< ਬਿਵਸਥਾ ਸਾਰ 10 >

1 ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, “ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਰਬਤ ਉੱਤੇ ਚੜ੍ਹ ਆ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ।
בעת ההוא אמר יהוה אלי פסל לך שני לוחת אבנים כראשנים ועלה אלי ההרה ועשית לך ארון עץ
2 ਮੈਂ ਉਨ੍ਹਾਂ ਫੱਟੀਆਂ ਉੱਤੇ ਉਹੋ ਗੱਲਾਂ ਲਿਖਾਂਗਾ, ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ, ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ। ਤੂੰ ਉਨ੍ਹਾਂ ਨੂੰ ਸੰਦੂਕ ਵਿੱਚ ਰੱਖ ਲਵੀਂ।
ואכתב על הלחת את הדברים אשר היו על הלחת הראשנים אשר שברת ושמתם בארון
3 ਤਦ ਮੈਂ ਬਬੂਲ ਦੀ ਲੱਕੜੀ ਦਾ ਇੱਕ ਸੰਦੂਕ ਬਣਵਾਇਆ ਅਤੇ ਮੈਂ ਪੱਥਰ ਦੀਆਂ ਦੋ ਫੱਟੀਆਂ ਪਹਿਲਾਂ ਵਾਂਗੂੰ ਘੜ੍ਹ ਕੇ ਬਣਾਈਆਂ ਅਤੇ ਇਹ ਦੋਨੋਂ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਰਬਤ ਉੱਤੇ ਚੜ੍ਹ ਗਿਆ।
ואעש ארון עצי שטים ואפסל שני לחת אבנים כראשנים ואעל ההרה ושני הלחת בידי
4 ਤਦ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਲਿਖਿਆ ਜਿਵੇਂ ਪਹਿਲਾਂ ਲਿਖਿਆ ਸੀ ਅਰਥਾਤ ਉਹ ਦਸ ਹੁਕਮ ਜਿਹੜੇ ਯਹੋਵਾਹ ਨੇ ਤੁਹਾਨੂੰ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਸਭਾ ਵਾਲੇ ਦਿਨ ਦਿੱਤੇ ਸਨ।” ਫੇਰ ਯਹੋਵਾਹ ਨੇ ਉਹ ਫੱਟੀਆਂ ਮੈਨੂੰ ਦੇ ਦਿੱਤੀਆਂ।
ויכתב על הלחת כמכתב הראשון את עשרת הדברים אשר דבר יהוה אליכם בהר מתוך האש ביום הקהל ויתנם יהוה אלי
5 ਜਦ ਮੈਂ ਪਰਬਤ ਤੋਂ ਉੱਤਰਿਆ ਤਾਂ ਮੈਂ ਉਨ੍ਹਾਂ ਫੱਟੀਆਂ ਨੂੰ ਉਸ ਸੰਦੂਕ ਵਿੱਚ ਰੱਖ ਦਿੱਤਾ, ਜਿਹੜਾ ਮੈਂ ਬਣਵਾਇਆ ਸੀ ਅਤੇ ਯਹੋਵਾਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ।
ואפן וארד מן ההר ואשם את הלחת בארון אשר עשיתי ויהיו שם כאשר צוני יהוה
6 ਇਸਰਾਏਲੀਆਂ ਨੇ ਯਆਕਾਨੀਆਂ ਦੇ ਬਏਰੋਥ ਤੋਂ ਮੋਸੇਰਾਹ ਤੱਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉਸ ਨੂੰ ਉੱਥੇ ਹੀ ਦੱਬਿਆ ਗਿਆ, ਤਦ ਉਸ ਦਾ ਪੁੱਤਰ ਅਲਆਜ਼ਾਰ ਉਸ ਦੇ ਸਥਾਨ ਤੇ ਜਾਜਕਾਈ ਦਾ ਕੰਮ ਕਰਨ ਲੱਗਾ।
ובני ישראל נסעו מבארת בני יעקן--מוסרה שם מת אהרן ויקבר שם ויכהן אלעזר בנו תחתיו
7 ਉੱਥੋਂ ਉਨ੍ਹਾਂ ਨੇ ਗੁਦਗੋਦਾਹ ਨੂੰ ਕੂਚ ਕੀਤਾ। ਫੇਰ ਗੁਦਗੋਦਾਹ ਤੋਂ ਯਾਟਬਾਥਾਹ ਨੂੰ ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਸੀ।
משם נסעו הגדגדה ומן הגדגדה יטבתה ארץ נחלי מים
8 ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।
בעת ההוא הבדיל יהוה את שבט הלוי לשאת את ארון ברית יהוה--לעמד לפני יהוה לשרתו ולברך בשמו עד היום הזה
9 ਇਸ ਕਾਰਨ ਲੇਵੀ ਦਾ ਆਪਣੇ ਭਰਾਵਾਂ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ। ਯਹੋਵਾਹ ਹੀ ਉਸ ਦੀ ਵਿਰਾਸਤ ਹੈ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ।
על כן לא היה ללוי חלק ונחלה--עם אחיו יהוה הוא נחלתו כאשר דבר יהוה אלהיך לו
10 ੧੦ ਮੈਂ ਪਹਿਲਾਂ ਦੀ ਤਰ੍ਹਾਂ ਫੇਰ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਬਤ ਉੱਤੇ ਰਿਹਾ, ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਅਤੇ ਯਹੋਵਾਹ ਨੇ ਤੁਹਾਨੂੰ ਨਾਸ ਕਰਨਾ ਨਾ ਚਾਹਿਆ।
ואנכי עמדתי בהר כימים הראשנים--ארבעים יום וארבעים לילה וישמע יהוה אלי גם בפעם ההוא--לא אבה יהוה השחיתך
11 ੧੧ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।”
ויאמר יהוה אלי קום לך למסע לפני העם ויבאו ויירשו את הארץ אשר נשבעתי לאבתם לתת להם
12 ੧੨ ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।
ועתה ישראל--מה יהוה אלהיך שאל מעמך כי אם ליראה את יהוה אלהיך ללכת בכל דרכיו ולאהבה אתו ולעבד את יהוה אלהיך בכל לבבך ובכל נפשך
13 ੧੩ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ।
לשמר את מצות יהוה ואת חקתיו אשר אנכי מצוך היום--לטוב לך
14 ੧੪ ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ।
הן ליהוה אלהיך השמים ושמי השמים הארץ וכל אשר בה
15 ੧੫ ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ।
רק באבתיך חשק יהוה לאהבה אותם ויבחר בזרעם אחריהם בכם מכל העמים--כיום הזה
16 ੧੬ ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
ומלתם את ערלת לבבכם וערפכם--לא תקשו עוד
17 ੧੭ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।
כי יהוה אלהיכם--הוא אלהי האלהים ואדני האדנים האל הגדל הגבר והנורא אשר לא ישא פנים ולא יקח שחד
18 ੧੮ ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।
עשה משפט יתום ואלמנה ואהב גר לתת לו לחם ושמלה
19 ੧੯ ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
ואהבתם את הגר כי גרים הייתם בארץ מצרים
20 ੨੦ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ।
את יהוה אלהיך תירא אתו תעבד ובו תדבק ובשמו תשבע
21 ੨੧ ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।
הוא תהלתך והוא אלהיך--אשר עשה אתך את הגדלת ואת הנוראת האלה אשר ראו עיניך
22 ੨੨ ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ।
בשבעים נפש ירדו אבתיך מצרימה ועתה שמך יהוה אלהיך ככוכבי השמים לרב

< ਬਿਵਸਥਾ ਸਾਰ 10 >