< ਬਿਵਸਥਾ ਸਾਰ 1 >
1 ੧ ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ।
これはヨルダンの向こうの荒野、パランと、トペル、ラバン、ハゼロテ、デザハブとの間の、スフの前にあるアラバにおいて、モーセがイスラエルのすべての人に告げた言葉である。
2 ੨ ਹੋਰੇਬ ਤੋਂ ਕਾਦੇਸ਼-ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰ੍ਹਾਂ ਦਿਨ ਦਾ ਸਫ਼ਰ ਹੈ।
ホレブからセイル山の道を経て、カデシ・バルネアに達するには、十一日の道のりである。
3 ੩ ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,
第四十年の十一月となり、その月の一日に、モーセはイスラエルの人々にむかって、主が彼らのため彼に授けられた命令を、ことごとく告げた。
4 ੪ ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,
これはモーセがヘシボンに住んでいたアモリびとの王シホン、およびアシタロテとエデレイとに住んでいたバシャンの王オグを殺した後であった。
5 ੫ ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,
すなわちモーセはヨルダンの向こうのモアブの地で、みずから、この律法の説明に当った、そして言った、
6 ੬ “ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,
「われわれの神、主はホレブにおいて、われわれに言われた、『あなたがたはすでに久しく、この山にとどまっていたが、
7 ੭ ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।
身をめぐらして道に進み、アモリびとの山地に行き、その近隣のすべての所、アラバ、山地、低地、ネゲブ、海べ、カナンびとの地、またレバノンに行き、大川ユフラテにまで行きなさい。
8 ੮ ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”
見よ、わたしはこの地をあなたがたの前に置いた。この地にはいって、それを自分のものとしなさい。これは主が、あなたがたの先祖アブラハム、イサク、ヤコブに誓って、彼らとその後の子孫に与えると言われた所である』。
9 ੯ ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,
あの時、わたしはあなたがたに言った、『わたしはひとりであなたがたを負うことができない。
10 ੧੦ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।
あなたがたの神、主はあなたがたを多くされたので、あなたがたは、きょう、空の星のように多い。
11 ੧੧ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।
どうぞ、あなたがたの先祖の神、主があなたがたを、今あるより千倍も多くし、またあなたがたに約束されたように、あなたがたを恵んでくださるように。
12 ੧੨ ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?
わたしひとりで、どうして、あなたがたを負い、あなたがたの重荷と、あなたがたの争いを処理することができようか。
13 ੧੩ ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।”
あなたがたは、おのおの部族ごとに、知恵があり、知識があって、人に知られている人々を選び出しなさい。わたしはその人々を、あなたがたのかしらとするであろう』。
14 ੧੪ ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”
その時、あなたがたはわたしに答えた、『あなたがしようと言われることは良いことです』。
15 ੧੫ ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।
そこで、わたしは、あなたがたのうちから、知恵があり、人に知られている人々を取って、あなたがたのかしらとした。すなわち千人の長、百人の長、五十人の長、十人の長とし、また、あなたがたの部族のつかさびととした。
16 ੧੬ ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
また、あのとき、わたしはあなたがたのさばきびとたちに命じて言った、『あなたがたは、兄弟たちの間の訴えを聞き、人とその兄弟、または寄留の他国人との間を、正しくさばかなければならない。
17 ੧੭ ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
あなたがたは、さばきをする時、人を片寄り見てはならない。小さい者にも大いなる者にも聞かなければならない。人の顔を恐れてはならない。さばきは神の事だからである。あなたがたで決めるのにむずかしい事は、わたしのところに持ってこなければならない。わたしはそれを聞くであろう』。
18 ੧੮ ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ।
わたしはまた、あの時、あなたがたがしなければならないことを、ことごとく命じた。
19 ੧੯ ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ।
われわれの神、主が命じられたように、われわれは、ホレブを出立して、あなたがたが見た、あの大きな恐ろしい荒野を通り、アモリびとの山地へ行く道によって、カデシ・バルネアにきた。
20 ੨੦ ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
その時わたしはあなたがたに言った、『あなたがたは、われわれの神、主がお与えになるアモリびとの山地に着いた。
21 ੨੧ ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”
見よ、あなたの神、主はこの地をあなたの前に置かれた。あなたの先祖の神、主が告げられたように、上って行って、これを自分のものとしなさい。恐れてはならない。おののいてはならない』。
22 ੨੨ ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”
あなたがたは皆わたしに近寄って言った、『われわれは人をさきにつかわして、その地を探らせ、どの道から上るべきか、どの町々に入るべきかを、復命させましょう』。
