< ਬਿਵਸਥਾ ਸਾਰ 12 >

1 ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ।
אֵלֶּה הַֽחֻקִּים וְהַמִּשְׁפָּטִים אֲשֶׁר תִּשְׁמְרוּן לַעֲשׂוֹת בָּאָרֶץ אֲשֶׁר נָתַן יְהֹוָה אֱלֹהֵי אֲבֹתֶיךָ לְךָ לְרִשְׁתָּהּ כׇּל־הַיָּמִים אֲשֶׁר־אַתֶּם חַיִּים עַל־הָאֲדָמָֽה׃
2 ਜਿਨ੍ਹਾਂ ਕੌਮਾਂ ਨੂੰ ਤੁਸੀਂ ਕੱਢਣਾ ਹੈ, ਉਨ੍ਹਾਂ ਦੇ ਲੋਕ ਉੱਚੇ ਪਹਾੜਾਂ ਉੱਤੇ, ਟਿੱਲਿਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਰਥਾਤ ਜਿਸ ਕਿਸੇ ਸਥਾਨ ਵਿੱਚ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ, ਤੁਸੀਂ ਉਨ੍ਹਾਂ ਸਥਾਨਾਂ ਦਾ ਪੂਰੀ ਤਰ੍ਹਾਂ ਨਾਲ ਨਾਸ ਕਰਨਾ ਹੈ।
אַבֵּד תְּאַבְּדוּן אֶֽת־כׇּל־הַמְּקֹמוֹת אֲשֶׁר עָֽבְדוּ־שָׁם הַגּוֹיִם אֲשֶׁר אַתֶּם יֹרְשִׁים אֹתָם אֶת־אֱלֹהֵיהֶם עַל־הֶהָרִים הָֽרָמִים וְעַל־הַגְּבָעוֹת וְתַחַת כׇּל־עֵץ רַעֲנָֽן׃
3 ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਣਾ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦੇਣਾ, ਉਹਨਾਂ ਦੀ ਅਸ਼ੇਰਾਹ ਦੇਵੀ ਦੀਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦੇਣਾ ਅਤੇ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਮੂਰਤਾਂ ਨੂੰ ਤੋੜ ਸੁੱਟਣਾ ਅਤੇ ਉਹਨਾਂ ਦਾ ਨਾਮ ਉਸ ਦੇਸ਼ ਵਿੱਚੋਂ ਮਿਟਾ ਦੇਣਾ।
וְנִתַּצְתֶּם אֶת־מִזְבְּחֹתָם וְשִׁבַּרְתֶּם אֶת־מַצֵּבֹתָם וַאֲשֵֽׁרֵיהֶם תִּשְׂרְפוּן בָּאֵשׁ וּפְסִילֵי אֱלֹֽהֵיהֶם תְּגַדֵּעוּן וְאִבַּדְתֶּם אֶת־שְׁמָם מִן־הַמָּקוֹם הַהֽוּא׃
4 ਜਿਵੇਂ ਉਹ ਕਰਦੇ ਹਨ, ਉਸ ਤਰ੍ਹਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਨਾ ਕਰਨਾ।
לֹֽא־תַעֲשׂוּן כֵּן לַיהֹוָה אֱלֹהֵיכֶֽם׃
5 ਪਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਗੋਤਾਂ ਦੇ ਵਿੱਚੋਂ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਸੀਂ ਉਸ ਦੇ ਉਸੇ ਡੇਰੇ ਨੂੰ ਭਾਲਣਾ ਅਤੇ ਉੱਥੇ ਹੀ ਜਾਇਆ ਕਰਨਾ।
