੁਸਾਰ ਬੇਲਟਸ਼ੱਸਰ ਹੈ, ਮੇਰੇ ਹਜ਼ੂਰ ਆਇਆ ਅਤੇ ਉਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ, ਸੋ ਮੈਂ ਉਹ ਦੇ ਅੱਗੇ ਸੁਫ਼ਨਾ ਸੁਣਾਇਆ ਤੇ ਆਖਿਆ,
וְעַ֣ד אָחֳרֵ֡ין עַל֩ קָֽדָמַ֨י דָּנִיֵּ֜אל דִּֽי־שְׁמֵ֤הּ בֵּלְטְשַׁאצַּר֙ כְּשֻׁ֣ם אֱלָהִ֔י וְדִ֛י רֽוּחַ־אֱלָהִ֥ין קַדִּישִׁ֖ין בֵּ֑הּ וְחֶלְמָ֖א קָֽדָמ֥וֹהִי אַמְרֵֽת׃
9 ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ।
בֵּלְטְשַׁאצַּר֮ רַ֣ב חַרְטֻמַיָּא֒ דִּ֣י ׀ אֲנָ֣ה יִדְעֵ֗ת דִּ֠י ר֣וּחַ אֱלָהִ֤ין קַדִּישִׁין֙ בָּ֔ךְ וְכָל־רָ֖ז לָא־אָנֵ֣ס לָ֑ךְ חֶזְוֵ֨י חֶלְמִ֧י דִֽי־חֲזֵ֛ית וּפִשְׁרֵ֖הּ אֱמַֽר׃
10 ੧੦ ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ।
וְחֶזְוֵ֥י רֵאשִׁ֖י עַֽל־מִשְׁכְּבִ֑י חָזֵ֣ה הֲוֵ֔ית וַאֲל֥וּ אִילָ֛ן בְּג֥וֹא אַרְעָ֖א וְרוּמֵ֥הּ שַׂגִּֽיא׃
11 ੧੧ ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ।
רְבָ֥ה אִֽילָנָ֖א וּתְקִ֑ף וְרוּמֵהּ֙ יִמְטֵ֣א לִשְׁמַיָּ֔א וַחֲזוֹתֵ֖הּ לְס֥וֹף כָּל־אַרְעָֽא׃
12 ੧੨ ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ।
עָפְיֵ֤הּ שַׁפִּיר֙ וְאִנְבֵּ֣הּ שַׂגִּ֔יא וּמָז֨וֹן לְכֹ֖לָּא־בֵ֑הּ תְּחֹת֜וֹהִי תַּטְלֵ֣ל ׀ חֵיוַ֣ת בָּרָ֗א וּבְעַנְפ֙וֹהִי֙ יְדוּרָן֙ צִפֲּרֵ֣י שְׁמַיָּ֔א וּמִנֵּ֖הּ יִתְּזִ֥ין כָּל־בִּשְׂרָֽא׃
13 ੧੩ ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖ਼ਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ
חָזֵ֥ה הֲוֵ֛ית בְּחֶזְוֵ֥י רֵאשִׁ֖י עַֽל־מִשְׁכְּבִ֑י וַאֲלוּ֙ עִ֣יר וְקַדִּ֔ישׁ מִן־שְׁמַיָּ֖א נָחִֽת׃
14 ੧੪ ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੀਆਂ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਿਲਾਰ ਦਿਓ! ਜਾਨਵਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ।
