< ਦਾਨੀਏਲ 7 >
1 ੧ ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ।
За першого року Валтаса́ра, царя вавилонського, бачив Даниїл сон та пророцьке видіння голови́ своєї на своєму ложі. Того ча́су записав він сон, сказавши з ньо́го головне́.
2 ੨ ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ
Даниїл заговорив та й сказав: „Бачив я в своєму видінні вночі, аж ось чотири небесні вітри́ вдарили на Велике море.
3 ੩ ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ ।
І чотири великі зві́рі підняли́ся з моря, різні один від о́дного.
4 ੪ ਪਹਿਲਾ ਸ਼ੇਰ ਬੱਬਰ ਵਰਗਾ ਸੀ ਅਤੇ ਉਕਾਬ ਜਿਹੇ ਖੰਭਾਂ ਵਾਲਾ ਸੀ ਅਤੇ ਮੈਂ ਵੇਖਦਾ ਰਿਹਾ ਜਦੋਂ ਤੱਕ ਉਹ ਦੇ ਖੰਭ ਨਾ ਪੁੱਟੇ ਗਏ ਅਤੇ ਉਹ ਧਰਤੀ ਉੱਤੋਂ ਚੁੱਕਿਆ ਗਿਆ ਅਤੇ ਮਨੁੱਖ ਵਾਂਗੂੰ ਪੈਰਾਂ ਦੇ ਭਾਰ ਖੜਾ ਕੀਤਾ ਗਿਆ ਅਤੇ ਮਨੁੱਖ ਦਾ ਦਿਲ ਉਸ ਨੂੰ ਦਿੱਤਾ ਗਿਆ
Передній був, як лев, а крила в нього орли́ні. Я бачив, аж ось були́ ви́рвані йому кри́ла, і він був пі́днятий від землі, і поста́влений на ноги, як люди́на, і серце лю́дське було йому да́не.
5 ੫ ਅਤੇ ਫਿਰ ਕੀ ਵੇਖਦਾ ਹਾਂ ਜੋ ਦੂਜਾ ਦਰਿੰਦਾ ਰਿੱਛ ਵਰਗਾ ਸੀ। ਉਹ ਇੱਕ ਪਾਸੇ ਵੱਲ ਖੜਾ ਹੋ ਗਿਆ ਅਤੇ ਉਹ ਦੇ ਮੂੰਹ ਵਿੱਚ ਉਹ ਦੇ ਦੰਦਾਂ ਦੇ ਵਿਚਕਾਰ ਤਿੰਨ ਪਸਲੀਆਂ ਸਨ। ਉਹਨਾਂ ਨੇ ਉਸ ਨੂੰ ਆਖਿਆ ਕਿ ਉੱਠ ਅਤੇ ਢੇਰ ਸਾਰਾ ਮਾਸ ਖਾਹ!
А ось звір інший, другий, подібний до ведме́дя, і був поста́влений на одно́му боці, і було три ребра в його па́щі між зуба́ми його. І йому сказали так: „Уставай, — їж багато м'яса!“
6 ੬ ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।
Пото́му я бачив, аж ось звір інший, мов панте́ра, а в нього на спи́ні чотири пташи́ні крила. Цей звір мав чотири голови, і була йому да́на вла́да.
7 ੭ ਇਹ ਦੇ ਪਿੱਛੋਂ ਮੈਂ ਰਾਤ ਨੂੰ ਦਰਸ਼ਣ ਵਿੱਚ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਚੌਥਾ ਦਰਿੰਦਾ ਭਿਆਨਕ ਅਤੇ ਡਰਾਉਣਾ ਅਤੇ ਡਾਢਾ ਬਲਵਾਨ ਅਤੇ ਉਹ ਦੇ ਦੰਦ ਲੋਹੇ ਦੇ ਸਨ ਅਤੇ ਵੱਡੇ-ਵੱਡੇ ਸਨ। ਉਹ ਨਿਗਲੀ ਜਾਂਦਾ ਅਤੇ ਟੋਟੇ-ਟੋਟੇ ਕਰ ਦਿੰਦਾ ਅਤੇ ਵੱਧਦੇ ਨੂੰ ਆਪਣੇ ਪੈਰਾਂ ਹੇਠ ਲਤਾੜਦਾ ਸੀ ਅਤੇ ਇਹ ਉਹਨਾਂ ਸਭਨਾਂ ਦਰਿੰਦਿਆਂ ਨਾਲੋਂ ਜੋ ਉਸ ਦੇ ਪਹਿਲਾਂ ਸਨ ਵੱਖਰਾ ਸੀ, ਅਤੇ ਉਹ ਦੇ ਦਸ ਸਿੰਙ ਸਨ।
Пото́му я бачив у видіннях тієї ночі, аж ось четвертий звір, страшни́й і грізни́й, та надмірно міцни́й, і в нього великі залізні зуби. Він жер та торо́щив, а решту нога́ми своїми топта́в, і він різни́вся від усіх зві́рів, що були перед ним, і мав десять ро́гів.