כִּי אִֽם־אֶל־הַמָּקוֹם אֲשֶׁר־יִבְחַר יְהֹוָה אֱלֹֽהֵיכֶם מִכׇּל־שִׁבְטֵיכֶם לָשׂוּם אֶת־שְׁמוֹ שָׁם לְשִׁכְנוֹ תִדְרְשׁוּ וּבָאתָ שָּֽׁמָּה׃
6 ਉੱਥੇ ਹੀ ਤੁਸੀਂ ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਸੁੱਖਣਾ ਦੀਆਂ ਭੇਟਾਂ, ਆਪਣੀਆਂ ਖੁਸ਼ੀ ਦੀਆਂ ਭੇਟਾਂ ਅਤੇ ਆਪਣੇ ਚੌਣਿਆਂ ਅਤੇ ਇੱਜੜਾਂ ਦੇ ਪਹਿਲੌਠੇ ਲੈ ਕੇ ਜਾਇਆ ਕਰਨਾ,
וַהֲבֵאתֶם שָׁמָּה עֹלֹֽתֵיכֶם וְזִבְחֵיכֶם וְאֵת מַעְשְׂרֹתֵיכֶם וְאֵת תְּרוּמַת יֶדְכֶם וְנִדְרֵיכֶם וְנִדְבֹתֵיכֶם וּבְכֹרֹת בְּקַרְכֶם וְצֹאנְכֶֽם׃
7 ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।
וַאֲכַלְתֶּם־שָׁם לִפְנֵי יְהֹוָה אֱלֹֽהֵיכֶם וּשְׂמַחְתֶּם בְּכֹל מִשְׁלַח יֶדְכֶם אַתֶּם וּבָתֵּיכֶם אֲשֶׁר בֵּֽרַכְךָ יְהֹוָה אֱלֹהֶֽיךָ׃
8 ਉੱਥੇ ਤੁਸੀਂ ਅਜਿਹਾ ਕੋਈ ਕੰਮ ਨਾ ਕਰਨਾ ਜਿਵੇਂ ਅਸੀਂ ਇੱਥੇ ਕਰਦੇ ਹਾਂ, ਅਰਥਾਤ ਜੋ ਕੁਝ ਜਿਸ ਨੂੰ ਠੀਕ ਲੱਗਦਾ ਹੈ, ਉਹ ਉਹੀ ਕਰਦਾ ਹੈ।
לֹא תַעֲשׂוּן כְּכֹל אֲשֶׁר אֲנַחְנוּ עֹשִׂים פֹּה הַיּוֹם אִישׁ כׇּל־הַיָּשָׁר בְּעֵינָֽיו׃
9 ਕਿਉਂ ਜੋ ਤੁਸੀਂ ਹੁਣ ਤੱਕ ਉਸ ਅਰਾਮ ਦੇ ਸਥਾਨ ਵਿੱਚ ਨਹੀਂ ਪਹੁੰਚੇ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ।
כִּי לֹא־בָאתֶם עַד־עָתָּה אֶל־הַמְּנוּחָה וְאֶל־הַֽנַּחֲלָה אֲשֶׁר־יְהֹוָה אֱלֹהֶיךָ נֹתֵן לָֽךְ׃
10 ੧੦ ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,
וַעֲבַרְתֶּם אֶת־הַיַּרְדֵּן וִֽישַׁבְתֶּם בָּאָרֶץ אֲשֶׁר־יְהֹוָה אֱלֹהֵיכֶם מַנְחִיל אֶתְכֶם וְהֵנִיחַ לָכֶם מִכׇּל־אֹיְבֵיכֶם מִסָּבִיב וִֽישַׁבְתֶּם־בֶּֽטַח׃
11 ੧੧ ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
וְהָיָה הַמָּקוֹם אֲשֶׁר־יִבְחַר יְהֹוָה אֱלֹהֵיכֶם בּוֹ לְשַׁכֵּן שְׁמוֹ שָׁם שָׁמָּה תָבִיאוּ אֵת כׇּל־אֲשֶׁר אָנֹכִי מְצַוֶּה אֶתְכֶם עוֹלֹתֵיכֶם וְזִבְחֵיכֶם מַעְשְׂרֹֽתֵיכֶם וּתְרֻמַת יֶדְכֶם וְכֹל מִבְחַר נִדְרֵיכֶם אֲשֶׁר תִּדְּרוּ לַיהֹוָֽה׃
