< ਬਿਵਸਥਾ ਸਾਰ 11 >
1 ੧ ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ।
καὶ ἀγαπήσεις κύριον τὸν θεόν σου καὶ φυλάξῃ τὰ φυλάγματα αὐτοῦ καὶ τὰ δικαιώματα αὐτοῦ καὶ τὰς κρίσεις αὐτοῦ πάσας τὰς ἡμέρας
2 ੨ ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
καὶ γνώσεσθε σήμερον ὅτι οὐχὶ τὰ παιδία ὑμῶν ὅσοι οὐκ οἴδασιν οὐδὲ εἴδοσαν τὴν παιδείαν κυρίου τοῦ θεοῦ σου καὶ τὰ μεγαλεῖα αὐτοῦ καὶ τὴν χεῖρα τὴν κραταιὰν καὶ τὸν βραχίονα τὸν ὑψηλὸν
3 ੩ ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ
καὶ τὰ σημεῖα αὐτοῦ καὶ τὰ τέρατα αὐτοῦ ὅσα ἐποίησεν ἐν μέσῳ Αἰγύπτου Φαραω βασιλεῖ Αἰγύπτου καὶ πάσῃ τῇ γῇ αὐτοῦ
4 ੪ ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।
καὶ ὅσα ἐποίησεν τὴν δύναμιν τῶν Αἰγυπτίων τὰ ἅρματα αὐτῶν καὶ τὴν ἵππον αὐτῶν ὡς ἐπέκλυσεν τὸ ὕδωρ τῆς θαλάσσης τῆς ἐρυθρᾶς ἐπὶ προσώπου αὐτῶν καταδιωκόντων αὐτῶν ἐκ τῶν ὀπίσω ὑμῶν καὶ ἀπώλεσεν αὐτοὺς κύριος ἕως τῆς σήμερον ἡμέρας
5 ੫ ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ,
καὶ ὅσα ἐποίησεν ὑμῖν ἐν τῇ ἐρήμῳ ἕως ἤλθετε εἰς τὸν τόπον τοῦτον
6 ੬ ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,
καὶ ὅσα ἐποίησεν τῷ Δαθαν καὶ Αβιρων υἱοῖς Ελιαβ υἱοῦ Ρουβην οὓς ἀνοίξασα ἡ γῆ τὸ στόμα αὐτῆς κατέπιεν αὐτοὺς καὶ τοὺς οἴκους αὐτῶν καὶ τὰς σκηνὰς αὐτῶν καὶ πᾶσαν αὐτῶν τὴν ὑπόστασιν τὴν μετ’ αὐτῶν ἐν μέσῳ παντὸς Ισραηλ
7 ੭ ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ।
ὅτι οἱ ὀφθαλμοὶ ὑμῶν ἑώρακαν πάντα τὰ ἔργα κυρίου τὰ μεγάλα ὅσα ἐποίησεν ὑμῖν σήμερον
8 ੮ ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,
καὶ φυλάξεσθε πάσας τὰς ἐντολὰς αὐτοῦ ὅσας ἐγὼ ἐντέλλομαί σοι σήμερον ἵνα ζῆτε καὶ πολυπλασιασθῆτε καὶ εἰσελθόντες κληρονομήσητε τὴν γῆν εἰς ἣν ὑμεῖς διαβαίνετε τὸν Ιορδάνην ἐκεῖ κληρονομῆσαι αὐτήν
9 ੯ ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
ἵνα μακροημερεύσητε ἐπὶ τῆς γῆς ἧς ὤμοσεν κύριος τοῖς πατράσιν ὑμῶν δοῦναι αὐτοῖς καὶ τῷ σπέρματι αὐτῶν μετ’ αὐτούς γῆν ῥέουσαν γάλα καὶ μέλι
10 ੧੦ ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।
ἔστιν γὰρ ἡ γῆ εἰς ἣν εἰσπορεύῃ ἐκεῖ κληρονομῆσαι αὐτήν οὐχ ὥσπερ ἡ γῆ Αἰγύπτου ἐστίν ὅθεν ἐκπεπόρευσθε ἐκεῖθεν ὅταν σπείρωσιν τὸν σπόρον καὶ ποτίζωσιν τοῖς ποσὶν ὡσεὶ κῆπον λαχανείας