8 ੮ ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ।
Я приглядався до тих ро́гів, аж ось поміж ними підні́сся ріг інший, мали́й, а три з тих передніх ро́гів були вирвані з коренем перед ним. І ось у того рога очі, як очі лю́дські, і уста, що говорили про великі речі.
9 ੯ ਮੈਂ ਐਥੋਂ ਤੱਕ ਵੇਖਦਾ ਰਿਹਾ ਕਿ, ਸਿੰਘਾਸਣ ਰੱਖੇ ਗਏ, ਅਤੇ ਅੱਤ ਪ੍ਰਾਚੀਨ ਬੈਠ ਗਿਆ। ਉਹ ਦਾ ਬਸਤਰ ਬਰਫ਼ ਵਰਗਾ ਚਿੱਟਾ ਸੀ, ਅਤੇ ਉਹ ਦੇ ਸਿਰ ਦੇ ਵਾਲ਼ ਉੱਨ ਵਾਂਗਰ ਸੁਥਰੇ, ਉਹ ਦਾ ਸਿੰਘਾਸਣ ਅੱਗ ਦੀ ਲਾਟ ਵਰਗਾ ਸੀ, ਅਤੇ ਉਹ ਦੇ ਪਹੀਏ ਬਲਦੀ ਅੱਗ ਵਰਗੇ ਸਨ।
Я бачив, аж ось поставили престоли, і всівся Стари́й днями. Одежа Його — біла, як сніг, а воло́сся голови Його — немов чиста во́вна, а престол Його — огняне по́лум'я, коле́са Його — палахкотю́чий огонь.
10 ੧੦ ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।
Огне́нна річка пливла́ й вихо́дила з-перед Нього; тисяча тисяч служили Йому́, і десять тисяч десятків тисяч стояли перед Ним; суд усівся, і розгорну́лися книги.
11 ੧੧ ਮੈਂ ਉਸ ਵੇਲੇ ਉਸ ਸਿੰਙ ਦੀ ਅਵਾਜ਼ ਦੇ ਕਾਰਨ ਜੋ ਵੱਡੀਆਂ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਡਿੱਠਾ, ਹਾਂ, ਮੈਂ ਐਥੋਂ ਤੱਕ ਵੇਖਦਾ ਰਿਹਾ ਕਿ ਉਹ ਦਰਿੰਦਾ ਮਾਰਿਆ ਗਿਆ ਅਤੇ ਉਹ ਦਾ ਸਰੀਰ ਨਾਸ ਹੋ ਗਿਆ ਅਤੇ ਬਲਦੇ ਭਾਂਬੜ ਵਿੱਚ ਸੁੱਟਿਆ ਗਿਆ।
Я бачив того ча́су, що від голосу великих слів, які цей ріг говорив, я бачив, аж ось був забитий той звір, і було́ погу́блене тіло його, і було́ ві́ддане на спа́лення огню́.
12 ੧੨ ਬਾਕੀ ਦਰਿੰਦਿਆਂ ਦਾ ਰਾਜ ਵੀ ਉਹਨਾਂ ਤੋਂ ਲਿਆ ਗਿਆ ਪਰ ਇੱਕ ਵੇਲੇ ਅਤੇ ਇੱਕ ਸਮੇਂ ਤੋੜੀਂ ਉਹਨਾਂ ਨੂੰ ਜਿੰਦ ਦਿੱਤੀ ਗਈ।
А решті тих зві́рів відняли́ їхнє панува́ння, а довгота́ в житті була́ їм да́на аж до уста́леного ча́су та години.
13 ੧੩ ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ।
Я бачив у видіннях но́чі, аж ось ра́зом з небесними хмарами йшов ніби Син Лю́дський, і прийшов аж до Старо́го днями, і Його підвели́ перед Нього.
14 ੧੪ ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
І Йому було дане панува́ння й слава та царство, і всі наро́ди, племе́на та язи́ки будуть служити Йому. Панува́ння Його — панува́ння вічне, яке не спи́ниться, а царство Його не буде зруйно́ване.
15 ੧੫ ਮੈਂ ਦਾਨੀਏਲ ਆਪਣੇ ਆਤਮਾ ਵਿੱਚ ਉਦਾਸ ਹੋਇਆ ਅਤੇ ਮੇਰੇ ਇਸ ਦਰਸ਼ਣ ਨੇ ਮੈਨੂੰ ਘਬਰਾ ਦਿੱਤਾ।
Дух мій, Даниїлів, був засумо́ваний через це, і видіння голови моєї стурбува́ли мене.