12 ੧੨ ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ।
וּשְׂמַחְתֶּם לִפְנֵי יְהֹוָה אֱלֹֽהֵיכֶם אַתֶּם וּבְנֵיכֶם וּבְנֹתֵיכֶם וְעַבְדֵיכֶם וְאַמְהֹתֵיכֶם וְהַלֵּוִי אֲשֶׁר בְּשַֽׁעֲרֵיכֶם כִּי אֵין לוֹ חֵלֶק וְנַחֲלָה אִתְּכֶֽם׃
13 ੧੩ ਖ਼ਬਰਦਾਰ ਰਹੋ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਜਿੱਥੇ ਕਿਤੇ ਤੁਹਾਨੂੰ ਚੰਗਾ ਲੱਗੇ, ਉੱਥੇ ਨਾ ਚੜ੍ਹਾਇਓ,
הִשָּׁמֶר לְךָ פֶּֽן־תַּעֲלֶה עֹלֹתֶיךָ בְּכׇל־מָקוֹם אֲשֶׁר תִּרְאֶֽה׃
14 ੧੪ ਪਰ ਉਸ ਸਥਾਨ ਵਿੱਚ ਹੀ ਜਿਹੜਾ ਯਹੋਵਾਹ ਤੁਹਾਡੇ ਕਿਸੇ ਗੋਤ ਵਿੱਚੋਂ ਚੁਣੇ, ਤੁਸੀਂ ਆਪਣੀਆਂ ਹੋਮ ਦੀਆਂ ਬਲੀਆਂ ਚੜ੍ਹਾਇਓ ਅਤੇ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ, ਉੱਥੇ ਉਹ ਹੀ ਕਰਿਓ।
כִּי אִם־בַּמָּקוֹם אֲשֶׁר־יִבְחַר יְהֹוָה בְּאַחַד שְׁבָטֶיךָ שָׁם תַּעֲלֶה עֹלֹתֶיךָ וְשָׁם תַּעֲשֶׂה כֹּל אֲשֶׁר אָנֹכִי מְצַוֶּֽךָּ׃
15 ੧੫ ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।
רַק בְּכׇל־אַוַּת נַפְשְׁךָ תִּזְבַּח ׀ וְאָכַלְתָּ בָשָׂר כְּבִרְכַּת יְהֹוָה אֱלֹהֶיךָ אֲשֶׁר נָֽתַן־לְךָ בְּכׇל־שְׁעָרֶיךָ הַטָּמֵא וְהַטָּהוֹר יֹאכְלֶנּוּ כַּצְּבִי וְכָאַיָּֽל׃
16 ੧੬ ਪਰ ਉਸ ਦਾ ਲਹੂ ਤੁਸੀਂ ਨਾ ਖਾਣਾ, ਉਸ ਨੂੰ ਪਾਣੀ ਦੀ ਤਰ੍ਹਾਂ ਭੂਮੀ ਉੱਤੇ ਡੋਲ੍ਹ ਦੇਣਾ।
רַק הַדָּם לֹא תֹאכֵלוּ עַל־הָאָרֶץ תִּשְׁפְּכֶנּוּ כַּמָּֽיִם׃
17 ੧੭ ਪਰ ਤੁਸੀਂ ਆਪਣਾ ਅੰਨ, ਨਵੀਂ ਮਧ, ਤੇਲ ਦਾ ਦਸਵੰਧ, ਆਪਣੇ ਇੱਜੜ ਅਤੇ ਚੌਣੇ ਦੇ ਪਹਿਲੌਠੇ, ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ, ਖੁਸ਼ੀ ਦੀਆਂ ਭੇਟਾਂ ਅਤੇ ਚੁੱਕਣ ਦੀਆਂ ਭੇਟਾਂ ਨੂੰ ਆਪਣੇ ਫਾਟਕਾਂ ਦੇ ਅੰਦਰ ਕਦੇ ਵੀ ਨਾ ਖਾਣਾ,
לֹֽא־תוּכַל לֶאֱכֹל בִּשְׁעָרֶיךָ מַעְשַׂר דְּגָֽנְךָ וְתִירֹֽשְׁךָ וְיִצְהָרֶךָ וּבְכֹרֹת בְּקָרְךָ וְצֹאנֶךָ וְכׇל־נְדָרֶיךָ אֲשֶׁר תִּדֹּר וְנִדְבֹתֶיךָ וּתְרוּמַת יָדֶֽךָ׃
