< ਦਾਨੀਏਲ 1 >
1 ੧ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।
ユダの王エホヤキムの治世の第三年にバビロンの王ネブカデネザルはエルサレムにきて、これを攻め囲んだ。
2 ੨ ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।
主はユダの王エホヤキムと、神の宮の器具の一部とを、彼の手にわたされたので、彼はこれをシナルの地の自分の神の宮に携えゆき、その器具を自分の神の蔵に納めた。
3 ੩ ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ।
時に王は宦官の長アシペナズに、イスラエルの人々の中から、王の血統の者と、貴族たる者数人とを、連れて来るように命じた。
4 ੪ ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।
すなわち身に傷がなく、容姿が美しく、すべての知恵にさとく、知識があって、思慮深く、王の宮に仕えるに足る若者を連れてこさせ、これにカルデヤびとの文学と言語とを学ばせようとした。
5 ੫ ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।
そして王は王の食べる食物と、王の飲む酒の中から、日々の分を彼らに与えて、三年のあいだ彼らを養い育て、その後、彼らをして王の前に、はべらせようとした。
6 ੬ ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।
彼らのうちに、ユダの部族のダニエル、ハナニヤ、ミシャエル、アザリヤがあった。
7 ੭ ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।
宦官の長は彼らに名を与えて、ダニエルをベルテシャザルと名づけ、ハナニヤをシャデラクと名づけ、ミシャエルをメシャクと名づけ、アザリヤをアベデネゴと名づけた。
8 ੮ ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
ダニエルは王の食物と、王の飲む酒とをもって、自分を汚すまいと、心に思い定めたので、自分を汚させることのないように、宦官の長に求めた。
9 ੯ ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ।
神はダニエルをして、宦官の長の前に、恵みとあわれみとを得させられたので、
10 ੧੦ ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ, ਮੈਂ ਆਪਣੇ ਸੁਆਮੀ ਰਾਜਾ ਤੋਂ ਡਰਦਾ ਹਾਂ ਜਿਸ ਨੇ ਤੁਹਾਡੇ ਖਾਣੇ-ਪੀਣੇ ਨੂੰ ਠਹਿਰਾਇਆ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਨਾਲ ਦੇ ਜਵਾਨਾਂ ਨਾਲੋਂ ਤੇਰਾ ਮੂੰਹ ਉਦਾਸ ਅਤੇ ਮਾੜਾ ਦੇਖੇ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਹਜ਼ੂਰ ਵਿੱਚ ਦੋਸ਼ੀ ਪਾਓ?
宦官の長はダニエルに言った、「わが主なる王は、あなたがたの食べ物と、飲み物とを定められたので、わたしはあなたがたの健康の状態が、同年輩の若者たちよりも悪いと、王が見られることを恐れるのです。そうすればあなたがたのために、わたしのこうべが、王の前に危くなるでしょう」。
11 ੧੧ ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ।
そこでダニエルは宦官の長がダニエル、ハナニヤ、ミシャエルおよびアザリヤの上に立てた家令に言った、
12 ੧੨ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।
「どうぞ、しもべらを十日の間ためしてください。わたしたちにただ野菜を与えて食べさせ、水を飲ませ、
13 ੧੩ ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।
そしてわたしたちの顔色と、王の食物を食べる若者の顔色とをくらべて見て、あなたの見るところにしたがって、しもべらを扱ってください」。
14 ੧੪ ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ।
家令はこの事について彼らの言うところを聞きいれ、十日の間、彼らをためした。
15 ੧੫ ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।
十日の終りになってみると、彼らの顔色は王の食物を食べたすべての若者よりも美しく、また肉も肥え太っていた。
16 ੧੬ ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।
それで家令は彼らの食物と、彼らの飲むべき酒とを除いて、彼らに野菜を与えた。
17 ੧੭ ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।
この四人の者には、神は知識を与え、すべての文学と知恵にさとい者とされた。ダニエルはまたすべての幻と夢とを理解した。
18 ੧੮ ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।
さて、王が命じたところの若者を召し入れるまでの日数が過ぎたので、宦官の町は彼らをネブカデネザルの前に連れていった。
19 ੧੯ ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।
王が彼らと語ってみると、彼らすべての中にはダニエル、ハナニヤ、ミシャエル、アザリヤにならぶ者がなかったので、彼らは王の前にはべることとなった。
20 ੨੦ ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।
王が彼らにさまざまの事を尋ねてみると、彼らは知恵と理解において、全国の博士、法術士にまさること十倍であった。
21 ੨੧ ਦਾਨੀਏਲ ਕੋਰਸ਼ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ।
ダニエルはクロス王の元年まで仕えていた。