< ਦਾਨੀਏਲ 5 >

1 ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।
Mfeɛ bebree akyi no, Ɔhene Belsasar too ɛpono kɛseɛ maa ne mpanimfoɔ apem, na ɔne wɔn nom nsã.
2 ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ।
Ɛberɛ a nsã no ama Belsasar ani agye no, ɔhyɛɛ sɛ, wɔmfa sikakɔkɔɔ ne dwetɛ nkuruwa a nʼagya Nebukadnessar tase firii Yerusalem asɔredan mu no mmra, sɛdeɛ ɔne ne mpanimfoɔ, ne yerenom ne ne mpenafoɔ bɛnom mu nsã.
3 ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।
Enti, wɔde saa sikakɔkɔɔ nkuruwa a wɔtase firii Onyankopɔn asɔredan a ɛwɔ Yerusalem mu no baeɛ, na ɔhene no ne ne mpanimfoɔ ne yerenom ne ne mpenafoɔ nom mu nsã.
4 ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
Wɔrenom nsã no, wɔkamfoo wɔn ahoni a wɔde sikakɔkɔɔ, dwetɛ, kɔbere, dadeɛ, dua ne aboɔ ayɛ no.
5 ਉਸੇ ਘੜੀ ਵਿੱਚ ਮਨੁੱਖ ਦੇ ਹੱਥ ਦੀਆਂ ਉਂਗਲੀਆਂ ਪਰਗਟ ਹੋਈਆਂ ਅਤੇ ਉਹਨਾਂ ਦੇ ਸ਼ਮਾਦਾਨ ਦੇ ਅੱਗੇ ਰਾਜੇ ਦੇ ਮਹਿਲ ਦੀ ਕੰਧ ਉੱਤੇ ਲਿਖਿਆ ਅਤੇ ਰਾਜੇ ਨੇ ਹੱਥ ਦਾ ਉਹ ਹਿੱਸਾ ਜੋ ਲਿਖਦਾ ਸੀ ਵੇਖਿਆ।
Amonom hɔ no ara, wɔhunuu sɛ, onipa nsateaa retwerɛ ɔhene ahemfie ɔfasuo no a ɛbɛn kaneadua no ho. Ɔhene no hwɛɛ nsa a ɛretwerɛ no,
6 ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।
na ehu maa nʼanim daneeɛ. Sɛdeɛ ɔbɔɔ hu no maa ne kotodwe keka boboom, na ne nan mu yɛɛ mmrɛ.
7 ਰਾਜੇ ਨੇ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਨੂੰ ਲਿਆਓ! ਰਾਜੇ ਨੇ ਬਾਬਲ ਦੇ ਵਿਦਵਾਨਾਂ ਨੂੰ ਆਖਿਆ ਕਿ ਜੋ ਕੋਈ ਇਸ ਲਿਖਤ ਨੂੰ ਪੜ੍ਹੇ ਅਤੇ ਇਹ ਦਾ ਅਰਥ ਮੈਨੂੰ ਦੱਸੇ ਉਹ ਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ, ਉਹ ਦੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣੇਗਾ।
Ɔhene no teaam frɛɛ sɛ, wɔmfa pɛadeɛhunufoɔ, Kaldeafoɔ ne ntafowayifoɔ mmra nʼanim. Ɔka kyerɛɛ saa Babilonia anyansafoɔ yi sɛ, “Obiara a ɔbɛtumi akenkan atwerɛ yi, akyerɛ me aseɛ no, wɔbɛfira no tam kɔkɔɔ a ɛyɛ adehyeɛ abasobɔdeɛ, na wɔde sikakɔkɔɔ ntweaban agu ne kɔn mu. Ɔno na ɔbɛyɛ ɔman sodifoɔ a ɔtɔ so mmiɛnsa wɔ ahemman yi mu.”
8 ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।
Nanso, ɔhene no anyansafoɔ no baeɛ no, wɔn mu biara antumi ankenkan atwerɛ no, ankyerɛ aseɛ amma ɔhene no.
9 ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।
Enti, ɛmaa ɔhene no ho yeraa no yie, na nʼanim sesaeɛ. Nʼaberempɔn nso ho yeraa wɔn.
10 ੧੦ ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!
Na ɛberɛ a Ɔhemmaa no tee ɔhene ne ne mpanimfoɔ nteateam no, ɔyɛɛ ntɛm kɔɔ apontoɔ dan mu hɔ. Ɔka kyerɛɛ Belsasar sɛ, “Nana nkwa so! Nana nsuro na mma wʼanim nsesa!
