< ਦਾਨੀਏਲ 6 >
1 ੧ ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।
It pleased Darius to set over the kingdom one hundred twenty local governors, who should be throughout the whole kingdom;
2 ੨ ਉਹਨਾਂ ਉੱਤੇ ਤਿੰਨ ਪ੍ਰਮੁੱਖ ਅਧਿਕਾਰੀ ਨਿਯੁਕਤ ਕੀਤੇ ਜਿਹਨਾਂ ਵਿੱਚੋਂ ਇੱਕ ਦਾਨੀਏਲ ਸੀ ਇਸ ਕਰਕੇ ਜੋ ਰਾਜਪਾਲ ਉਹਨਾਂ ਨੂੰ ਲੇਖਾ ਦੇਣ ਤਾਂ ਜੋ ਰਾਜੇ ਨੂੰ ਘਾਟਾ ਨਾ ਪਵੇ।
and over them three presidents, of whom Daniel was one, that these local governors might give account to them, and that the king should suffer no loss.
3 ੩ ਇੱਕ ਚੰਗਾ ਆਤਮਾ ਦਾਨੀਏਲ ਵਿੱਚ ਸੀ ਇਸੇ ਕਰਕੇ ਉਸ ਨੂੰ ਰਾਜਪਾਲਾਂ ਤੇ ਪ੍ਰਮੁੱਖ ਅਧਿਕਾਰੀਆਂ ਨਾਲੋਂ ਵਡਿਆਈ ਮਿਲੀ ਅਤੇ ਰਾਜੇ ਨੇ ਚਾਹਿਆ ਜੋ ਉਹ ਨੂੰ ਸਾਰੇ ਰਾਜ ਉੱਤੇ ਪ੍ਰਮੁੱਖ ਅਧਿਕਾਰੀ ਬਣਾਏ।
Then this Daniel was distinguished above the presidents and the local governors, because an excellent spirit was in him; and the king thought to set him over the whole realm.
4 ੪ ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।
Then the presidents and the local governors sought to find occasion against Daniel as touching the kingdom; but they could find no occasion or fault, because he was faithful. There wasn’t any error or fault found in him.
5 ੫ ਤਦ ਉਹਨਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇਸ ਦਾਨੀਏਲ ਨੂੰ ਉਹ ਦੇ ਪਰਮੇਸ਼ੁਰ ਦੀ ਬਿਵਸਥਾ ਦੇ ਬਿਨਾਂ ਹੋਰ ਕਿਸੇ ਗੱਲ ਵਿੱਚ ਦੋਸ਼ੀ ਨਾ ਲੱਭਾਂਗੇ।
Then these men said, “We won’t find any occasion against this Daniel, unless we find it against him concerning the law of his God.”
6 ੬ ਤਦ ਇਹ ਪਰਧਾਨ ਤੇ ਰਾਜਪਾਲ ਇਕੱਠੇ ਹੋ ਕੇ ਰਾਜਾ ਕੋਲ ਆਏ ਅਤੇ ਉਹ ਨੂੰ ਇਉਂ ਆਖਿਆ, ਹੇ ਦਾਰਾ ਮਹਾਰਾਜ, ਜੁੱਗੋ-ਜੁੱਗ ਜੀਉਂਦੇ ਰਹੋ!
Then these presidents and local governors assembled together to the king, and said this to him, “King Darius, live forever!
7 ੭ ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।
All the presidents of the kingdom, the deputies and the local governors, the counselors and the governors, have consulted together to establish a royal statute and to make a strong decree, that whoever asks a petition of any god or man for thirty days, except of you, O king, he shall be cast into the den of lions.
8 ੮ ਹੁਣ ਹੇ ਰਾਜਾ, ਇਹ ਹੁਕਮ ਦੇ ਕੇ ਇਸ ਉੱਤੇ ਆਪਣੇ ਦਸਖ਼ਤ ਕਰ ਦਿਓ, ਇਸ ਨੂੰ ਕੋਈ ਨਾ ਬਦਲੇ ਇਸ ਦੀ ਪਾਲਣਾ ਮਾਦੀਆਂ ਅਤੇ ਫ਼ਾਰਸੀਆਂ ਵਿੱਚ ਕੀਤੀ ਜਾਵੇ।
Now, O king, establish the decree and sign the writing, that it not be changed, according to the law of the Medes and Persians, which doesn’t alter.”