16 ੧੬ ਅਤੇ ਜਿਹੜੇ ਨੇੜੇ ਖੜ੍ਹੇ ਸਨ ਮੈਂ ਉਹਨਾਂ ਵਿੱਚੋਂ ਇੱਕ ਜਣੇ ਕੋਲ ਗਿਆ ਅਤੇ ਉਹ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਅਸਲੀਅਤ ਪੁੱਛੀ। ਉਸ ਨੇ ਮੈਨੂੰ ਦੱਸਿਆ ਅਤੇ ਇਹਨਾਂ ਗੱਲਾਂ ਦਾ ਅਰਥ ਮੈਨੂੰ ਸਮਝਾਇਆ।
Я набли́зився до одно́го з тих, що стояли, і поспита́вся від нього про істо́ту всього того. І він сказав мені, і познайо́мив мене з ро́зв'язкою цих рече́й.
17 ੧੭ ਇਹ ਚਾਰ ਵੱਡੇ ਦਰਿੰਦੇ ਚਾਰ ਰਾਜੇ ਹਨ ਜੋ ਧਰਤੀ ਉੱਤੇ ਉੱਠਣਗੇ।
Ці великі зві́рі, що їх чотири, — це чотири царі встануть з землі.
18 ੧੮ ਪਰ ਅੱਤ ਮਹਾਨ ਦੇ ਸੰਤ ਰਾਜ ਲੈ ਲੈਣਗੇ ਅਤੇ ਜੁੱਗਾਂ ਤੱਕ, ਹਾਂ, ਜੁੱਗੋ-ਜੁੱਗ ਤੱਕ ਉਸ ਰਾਜ ਦੇ ਮਾਲਕ ਹੋਣਗੇ।
І при́ймуть царство святі Всевишнього, і бу́дуть міцно держати царюва́ння аж навіки, і аж на віки віків.
19 ੧੯ ਤਦ ਮੈਂ ਚਾਹਿਆ ਕਿ ਚੌਥੇ ਦਰਿੰਦੇ ਦੀ ਵਾਰਤਾ ਵੀ ਜਾਣਾ ਜਿਹੜਾ ਉਹਨਾਂ ਸਭਨਾਂ ਨਾਲੋਂ ਵੱਖਰਾ ਸੀ, ਜੋ ਡਾਢਾ ਡਰਾਉਣਾ ਸੀ ਜਿਹ ਦੇ ਦੰਦ ਲੋਹੇ ਦੇ ਅਤੇ ਨਹੁੰ ਪਿੱਤਲ ਦੇ, ਜੋ ਨਿਗਲਦਾ ਅਤੇ ਟੋਟੇ-ਟੋਟੇ ਕਰਦਾ ਅਤੇ ਆਪਣੇ ਪੈਰਾਂ ਹੇਠ ਲਿਤਾੜਦਾ ਸੀ।
Тоді хотів я знати певне про четвертого зві́ра, що різни́вся від їх усіх, — він страшни́й, надмірний, зуби його залізні, а пазурі́ його мідяні́, він жер та торо́щив, а решту ногами своїми топтав,
20 ੨੦ ਅਤੇ ਦਸਾਂ ਸਿੰਗਾਂ ਦੀ, ਜੋ ਉਹ ਦੇ ਸਿਰ ਉੱਤੇ ਸਨ ਅਤੇ ਉਸ ਇੱਕ ਦੀ ਜੋ ਨਿੱਕਲਿਆ ਅਤੇ ਜਿਹ ਦੇ ਅੱਗੇ ਤਿੰਨ ਡਿੱਗ ਪਏ ਸਨ, ਹਾਂ, ਉਸ ਸਿੰਙ ਦੀ ਜਿਹ ਦੀਆਂ ਅੱਖਾਂ ਸਨ ਅਤੇ ਇੱਕ ਮੂੰਹ ਜੋ ਵੱਡੇ ਹੰਕਾਰ ਦੀਆਂ ਗੱਲਾਂ ਬੋਲਦਾ ਸੀ ਅਤੇ ਉਸ ਦੇ ਸਾਥੀਆਂ ਨਾਲੋਂ ਵੱਧ ਡਰਾਉਣਾ ਸੀ।
і про десять ро́гів, що на його голові, і про іншого, що підні́сся, а три через нього випали, і про цього рога, що мав очі, а у́ста говорили про великі речі, а вид його більший від його дру́зів.
21 ੨੧ ਮੈਂ ਦੇਖਿਆ ਕਿ ਉਹੋ ਸਿੰਙ ਸੰਤਾਂ ਨਾਲ ਲੜਦਾ ਸੀ ਅਤੇ ਉਹਨਾਂ ਉੱਤੇ ਜਿੱਤ ਪਾ ਲੈਂਦਾ ਸੀ।
Я бачив, що цей ріг учинив бій зо святими, — і переміг їх.
