< ਬਿਵਸਥਾ ਸਾਰ 12 >
1 ੧ ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ।
These are the rules and regulations you must make sure to follow the whole time you live in the land that the Lord, the God of your forefathers, has given you to own.
2 ੨ ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।
You are to completely destroy all the pagan shrines where the nations you're driving out worshiped their gods: on the top of high mountains, on the hills, and under every green tree.
3 ੩ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ।
Tear down their altars, knock down their idolatrous pillars, burn down their Asherah poles, and cut down the idols of their gods. Remove any trace of them from everywhere.
4 ੪ ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ।
You are not to worship the Lord your God in the way that they did.
5 ੫ ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।
No, you must go to the place the Lord your God will choose from the territory of all your tribes to set up a place where he will live with you. That's where you must go.
6 ੬ ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,
You'll take there your burnt offerings and sacrifices, your tithes and all your offerings—your freewill offerings and offerings to fulfill a promise, along with the firstborn of your herds and flocks.
7 ੭ ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।
That's where, in the presence of the Lord your God, you and your families will eat and celebrate everything you've worked for, because the Lord your God has blessed you.
8 ੮ ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲੱਗਦਾ ਹੈ, ਉਹ ਉਹੀ ਕਰਦਾ ਹੈ।
You're not to do like we're doing here today. At the moment everyone does what they think is right,
9 ੯ ਕਿਉਂ ਜੋ ਤੁਸੀਂ ਹੁਣ ਤੱਕ ਉਸ ਅਰਾਮ ਦੇ ਸਥਾਨ ਵਿੱਚ ਨਹੀਂ ਪਹੁੰਚੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ।
because you haven't arrived in the land you will own that the Lord your God is giving you and where you will be at peace.
10 ੧੦ ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
After you cross the Jordan and settle down in the country that the Lord your God is giving you to possess, and he lets you rest from fighting all your enemies and you live in safety,
11 ੧੧ ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
then the Lord your God will choose a place where he will live with you. That's where you are to bring everything I've order you to do—your burnt offerings and sacrifices, your tithes and freewill offerings, and all the special gifts you promise to give to the Lord.
12 ੧੨ ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ।
You will celebrate there in the presence of the Lord your God—you, your sons and daughters, your male and female slaves, and the Levites living in your towns, because they don't have any share in the allotment of land.
13 ੧੩ ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
Make sure you don't present your burnt offerings just anywhere you want.
14 ੧੪ ਪਰ ਉਸ ਸਥਾਨ ਵਿੱਚ ਹੀ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚੋਂ ਚੁਣੇ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ, ਉੱਥੇ ਉਹ ਹੀ ਕਰਿਓ।
You are to offer them only in the place the Lord will choose in the territory of one of your tribes. That's where you are to do everything that I order you to do.
15 ੧੫ ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।
Of course you can slaughter and eat meat wherever you are, anytime you want, depending on how much the Lord your God has blessed you. All of you, whether you're ceremonially clean or not, can it eat it just like you would a gazelle or a deer,
16 ੧੬ ਪਰ ਉਸ ਦਾ ਲਹੂ ਤੁਸੀਂ ਨਾ ਖਾਣਾ, ਉਸ ਨੂੰ ਪਾਣੀ ਦੀ ਤਰ੍ਹਾਂ ਭੂਮੀ ਉੱਤੇ ਡੋਲ੍ਹ ਦੇਣਾ।
but you are not to eat the blood—pour that out on the ground.
17 ੧੭ ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
In your towns you must not eat the tithe of your grain or new wine or olive oil, the firstborn of your herds or flocks, any of the offerings that you give to fulfill a promise, your freewill offerings, or your special gifts.
18 ੧੮ ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।
No, you must eat them in the presence of the Lord your God at the place the Lord your God will choose— you, your sons and daughters, your male and female slaves, and the Levites living in your towns. Celebrate in the presence of the Lord your God in everything you do,
19 ੧੯ ਸਾਵਧਾਨ ਰਹੋ ਕਿ ਜਦ ਤੱਕ ਤੁਸੀਂ ਆਪਣੀ ਭੂਮੀ ਉੱਤੇ ਜੀਉਂਦੇ ਹੋ, ਤਦ ਤੱਕ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।
and make sure you don't forget about the Levites as the whole time you live in your land.