9 ੯ ਸੋ ਦਾਰਾ ਰਾਜਾ ਨੇ ਉਸ ਲਿਖਤ ਅਤੇ ਹੁਕਮ ਉੱਤੇ ਦਸਖ਼ਤ ਕੀਤੇ।
Therefore King Darius signed the writing and the decree.
10 ੧੦ ਜਦ ਦਾਨੀਏਲ ਨੂੰ ਪਤਾ ਲੱਗਿਆ ਕਿ ਉਸ ਲਿਖਤ ਉੱਤੇ ਦਸਖ਼ਤ ਹੋ ਗਏ ਹਨ ਤਦ ਉਹ ਆਪਣੇ ਘਰ ਵਿੱਚ ਆਇਆ ਅਤੇ ਆਪਣੀ ਕੋਠੜੀ ਦੀ ਬਾਰੀ ਖੋਲ੍ਹ ਕੇ ਜਿਹੜੀ ਯਰੂਸ਼ਲਮ ਵੱਲ ਸੀ, ਦਿਨ ਵਿੱਚ ਤਿੰਨ ਵਾਰੀ ਗੋਡੇ ਨਿਵਾ ਕੇ ਪਰਮੇਸ਼ੁਰ ਦੇ ਸਾਹਮਣੇ ਜਿਵੇਂ ਅੱਗੇ ਕਰਦਾ ਸੀ ਬੇਨਤੀ ਕੀਤੀ ਅਤੇ ਸ਼ੁਕਰ ਮਨਾਇਆ।
When Daniel knew that the writing was signed, he went into his house (now his windows were open in his room toward Jerusalem) and he kneeled on his knees three times a day, and prayed, and gave thanks before his God, as he did before.
11 ੧੧ ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।
Then these men assembled together, and found Daniel making petition and supplication before his God.
12 ੧੨ ਫਿਰ ਉਹ ਨੇੜੇ ਆਏ ਅਤੇ ਰਾਜੇ ਦੇ ਸਾਹਮਣੇ ਰਾਜੇ ਦੇ ਪੱਕੇ ਕਨੂੰਨ ਲਈ ਆਖਿਆ ਭਈ ਹੇ ਰਾਜਾ, ਕੀ ਤੁਸੀਂ ਉਸ ਲਿਖਤ ਉੱਤੇ ਦਸਖ਼ਤ ਨਹੀਂ ਕੀਤੇ ਕਿ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਹ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇਗਾ? ਰਾਜੇ ਨੇ ਉੱਤਰ ਦੇ ਕੇ ਆਖਿਆ ਕਿ ਇਹ ਗੱਲ ਸੱਚ ਹੈ, ਮਾਦੀਆਂ ਅਤੇ ਫ਼ਾਰਸੀਆਂ ਦੇ ਕਨੂੰਨ ਅਨੁਸਾਰ ਜੋ ਬਦਲਦੇ ਨਹੀਂ।
Then they came near, and spoke before the king concerning the king’s decree: “Haven’t you signed a decree that every man who makes a petition to any god or man within thirty days, except to you, O king, shall be cast into the den of lions?” The king answered, “This thing is true, according to the law of the Medes and Persians, which doesn’t alter.”
13 ੧੩ ਉਹਨਾਂ ਨੇ ਉੱਤਰ ਦਿੱਤਾ ਅਤੇ ਰਾਜੇ ਦੇ ਅੱਗੇ ਬੇਨਤੀ ਕੀਤੀ ਭਈ ਹੇ ਰਾਜਾ, ਉਹ ਦਾਨੀਏਲ ਜੋ ਯਹੂਦੀਆਂ ਦੇ ਗੁਲਾਮਾਂ ਵਿੱਚੋਂ ਹੈ ਉਹ ਤੁਹਾਨੂੰ ਨਹੀਂ ਮੰਨਦਾ ਅਤੇ ਨਾ ਹੀ ਉਸ ਕਨੂੰਨ ਨੂੰ ਜਿਹ ਦੇ ਉੱਤੇ ਤੁਸੀਂ ਦਸਖ਼ਤ ਕੀਤੇ ਹਨ, ਪਰ ਹਰ ਰੋਜ਼ ਤਿੰਨ ਵਾਰੀ ਬੇਨਤੀ ਕਰਦਾ ਹੈ।
Then they answered and said before the king, “That Daniel, who is of the children of the captivity of Judah, doesn’t respect you, O king, nor the decree that you have signed, but makes his petition three times a day.”
