< ਬਿਵਸਥਾ ਸਾਰ 10 >
1 ੧ ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, “ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਰਬਤ ਉੱਤੇ ਚੜ੍ਹ ਆ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ।
かの時ヱホバ我に言たまひけるは汝石の板二枚を前のごとくに斫て作りまた木の櫃一箇を作りて山に登り來れ
2 ੨ ਮੈਂ ਉਨ੍ਹਾਂ ਫੱਟੀਆਂ ਉੱਤੇ ਉਹੋ ਗੱਲਾਂ ਲਿਖਾਂਗਾ, ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ, ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ। ਤੂੰ ਉਨ੍ਹਾਂ ਨੂੰ ਸੰਦੂਕ ਵਿੱਚ ਰੱਖ ਲਵੀਂ।
汝が碎きしかの前の板に載たる言を我その板に書さん汝これをその櫃に蔵むべし
3 ੩ ਤਦ ਮੈਂ ਬਬੂਲ ਦੀ ਲੱਕੜੀ ਦਾ ਇੱਕ ਸੰਦੂਕ ਬਣਵਾਇਆ ਅਤੇ ਮੈਂ ਪੱਥਰ ਦੀਆਂ ਦੋ ਫੱਟੀਆਂ ਪਹਿਲਾਂ ਵਾਂਗੂੰ ਘੜ੍ਹ ਕੇ ਬਣਾਈਆਂ ਅਤੇ ਇਹ ਦੋਨੋਂ ਫੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਰਬਤ ਉੱਤੇ ਚੜ੍ਹ ਗਿਆ।
我すなはち合歓木をもて櫃一箇を作りまた石の板二枚を前のごとくに斫て作りその板二枚を手に執て山に登りしかば
4 ੪ ਤਦ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਲਿਖਿਆ ਜਿਵੇਂ ਪਹਿਲਾਂ ਲਿਖਿਆ ਸੀ ਅਰਥਾਤ ਉਹ ਦਸ ਹੁਕਮ ਜਿਹੜੇ ਯਹੋਵਾਹ ਨੇ ਤੁਹਾਨੂੰ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਸਭਾ ਵਾਲੇ ਦਿਨ ਦਿੱਤੇ ਸਨ।” ਫੇਰ ਯਹੋਵਾਹ ਨੇ ਉਹ ਫੱਟੀਆਂ ਮੈਨੂੰ ਦੇ ਦਿੱਤੀਆਂ।
ヱホバかの集會の日に山において火の中より汝らに告たるその十誡を前に書したるごとくその板に書し而してヱホバこれを我に授けたまへり
5 ੫ ਜਦ ਮੈਂ ਪਰਬਤ ਤੋਂ ਉੱਤਰਿਆ ਤਾਂ ਮੈਂ ਉਨ੍ਹਾਂ ਫੱਟੀਆਂ ਨੂੰ ਉਸ ਸੰਦੂਕ ਵਿੱਚ ਰੱਖ ਦਿੱਤਾ, ਜਿਹੜਾ ਮੈਂ ਬਣਵਾਇਆ ਸੀ ਅਤੇ ਯਹੋਵਾਹ ਦੇ ਹੁਕਮ ਅਨੁਸਾਰ ਉਹ ਉੱਥੇ ਹੀ ਹਨ।
是に於て我身を轉らして山より下りその板を我が造りしかの櫃に蔵めたり今なほその中にありヱホバの我に命じたまへる如し
6 ੬ ਇਸਰਾਏਲੀਆਂ ਨੇ ਯਆਕਾਨੀਆਂ ਦੇ ਬਏਰੋਥ ਤੋਂ ਮੋਸੇਰਾਹ ਤੱਕ ਕੂਚ ਕੀਤਾ। ਉੱਥੇ ਹਾਰੂਨ ਮਰ ਗਿਆ ਅਤੇ ਉਸ ਨੂੰ ਉੱਥੇ ਹੀ ਦੱਬਿਆ ਗਿਆ, ਤਦ ਉਸ ਦਾ ਪੁੱਤਰ ਅਲਆਜ਼ਾਰ ਉਸ ਦੇ ਸਥਾਨ ਤੇ ਜਾਜਕਾਈ ਦਾ ਕੰਮ ਕਰਨ ਲੱਗਾ।
斯てイスラエルの子孫はヤカン人の井より出たちてモセラにいたれりアロン其處に死て其處に葬られその子エレアザルこれに代りて祭司となれり
7 ੭ ਉੱਥੋਂ ਉਨ੍ਹਾਂ ਨੇ ਗੁਦਗੋਦਾਹ ਨੂੰ ਕੂਚ ਕੀਤਾ। ਫੇਰ ਗੁਦਗੋਦਾਹ ਤੋਂ ਯਾਟਬਾਥਾਹ ਨੂੰ ਜਿਹੜਾ ਪਾਣੀ ਦੀਆਂ ਨਦੀਆਂ ਦਾ ਦੇਸ਼ ਸੀ।
又其處より出たちてグデゴダにいたりグデゴダより出たちてヨテバにいたれりこの地には水の流多かりき
8 ੮ ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।
かの時ヱホバ、レビの支派を區分てヱホバの契約の櫃を舁しめヱホバの前に立てこれに事へしめ又ヱホバの名をもて祝することを爲せたまへり其事今日にいたる
9 ੯ ਇਸ ਕਾਰਨ ਲੇਵੀ ਦਾ ਆਪਣੇ ਭਰਾਵਾਂ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ। ਯਹੋਵਾਹ ਹੀ ਉਸ ਦੀ ਵਿਰਾਸਤ ਹੈ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਆਖਿਆ ਸੀ।
是をもてレビはその兄弟等の中に分なくまた產業なし惟ヱホバその產業たり汝の神ヱホバの彼に言たまへる如し
