< ਬਿਵਸਥਾ ਸਾਰ 11 >

1 ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ।
ואהבת את יהוה אלהיך ושמרת משמרתו וחקתיו ומשפטיו ומצותיו--כל הימים
2 ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
וידעתם היום כי לא את בניכם אשר לא ידעו ואשר לא ראו את מוסר יהוה אלהיכם את גדלו--את ידו החזקה וזרעו הנטויה
3 ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ
ואת אתתיו ואת מעשיו אשר עשה בתוך מצרים--לפרעה מלך מצרים ולכל ארצו
4 ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।
ואשר עשה לחיל מצרים לסוסיו ולרכבו אשר הציף את מי ים סוף על פניהם ברדפם אחריכם ויאבדם יהוה עד היום הזה
5 ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ,
ואשר עשה לכם במדבר עד באכם עד המקום הזה
6 ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,
ואשר עשה לדתן ולאבירם בני אליאב בן ראובן אשר פצתה הארץ את פיה ותבלעם ואת בתיהם ואת אהליהם--ואת כל היקום אשר ברגליהם בקרב כל ישראל
7 ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ।
כי עיניכם הראת את כל מעשה יהוה הגדל אשר עשה
8 ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,
ושמרתם את כל המצוה אשר אנכי מצוך היום--למען תחזקו ובאתם וירשתם את הארץ אשר אתם עברים שמה לרשתה
9 ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
ולמען תאריכו ימים על האדמה אשר נשבע יהוה לאבתיכם לתת להם ולזרעם--ארץ זבת חלב ודבש
10 ੧੦ ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।
כי הארץ אשר אתה בא שמה לרשתה--לא כארץ מצרים הוא אשר יצאתם משם אשר תזרע את זרעך והשקית ברגלך כגן הירק
11 ੧੧ ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ।
והארץ אשר אתם עברים שמה לרשתה--ארץ הרים ובקעת למטר השמים תשתה מים
12 ੧੨ ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।
ארץ אשר יהוה אלהיך דרש אתה תמיד עיני יהוה אלהיך בה--מרשית השנה ועד אחרית שנה
13 ੧੩ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
והיה אם שמע תשמעו אל מצותי אשר אנכי מצוה אתכם היום--לאהבה את יהוה אלהיכם ולעבדו בכל לבבכם ובכל נפשכם
14 ੧੪ ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
ונתתי מטר ארצכם בעתו יורה ומלקוש ואספת דגנך ותירשך ויצהרך
15 ੧੫ ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।
ונתתי עשב בשדך לבהמתך ואכלת ושבעת
16 ੧੬ ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ
השמרו לכם פן יפתה לבבכם וסרתם ועבדתם אלהים אחרים והשתחויתם להם
17 ੧੭ ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।
וחרה אף יהוה בכם ועצר את השמים ולא יהיה מטר והאדמה לא תתן את יבולה ואבדתם מהרה מעל הארץ הטבה אשר יהוה נתן לכם
18 ੧੮ ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
ושמתם את דברי אלה על לבבכם ועל נפשכם וקשרתם אתם לאות על ידכם והיו לטוטפת בין עיניכם
19 ੧੯ ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।
ולמדתם אתם את בניכם לדבר בם בשבתך בביתך ובלכתך בדרך ובשכבך ובקומך
20 ੨੦ ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,
וכתבתם על מזוזות ביתך ובשעריך
21 ੨੧ ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
למען ירבו ימיכם וימי בניכם על האדמה אשר נשבע יהוה לאבתיכם לתת להם--כימי השמים על הארץ
22 ੨੨ ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,
כי אם שמר תשמרון את כל המצוה הזאת אשר אנכי מצוה אתכם--לעשתה לאהבה את יהוה אלהיכם ללכת בכל דרכיו--ולדבקה בו
23 ੨੩ ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ।
והוריש יהוה את כל הגוים האלה מלפניכם וירשתם גוים גדלים ועצמים מכם
24 ੨੪ ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।
כל המקום אשר תדרך כף רגלכם בו--לכם יהיה מן המדבר והלבנון מן הנהר נהר פרת ועד הים האחרון--יהיה גבלכם
25 ੨੫ ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ।
לא יתיצב איש בפניכם פחדכם ומוראכם יתן יהוה אלהיכם על פני כל הארץ אשר תדרכו בה כאשר דבר לכם
26 ੨੬ ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:
ראה אנכי נתן לפניכם--היום ברכה וקללה
27 ੨੭ ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,
את הברכה--אשר תשמעו אל מצות יהוה אלהיכם אשר אנכי מצוה אתכם היום
28 ੨੮ ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ।
והקללה אם לא תשמעו אל מצות יהוה אלהיכם וסרתם מן הדרך אשר אנכי מצוה אתכם היום ללכת אחרי אלהים אחרים--אשר לא ידעתם
29 ੨੯ ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।
והיה כי יביאך יהוה אלהיך אל הארץ אשר אתה בא שמה לרשתה--ונתתה את הברכה על הר גרזים ואת הקללה על הר עיבל
30 ੩੦ ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?
הלא המה בעבר הירדן אחרי דרך מבוא השמש בארץ הכנעני הישב בערבה--מול הגלגל אצל אלוני מרה
31 ੩੧ ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,
כי אתם עברים את הירדן לבא לרשת את הארץ אשר יהוה אלהיכם נתן לכם וירשתם אתה וישבתם בה
32 ੩੨ ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।
ושמרתם לעשות את כל החקים ואת המשפטים אשר אנכי נתן לפניכם היום

< ਬਿਵਸਥਾ ਸਾਰ 11 >