11 ੧੧ ਤੇਰੇ ਰਾਜ ਵਿੱਚ ਇੱਕ ਮਨੁੱਖ ਹੈ, ਜਿਸ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੇਰੇ ਪਿਤਾ ਦੇ ਦਿਨਾਂ ਵਿੱਚ ਚਾਨਣ ਤੇ ਸਮਝ ਤੇ ਬੁੱਧ ਦੇਵਤਿਆਂ ਦੀ ਬੁੱਧ ਵਰਗੀ ਉਸ ਵਿੱਚ ਪਾਈ ਜਾਂਦੀ ਸੀ ਜਿਹ ਨੂੰ ਤੇਰੇ ਪਿਤਾ ਮਹਾਰਾਜਾ ਨਬੂਕਦਨੱਸਰ ਨੇ, ਹਾਂ, ਤੇਰੇ ਪਿਤਾ ਨੇ ਜਾਦੂਗਰਾਂ, ਜੋਤਸ਼ੀਆਂ, ਕਸਦੀਆਂ ਤੇ ਅਗੰਮ ਵਿਦਵਾਨਾਂ ਦਾ ਮੁਖੀਆ ਨਿਯੁਕਤ ਕੀਤਾ ਸੀ।
Ɔbarima bi wɔ wʼahemman mu ha a ɔwɔ anyame kronkron sunsum wɔ ne mu. Wʼagya Nebukadnessar adedie mu no, wɔhunuu sɛ, saa ɔbarima yi wɔ nteaseɛ nhunumu ne nyansa te sɛ anyame no. Wʼagya Nebukadnessar sii no panin wɔ nkonyaayifoɔ, pɛadeɛhunufoɔ, Kaldeafoɔ ne ntafowayifoɔ so wɔ Babilonia.
12 ੧੨ ਕਿਉਂ ਜੋ ਉਸ ਵਿੱਚ ਇੱਕ ਚੰਗਾ ਆਤਮਾ, ਗਿਆਨ ਤੇ ਸਮਝ ਅਤੇ ਸੁਫ਼ਨਿਆਂ ਦੇ ਅਰਥ ਦੱਸਣ ਦੀ ਸ਼ਕਤੀ ਤੇ ਔਖੀਆਂ ਗੱਲਾਂ ਦਾ ਭੇਤ ਖੋਲ੍ਹਣ ਤੇ ਵਹਿਮਾਂ ਨੂੰ ਹੱਲ ਕਰਨ ਦੀ ਸਮਰੱਥਾ ਸੀ, ਉਸੇ ਦਾਨੀਏਲ ਜਿਸ ਦਾ ਨਾਮ ਰਾਜੇ ਨੇ ਬੇਲਟਸ਼ੱਸਰ ਰੱਖਿਆ ਸੀ। ਹੁਣ ਦਾਨੀਏਲ ਨੂੰ ਸਦਵਾ ਲੈ ਉਹ ਅਰਥ ਦੱਸੇਗਾ।
Saa ɔbarima Daniel yi a ɔhene too no din Beltesasar yi adwene mu dɔ, na Onyankopɔn ho nimdeɛ ne nteaseɛ ahyɛ no ma. Ɔtumi kyerɛ daeɛ ne kasanyansa ase, na nsɛm a ɛkyere adwene no, ɔsane mu. Momfrɛ Daniel na ɔbɛkyerɛ mo atwerɛ no ase.”
13 ੧੩ ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?
Enti, wɔkɔfaa Daniel baa ɔhene anim. Ɔhene no bisaa no sɛ, “Wone Daniel no a mʼagya Nebukadnessar faa wo nnommum de wo firii Yuda baeɛ no?
14 ੧੪ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।
Mate wo nka sɛ, wowɔ anyame sunsum wɔ wo mu, na nteaseɛ nhunumu ne nyansa ahyɛ wo ma.
15 ੧੫ ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।
Wɔde anyansafoɔ ne pɛadeɛhunufoɔ baa mʼanim sɛ wɔbɛkenkan atwerɛ a ɛgu ɔfasuo yi ho yi na wɔnkyerɛ me aseɛ, nanso wɔntumi.