10 ੧੦ ਮੈਂ ਪਹਿਲਾਂ ਦੀ ਤਰ੍ਹਾਂ ਫੇਰ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਬਤ ਉੱਤੇ ਰਿਹਾ, ਤਾਂ ਉਸ ਵੇਲੇ ਵੀ ਯਹੋਵਾਹ ਨੇ ਮੇਰੀ ਸੁਣ ਲਈ ਅਤੇ ਯਹੋਵਾਹ ਨੇ ਤੁਹਾਨੂੰ ਨਾਸ ਕਰਨਾ ਨਾ ਚਾਹਿਆ।
我は前の日數のごとく四十日四十夜山に居しがヱホバその時にもまた我に聽たまへりヱホバ汝を滅すことを好みたまはざりき
11 ੧੧ ਯਹੋਵਾਹ ਨੇ ਮੈਨੂੰ ਆਖਿਆ, “ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।”
斯てヱホバ我に言たまひけるは汝起あがり民に先だちて進み行き彼らをして我が之に與へんとその先祖に誓ひたる地に入てこれを獲せしめよ
12 ੧੨ ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ।
イスラエルよ今汝の神ヱホバの汝に要めたまふ事は何ぞや惟是のみ即ち汝がその神ヱホバを畏れその一切の道に歩み之を愛し心を盡し精神を盡して汝の神ヱホバに事へ
13 ੧੩ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਨੂੰ ਮੰਨੋ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਤੁਹਾਡੀ ਭਲਿਆਈ ਲਈ ਹੁਕਮ ਦਿੰਦਾ ਹਾਂ।
又我が今日汝らに命ずるヱホバの誡命と法度とを守りて身に福祉を得るの事のみ
14 ੧੪ ਵੇਖੋ, ਅਕਾਸ਼ ਸਗੋਂ ਅਕਾਸ਼ਾਂ ਦਾ ਅਕਾਸ਼ ਅਤੇ ਧਰਤੀ ਅਤੇ ਜੋ ਕੁਝ ਉਸ ਵਿੱਚ ਹੈ, ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਹੈ।
夫天と諸天の天および地とその中にある者は皆汝の神ヱホバに屬す
15 ੧੫ ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ।
然るにヱホバただ汝の先祖等を悦こびて之を愛しその後の子孫たる汝らを萬の民の中より選びたまへり今日のごとし
16 ੧੬ ਆਪਣੇ ਮਨਾਂ ਦੀ ਸੁੰਨਤ ਕਰਾਓ ਅਤੇ ਅੱਗੇ ਨੂੰ ਹਠੀਲੇ ਨਾ ਬਣੋ,
然ば汝ら心に割禮を行へ重て項を強くする勿れ
17 ੧੭ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ, ਸ਼ਕਤੀਮਾਨ ਅਤੇ ਭੈਅ ਦਾਇਕ ਪਰਮੇਸ਼ੁਰ ਹੈ, ਜਿਹੜਾ ਕਿਸੇ ਦਾ ਪੱਖਪਾਤ ਨਹੀਂ ਕਰਦਾ ਅਤੇ ਨਾ ਕਿਸੇ ਤੋਂ ਰਿਸ਼ਵਤ ਲੈਂਦਾ ਹੈ।
汝の神ヱホバは神の神主の主大にしてかつ權能ある畏るべき神にましまし人を偏り視ずまた賄賂を受ず
18 ੧੮ ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ।
孤兒と寡婦のために審判を行ひまた旅客を愛してこれに食物と衣服を與へたまふ
19 ੧੯ ਤੁਸੀਂ ਵੀ ਪਰਦੇਸੀ ਨਾਲ ਪ੍ਰੇਮ ਰੱਖੋ ਕਿਉਂ ਜੋ ਤੁਸੀਂ ਵੀ ਮਿਸਰ ਦੇਸ਼ ਵਿੱਚ ਪਰਦੇਸੀ ਸੀ।
汝ら旅客を愛すべし其は汝らもエジプトの國に旅客たりし事あればなり
20 ੨੦ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਮੰਨੋ, ਉਸੇ ਦੀ ਉਪਾਸਨਾ ਕਰੋ, ਉਸ ਦੇ ਨਾਲ ਲੱਗੇ ਰਹੋ ਅਤੇ ਉਸੇ ਦੇ ਨਾਮ ਉੱਤੇ ਸਹੁੰ ਖਾਓ।
汝の神ヱホバを畏れ之に事へこれに附從がひその名を指て誓ふことをすべし
21 ੨੧ ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।
彼は汝の讃べき者また汝の神にして汝が目に見たる此等の大なる畏るべき事業をなしたまへり
22 ੨੨ ਤੁਹਾਡੇ ਪਿਉ-ਦਾਦੇ ਜਦ ਮਿਸਰ ਵਿੱਚ ਗਏ ਤਦ ਉਹ ਸੱਤਰ ਪ੍ਰਾਣੀ ਹੀ ਸਨ, ਅਤੇ ਹੁਣ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਇਆ ਹੈ।
汝の先祖等は僅か七十人にてエジプトに下りたりしに今汝の神ヱホバ汝をして天空の星のごとくに多くならしめたまへり