18 ੧੮ ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।
כִּי אִם־לִפְנֵי יְהֹוָה אֱלֹהֶיךָ תֹּאכְלֶנּוּ בַּמָּקוֹם אֲשֶׁר יִבְחַר יְהֹוָה אֱלֹהֶיךָ בּוֹ אַתָּה וּבִנְךָ וּבִתֶּךָ וְעַבְדְּךָ וַאֲמָתֶךָ וְהַלֵּוִי אֲשֶׁר בִּשְׁעָרֶיךָ וְשָׂמַחְתָּ לִפְנֵי יְהֹוָה אֱלֹהֶיךָ בְּכֹל מִשְׁלַח יָדֶֽךָ׃
19 ੧੯ ਸਾਵਧਾਨ ਰਹੋ ਕਿ ਜਦ ਤੱਕ ਤੁਸੀਂ ਆਪਣੀ ਭੂਮੀ ਉੱਤੇ ਜੀਉਂਦੇ ਹੋ, ਤਦ ਤੱਕ ਤੁਸੀਂ ਲੇਵੀ ਨੂੰ ਕਦੀ ਨਾ ਭੁੱਲਿਓ।
הִשָּׁמֶר לְךָ פֶּֽן־תַּעֲזֹב אֶת־הַלֵּוִי כׇּל־יָמֶיךָ עַל־אַדְמָתֶֽךָ׃
20 ੨੦ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇਗਾ, ਅਤੇ ਤੁਸੀਂ ਆਖੋ ਕਿ ਅਸੀਂ ਮਾਸ ਖਾਵਾਂਗੇ ਕਿਉਂ ਜੋ ਤੁਹਾਡਾ ਜੀਅ ਮਾਸ ਖਾਣ ਨੂੰ ਲੋਚਦਾ ਹੈ, ਤਦ ਤੁਸੀਂ ਆਪਣੇ ਮਨ ਦੀ ਸਾਰੀ ਇੱਛਾ ਦੇ ਅਨੁਸਾਰ ਮਾਸ ਖਾਇਓ।
כִּֽי־יַרְחִיב יְהֹוָה אֱלֹהֶיךָ אֶֽת־גְּבֻלְךָ כַּאֲשֶׁר דִּבֶּר־לָךְ וְאָמַרְתָּ אֹכְלָה בָשָׂר כִּֽי־תְאַוֶּה נַפְשְׁךָ לֶאֱכֹל בָּשָׂר בְּכׇל־אַוַּת נַפְשְׁךָ תֹּאכַל בָּשָֽׂר׃
21 ੨੧ ਪਰ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਤੁਹਾਡੇ ਤੋਂ ਬਹੁਤ ਦੂਰ ਹੋਵੇ, ਤਾਂ ਤੁਸੀਂ ਆਪਣੇ ਇੱਜੜ ਅਤੇ ਚੌਣੇ ਵਿੱਚੋਂ ਜਿਹੜਾ ਯਹੋਵਾਹ ਨੇ ਤੁਹਾਨੂੰ ਦਿੱਤਾ, ਪਸ਼ੂ ਵੱਢ ਲਿਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ, ਅਤੇ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਇੱਛਾ ਅਨੁਸਾਰ ਖਾ ਲਿਆ ਕਰਿਓ।
כִּֽי־יִרְחַק מִמְּךָ הַמָּקוֹם אֲשֶׁר יִבְחַר יְהֹוָה אֱלֹהֶיךָ לָשׂוּם שְׁמוֹ שָׁם וְזָבַחְתָּ מִבְּקָרְךָ וּמִצֹּֽאנְךָ אֲשֶׁר נָתַן יְהֹוָה לְךָ כַּאֲשֶׁר צִוִּיתִךָ וְאָֽכַלְתָּ בִּשְׁעָרֶיךָ בְּכֹל אַוַּת נַפְשֶֽׁךָ׃
22 ੨੨ ਜਿਵੇਂ ਚਿਕਾਰੇ ਅਤੇ ਹਿਰਨ ਦਾ ਮਾਸ ਖਾਈਦਾ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਖਾਇਓ, ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ।
