< ਦਾਨੀਏਲ 9 >
1 ੧ ਅਹਸ਼ਵੇਰੋਸ਼ ਦੇ ਪੁੱਤਰ ਦਾਰਾ ਦੇ ਰਾਜ ਦੇ ਪਹਿਲੇ ਸਾਲ ਵਿੱਚ ਜੋ ਮਾਦੀ ਵੰਸ਼ ਦਾ ਸੀ, ਅਤੇ ਕਸਦੀਆਂ ਦੇ ਰਾਜ ਉੱਤੇ ਰਾਜਾ ਠਹਿਰਾਇਆ ਹੋਇਆ ਸੀ।
瑪待族的薛西斯的兒子達理阿作加塞色丁國的君王第一年,
2 ੨ ਉਹ ਦੇ ਰਾਜ ਦੇ ਪਹਿਲੇ ਸਾਲ ਵਿੱਚ ਮੈਂ ਦਾਨੀਏਲ ਨੇ ਪੋਥੀਆਂ ਵਿੱਚੋਂ ਉਹਨਾਂ ਸਾਲਾਂ ਦਾ ਲੇਖਾ ਜਾਣਿਆ ਜਿਹਨਾਂ ਲਈ ਯਹੋਵਾਹ ਦੀ ਬਾਣੀ ਯਿਰਮਿਯਾਹ ਨਬੀ ਨੂੰ ਆਈ ਸੀ, ਜੋ ਉਹ ਯਰੂਸ਼ਲਮ ਦੇ ਉੱਜੜਨ ਦੇ ਸੱਤਰ ਸਾਲ ਪੂਰੇ ਹੋਣ।
在他為王元年,我達尼爾注意了經書中上主對耶肋米亞先知有關年數所說的話,即關於耶路撒冷的荒蕪應滿七十年的事。
3 ੩ ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।
我面向吾主天主,以祈禱、懇求、禁食、穿苦衣,頂灰塵,求問他。
4 ੪ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ, ਮੈਂ ਪਾਪ ਨੂੰ ਮੰਨ ਲਿਆ ਅਤੇ ਆਖਿਆ, ਹੇ ਪ੍ਰਭੂ, ਜੋ ਮਹਾਨ ਅਤੇ ਡਰ ਮੰਨਣ ਯੋਗ ਪਰਮੇਸ਼ੁਰ ਹੈ ਅਤੇ ਉਸ ਨੇਮ ਨੂੰ ਆਪਣੇ ਪਿਆਰਿਆਂ ਦੇ ਨਾਲ ਅਤੇ ਜਿਹੜੇ ਉਸ ਦੇ ਆਗਿਆਕਾਰੀ ਹਨ, ਉਹਨਾਂ ਦੇ ਨਾਲ ਚੇਤੇ ਰੱਖਦਾ ਹੈਂ।
我哀求上主我的天主而認罪說:「哎! 吾主,偉大可敬畏的天主! 你對那些愛你和遵守你誡命的人,必守約施恩。
5 ੫ ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ!
