< ਦਾਨੀਏਲ 8 >
1 ੧ ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।
В третий год царствования Валтасара царя явилось мне, Даниилу, видение после того, которое явилось мне прежде.
2 ੨ ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।
И видел я в видении, и когда видел, я был в Сузах, престольном городе в области Еламской, и видел я в видении, - как бы я был у реки Улая.
3 ੩ ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।
Поднял я глаза мои и увидел: вот, один овен стоит у реки; у него два рога, и рога высокие, но один выше другого, и высший поднялся после.
4 ੪ ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।
Видел я, как этот овен бодал к западу и к северу и к югу, и никакой зверь не мог устоять против него, и никто не мог спасти от него; он делал, что хотел, и величался.
5 ੫ ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।
Я внимательно смотрел на это, и вот, с запада шел козел по лицу всей земли, не касаясь земли; у этого козла был видный рог между его глазами.
6 ੬ ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।
Он пошел на того овна, имеющего рога, которого я видел стоящим у реки, и бросился на него в сильной ярости своей.
7 ੭ ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।
И я видел, как он, приблизившись к овну, рассвирепел на него и поразил овна, и сломил у него оба рога; и недостало силы у овна устоять против него, и он поверг его на землю и растоптал его, и не было никого, кто мог бы спасти овна от него.
8 ੮ ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ਼ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ।
Тогда козел чрезвычайно возвеличился; но когда он усилился, то сломился большой рог, и на место его вышли четыре, обращенные на четыре ветра небесных.
9 ੯ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।
От одного из них вышел небольшой рог, который чрезвычайно разросся к югу и к востоку и к прекрасной стране,
10 ੧੦ ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।
и вознесся до воинства небесного, и низринул на землю часть сего воинства и звезд, и попрал их,
11 ੧੧ ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।
и даже вознесся на Вождя воинства сего, и отнята была у Него ежедневная жертва, и поругано было место святыни Его.
12 ੧੨ ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।
И воинство предано вместе с ежедневною жертвою за нечестие, и он, повергая истину на землю, действовал и успевал.
13 ੧੩ ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?
И услышал я одного святого говорящего, и сказал этот святой кому-то, вопрошавшему: “на сколько времени простирается это видение о ежедневной жертве и об опустошительном нечестии, когда святыня и воинство будут попираемы?”
14 ੧੪ ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।
И сказал мне: “на две тысячи триста вечеров и утр; и тогда святилище очистится”.
15 ੧੫ ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ।
И было: когда я, Даниил, увидел это видение и искал значения его, вот, стал предо мною как облик мужа.
16 ੧੬ ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!
И услышал я от средины Улая голос человеческий, который воззвал и сказал: “Гавриил! объясни ему это видение!”
17 ੧੭ ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।
И он подошел к тому месту, где я стоял, и когда он пришел, я ужаснулся и пал на лице мое; и сказал он мне: “знай, сын человеческий, что видение относится к концу времени!”
18 ੧੮ ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।
И когда он говорил со мною, я без чувств лежал лицом моим на земле; но он прикоснулся ко мне и поставил меня на место мое,
19 ੧੯ ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ।
и сказал: “вот, я открываю тебе, что будет в последние дни гнева; ибо это относится к концу определенного времени.
20 ੨੦ ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।
Овен, которого ты видел с двумя рогами, это цари Мидийский и Персидский.
21 ੨੧ ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।
А козел косматый - царь Греции, а большой рог, который между глазами его, это первый ее царь;
22 ੨੨ ਇਸ ਕਰਕੇ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ਼ ਦੇ ਵਿਚਕਾਰ ਉੱਠਣਗੇ ਪਰ ਉਹਨਾਂ ਦਾ ਜ਼ੋਰ ਉਹ ਦੇ ਵਰਗਾ ਨਾ ਹੋਵੇਗਾ।
он сломился, и вместо него вышли другие четыре: это четыре царства восстанут из этого народа, но не с его силою.
23 ੨੩ ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।
Под конец же царства их, когда отступники исполнят меру беззаконий своих, восстанет царь наглый и искусный в коварстве;
24 ੨੪ ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।
и укрепится сила его, хотя и не его силою, и он будет производить удивительные опустошения и успевать и действовать и губить сильных и народ святых,
25 ੨੫ ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
и при уме его и коварство будет иметь успех в руке его, и сердцем своим он превознесется, и среди мира погубит многих, и против Владыки владык восстанет, но будет сокрушен - не рукою.
26 ੨੬ ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
Видение же о вечере и утре, о котором сказано, истинно; но ты сокрой это видение, ибо оно относится к отдаленным временам”.
27 ੨੭ ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।
И я, Даниил, изнемог, и болел несколько дней; потом встал и начал заниматься царскими делами; я изумлен был видением сим и не понимал его.