אַךְ כַּאֲשֶׁר יֵאָכֵל אֶֽת־הַצְּבִי וְאֶת־הָאַיָּל כֵּן תֹּאכְלֶנּוּ הַטָּמֵא וְהַטָּהוֹר יַחְדָּו יֹאכְלֶֽנּוּ׃
23 ੨੩ ਪਰ ਉਨ੍ਹਾਂ ਦਾ ਲਹੂ ਕਦੇ ਵੀ ਨਾ ਖਾਇਓ, ਕਿਉਂ ਜੋ ਲਹੂ ਹੀ ਜੀਵਨ ਹੈ। ਤੁਸੀਂ ਮਾਸ ਦੇ ਨਾਲ ਜੀਵਨ ਨੂੰ ਨਾ ਖਾਇਓ
רַק חֲזַק לְבִלְתִּי אֲכֹל הַדָּם כִּי הַדָּם הוּא הַנָּפֶשׁ וְלֹא־תֹאכַל הַנֶּפֶשׁ עִם־הַבָּשָֽׂר׃
24 ੨੪ ਤੁਸੀਂ ਉਸ ਨੂੰ ਨਾ ਖਾਇਓ। ਤੁਸੀਂ ਉਸ ਨੂੰ ਧਰਤੀ ਉੱਤੇ ਪਾਣੀ ਵਾਂਗੂੰ ਡੋਲ੍ਹ ਦੇਣਾ।
לֹא תֹּאכְלֶנּוּ עַל־הָאָרֶץ תִּשְׁפְּכֶנּוּ כַּמָּֽיִם׃
25 ੨੫ ਤੁਸੀਂ ਉਸ ਨੂੰ ਨਾ ਖਾਇਓ ਤਾਂ ਜੋ ਇਹ ਕੰਮ ਕਰਨ ਨਾਲ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਠੀਕ ਹੈ, ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ।
לֹא תֹּאכְלֶנּוּ לְמַעַן יִיטַב לְךָ וּלְבָנֶיךָ אַחֲרֶיךָ כִּֽי־תַעֲשֶׂה הַיָּשָׁר בְּעֵינֵי יְהֹוָֽה׃
26 ੨੬ ਪਰ ਆਪਣੀਆਂ ਪਵਿੱਤਰ ਵਸਤੂਆਂ, ਜਿਹੜੀਆਂ ਤੁਹਾਡੇ ਕੋਲ ਹਨ ਅਤੇ ਆਪਣੀਆਂ ਸੁੱਖਣਾ ਦੀਆਂ ਭੇਟਾਂ ਲੈ ਕੇ ਤੁਸੀਂ ਉਸ ਸਥਾਨ ਨੂੰ ਜਾਇਓ, ਜਿਹੜਾ ਯਹੋਵਾਹ ਚੁਣੇਗਾ
רַק קׇֽדָשֶׁיךָ אֲשֶׁר־יִהְיוּ לְךָ וּנְדָרֶיךָ תִּשָּׂא וּבָאתָ אֶל־הַמָּקוֹם אֲשֶׁר־יִבְחַר יְהֹוָֽה׃
27 ੨੭ ਤੁਸੀਂ ਆਪਣੀਆਂ ਹੋਮ ਬਲੀਆਂ ਦੇ ਮਾਸ ਅਤੇ ਲਹੂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਉੱਤੇ ਚੜ੍ਹਾਇਓ ਪਰ ਸੁੱਖ-ਸਾਂਦ ਦੀਆਂ ਬਲੀਆਂ ਦੇ ਲਹੂ ਉਸ ਦੀ ਜਗਵੇਦੀ ਉੱਤੇ ਡੋਲ੍ਹ ਦੇਣਾ ਅਤੇ ਮਾਸ ਨੂੰ ਤੁਸੀਂ ਖਾ ਲੈਣਾ।
וְעָשִׂיתָ עֹלֹתֶיךָ הַבָּשָׂר וְהַדָּם עַל־מִזְבַּח יְהֹוָה אֱלֹהֶיךָ וְדַם־זְבָחֶיךָ יִשָּׁפֵךְ עַל־מִזְבַּח יְהֹוָה אֱלֹהֶיךָ וְהַבָּשָׂר תֹּאכֵֽל׃
28 ੨੮ ਇਨ੍ਹਾਂ ਸਾਰੀਆਂ ਗੱਲਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਸੁਣੋ ਅਤੇ ਮੰਨੋ ਤਾਂ ਜੋ ਤੁਸੀਂ ਉਹ ਕੰਮ ਕਰੋ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੋਵੇ ਅਤੇ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਸਦਾ ਲਈ ਭਲਾ ਹੋਵੇ।