קָרֵ֨א בְחַ֜יִל וְכֵ֣ן אָמַ֗ר גֹּ֤דּוּ אִֽילָנָא֙ וְקַצִּ֣צוּ עַנְפ֔וֹהִי אַתַּ֥רוּ עָפְיֵ֖הּ וּבַדַּ֣רוּ אִנְבֵּ֑הּ תְּנֻ֤ד חֵֽיוְתָא֙ מִן־תַּחְתּ֔וֹהִי וְצִפְּרַיָּ֖א מִן־עַנְפֽוֹהִי׃
15 ੧੫ ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।
בְּרַ֨ם עִקַּ֤ר שָׁרְשׁ֙וֹהִי֙ בְּאַרְעָ֣א שְׁבֻ֔קוּ וּבֶֽאֱסוּר֙ דִּֽי־פַרְזֶ֣ל וּנְחָ֔שׁ בְּדִתְאָ֖א דִּ֣י בָרָ֑א וּבְטַ֤ל שְׁמַיָּא֙ יִצְטַבַּ֔ע וְעִם־חֵיוְתָ֥א חֲלָקֵ֖הּ בַּעֲשַׂ֥ב אַרְעָֽא׃
16 ੧੬ ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ।
לִבְבֵהּ֙ מִן־אֲנָשָׁ֣א יְשַׁנּ֔וֹן וּלְבַ֥ב חֵיוָ֖ה יִתְיְהִ֣ב לֵ֑הּ וְשִׁבְעָ֥ה עִדָּנִ֖ין יַחְלְפ֥וּן עֲלֽוֹהִי׃
17 ੧੭ ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
בִּגְזֵרַ֤ת עִירִין֙ פִּתְגָמָ֔א וּמֵאמַ֥ר קַדִּישִׁ֖ין שְׁאֵֽלְתָ֑א עַד־דִּבְרַ֡ת דִּ֣י יִנְדְּע֣וּן חַ֠יַּיָּא דִּֽי־שַׁלִּ֨יט עִלָּאָ֜ה בְּמַלְכ֣וּת אֲנָשָׁ֗א וּלְמַן־דִּ֤י יִצְבֵּא֙ יִתְּנִנַּ֔הּ וּשְׁפַ֥ל אֲנָשִׁ֖ים יְקִ֥ים עֲלַֽהּ׃
18 ੧੮ ਮੈਂ ਨਬੂਕਦਨੱਸਰ ਰਾਜਾ ਨੇ ਇਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਵਿਦਵਾਨ ਮੈਨੂੰ ਇਹ ਦਾ ਅਰਥ ਦੱਸ ਨਹੀਂ ਸਕੇ ਪਰ ਤੂੰ ਦੱਸ ਸਕਦਾ ਹੈਂ ਕਿਉਂ ਜੋ ਪਵਿੱਤਰ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ!
דְּנָה֙ חֶלְמָ֣א חֲזֵ֔ית אֲנָ֖ה מַלְכָּ֣א נְבוּכַדְנֶצַּ֑ר וְאַ֨נְתְּ בֵּלְטְשַׁאצַּ֜ר פִּשְׁרֵ֣א ׀ אֱמַ֗ר כָּל־קֳבֵל֙ דִּ֣י ׀ כָּל־חַכִּימֵ֣י מַלְכוּתִ֗י לָֽא־יָכְלִ֤ין פִּשְׁרָא֙ לְהוֹדָ֣עֻתַ֔נִי וְאַ֣נְתְּ כָּהֵ֔ל דִּ֛י רֽוּחַ־אֱלָהִ֥ין קַדִּישִׁ֖ין בָּֽךְ׃
19 ੧੯ ਤਦ ਦਾਨੀਏਲ ਜਿਸ ਦਾ ਨਾਮ ਬੇਲਟਸ਼ੱਸਰ ਵੀ ਸੀ ਕੁਝ ਦੇਰ ਤੱਕ ਚੁੱਪ ਰਿਹਾ ਅਤੇ ਆਪਣੇ ਖ਼ਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਸ ਨੂੰ ਆਖਿਆ, ਹੇ ਬੇਲਟਸ਼ੱਸਰ ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਸੁਆਮੀ, ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ!