20 ੨੦ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ, ਅਤੇ ਤੁਸੀਂ ਆਖੋ ਕਿ ਅਸੀਂ ਮਾਸ ਖਾਵਾਂਗੇ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ, ਤਦ ਤੁਸੀਂ ਆਪਣੇ ਮਨ ਦੀ ਸਾਰੀ ਇੱਛਾ ਦੇ ਅਨੁਸਾਰ ਮਾਸ ਖਾਇਓ।
When the Lord your God gives you more land as he promised, and you feel like some meat, and say, “I want to have some meat,” you may can it whenever you want.
21 ੨੧ ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।
If the place where the Lord your God chooses to live with you is a long way away, then you can slaughter any animal from the herd or flock he has given you, following the regulations I have given you, and you can eat it in your town whenever you want.
22 ੨੨ ਜਿਵੇਂ ਚਿਕਾਰੇ ਅਤੇ ਹਿਰਨ ਦਾ ਮਾਸ ਖਾਈਦਾ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਖਾਇਓ, ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ।
In fact you can eat it like you would eat a gazelle or deer—whether you're ceremonially clean or not, you can eat it.
23 ੨੩ ਪਰ ਉਨ੍ਹਾਂ ਦਾ ਲਹੂ ਕਦੇ ਵੀ ਨਾ ਖਾਇਓ, ਕਿਉਂ ਜੋ ਲਹੂ ਹੀ ਜੀਵਨ ਹੈ। ਤੁਸੀਂ ਮਾਸ ਦੇ ਨਾਲ ਜੀਵਨ ਨੂੰ ਨਾ ਖਾਇਓ
Just make sure you don't eat the blood, because the blood is the life, and you must not eat the life with the meat.
24 ੨੪ ਤੁਸੀਂ ਉਸ ਨੂੰ ਨਾ ਖਾਇਓ। ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਗੂੰ ਡੋਲ੍ਹ ਦੇਣਾ।
You must not eat the blood; pour it out on the ground.
25 ੨੫ ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ।
Don't eat it, so that all will go well with you and your children, because you will be doing what is right in the Lord's sight.
26 ੨੬ ਪਰ ਆਪਣੀਆਂ ਪਵਿੱਤਰ ਵਸਤੂਆਂ, ਜਿਹੜੀਆਂ ਤੁਹਾਡੇ ਕੋਲ ਹਨ ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ ਲੈ ਕੇ ਤੁਸੀਂ ਉਸ ਸਥਾਨ ਨੂੰ ਜਾਇਓ, ਜਿਹੜਾ ਯਹੋਵਾਹ ਚੁਣੇਗਾ
Take your holy sacrifices and the offerings to fulfill your vows and go to the place the Lord will choose.
27 ੨੭ ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ।
Present your burnt offerings, the meat and blood, on the altar of the Lord your God. The blood of your other sacrifices is to be poured out beside the altar of the Lord your God, but you are allowed to eat the meat.
28 ੨੮ ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ।
Make sure you obey everything I'm commanding you, so that it may always go well with you and your children, because you will be following what is good and right in the sight of the Lord your God.
29 ੨੯ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,
When the Lord your God destroys the nations ahead of you as you enter the country to possess, and you drive them out and settle down in their land,
30 ੩੦ ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ।
make sure you don't fall into the trap of following their ways after they have been destroyed right in front of you. Don't try and find out about their gods, asking, “I wonder how these people worship their gods? I'll do like they did.”
31 ੩੧ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।
You must not worship the Lord your God like this, because when they worship their gods they do every kind of abominable thing that the Lord hates. They even burn their sons and daughters as sacrifices to their gods!
32 ੩੨ ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।
Be careful to do everything I order you to do. Don't add or take away anything from these instructions.