我們犯了罪,行了不義,作惡反叛,離棄了你的誡命和法令。
6 ੬ ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪੁਰਖਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ।
我們沒有聽從你的眾僕人先知,因你的名向我們的君王,我們的首長,我們的祖先,和全國人民所說的話。
7 ੭ ਹੇ ਪ੍ਰਭੂ, ਤੂੰ ਧਰਮੀ ਹੈ, ਪਰ ਸਾਡੇ ਲਈ ਅੱਜ ਦੇ ਦਿਨ ਸ਼ਰਮਿੰਦਗੀ ਦੀ ਗੱਲ ਹੈ, ਯਹੂਦਾਹ ਦੇ ਲੋਕਾਂ ਦੇ ਅਤੇ ਯਰੂਸ਼ਲਮ ਦੇ ਵੱਸਣ ਵਾਲਿਆਂ ਦੇ ਅਤੇ ਸਭਨਾਂ ਇਸਰਾਏਲੀਆਂ ਦੇ ਲਈ ਜੋ ਨੇੜੇ ਹਨ ਅਤੇ ਜਿਹੜੇ ਦੂਰ ਹਨ, ਉਹਨਾਂ ਸਭਨਾਂ ਦੇਸਾਂ ਵਿੱਚ ਜਿੱਥੇ ਕਿੱਥੇ ਤੂੰ ਉਹਨਾਂ ਦੇ ਔਗੁਣਾਂ ਦੇ ਕਾਰਨ ਜੋ ਉਹਨਾਂ ਨੇ ਤੇਰੇ ਅੱਗੇ ਕੀਤੇ, ਤੂੰ ਉਹਨਾਂ ਨੂੰ ਖਿੰਡਾ ਦਿੱਤਾ।
吾主,正義歸於你! 而滿面羞愧歸於我們,就如今日歸於猶大人民,歸於耶路撒冷的居民,歸於所有不忠於你而被你驅至各地或遠或近的以色列人一樣。
8 ੮ ਹੇ ਪ੍ਰਭੂ, ਅਸੀਂ ਸਾਡੇ ਰਾਜਿਆਂ ਅਤੇ ਹਾਕਮਾਂ ਅਤੇ ਸਾਡੇ ਪੁਰਖਿਆਂ ਦੇ ਨਾਲ ਤੇਰੇ ਵਿਰੁੱਧ ਪਾਪ ਕੀਤਾ ਹੈ ਇਸ ਲਈ ਅਸੀਂ ਸ਼ਰਮਿੰਦੇ ਹਾਂ।
吾主,滿面羞愧歸於我們,歸於我們的君王,歸於我們的首長以及我們的祖先,因為我們犯罪得罪了你,
9 ੯ ਪ੍ਰਭੂ ਸਾਡੇ ਪਰਮੇਸ਼ੁਰ ਦੇ ਕੋਲ ਦਇਆ ਅਤੇ ਮਾਫ਼ੀ ਹੈ, ਅਸੀਂ ਭਾਵੇਂ ਉਹ ਦੇ ਅੱਗੇ ਵਿਰੋਧ ਕੀਤਾ।
然而慈悲和寬宥應歸於上主我們的天主,因為我們實在都背叛了他,
10 ੧੦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਕਹਿਣਾ ਨਾ ਮੰਨਿਆ ਜੋ ਉਹ ਦੇ ਕਨੂੰਨਾਂ ਉੱਤੇ ਚੱਲੀਏ ਜਿਸ ਨੂੰ ਉਸ ਨੇ ਆਪਣੇ ਸੇਵਕ ਨਬੀਆਂ ਦੇ ਰਾਹੀਂ ਸਾਡੇ ਅੱਗੇ ਰੱਖ ਦਿੱਤਾ।
沒有聽從上主我們天主的勸告,也沒有遵行他藉自己的僕人眾先知,向我們所宣示的訓令。
11 ੧੧ ਹਾਂ, ਸਾਰਾ ਇਸਰਾਏਲ ਤੇਰੀ ਬਿਵਸਥਾ ਤੋਂ ਫਿਰ ਗਿਆ ਅਤੇ ਮੁੜ ਗਿਆ ਹੈ ਜੋ ਤੇਰੇ ਆਖੇ ਨੂੰ ਨਾ ਮੰਨੇ ਸੋ ਇਸ ਕਰਕੇ ਉਹ ਫਿਟਕਾਰ ਸਾਡੇ ਉੱਤੇ ਆ ਪਈ ਅਤੇ ਉਹ ਸਹੁੰ ਵੀ ਜੋ ਪਰਮੇਸ਼ੁਰ ਦੇ ਸੇਵਕ ਮੂਸਾ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ, ਇਸ ਲਈ ਜੋ ਅਸੀਂ ਉਸ ਦੇ ਵਿਰੁੱਧ ਪਾਪ ਕੀਤਾ।
