< ਦਾਨੀਏਲ 6 >
1 ੧ ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।
他認為更好在國內設立一百二十個總督,分治全國;
2 ੨ ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।
在這些總督之上另設三位監察史-達尼爾便是其中之一-各總督應向他們述職,這樣可免君王煩勞。
3 ੩ ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।
這位達尼爾,由於他具有超凡的精神,辦事勝過其他監察史和總督,所以君王有意立他治理全國。
4 ੪ ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।
因此監察史和總督,竭力在達尼爾處理國事上,尋找機會陷害他,卻總不能找到任何可控告他的事實和過失,因為達尼爾忠信可靠,所以在他身上總找不到任何疏忽和過錯。
5 ੫ ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।
於是這些人說道:「我們若不在他的神的法律上尋找,就找不到陷害達尼爾的任何事。」
6 ੬ ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!
這些監察史和總督,便群集到君王前,對君王說:「達理阿大王,萬歲!
7 ੭ ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।
國內的眾監察史、知縣、總督、大臣和省長,都計議請下一道詔書,立一禁令:三十天內,凡不向你大王,而向任何神祇或任何人祈求的,應將他投入獅子圈內。
8 ੮ ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।
大王! 請你現在就立刻下這道禁令,簽署這項文告,人就不能再更改,因為按瑪待人和波斯人的法律,那是不可更改的。」
9 ੯ ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
達理阿遂簽署了這文告禁令。
10 ੧੦ ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
達尼爾一知道君王簽署了這項文告,便回了家。他樓房的窗戶是向著耶路撒冷開的-他每天仍照常三次屈膝跪拜,祈求稱謝自己的天主,如往日所行的一樣。
11 ੧੧ ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।
那些人群集前來,看見達尼爾正在自己的天主前祈求哀禱,
12 ੧੨ ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।
他們遂去見君王,向他提及禁令說:「陛下不是簽署了這樣的一道禁令:三十天內,凡不向大王,而向任何神祇或任何人祈求的,應將他投入獅子圈內嗎﹖」君王回答說:「確有此事! 照瑪待人和波斯人的法律是不可更改的。」
13 ੧੩ ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।
他們便對君王說道:「大王! 猶大俘虜中的那個達尼爾,竟然不介意陛下和陛下所簽署的禁令,仍照常一日三次自作祈禱。」
14 ੧੪ ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।
君王聽了這些話,十分難過,有心要救達尼爾,君王直到日落要設法解救他。
15 ੧੫ ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।
但是那些人又群集到君王前,對君王說:「大王! 陛下要知道瑪待人和波斯人的法律:凡君王所立的禁令和法令,是不可更改的。」
16 ੧੬ ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!
君王於是下令,將達尼爾逮捕投入獅子圈內。君王對達尼爾說:「願你恒心恭敬的天主拯救救你! 」
17 ੧੭ ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
遂即移了一塊大石,封住圈口,君王蓋上自己的御璽,大臣們蓋上自己的印章,免得達尼爾的案件發生意外的變化。
18 ੧੮ ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
然後君王回了王宮,整夜絕食,斷絕娛樂,並徹夜失眠未睡。
19 ੧੯ ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ
清晨,天一亮,君王便起來,急速往獅子圈去了,
20 ੨੦ ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?
一來到獅子圈旁,就哀聲呼喊,向達尼爾說道:「永生天主的僕人達尼爾! 你恒心恭敬的天主真能由獅子口裏拯救你嗎﹖」
21 ੨੧ ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।
達尼爾遂對君王說:「大王萬歲!
22 ੨੨ ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
我的天主曾打發他的天使閉住獅子的口,一點沒有傷害我,因為我在他面前是無罪的;大王! 我即在陛下面前,也從沒有做過什麼傷害人的事。」
23 ੨੩ ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
君王非常高興,遂下令將達尼爾從獅子圈裏提出來。達尼爾便從獅子圈裏被提出來,他身上絲毫沒有受到損傷,因為他信賴了自己的天主。
24 ੨੪ ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
君王遂下令逮捕那些控告達尼爾的人,將他們和他們的兒子、妻子,都投入獅子圈裏,他們還沒有到獅子圈底,獅子就向他們撲來,捉住他們,將他們的骨頭全咬碎了。
25 ੨੫ ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
達理阿於是詔告居民於普世的各民族,各邦國及各異語人民說:「願平安常與你們同在!
26 ੨੬ ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।
我今頒發詔書,諭令我所統轄的全國人民,都應在達尼爾的天主前起敬起畏,因為他是生活永在的天主,他的國永不滅亡,他的王權永遠常存。
27 ੨੭ ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
他拯救施援,在天上地下實行神蹟奇事;是他拯救達尼爾脫免獅子的爪牙。」
28 ੨੮ ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।
這位達尼爾就這樣在達理阿和波斯人居魯士為王時,事事亨通。