אֱדַ֨יִן דָּֽנִיֵּ֜אל דִּֽי־שְׁמֵ֣הּ בֵּלְטְשַׁאצַּ֗ר אֶשְׁתּוֹמַם֙ כְּשָׁעָ֣ה חֲדָ֔ה וְרַעְיֹנֹ֖הִי יְבַהֲלֻנֵּ֑הּ עָנֵ֨ה מַלְכָּ֜א וְאָמַ֗ר בֵּלְטְשַׁאצַּר֙ חֶלְמָ֤א וּפִשְׁרֵא֙ אַֽל־יְבַהֲלָ֔ךְ עָנֵ֤ה בֵלְטְשַׁאצַּר֙ וְאָמַ֔ר מָרִ֕י חֶלְמָ֥א לְשָֽׂנְאָ֖ךְ וּפִשְׁרֵ֥הּ לְעָרָֽךְ׃
20 ੨੦ ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ।
אִֽילָנָא֙ דִּ֣י חֲזַ֔יְתָ דִּ֥י רְבָ֖ה וּתְקִ֑ף וְרוּמֵהּ֙ יִמְטֵ֣א לִשְׁמַיָּ֔א וַחֲזוֹתֵ֖הּ לְכָל־אַרְעָֽא׃
21 ੨੧ ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ।
וְעָפְיֵ֤הּ שַׁפִּיר֙ וְאִנְבֵּ֣הּ שַׂגִּ֔יא וּמָז֨וֹן לְכֹ֖לָּא־בֵ֑הּ תְּחֹת֗וֹהִי תְּדוּר֙ חֵיוַ֣ת בָּרָ֔א וּבְעַנְפ֕וֹהִי יִשְׁכְּנָ֖ן צִפֲּרֵ֥י שְׁמַיָּֽא׃
22 ੨੨ ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ।
אַנְתְּ ה֣וּא מַלְכָּ֔א דִּ֥י רְבַ֖ית וּתְקֵ֑פְתְּ וּרְבוּתָ֤ךְ רְבָת֙ וּמְטָ֣ת לִשְׁמַיָּ֔א וְשָׁלְטָנָ֖ךְ לְס֥וֹף אַרְעָֽא׃
23 ੨੩ ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ।
וְדִ֣י חֲזָ֣ה מַלְכָּ֡א עִ֣יר וְקַדִּ֣ישׁ נָחִ֣ת ׀ מִן־שְׁמַיָּ֡א וְאָמַר֩ גֹּ֨דּוּ אִֽילָנָ֜א וְחַבְּל֗וּהִי בְּרַ֨ם עִקַּ֤ר שָׁרְשׁ֙וֹהִי֙ בְּאַרְעָ֣א שְׁבֻ֔קוּ וּבֶאֱסוּר֙ דִּֽי־פַרְזֶ֣ל וּנְחָ֔שׁ בְּדִתְאָ֖א דִּ֣י בָרָ֑א וּבְטַ֧ל שְׁמַיָּ֣א יִצְטַבַּ֗ע וְעִם־חֵיוַ֤ת בָּרָא֙ חֲלָקֵ֔הּ עַ֛ד דִּֽי־שִׁבְעָ֥ה עִדָּנִ֖ין יַחְלְפ֥וּן עֲלֽוֹהִי׃
24 ੨੪ ਹੇ ਰਾਜਾ, ਉਹ ਦਾ ਅਰਥ ਜੋ ਅੱਤ ਮਹਾਨ ਨੇ ਠਹਿਰਾਇਆ ਹੈ ਕਿ ਰਾਜਾ ਨਾਲ ਘਟੇ, ਇਹੋ ਹੈ
דְּנָ֥ה פִשְׁרָ֖א מַלְכָּ֑א וּגְזֵרַ֤ת עִלָּאָה֙ הִ֔יא דִּ֥י מְטָ֖ת עַל־מָרִ֥י מַלְכָּֽא׃
25 ੨੫ ਭਈ ਤੁਸੀਂ ਮਨੁੱਖਾਂ ਵਿੱਚੋਂ ਹੱਕੇ ਜਾਓਗੇ, ਖੇਤ ਦੇ ਪਸ਼ੂਆਂ ਵਿੱਚ ਵੱਸੋਗੇ। ਤੁਹਾਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ, ਅਕਾਸ਼ ਦੀ ਤ੍ਰੇਲ ਨਾਲ ਤਰ ਕੀਤੇ ਜਾਓਗੇ। ਤੁਹਾਡੇ ਉੱਤੇ ਸੱਤ ਸਮੇਂ ਬੀਤ ਜਾਣਗੇ, ਤਦ ਤੁਸੀਂ ਜਾਣੋਗੇ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ, ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