22 ੨੨ ਜਦ ਤੱਕ ਅੱਤ ਪ੍ਰਾਚੀਨ ਨਾ ਆਇਆ ਅਤੇ ਅੱਤ ਮਹਾਨ ਦੇ ਸੰਤਾਂ ਦਾ ਨਿਆਂ ਨਾ ਦਿੱਤਾ ਗਿਆ ਅਤੇ ਵੇਲਾ ਨਾ ਆ ਪਹੁੰਚਿਆ ਕਿ ਸੰਤ ਰਾਜ ਵਾਲੇ ਹੋਣ।
Аж ось прийшов Стари́й днями, і да́ний був суд святим Всевишнього, і надійшов умо́влений час, — і царство взяли́ святі.
23 ੨੩ ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।
Він так сказав: „Четвертий звір — четверте царство буде на землі, яке буде різни́тися від усіх царств, і пожере́ всю землю, і ви́молотить її та розторо́щить її.
24 ੨੪ ਉਹ ਦਸ ਸਿੰਙ ਜੋ ਹਨ ਸੋ ਦਸ ਰਾਜੇ ਹਨ ਜੋ ਉਸ ਰਾਜ ਦੇ ਵਿੱਚ ਉੱਠਣਗੇ ਅਤੇ ਉਹਨਾਂ ਦੇ ਪਿੱਛੋਂ ਇੱਕ ਹੋਰ ਉੱਠੇਗਾ ਅਤੇ ਉਹ ਪਹਿਲਿਆਂ ਨਾਲੋਂ ਵੱਖਰਾ ਹੋਵੇਗਾ। ਉਹ ਤਿੰਨਾਂ ਰਾਜਿਆਂ ਉੱਤੇ ਜਿੱਤ ਪਾ ਲਵੇਗਾ।
А десять рогів визначають, що з того царства встане десять царів, а по них встане інший, що буде різни́тися від попередніх, і скине трьох царів.
25 ੨੫ ਉਹ ਅੱਤ ਮਹਾਨ ਪਰਮੇਸ਼ੁਰ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁੱਖ ਦੇਵੇਗਾ ਅਤੇ ਚਾਹੇਗਾ ਕਿ ਨਿਯੁਕਤ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇਂ ਅਤੇ ਅੱਧਾ ਸਮਾਂ ਲੰਘ ਜਾਵੇਗਾ ਤਕਰੀਬਨ ਸਾਢੇ ਤਿੰਨ ਸਾਲ।
І він буде говорити слова́ проти Всевишнього, і пригно́бить святих Всевишнього, і буде ду́мати позмінювати свята та права, і вони ві́ддані будуть у його руку аж до одно́го ча́су, і часі́в і половини ча́су.
26 ੨੬ ਫਿਰ ਨਿਆਂ ਸਭਾ ਬੈਠੇਗੀ ਅਤੇ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ ਕਰ ਸੁੱਟਣ।
Та засяде суд, і скинуть його панування, щоб його знищити та ви́губити аж до кінця.
27 ੨੭ ਸਾਰੇ ਅਕਾਸ਼ ਦੇ ਹੇਠਲੇ ਸਭਨਾਂ ਦੇਸਾਂ ਦੇ ਰਾਜਾਂ ਦਾ ਪਰਤਾਪ ਅਤੇ ਪਾਤਸ਼ਾਹੀ ਅਤੇ ਰਾਜ ਅੱਤ ਮਹਾਨ ਪਰਮੇਸ਼ੁਰ ਦੇ ਸੰਤਾਂ ਦੇ ਲੋਕਾਂ ਨੂੰ ਦਿੱਤੇ ਜਾਣਗੇ। ਉਹਦਾ ਰਾਜ ਇੱਕ ਸਦਾ ਦਾ ਰਾਜ ਹੈ ਅਤੇ ਸਾਰੀਆਂ ਪਾਤਸ਼ਾਹੀਆਂ ਉਹ ਦੀ ਉਪਾਸਨਾ ਕਰਨਗੀਆਂ ਅਤੇ ਆਗਿਆਕਾਰ ਹੋਣਗੀਆਂ।
А царство, і панува́ння, і ве́лич царств під усім небом буде да́не наро́дові святих Всевишнього. Його царство буде царство вічне, а всі панува́ння — Йому будуть служити й будуть слухня́ні“.
28 ੨੮ ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
Аж по́ти кінець цього слова. Мене, Даниїла, сильно лякали думки́ мої, і зміни́лася ясність моя, але це слово я заховав у своїм серці.