שְׁמֹר וְשָׁמַעְתָּ אֵת כׇּל־הַדְּבָרִים הָאֵלֶּה אֲשֶׁר אָנֹכִי מְצַוֶּךָּ לְמַעַן יִיטַב לְךָ וּלְבָנֶיךָ אַחֲרֶיךָ עַד־עוֹלָם כִּי תַעֲשֶׂה הַטּוֹב וְהַיָּשָׁר בְּעֵינֵי יְהֹוָה אֱלֹהֶֽיךָ׃
29 ੨੯ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ, ਜਿਨ੍ਹਾਂ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ ਅਤੇ ਤੁਸੀਂ ਉਹਨਾਂ ਉੱਤੇ ਕਾਬੂ ਪਾ ਕੇ ਉਹਨਾਂ ਦੇ ਦੇਸ਼ ਵਿੱਚ ਵੱਸ ਜਾਓ,
כִּֽי־יַכְרִית יְהֹוָה אֱלֹהֶיךָ אֶת־הַגּוֹיִם אֲשֶׁר אַתָּה בָא־שָׁמָּה לָרֶשֶׁת אוֹתָם מִפָּנֶיךָ וְיָרַשְׁתָּ אֹתָם וְיָשַׁבְתָּ בְּאַרְצָֽם׃
30 ੩੦ ਤਾਂ ਸਾਵਧਾਨ ਰਹਿਣਾ, ਅਜਿਹਾ ਨਾ ਹੋਵੇ ਕਿ ਜਦ ਉਹ ਤੁਹਾਡੇ ਅੱਗਿਓਂ ਨਾਸ ਕਰ ਦਿੱਤੇ ਜਾਣ ਤਾਂ ਉਨ੍ਹਾਂ ਦੇ ਪਿੱਛੇ ਲੱਗ ਕੇ ਤੁਸੀਂ ਵੀ ਫਸ ਜਾਓ ਅਰਥਾਤ ਉਹਨਾਂ ਦੇ ਦੇਵਤਿਆਂ ਦੇ ਬਾਰੇ ਇਹ ਨਾ ਪੁੱਛਿਓ ਕਿ ਇਨ੍ਹਾਂ ਕੌਮਾਂ ਦੇ ਲੋਕ ਕਿਵੇਂ ਆਪਣੇ ਦੇਵਤਿਆਂ ਦੀ ਪੂਜਾ ਕਰਦੇ ਹਨ ਤਾਂ ਜੋ ਅਸੀਂ ਵੀ ਇਸੇ ਤਰ੍ਹਾਂ ਹੀ ਕਰੀਏ।
הִשָּׁמֶר לְךָ פֶּן־תִּנָּקֵשׁ אַחֲרֵיהֶם אַחֲרֵי הִשָּׁמְדָם מִפָּנֶיךָ וּפֶן־תִּדְרֹשׁ לֵאלֹֽהֵיהֶם לֵאמֹר אֵיכָה יַעַבְדוּ הַגּוֹיִם הָאֵלֶּה אֶת־אֱלֹהֵיהֶם וְאֶעֱשֶׂה־כֵּן גַּם־אָֽנִי׃
31 ੩੧ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ।
לֹא־תַעֲשֶׂה כֵן לַיהֹוָה אֱלֹהֶיךָ כִּי כׇל־תּוֹעֲבַת יְהֹוָה אֲשֶׁר שָׂנֵא עָשׂוּ לֵאלֹהֵיהֶם כִּי גַם אֶת־בְּנֵיהֶם וְאֶת־בְּנֹתֵיהֶם יִשְׂרְפוּ בָאֵשׁ לֵאלֹֽהֵיהֶֽם׃
32 ੩੨ ਜੋ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਤੁਸੀਂ ਉਨ੍ਹਾਂ ਦੀ ਪਾਲਣਾ ਕਰਿਓ, ਨਾ ਤਾਂ ਉਸ ਵਿੱਚ ਕੁਝ ਵਧਾਇਓ ਅਤੇ ਨਾ ਹੀ ਉਸ ਵਿੱਚੋਂ ਕੁਝ ਘਟਾਇਓ।
אֵת כׇּל־הַדָּבָר אֲשֶׁר אָנֹכִי מְצַוֶּה אֶתְכֶם אֹתוֹ תִשְׁמְרוּ לַעֲשׂוֹת לֹא־תֹסֵף עָלָיו וְלֹא תִגְרַע מִמֶּֽנּוּ׃

< ਬਿਵਸਥਾ ਸਾਰ 12 >