以色列人實在全都違犯離棄了你的法律,沒有聽從你的聲音;因此,在天主的僕人梅瑟的法律上,所記載的咒罵和詛咒,都傾注在我們身上了,因為我們犯罪得罪了他,
12 ੧੨ ਉਹ ਨੇ ਆਪਣੀਆਂ ਉਹ ਗੱਲਾਂ ਜੋ ਉਸ ਨੇ ਸਾਡੇ ਲੋਕਾਂ ਦੇ ਨਾਲ ਅਤੇ ਸਾਡੇ ਨਿਆਂਈਆਂ ਦੇ ਨਾਲ ਜਿਹੜੇ ਸਾਡਾ ਨਿਆਂ ਕਰਦੇ ਸਨ ਆਖੀਆਂ ਸਨ, ਸੋ ਪੂਰੀਆਂ ਕੀਤੀਆਂ ਜੋ ਉਹ ਨੇ ਸਾਡੇ ਉੱਤੇ ਵੱਡੀ ਬਿਪਤਾ ਪਾਈ ਕਿਉਂ ਜੋ ਸਾਰੇ ਅਕਾਸ਼ ਦੇ ਹੇਠ ਅਜਿਹੀ ਗੱਲ ਨਹੀਂ ਹੋਈ ਜਿਹੀ ਯਰੂਸ਼ਲਮ ਨਾਲ ਹੋਈ ਹੈ।
所以他履行了他對我們和管理我們的官長所說的話:使我們遭受了普天下從未遭受過像耶路撒冷所遭受的這樣大的災難,
13 ੧੩ ਜਿਸ ਤਰ੍ਹਾਂ ਮੂਸਾ ਦੀ ਬਿਵਸਥਾ ਵਿੱਚ ਲਿਖੀਆਂ ਹੋਈਆਂ ਹਨ, ਉਸੇ ਤਰ੍ਹਾਂ ਇਹ ਸਾਰੀਆਂ ਬਿਪਤਾਵਾਂ ਸਾਡੇ ਉੱਤੇ ਆਣ ਪਈਆਂ, ਤਦ ਵੀ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਬੇਨਤੀ ਨਾ ਕੀਤੀ ਜੋ ਅਸੀਂ ਆਪਣਿਆਂ ਟੇਢਿਆਂ ਕੰਮਾਂ ਤੋਂ ਹਟੀਏ ਅਤੇ ਤੇਰੀ ਸਚਿਆਈ ਵਿੱਚ ਸੁਚੇਤ ਹੋਈਏ।
全如梅瑟法律上所記載的。這一切災禍都降在我們身上,而我們仍不想平息上主我們天主的義怒,遠離我們的罪惡,明白你的真理;
14 ੧੪ ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ।
因此上主注視著災禍,好把它降在我們身上,因為上主我們的天主,在所行的一切作為上是正義的,只是我們仍未聽他的聲音。
15 ੧੫ ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ!
吾主,我們的天主! 你曾以你強有力的手,領你的人民出了埃及地,而彰顯了你的名聲,有如今日;我們現今卻仍然犯罪作惡。
16 ੧੬ ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਰਬਤ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪੁਰਖਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!
吾主,求你照你所有的仁義,使你的忿怒和憤恨離開你的城耶路撒冷,即你的聖山;因為,由於我們的罪過和我們祖先的罪惡,耶路撒冷和你的人民已成了我們四鄰的笑柄。