וְלָ֣ךְ טָֽרְדִ֣ין מִן־אֲנָשָׁ֡א וְעִם־חֵיוַ֣ת בָּרָא֩ לֶהֱוֵ֨ה מְדֹרָ֜ךְ וְעִשְׂבָּ֥א כְתוֹרִ֣ין ׀ לָ֣ךְ יְטַֽעֲמ֗וּן וּמִטַּ֤ל שְׁמַיָּא֙ לָ֣ךְ מְצַבְּעִ֔ין וְשִׁבְעָ֥ה עִדָּנִ֖ין יַחְלְפ֣וּן עֲלָ֑ךְ עַ֣ד דִּֽי־תִנְדַּ֗ע דִּֽי־שַׁלִּ֤יט עִלָּאָה֙ בְּמַלְכ֣וּת אֲנָשָׁ֔א וּלְמַן־דִּ֥י יִצְבֵּ֖א יִתְּנִנַּֽהּ׃
26 ੨੬ ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ।
וְדִ֣י אֲמַ֗רוּ לְמִשְׁבַּ֞ק עִקַּ֤ר שָׁרְשׁ֙וֹהִי֙ דִּ֣י אִֽילָנָ֔א מַלְכוּתָ֖ךְ לָ֣ךְ קַיָּמָ֑ה מִן־דִּ֣י תִנְדַּ֔ע דִּ֥י שַׁלִּטִ֖ן שְׁמַיָּֽא׃
27 ੨੭ ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ! ਤੁਸੀਂ ਆਪਣੇ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ। ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ।
לָהֵ֣ן מַלְכָּ֗א מִלְכִּי֙ יִשְׁפַּ֣ר עֲלָ֔ךְ וַחֲטָאָךְ֙ בְּצִדְקָ֣ה פְרֻ֔ק וַעֲוָיָתָ֖ךְ בְּמִחַ֣ן עֲנָ֑יִן הֵ֛ן תֶּהֱוֵ֥א אַרְכָ֖ה לִשְׁלֵוְתָֽךְ׃
28 ੨੮ ਇਹ ਸੱਭੋ ਕੁਝ ਨਬੂਕਦਨੱਸਰ ਰਾਜਾ ਉੱਤੇ ਬੀਤਿਆ।
כֹּ֣לָּא מְּטָ֔א עַל־נְבוּכַדְנֶצַּ֖ר מַלְכָּֽא׃ פ
29 ੨੯ ਬਾਰਾਂ ਮਹੀਨਿਆਂ ਦੇ ਪਿੱਛੋਂ ਉਹ ਬਾਬਲ ਦੇ ਸ਼ਾਹੀ ਮਹਿਲ ਵਿੱਚ ਟਹਿਲ ਰਿਹਾ ਸੀ
לִקְצָ֥ת יַרְחִ֖ין תְּרֵֽי־עֲשַׂ֑ר עַל־הֵיכַ֧ל מַלְכוּתָ֛א דִּ֥י בָבֶ֖ל מְהַלֵּ֥ךְ הֲוָֽה׃
30 ੩੦ ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ?
עָנֵ֤ה מַלְכָּא֙ וְאָמַ֔ר הֲלָ֥א דָא־הִ֖יא בָּבֶ֣ל רַבְּתָ֑א דִּֽי־אֲנָ֤ה בֱנַיְתַהּ֙ לְבֵ֣ית מַלְכ֔וּ בִּתְקַ֥ף חִסְנִ֖י וְלִיקָ֥ר הַדְרִֽי׃
31 ੩੧ ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।
ע֗וֹד מִלְּתָא֙ בְּפֻ֣ם מַלְכָּ֔א קָ֖ל מִן־שְׁמַיָּ֣א נְפַ֑ל לָ֤ךְ אָֽמְרִין֙ נְבוּכַדְנֶצַּ֣ר מַלְכָּ֔א מַלְכוּתָ֖ה עֲדָ֥ת מִנָּֽךְ׃
32 ੩੨ ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇਂ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ!