16 ੧੬ ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਜੋ ਤੂੰ ਅਰਥ ਦੱਸ ਸਕਦਾ ਹੈਂ ਅਤੇ ਭਰਮ ਹਟਾ ਦਿੰਦਾ ਹੈਂ। ਹੁਣ ਜੇ ਤੂੰ ਉਸ ਲਿਖਤ ਨੂੰ ਪੜ੍ਹੇ ਅਤੇ ਉਹ ਦਾ ਅਰਥ ਮੈਨੂੰ ਦੱਸੇ ਤਾਂ ਤੈਨੂੰ ਕਿਰਮਚੀ ਰੰਗ ਦਾ ਚੋਗਾ ਪਹਿਨਾਇਆ ਜਾਵੇਗਾ ਅਤੇ ਤੇਰੇ ਗਲ਼ ਵਿੱਚ ਸੋਨੇ ਦਾ ਕੈਂਠਾ ਪਾਇਆ ਜਾਵੇਗਾ ਅਤੇ ਤੂੰ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਜਾਏਂਗਾ।
Na mate wo nka sɛ wotumi kyerɛ nsɛm ase; na wosane nsɛm a ɛkyere adwene mu. Na sɛ wotumi kenkan atwerɛ a ɛwɔ ɔfasuo yi ho na wo kyerɛ me aseɛ a, wɔbɛfira wo ɔtankɔkɔɔ a ɛyɛ adehyeɛ abasobɔdeɛ, na wɔde sikakɔkɔɔ ntweaban bɛgu wo kɔn mu. Na wobɛyɛ ɔman sodifoɔ a ɔtɔ so mmiɛnsa wɔ ahemman yi mu.”
17 ੧੭ ਤਦ ਦਾਨੀਏਲ ਨੇ ਉੱਤਰ ਦੇ ਕੇ ਰਾਜੇ ਦੇ ਸਾਹਮਣੇ ਆਖਿਆ, ਤੇਰੇ ਇਨਾਮ ਤੇਰੇ ਹੀ ਕੋਲ ਰਹਿਣ ਅਤੇ ਆਪਣੀਆਂ ਦਾਤਾਂ ਕਿਸੇ ਹੋਰ ਨੂੰ ਦੇ ਤਾਂ ਵੀ ਮੈਂ ਰਾਜੇ ਦੇ ਲਈ ਇਸ ਲਿਖਤ ਨੂੰ ਪੜ੍ਹਾਂਗਾ ਅਤੇ ਉਹ ਦਾ ਅਰਥ ਦੱਸਾਂਗਾ।
Daniel buaa ɔhene no sɛ, “Nana, mesrɛ, ma wʼakyɛdeɛ no ntena hɔ na fa wʼabasobɔdeɛ no ma obi foforɔ. Nanso, Nana, mɛkenkan atwerɛ no, na makyerɛ wo aseɛ.
18 ੧੮ ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
“Nana, Ɔsorosoro Onyankopɔn maa wʼagya Nebukadnessar kɛseyɛ, animuonyam ne anidie.
19 ੧੯ ਅਤੇ ਉਸ ਬਜ਼ੁਰਗੀ ਦੇ ਕਾਰਨ ਜੋ ਉਸ ਨੇ ਤੈਨੂੰ ਦਿੱਤੀ ਸਾਰੇ ਲੋਕ ਅਤੇ ਕੌਮਾਂ ਅਤੇ ਭਾਖਿਆਂ ਉਹ ਦੇ ਸਾਹਮਣੇ ਕੰਬੀਆਂ ਅਤੇ ਡਰੀਆਂ। ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਮਾਰ ਸੁੱਟਿਆ ਅਤੇ ਜਿਸ ਨੂੰ ਚਾਹਿਆ ਉਹ ਨੂੰ ਉਸ ਨੇ ਜੀਉਂਦਾ ਛੱਡਿਆ। ਜਿਸ ਨੂੰ ਚਾਹਿਆ ਉਸ ਨੂੰ ਵਧਾਇਆ ਅਤੇ ਜਿਸ ਨੂੰ ਚਾਹਿਆ ਉਸ ਨੂੰ ਘਟਾਇਆ।
Ɔyɛɛ no kɛse ara kɔsii sɛ, nnipa ahodoɔ nyinaa, aman nyinaa ne kasa biara duru nʼanim a, wɔn ho popo biribiribiri. Ɔkunkumm wɔn a ɔpɛ sɛ ɔkunkum wɔn, ɛnna ɔgyaee wɔn a ɔpɛ sɛ ɔgyaa wɔn. Ɔhyɛɛ wɔn a ɔpɛ sɛ ɔhyɛ wɔn animuonyam no animuonyam, ɛnna wɔn a ɔpɛ sɛ ɔbrɛ wɔn ase no, ɔbrɛɛ wɔn ase.