14 ੧੪ ਜਦ ਰਾਜੇ ਨੇ ਇਹ ਗੱਲ ਸੁਣੀ ਤਦ ਆਪਣੇ ਆਪ ਵਿੱਚ ਵੱਡਾ ਦੁੱਖੀ ਹੋਇਆ ਅਤੇ ਉਸ ਨੇ ਮਨ ਵਿੱਚ ਚਾਹਿਆ ਭਈ ਦਾਨੀਏਲ ਨੂੰ ਛੁਡਾਵੇ ਅਤੇ ਸੂਰਜ ਦੇ ਛਿਪਣ ਤੱਕ ਉਹ ਦੇ ਛੁਡਾਉਣ ਲਈ ਜਤਨ ਕਰਦਾ ਰਿਹਾ।
Then the king, when he heard these words, was very displeased, and set his heart on Daniel to deliver him; and he labored until the going down of the sun to rescue him.
15 ੧੫ ਫਿਰ ਉਹ ਮਨੁੱਖ ਰਾਜੇ ਦੇ ਸਾਹਮਣੇ ਇਕੱਠੇ ਹੋਏ ਅਤੇ ਰਾਜੇ ਨੂੰ ਆਖਣ ਲੱਗੇ, ਹੇ ਰਾਜਾ, ਤੁਸੀਂ ਜਾਣ ਲਓ ਕਿ ਮਾਦੀਆਂ ਅਤੇ ਫ਼ਾਰਸੀਆਂ ਦਾ ਇਹ ਕਨੂੰਨ ਹੈ ਜੋ ਮਨਾਹੀ ਦਾ ਪੱਕਾ ਕਨੂੰਨ ਅਤੇ ਸ਼ਾਹੀ ਬਿਧੀ ਰਾਜਾ ਠਹਿਰਾਵੇ ਸੋ ਬਦਲੀ ਨਾ ਜਾਵੇ।
Then these men assembled together to the king, and said to the king, “Know, O king, that it is a law of the Medes and Persians, that no decree nor statute which the king establishes may be changed.”
16 ੧੬ ਤਾਂ ਰਾਜੇ ਨੇ ਆਗਿਆ ਕੀਤੀ ਅਤੇ ਉਹ ਦਾਨੀਏਲ ਨੂੰ ਲੈ ਆਏ ਅਤੇ ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ, ਪਰ ਰਾਜੇ ਨੇ ਦਾਨੀਏਲ ਨੂੰ ਆਖਿਆ ਸੀ ਕਿ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਉਹ ਤੈਨੂੰ ਛੁਡਾਵੇ!
Then the king commanded, and they brought Daniel and cast him into the den of lions. The king spoke and said to Daniel, “Your God whom you serve continually, he will deliver you.”
17 ੧੭ ਇੱਕ ਪੱਥਰ ਲਿਆਂਦਾ ਗਿਆ ਅਤੇ ਉਸ ਘੁਰੇ ਦੇ ਮੂੰਹ ਉੱਤੇ ਰੱਖਿਆ ਗਿਆ ਅਤੇ ਰਾਜੇ ਨੇ ਆਪਣੀ ਅਤੇ ਪ੍ਰਮੁੱਖ ਅਧਿਕਾਰੀਆਂ ਦੀ ਮੋਹਰ ਉਹ ਦੇ ਉੱਤੇ ਲਾ ਦਿੱਤੀ ਇਸ ਲਈ ਭਈ ਜੋ ਗੱਲ ਦਾਨੀਏਲ ਲਈ ਠਹਿਰਾਈ ਗਈ ਹੈ ਨਾ ਬਦਲੇ।
A stone was brought, and laid on the mouth of the den; and the king sealed it with his own signet, and with the signet of his lords; that nothing might be changed concerning Daniel.
18 ੧੮ ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
Then the king went to his palace, and passed the night fasting. No musical instruments were brought before him; and his sleep fled from him.
19 ੧੯ ਤਦ ਰਾਜਾ ਮੂੰਹ ਹਨੇਰੇ ਹੀ ਉੱਠਿਆ ਅਤੇ ਛੇਤੀ ਨਾਲ ਸ਼ੇਰਾਂ ਦੇ ਘੁਰੇ ਵੱਲ ਗਿਆ
Then the king arose very early in the morning, and went in haste to the den of lions.
20 ੨੦ ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ। ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ?
When he came near to the den to Daniel, he cried with a troubled voice. The king spoke and said to Daniel, “Daniel, servant of the living God, is your God, whom you serve continually, able to deliver you from the lions?”