17 ੧੭ ਹੁਣ ਹੇ ਸਾਡੇ ਪਰਮੇਸ਼ੁਰ, ਆਪਣੇ ਸੇਵਕ ਦੀ ਅਰਦਾਸ ਅਤੇ ਬੇਨਤੀ ਸੁਣ ਅਤੇ ਆਪਣੇ ਮੂੰਹ ਦੇ ਪ੍ਰਕਾਸ਼ ਨੂੰ ਪ੍ਰਭੂ ਦੇ ਲਈ ਆਪਣੇ ਪਵਿੱਤਰ ਥਾਂ ਉੱਤੇ ਜਿਹੜਾ ਉੱਜੜਿਆ ਪਿਆ ਹੈ ਚਮਕਾ।
所以,現在,我們的天主! 願你俯聽你僕人的祈禱和哀求! 吾主,為了你自己的緣故,再以你的慈顏光照你現已荒涼的聖所。
18 ੧੮ ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਅੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
我的天主! 求你側耳俯聽,睜眼垂視我們的廢墟,和屬你名下的城市! 我們將我們的哀禱呈於你前,不是因我們的正義,而只是依賴你的大慈大悲。
19 ੧੯ ਹੇ ਪ੍ਰਭੂ, ਸੁਣ! ਹੇ ਪ੍ਰਭੂ, ਬਖ਼ਸ਼ ਦੇਹ! ਹੇ ਪ੍ਰਭੂ, ਸੁਣ ਲੈ ਅਤੇ ਕੰਮ ਕਰ! ਹੇ ਮੇਰੇ ਪਰਮੇਸ਼ੁਰ, ਆਪਣੇ ਹੀ ਲਈ ਢਿੱਲ ਨਾ ਲਾ ਇਸ ਲਈ ਜੋ ਤੇਰਾ ਸ਼ਹਿਰ ਅਤੇ ਤੇਰੀ ਪਰਜਾ ਤੇਰੇ ਨਾਮ ਦੀ ਸਦਾਉਂਦੀ ਹੈ।
吾主,求你俯聽! 吾主,求你寬宥! 吾主,求你垂聽,迅速實行! 為了你自己的緣故,我的天主,你不要再遲延,因為你的城和你的人民,是屬你名下的。」
20 ੨੦ ਮੈਂ ਇਹ ਕਹਿੰਦਾ ਹੋਇਆ ਬੇਨਤੀ ਕਰਦਾ ਸੀ ਅਤੇ ਆਪਣਿਆਂ ਪਾਪਾਂ, ਆਪਣੇ ਲੋਕਾਂ ਦੇ ਪਾਪਾਂ ਨੂੰ ਮੰਨਦਾ ਹੀ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਪਰਮੇਸ਼ੁਰ ਦੇ ਪਵਿੱਤਰ ਪਰਬਤ ਲਈ ਆਪਣੇ ਤਰਲੇ ਪਾਉਂਦਾ ਹੀ ਸੀ।
我還在陳訴、祈禱和承認我罪及我人民以色列的罪,並為天主的聖山,將我的哀禱陳於上主我的天主面前時,
21 ੨੧ ਹਾਂ, ਬੇਨਤੀ ਕਰਦੇ ਹੀ ਮੇਰੇ ਮੂੰਹੋਂ ਗੱਲਾਂ ਹੋ ਰਹੀਆਂ ਜਾਂ ਉਹ ਜਣਾ ਅਰਥਾਤ ਜ਼ਿਬਰਾਏਲ, ਜਿਹ ਨੂੰ ਮੈਂ ਪਹਿਲੋਂ ਪਹਿਲ ਦਰਸ਼ਣ ਵਿੱਚ ਡਿੱਠਾ ਸੀ ਆਗਿਆ ਦੇ ਅਨੁਸਾਰ ਛੇਤੀ ਉੱਡ ਕੇ ਆਇਆ ਅਤੇ ਮੈਨੂੰ ਛੂਹਿਆ। ਇਹ ਤ੍ਰਿਕਾਲਾਂ ਦੀ ਭੇਟ ਚੜਾਉਣ ਦੇ ਵੇਲੇ ਦੇ ਲੱਗਭੱਗ ਸੀ
即我還在祈禱傾訴之際,約在晚祭時,先前我在異象中所見的那似人的加俾額爾,急速再向我飛來;
22 ੨੨ ਅਤੇ ਉਹ ਨੇ ਮੈਨੂੰ ਖ਼ਬਰ ਦਿੱਤੀ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਹੇ ਦਾਨੀਏਲ, ਹੁਣ ਮੈਂ ਇਸ ਲਈ ਨਿੱਕਲ ਆਇਆ ਹਾਂ ਜੋ ਤੈਨੂੰ ਬੁੱਧਵਾਨ ਅਤੇ ਸਿਆਣਾ ਬਣਾਵਾਂ।