20 ੨੦ ਪਰ ਜਦੋਂ ਉਸ ਦਾ ਸੁਭਾਅ ਹੰਕਾਰੀ ਹੋ ਗਿਆ ਅਤੇ ਉਸ ਦਾ ਆਤਮਾ ਕਠੋਰ ਹੋਇਆ ਐਥੋਂ ਤੱਕ ਕਿ ਉਹ ਘਮੰਡ ਕਰਨ ਲੱਗਾ ਤਦ ਉਹ ਆਪਣੇ ਰਾਜ ਸਿੰਘਾਸਣ ਤੋਂ ਹਟਾਇਆ ਗਿਆ ਅਤੇ ਉਹ ਦੀ ਮਹਿਮਾ ਉਸ ਤੋਂ ਲੈ ਲਈ ਗਈ।
Nanso, ahomasoɔ maa nʼakoma ne nʼadwene yɛɛ den no no, wɔyii no firii nʼahennwa so, sii no fam, gyee nʼanimuonyam no.
21 ੨੧ ਉਹ ਮਨੁੱਖ ਵੰਸ਼ੀਆਂ ਵਿੱਚੋਂ ਛੇਕਿਆ ਗਿਆ ਅਤੇ ਉਸ ਦਾ ਮਨ ਪਸ਼ੂਆਂ ਜਿਹਾ ਬਣਿਆ ਅਤੇ ਉਜਾੜ ਦੇ ਗਧਿਆਂ ਨਾਲ ਵੱਸਦਾ ਸੀ ਅਤੇ ਉਹ ਨੂੰ ਬਲਦਾਂ ਵਾਂਗੂੰ ਘਾਹ ਚਰਾਉਂਦੇ ਸਨ ਅਤੇ ਉਹ ਦਾ ਸਰੀਰ ਅਕਾਸ਼ ਦੀ ਤ੍ਰੇਲ ਨਾਲ ਗਿੱਲਾ ਹੋਇਆ ਐਥੋਂ ਤੱਕ ਜੋ ਉਹ ਨੇ ਨਹੀਂ ਜਾਣਿਆ ਜੋ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਉੱਤੇ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੇ ਉਹ ਨੂੰ ਉਸ ਦੇ ਉੱਤੇ ਅਟੱਲ ਕਰਦਾ ਹੈ।
Wɔpamoo no firi nnipa mu. Wɔmaa no aboa adwene, na ɔne wiram mmoa tenaeɛ. Ɔwee ɛserɛ te sɛ nantwie, na ɔsoro bosuo fɔɔ no kyaww kɔsii sɛ, afei ɔhunuu sɛ, sɛɛ Ɔsorosoro Onyankopɔn na ɔdi ewiase ahemman nyinaa so, na ɔno ara nso na ɔyi obi a ɔpɛ ma ɔdi so.
22 ੨੨ ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।
“Nanso wo, ne ba Belsasar, wonim yeinom nyinaa, nanso woammrɛ wo ho ase.