11 ੧੧ ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ।
ἡ δὲ γῆ εἰς ἣν εἰσπορεύῃ ἐκεῖ κληρονομῆσαι αὐτήν γῆ ὀρεινὴ καὶ πεδινή ἐκ τοῦ ὑετοῦ τοῦ οὐρανοῦ πίεται ὕδωρ
12 ੧੨ ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।
γῆ ἣν κύριος ὁ θεός σου ἐπισκοπεῖται αὐτήν διὰ παντὸς οἱ ὀφθαλμοὶ κυρίου τοῦ θεοῦ σου ἐπ’ αὐτῆς ἀπ’ ἀρχῆς τοῦ ἐνιαυτοῦ καὶ ἕως συντελείας τοῦ ἐνιαυτοῦ
13 ੧੩ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
ἐὰν δὲ ἀκοῇ εἰσακούσητε πάσας τὰς ἐντολὰς αὐτοῦ ὅσας ἐγὼ ἐντέλλομαί σοι σήμερον ἀγαπᾶν κύριον τὸν θεόν σου καὶ λατρεύειν αὐτῷ ἐξ ὅλης τῆς καρδίας σου καὶ ἐξ ὅλης τῆς ψυχῆς σου
14 ੧੪ ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
καὶ δώσει τὸν ὑετὸν τῇ γῇ σου καθ’ ὥραν πρόιμον καὶ ὄψιμον καὶ εἰσοίσεις τὸν σῖτόν σου καὶ τὸν οἶνόν σου καὶ τὸ ἔλαιόν σου
15 ੧੫ ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।
καὶ δώσει χορτάσματα ἐν τοῖς ἀγροῖς σου τοῖς κτήνεσίν σου καὶ φαγὼν καὶ ἐμπλησθεὶς
16 ੧੬ ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ
πρόσεχε σεαυτῷ μὴ πλατυνθῇ ἡ καρδία σου καὶ παραβῆτε καὶ λατρεύσητε θεοῖς ἑτέροις καὶ προσκυνήσητε αὐτοῖς
17 ੧੭ ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।
καὶ θυμωθεὶς ὀργῇ κύριος ἐφ’ ὑμῖν καὶ συσχῇ τὸν οὐρανόν καὶ οὐκ ἔσται ὑετός καὶ ἡ γῆ οὐ δώσει τὸν καρπὸν αὐτῆς καὶ ἀπολεῖσθε ἐν τάχει ἀπὸ τῆς γῆς τῆς ἀγαθῆς ἧς ἔδωκεν ὁ κύριος ὑμῖν
18 ੧੮ ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
καὶ ἐμβαλεῖτε τὰ ῥήματα ταῦτα εἰς τὴν καρδίαν ὑμῶν καὶ εἰς τὴν ψυχὴν ὑμῶν καὶ ἀφάψετε αὐτὰ εἰς σημεῖον ἐπὶ τῆς χειρὸς ὑμῶν καὶ ἔσται ἀσάλευτον πρὸ ὀφθαλμῶν ὑμῶν
19 ੧੯ ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।
καὶ διδάξετε αὐτὰ τὰ τέκνα ὑμῶν λαλεῖν αὐτὰ καθημένους ἐν οἴκῳ καὶ πορευομένους ἐν ὁδῷ καὶ κοιταζομένους καὶ διανισταμένους
20 ੨੦ ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,
καὶ γράψετε αὐτὰ ἐπὶ τὰς φλιὰς τῶν οἰκιῶν ὑμῶν καὶ τῶν πυλῶν ὑμῶν
21 ੨੧ ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
ἵνα πολυημερεύσητε καὶ αἱ ἡμέραι τῶν υἱῶν ὑμῶν ἐπὶ τῆς γῆς ἧς ὤμοσεν κύριος τοῖς πατράσιν ὑμῶν δοῦναι αὐτοῖς καθὼς αἱ ἡμέραι τοῦ οὐρανοῦ ἐπὶ τῆς γῆς
22 ੨੨ ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,