וּמִן־אֲנָשָׁא֩ לָ֨ךְ טָֽרְדִ֜ין וְֽעִם־חֵיוַ֧ת בָּרָ֣א מְדֹרָ֗ךְ עִשְׂבָּ֤א כְתוֹרִין֙ לָ֣ךְ יְטַעֲמ֔וּן וְשִׁבְעָ֥ה עִדָּנִ֖ין יַחְלְפ֣וּן עֲלָ֑ךְ עַ֣ד דִּֽי־תִנְדַּ֗ע דִּֽי־שַׁלִּ֤יט עִלָּיָא֙ בְּמַלְכ֣וּת אֲנָשָׁ֔א וּלְמַן־דִּ֥י יִצְבֵּ֖א יִתְּנִנַּֽהּ׃
33 ੩੩ ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!
בַּהּ־שַׁעֲתָ֗א מִלְּתָא֮ סָ֣פַת עַל־נְבוּכַדְנֶצַּר֒ וּמִן־אֲנָשָׁ֣א טְרִ֔יד וְעִשְׂבָּ֤א כְתוֹרִין֙ יֵאכֻ֔ל וּמִטַּ֥ל שְׁמַיָּ֖א גִּשְׁמֵ֣הּ יִצְטַבַּ֑ע עַ֣ד דִּ֥י שַׂעְרֵ֛הּ כְּנִשְׁרִ֥ין רְבָ֖ה וְטִפְר֥וֹהִי כְצִפְּרִֽין׃
34 ੩੪ ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!
וְלִקְצָ֣ת יֽוֹמַיָּה֩ אֲנָ֨ה נְבוּכַדְנֶצַּ֜ר עַיְנַ֣י ׀ לִשְׁמַיָּ֣א נִטְלֵ֗ת וּמַנְדְּעִי֙ עֲלַ֣י יְת֔וּב וּלְעִלָּאָה֙ בָּרְכֵ֔ת וּלְחַ֥י עָלְמָ֖א שַׁבְּחֵ֣ת וְהַדְּרֵ֑ת דִּ֤י שָׁלְטָנֵהּ֙ שָׁלְטָ֣ן עָלַ֔ם וּמַלְכוּתֵ֖הּ עִם־דָּ֥ר וְדָֽר׃
35 ੩੫ ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?
וְכָל־דָּיְרֵ֤י אַרְעָא֙ כְּלָ֣ה חֲשִׁיבִ֔ין וּֽכְמִצְבְּיֵ֗הּ עָבֵד֙ בְּחֵ֣יל שְׁמַיָּ֔א וְדָיְרֵ֖י אַרְעָ֑א וְלָ֤א אִיתַי֙ דִּֽי־יְמַחֵ֣א בִידֵ֔הּ וְיֵ֥אמַר לֵ֖הּ מָ֥ה עֲבַֽדְתְּ׃
36 ੩੬ ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।
בֵּהּ־זִמְנָ֞א מַנְדְּעִ֣י ׀ יְת֣וּב עֲלַ֗י וְלִיקַ֨ר מַלְכוּתִ֜י הַדְרִ֤י וְזִוִי֙ יְת֣וּב עֲלַ֔י וְלִ֕י הַדָּֽבְרַ֥י וְרַבְרְבָנַ֖י יְבַע֑וֹן וְעַל־מַלְכוּתִ֣י הָתְקְנַ֔ת וּרְב֥וּ יַתִּירָ֖ה ה֥וּסְפַת לִֽי׃
37 ੩੭ ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!
כְּעַ֞ן אֲנָ֣ה נְבוּכַדְנֶצַּ֗ר מְשַׁבַּ֨ח וּמְרוֹמֵ֤ם וּמְהַדַּר֙ לְמֶ֣לֶךְ שְׁמַיָּ֔א דִּ֤י כָל־מַעֲבָד֙וֹהִי֙ קְשֹׁ֔ט וְאֹרְחָתֵ֖הּ דִּ֑ין וְדִי֙ מַהְלְכִ֣ין בְּגֵוָ֔ה יָכִ֖ל לְהַשְׁפָּלָֽה׃ פ

< ਦਾਨੀਏਲ 4 >