他一來到,就對我說:「達尼爾! 我現在顯現出來,是為叫你完全明白,
23 ੨੩ ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ।
當你開始哀求時,便有話傳出,要我前來通知你,因為你是個極可愛的人;所以你應該注意這話,理解這異象! 」「
24 ੨੪ ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।
關於你的人民,和你的聖城已注定了七十個星期,為終止過犯,為結束罪惡,為賠補不義,為帶來永遠的正義,為應驗神視和預言,為給至聖者傅油。
25 ੨੫ ਇਸ ਲਈ ਤੂੰ ਜਾਣ ਅਤੇ ਸਮਝ ਲੈ ਕਿ ਜਿਸ ਵੇਲੇ ਤੋਂ ਯਰੂਸ਼ਲਮ ਦੇ ਦੂਜੀ ਵਾਰੀ ਉਸਾਰਨ ਦੀ ਆਗਿਆ ਨਿੱਕਲੇਗੀ ਚੁਣੇ ਹੋਏ ਦੇ ਰਾਜ ਤੱਕ ਸੱਤਰ ਸਾਤੇ ਹੋਣਗੇ ਅਤੇ ਬਾਹਠ ਸਾਤੇ ਉਹ ਬਜ਼ਾਰ ਸ਼ਹਿਰਪਨਾਹ ਸਣੇ ਬਣਾਇਆ ਜਾਵੇਗਾ ਪਰ ਔਖਿਆਈ ਦੇ ਦਿਨਾਂ ਵਿੱਚ
你應該知道,也應該明白:自從頒發重建耶路撒冷的命令,直到受傅的君王,共是七個星期;再經六十二個星期,城邑的廣場和溝渠,要重新建起來,且是在困難之時;
26 ੨੬ ਅਤੇ ਬਾਹਠਾਂ ਸਾਤਿਆਂ ਦੇ ਪਿੱਛੋਂ ਮਸੀਹ ਵੱਢਿਆ ਜਾਵੇਗਾ ਅਤੇ ਉਹ ਦੇ ਕੋਲ ਕੁਝ ਨਹੀਂ ਹੋਵੇਗਾ। ਜਿਹੜਾ ਪਾਤਸ਼ਾਹ ਆਵੇਗਾ ਉਹ ਦੇ ਲੋਕ ਸ਼ਹਿਰ ਅਤੇ ਪਵਿੱਤਰ ਥਾਂ ਨੂੰ ਉਜਾੜਨਗੇ ਅਤੇ ਹੜ੍ਹ ਦੇ ਜ਼ੋਰ ਨਾਲ ਉਹ ਦਾ ਛੇਕੜ ਹੋਵੇਗਾ ਅਤੇ ਅੰਤ ਤੱਕ ਲੜਾਈ ਰਹੇਗੀ ਅਤੇ ਠਹਿਰਾਈਆਂ ਹੋਈਆਂ ਉਜਾੜਾਂ ਹੋਣਗੀਆਂ।
六十二個星期之後,一位受傅者雖然無罪,卻要被殺害,且那將要來臨的首領的民族要破壞這城和聖所,但他的結局是在洪流中;直到末期要有戰爭,及決定了的毀滅。
27 ੨੭ ਉਹ ਬਹੁਤਿਆਂ ਦੇ ਨਾਲ ਇੱਕ ਸਾਤੇ ਦੇ ਲਈ ਪੱਕਾ ਨੇਮ ਬੰਨ੍ਹੇਗਾ ਅਤੇ ਸਾਤੇ ਦੇ ਵਿਚਕਾਰ ਉਹ ਬਲੀਆਂ ਅਤੇ ਭੇਟਾਂ ਨੂੰ ਮੁਕਾ ਦੇਵੇਗਾ ਅਤੇ ਘਿਣਾਉਣੀਆਂ ਵਸਤਾਂ ਦੇ ਪਰ ਉੱਤੇ ਇੱਕ ਆਵੇਗਾ ਜੋ ਉਜਾੜਦਾ ਹੈ ਅਤੇ ਪੂਰੇ ਅਤੇ ਠਹਿਰਾਏ ਹੋਏ ਅੰਤ ਤੱਕ ਕ੍ਰੋਧ ਉੱਜੜੇ ਹੋਇਆਂ ਉੱਤੇ ਪਾਇਆ ਜਾਵੇਗਾ।
在一個星期內,他要使祭祀和供物停止,在聖所內要設立所招致荒涼的可憎之物,直到決定了的毀滅傾注在破壞者的身上。」