καὶ ἔσται ἐὰν ἀκοῇ ἀκούσητε πάσας τὰς ἐντολὰς ταύτας ὅσας ἐγὼ ἐντέλλομαί σοι σήμερον ποιεῖν ἀγαπᾶν κύριον τὸν θεὸν ἡμῶν καὶ πορεύεσθαι ἐν πάσαις ταῖς ὁδοῖς αὐτοῦ καὶ προσκολλᾶσθαι αὐτῷ
23 ੨੩ ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ।
καὶ ἐκβαλεῖ κύριος πάντα τὰ ἔθνη ταῦτα ἀπὸ προσώπου ὑμῶν καὶ κληρονομήσετε ἔθνη μεγάλα καὶ ἰσχυρότερα μᾶλλον ἢ ὑμεῖς
24 ੨੪ ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।
πάντα τὸν τόπον οὗ ἐὰν πατήσῃ τὸ ἴχνος τοῦ ποδὸς ὑμῶν ὑμῖν ἔσται ἀπὸ τῆς ἐρήμου καὶ Ἀντιλιβάνου καὶ ἀπὸ τοῦ ποταμοῦ τοῦ μεγάλου ποταμοῦ Εὐφράτου καὶ ἕως τῆς θαλάσσης τῆς ἐπὶ δυσμῶν ἔσται τὰ ὅριά σου
25 ੨੫ ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ।
οὐκ ἀντιστήσεται οὐδεὶς κατὰ πρόσωπον ὑμῶν τὸν τρόμον ὑμῶν καὶ τὸν φόβον ὑμῶν ἐπιθήσει κύριος ὁ θεὸς ὑμῶν ἐπὶ πρόσωπον πάσης τῆς γῆς ἐφ’ ἧς ἐὰν ἐπιβῆτε ἐπ’ αὐτῆς ὃν τρόπον ἐλάλησεν κύριος πρὸς ὑμᾶς
26 ੨੬ ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:
ἰδοὺ ἐγὼ δίδωμι ἐνώπιον ὑμῶν σήμερον εὐλογίαν καὶ κατάραν
27 ੨੭ ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,
τὴν εὐλογίαν ἐὰν ἀκούσητε τὰς ἐντολὰς κυρίου τοῦ θεοῦ ὑμῶν ἃς ἐγὼ ἐντέλλομαι ὑμῖν σήμερον
28 ੨੮ ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ।
καὶ τὰς κατάρας ἐὰν μὴ ἀκούσητε τὰς ἐντολὰς κυρίου τοῦ θεοῦ ὑμῶν ὅσας ἐγὼ ἐντέλλομαι ὑμῖν σήμερον καὶ πλανηθῆτε ἀπὸ τῆς ὁδοῦ ἧς ἐνετειλάμην ὑμῖν πορευθέντες λατρεύειν θεοῖς ἑτέροις οὓς οὐκ οἴδατε
29 ੨੯ ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।
καὶ ἔσται ὅταν εἰσαγάγῃ σε κύριος ὁ θεός σου εἰς τὴν γῆν εἰς ἣν διαβαίνεις ἐκεῖ κληρονομῆσαι αὐτήν καὶ δώσεις τὴν εὐλογίαν ἐπ’ ὄρος Γαριζιν καὶ τὴν κατάραν ἐπ’ ὄρος Γαιβαλ
30 ੩੦ ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?
οὐκ ἰδοὺ ταῦτα πέραν τοῦ Ιορδάνου ὀπίσω ὁδὸν δυσμῶν ἡλίου ἐν γῇ Χανααν τὸ κατοικοῦν ἐπὶ δυσμῶν ἐχόμενον τοῦ Γολγολ πλησίον τῆς δρυὸς τῆς ὑψηλῆς
31 ੩੧ ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,
ὑμεῖς γὰρ διαβαίνετε τὸν Ιορδάνην εἰσελθόντες κληρονομῆσαι τὴν γῆν ἣν κύριος ὁ θεὸς ὑμῶν δίδωσιν ὑμῖν ἐν κλήρῳ πάσας τὰς ἡμέρας καὶ κληρονομήσετε αὐτὴν καὶ κατοικήσετε ἐν αὐτῇ
32 ੩੨ ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।
καὶ φυλάξεσθε τοῦ ποιεῖν πάντα τὰ προστάγματα αὐτοῦ καὶ τὰς κρίσεις ταύτας ὅσας ἐγὼ δίδωμι ἐνώπιον ὑμῶν σήμερον