23 ੨੩ ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।
このことは良いと思ったので、わたしはあなたがたのうち、おのおのの部族から、ひとりずつ十二人の者を選んだ。
24 ੨੪ ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ।
彼らは身をめぐらして、山地に上って行き、エシコルの谷へ行ってそれを探り、
25 ੨੫ ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
その地のくだものを手に取って、われわれのところに持って下り、復命して言った、『われわれの神、主が賜わる地は良い地です』。
26 ੨੬ ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ
しかし、あなたがたは上って行くことを好まないで、あなたがたの神、主の命令にそむいた。
27 ੨੭ ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।
そして天幕でつぶやいて言った。『主はわれわれを憎んでアモリびとの手に渡し、滅ぼそうとしてエジプトの国から導き出されたのだ。
28 ੨੮ ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”
われわれはどこへ上って行くのか。兄弟たちは、「その民はわれわれよりも大きくて、背も高い。町々は大きく、その石がきは天に届いている。われわれは、またアナクびとの子孫をその所で見た」と言って、われわれの心をくじいた』。
29 ੨੯ ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।
その時、わたしはあなたがたに言った、『彼らをこわがってはならない。また恐れてはならない。
30 ੩੦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ
先に立って行かれるあなたがたの神、主はエジプトにおいて、あなたがたの目の前で、すべてのことを行われたように、あなたがたのために戦われるであろう。
31 ੩੧ ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”
あなたがたはまた荒野で、あなたの神、主が、人のその子を抱くように、あなたを抱かれるのを見た。あなたがたが、この所に来るまで、その道すがら、いつもそうであった』。
32 ੩੨ ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,
このように言っても、あなたがたはなお、あなたがたの神、主を信じなかった。
33 ੩੩ ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।
主は道々あなたがたの先に立って行き、あなたがたが宿営する場所を捜し、夜は火のうちにあり、昼は雲のうちにあって、あなたがたに行くべき道を示された。
34 ੩੪ ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,
主は、あなたがたの言葉を聞いて怒り、誓って言われた、
35 ੩੫ “ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
『この悪い世代の人々のうちには、わたしが、あなたがたの先祖たちに与えると誓ったあの良い地を見る者は、ひとりもないであろう。
36 ੩੬ ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”
ただエフンネの子カレブだけはそれを見ることができるであろう。彼が踏んだ地を、わたしは彼とその子孫に与えるであろう。彼が全く主に従ったからである』。
37 ੩੭ ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।
主はまた、あなたがたのゆえに、わたしをも怒って言われた、『おまえもまた、そこにはいることができないであろう。
38 ੩੮ ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”
おまえに仕えているヌンの子ヨシュアが、そこにはいるであろう。彼を力づけよ。彼はイスラエルにそれを獲させるであろう。
39 ੩੯ ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ।
またあなたがたが、かすめられるであろうと言ったあなたがたのおさなごたち、およびその日にまだ善悪をわきまえないあなたがたの子供たちが、そこにはいるであろう。わたしはそれを彼らに与える。彼らはそれを所有とするであろう。
40 ੪੦ ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ।
あなたがたは身をめぐらし、紅海の道によって、荒野に進んで行きなさい』。
41 ੪੧ ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।
しかし、あなたがたはわたしに答えて言った、『われわれは主にむかって罪を犯しました。われわれの神、主が命じられたように、われわれは上って行って戦いましょう』。そして、おのおの武器を身に帯びて、かるがるしく山地へ上って行こうとした。
42 ੪੨ ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”
その時、主はわたしに言われた、『彼らに言いなさい、「あなたがたは上って行ってはならない。また戦ってはならない。わたしはあなたがたのうちにいない。おそらく、あなたがたは敵に撃ち敗られるであろう」』。
43 ੪੩ ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ।
このようにわたしが告げたのに、あなたがたは聞かないで主の命令にそむき、ほしいままに山地へ上って行ったが、
44 ੪੪ ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।
その山地に住んでいるアモリびとが、あなたがたに向かって出てきて、はちが追うように、あなたがたを追いかけ、セイルで撃ち敗って、ホルマにまで及んだ。
45 ੪੫ ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।
あなたがたは帰ってきて、主の前で泣いたが、主はあなたがたの声を聞かず、あなたがたに耳を傾けられなかった。
46 ੪੬ ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ।
こうしてあなたがたは、日久しくカデシにとどまった。あなたがたのそこにとどまった日数のとおりである。