23 ੨੩ ਸਗੋਂ ਅਕਾਸ਼ਾਂ ਦੇ ਪ੍ਰਭੂ ਦੇ ਸਨਮੁਖ ਆਪਣੇ ਆਪ ਨੂੰ ਅਕੜਾਇਆ ਅਤੇ ਉਹ ਦੇ ਘਰ ਦੇ ਭਾਂਡੇ ਓਹ ਤੇਰੇ ਅੱਗੇ ਲਿਆਏ ਅਤੇ ਤੂੰ ਆਪਣੇ ਸਰਦਾਰਾਂ, ਆਪਣੀਆਂ ਰਾਣੀਆਂ ਅਤੇ ਆਪਣੀਆਂ ਰਖੇਲੀਆਂ ਦੇ ਨਾਲ ਉਹਨਾਂ ਵਿੱਚ ਨਸ਼ਾ ਪੀਤਾ ਅਤੇ ਤੂੰ ਚਾਂਦੀ ਅਤੇ ਸੋਨੇ ਅਤੇ ਪਿੱਤਲ, ਲੋਹੇ ਅਤੇ ਲੱਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਜੋ ਨਾ ਵੇਖਦੇ, ਨਾ ਹੀ ਸੁਣਦੇ ਅਤੇ ਨਾ ਜਾਣਦੇ ਹਨ ਉਹਨਾਂ ਦੀ ਵਡਿਆਈ ਕੀਤੀ ਅਤੇ ਉਸ ਪਰਮੇਸ਼ੁਰ ਦਾ ਜਿਹ ਦੇ ਹੱਥ ਵਿੱਚ ਤੇਰਾ ਦਮ ਅਤੇ ਤੇਰੇ ਸਾਰੇ ਰਾਹ ਹਨ ਉਹ ਦਾ ਆਦਰ ਨਾ ਕੀਤਾ।
Wama wo ho so atia Ɔsoro Awurade mmom. Woafa saa nkuruwa yi a ɛsisi wʼanim a wɔfa firii nʼasɔredan mu no. Wo ne wʼatitire ne wo yerenom ne wo mpenafoɔ anom mu nsã, ɛberɛ a morekamfo dwetɛ, sikakɔkɔɔ, kɔbere, dadeɛ, dua ne ɛboɔ anyame a wɔnhunu adeɛ, na wɔnnte asɛm, na wɔnnim hwee koraa no. Na moamfa anidie amma Onyankopɔn a ɔkura mo nkwa na ɔdi mo hyɛberɛ so no.
24 ੨੪ ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।
Ne saa enti, Onyankopɔn asoma nsa yi sɛ, ɛmmɛtwerɛ nkra yi.
25 ੨੫ ਲਿਖ਼ਤ ਜੋ ਲਿਖੀ ਗਈ ਸੋ ਇਹ ਹੈ, “ਮਨੇ ਮਨੇ ਤਕੇਲ ਊਫਰਸੀਨ”
“Nkra a ɛtwerɛeɛ nie: Mene, Mene, Tekel, Parsin.
26 ੨੬ ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।
“Saa nsɛm yi asekyerɛ nie: “Mene asekyerɛ ne wɔakan. Onyankopɔn akan wʼahennie nna a aka na watwa so de aba nʼawieeɛ.
27 ੨੭ “ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।
“Tekel asekyerɛ ne wɔakari. Wɔakari wo wɔ nsania so, nanso woantumi sɔhwɛ no.
28 ੨੮ “ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।
“Parsin asekyerɛ ne wɔakyekyɛ mu. Wɔakyekyɛ wʼahemman mu ama Mediafoɔ ne Persiafoɔ.”
29 ੨੯ ਤਦ ਬੇਲਸ਼ੱਸਰ ਨੇ ਆਗਿਆ ਦਿੱਤੀ ਅਤੇ ਉਹਨਾਂ ਨੇ ਦਾਨੀਏਲ ਨੂੰ ਕਿਰਮਚੀ ਚੋਗਾ ਪਹਿਨਾਇਆ ਅਤੇ ਸੋਨੇ ਦਾ ਕੈਂਠਾ ਉਸ ਦੇ ਗਲ਼ ਵਿੱਚ ਪਾਇਆ ਅਤੇ ਉਸ ਦੇ ਲਈ ਢੰਡੋਰਾ ਫਿਰਾਇਆ ਕਿ ਉਹ ਰਾਜ ਵਿੱਚ ਤੀਜੇ ਦਰਜੇ ਦਾ ਹਾਕਮ ਬਣਾਇਆ ਗਿਆ ਹੈ।
Afei, Belsasar ma wɔfiraa Daniel ɔtankɔkɔɔ a ɛyɛ adehyeɛ abasobɔdeɛ, de sikakɔkɔɔ ntweaban guu ne kɔn mu. Wɔsoaa no sɛ, ɔman sodifoɔ a ɔtɔ so mmiɛnsa wɔ ahemman no mu.
30 ੩੦ ਉਸੇ ਰਾਤ ਨੂੰ ਬੇਲਸ਼ੱਸਰ ਜੋ ਕਸਦੀਆਂ ਦਾ ਰਾਜਾ ਸੀ ਵੱਢਿਆ ਗਿਆ
Saa anadwo no ara, wɔkumm Babiloniahene Belsasar.
31 ੩੧ ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।
Na Dario a ɔfiri Mede faa ahennie no a na wadi mfirinhyia aduosia mmienu.

< ਦਾਨੀਏਲ 5 >