< ਦਾਨੀਏਲ 7 >

1 ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।
In the first year of Belshazzar king of Babylon, Daniel had a dream and visions of his head while on his bed. Then he wrote the dream and told the sum of the matters.
2 ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ
Daniel spoke and said, “I saw in my vision by night, and, behold, the four winds of the sky broke out on the great sea.
3 ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ ।
Four great animals came up from the sea, different from one another.
4 ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
“The first was like a lion, and had eagle’s wings. I watched until its wings were plucked, and it was lifted up from the earth and made to stand on two feet as a man. A man’s heart was given to it.
5 ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!
“Behold, there was another animal, a second, like a bear. It was raised up on one side, and three ribs were in its mouth between its teeth. They said this to it: ‘Arise! Devour much flesh!’
6 ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।
“After this I saw, and behold, another, like a leopard, which had on its back four wings of a bird. The animal also had four heads; and dominion was given to it.
7 ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।
“After this I saw in the night visions, and, behold, there was a fourth animal, awesome, powerful, and exceedingly strong. It had great iron teeth. It devoured and broke in pieces, and stamped the residue with its feet. It was different from all the animals that were before it. It had ten horns.
8 ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।
“I considered the horns, and behold, there came up amongst them another horn, a little one, before which three of the first horns were plucked up by the roots; and behold, in this horn were eyes like the eyes of a man, and a mouth speaking arrogantly.
9 ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।
“I watched until thrones were placed, and one who was Ancient of Days sat. His clothing was white as snow, and the hair of his head like pure wool. His throne was fiery flames, and its wheels burning fire.
10 ੧੦ ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
A fiery stream issued and came out from before him. Thousands of thousands ministered to him. Ten thousand times ten thousand stood before him. The judgement was set. The books were opened.
11 ੧੧ ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।
“I watched at that time because of the voice of the arrogant words which the horn spoke. I watched even until the animal was slain, and its body destroyed, and it was given to be burnt with fire.
12 ੧੨ ਬਾਕੀ ਦਰਿੰਦਿਆਂ ਦਾ ਰਾਜ ਵੀ ਉਹਨਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀਂ ਉਹਨਾਂ ਨੂੰ ਜਿੰਦ ਦਿੱਤੀ ਗਈ।
As for the rest of the animals, their dominion was taken away; yet their lives were prolonged for a season and a time.
13 ੧੩ ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
“I saw in the night visions, and behold, there came with the clouds of the sky one like a son of man, and he came even to the Ancient of Days, and they brought him near before him.
14 ੧੪ ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
Dominion was given him, and glory, and a kingdom, that all the peoples, nations, and languages should serve him. His dominion is an everlasting dominion, which will not pass away, and his kingdom one that will not be destroyed.
15 ੧੫ ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ।
“As for me, Daniel, my spirit was grieved within my body, and the visions of my head troubled me.
16 ੧੬ ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ।
I came near to one of those who stood by, and asked him the truth concerning all this. “So he told me, and made me know the interpretation of the things.
17 ੧੭ ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ।
‘These great animals, which are four, are four kings, who will arise out of the earth.
18 ੧੮ ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।
But the holy ones of the Most High will receive the kingdom, and possess the kingdom forever, even forever and ever.’
19 ੧੯ ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।
“Then I desired to know the truth concerning the fourth animal, which was different from all of them, exceedingly terrible, whose teeth were of iron, and its nails of bronze; which devoured, broke in pieces, and stamped the residue with its feet;
20 ੨੦ ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।
and concerning the ten horns that were on its head and the other horn which came up, and before which three fell, even that horn that had eyes and a mouth that spoke arrogantly, whose look was more stout than its fellows.
21 ੨੧ ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।
I saw, and the same horn made war with the holy ones, and prevailed against them,
22 ੨੨ ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।
until the Ancient of Days came, and judgement was given to the holy ones of the Most High, and the time came that the holy ones possessed the kingdom.
23 ੨੩ ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।
“So he said, ‘The fourth animal will be a fourth kingdom on earth, which will be different from all the kingdoms, and will devour the whole earth, and will tread it down and break it in pieces.
24 ੨੪ ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।
As for the ten horns, ten kings will arise out of this kingdom. Another will arise after them; and he will be different from the former, and he will put down three kings.
25 ੨੫ ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।
He will speak words against the Most High, and will wear out the holy ones of the Most High. He will plan to change the times and the law; and they will be given into his hand until a time and times and half a time.
26 ੨੬ ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।
“‘But the judgement will be set, and they will take away his dominion, to consume and to destroy it to the end.
27 ੨੭ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
The kingdom and the dominion, and the greatness of the kingdoms under the whole sky, will be given to the people of the holy ones of the Most High. His kingdom is an everlasting kingdom, and all dominions will serve and obey him.’
28 ੨੮ ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
“Here is the end of the matter. As for me, Daniel, my thoughts troubled me greatly, and my face was changed in me; but I kept the matter in my heart.”

< ਦਾਨੀਏਲ 7 >