21 ੨੧ ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ।
Then Daniel said to the king, “O king, live forever!
22 ੨੨ ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰੱਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ।
My God has sent his angel, and has shut the lions’ mouths, and they have not hurt me, because innocence was found in me before him; and also before you, O king, I have done no harm.”
23 ੨੩ ਤਦ ਰਾਜਾ ਆਪਣੇ ਆਪ ਵਿੱਚ ਉਹ ਦੇ ਲਈ ਬਹੁਤ ਖੁਸ਼ ਹੋਇਆ ਅਤੇ ਆਗਿਆ ਦਿੱਤੀ ਕਿ ਦਾਨੀਏਲ ਨੂੰ ਉਸ ਘੁਰੇ ਤੋਂ ਕੱਢੋ, ਸੋ ਦਾਨੀਏਲ ਉਸ ਘੁਰੇ ਤੋਂ ਕੱਢਿਆ ਗਿਆ ਅਤੇ ਸ਼ੇਰਾਂ ਨੇ ਉਸਦਾ ਕੋਈ ਨੁਕਸਾਨ ਨਹੀਂ ਕੀਤਾ ਇਸ ਕਰਕੇ ਜੋ ਉਸ ਨੇ ਆਪਣੇ ਪਰਮੇਸ਼ੁਰ ਉੱਤੇ ਪਰਤੀਤ ਕੀਤੀ।
Then the king was exceedingly glad, and commanded that they should take Daniel up out of the den. So Daniel was taken up out of the den, and no kind of harm was found on him, because he had trusted in his God.
24 ੨੪ ਤਦ ਰਾਜੇ ਨੇ ਹੁਕਮ ਦਿੱਤਾ ਅਤੇ ਉਹ ਉਹਨਾਂ ਮਨੁੱਖਾਂ ਨੂੰ ਜਿਹਨਾਂ ਨੇ ਦਾਨੀਏਲ ਉੱਤੇ ਦੋਸ਼ ਲਾਇਆ ਸੀ ਲੈ ਆਏ ਅਤੇ ਉਹਨਾਂ ਨੂੰ ਉਹਨਾਂ ਦੇ ਬਾਲ ਬੱਚਿਆਂ ਅਤੇ ਔਰਤਾਂ ਸਣੇ ਸ਼ੇਰਾਂ ਦੇ ਘੁਰੇ ਵਿੱਚ ਸੁੱਟ ਦਿੱਤਾ ਤਾਂ ਸ਼ੇਰ ਉਹਨਾਂ ਉੱਤੇ ਬਲਵਾਨ ਹੋਏ ਅਤੇ ਘੁਰੇ ਦੇ ਥੱਲੇ ਤੱਕ ਪਹੁੰਚਣ ਤੋਂ ਪਹਿਲਾਂ ਹੀ ਸ਼ੇਰਾਂ ਨੇ ਉਹਨਾਂ ਦੀਆਂ ਹੱਡੀਆਂ ਤੋੜ ਤਾੜ ਸੁੱਟੀਆਂ।
The king commanded, and they brought those men who had accused Daniel, and they cast them into the den of lions—them, their children, and their wives; and the lions mauled them, and broke all their bones in pieces before they came to the bottom of the den.
25 ੨੫ ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
Then King Darius wrote to all the peoples, nations, and languages who dwell in all the earth: “Peace be multiplied to you.
26 ੨੬ ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ। ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਆਖ਼ਿਰ ਤੱਕ ਰਹੇਗੀ।
“I make a decree that in all the dominion of my kingdom men tremble and fear before the God of Daniel. “For he is the living God, and steadfast forever. His kingdom is that which will not be destroyed. His dominion will be even to the end.
27 ੨੭ ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ!
He delivers and rescues. He works signs and wonders in heaven and in earth, who has delivered Daniel from the power of the lions.”
28 ੨੮ ਇਸ ਲਈ ਦਾਨੀਏਲ, ਦਾਰਾ ਮਾਦੀ ਦੇ ਰਾਜ ਵੇਲੇ ਅਤੇ ਉਸ ਵੇਲੇ ਜਦੋਂ ਫ਼ਾਰਸੀ ਕੋਰਸ਼ ਰਾਜਾ, ਸਫ਼ਲ ਹੋਇਆ ਸੀ।
So this Daniel prospered in the reign of Darius and in the reign of Cyrus the Persian.