< ਬਿਵਸਥਾ ਸਾਰ 13 >

1 ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ,
Si surrexerit in medio tui prophetes, aut qui somnium vidisse se dicat, et prædixerit signum atque portentum,
2 ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,
et evenerit quod locutus est, et dixerit tibi: Eamus, et sequamur deos alienos quos ignoras, et serviamus eis:
3 ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
non audies verba prophetæ illius aut somniatoris: quia tentat vos Dominus Deus vester, ut palam fiat utrum diligatis eum an non, in toto corde, et in tota anima vestra.
4 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
Dominum Deum vestrum sequimini, et ipsum timete, et mandata illius custodite, et audite vocem eius: ipsi servietis, et ipsi adhærebitis.
5 ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।
Propheta autem ille aut fictor somniorum interficietur: quia locutus est ut vos averteret a Domino Deo vestro, qui eduxit vos de Terra Ægypti, et redemit vos de domo servitutis: ut errare te faceret de via, quam tibi præcepit Dominus Deus tuus: et auferes malum de medio tui.
6 ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
Si tibi voluerit persuadere frater tuus filius matris tuæ, aut filius tuus vel filia, sive uxor quæ est in sinu tuo, aut amicus, quem diligis ut animam tuam, clam dicens: Eamus, et serviamus diis alienis, quos ignoras tu, et patres tui,
7 ਅਰਥਾਤ ਪਰਾਈਆਂ ਕੌਮਾਂ ਦੇ ਦੇਵਤੇ ਜਿਹੜੇ ਤੁਹਾਡੇ ਆਲੇ-ਦੁਆਲੇ, ਦੂਰ ਜਾਂ ਨੇੜੇ, ਜਾਂ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਰਹਿਣ ਵਾਲੇ ਲੋਕਾਂ ਦੇ ਦੇਵਤੇ ਹੋਣ,
cunctarum in circuitu gentium, quæ iuxta vel procul sunt, ab initio usque ad finem terræ,
8 ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ
non acquiescas ei, nec audias, neque parcat ei oculus tuus ut miserearis et occultes eum,
9 ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟਿਓ, ਉਸ ਨੂੰ ਮਾਰਨ ਵਿੱਚ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਬਾਅਦ ਸਾਰੀ ਪਰਜਾ ਦੇ ਹੱਥ ਉੱਠਣ।
sed statim interficies. Sit primum manus tua super eum, et postea omnis populus mittat manum.
10 ੧੦ ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।
Lapidibus obrutus necabitur: quia voluit te abstrahere a Domino Deo tuo, qui eduxit te de Terra Ægypti de domo servitutis:
11 ੧੧ ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।
ut omnis Israel audiens timeat, et nequaquam ultra faciat quippiam huius rei simile.
12 ੧੨ ਜੇਕਰ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ,
Si audieris in una urbium tuarum, quas Dominus Deus tuus dabit tibi ad habitandum, dicentes aliquos:
13 ੧੩ ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
Egressi sunt filii Belial de medio tui, et averterunt habitatores urbis suæ, atque dixerunt: Eamus, et serviamus diis alienis quos ignoratis:
14 ੧੪ ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਲੱਭੋ ਅਤੇ ਪੱਕਾ ਪਤਾ ਲਗਾਓ। ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,
quare solicite et diligenter, rei veritate perspecta, si inveneris certum esse quod dicitur, et abominationem hanc opere perpetratam,
15 ੧੫ ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।
statim percuties habitatores urbis illius in ore gladii, et delebis eam ac omnia quæ in illa sunt, usque ad pecora.
16 ੧੬ ਉਸ ਦਾ ਸਾਰਾ ਲੁੱਟ ਦਾ ਮਾਲ ਚੌਂਕ ਵਿੱਚ ਇਕੱਠਾ ਕਰਿਓ, ਅਤੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਨਾਲ ਸਾੜ ਸੁੱਟਿਓ, ਤਾਂ ਜੋ ਉਹ ਸਦਾ ਲਈ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਫੇਰ ਕਦੀ ਨਾ ਉਸਾਰਿਆ ਜਾਵੇ।
Quidquid etiam supellectilis fuerit, congregabis in medio platearum eius, et cum ipsa civitate succendes, ita ut universa consumas Domino Deo tuo, et sit tumulus sempiternus. Non ædificabitur amplius,
17 ੧੭ ਉਨ੍ਹਾਂ ਨਾਸ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।
et non adhærebit de illo anathemate quidquam in manu tua: ut avertatur Dominus ab ira furoris sui, et misereatur tui, multiplicetque te sicut iuravit patribus tuis,
18 ੧੮ ਇਹ ਤਦ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਤੁਸੀਂ ਉਹ ਹੀ ਕਰੋਗੇ।
quando audieris vocem Domini Dei tui, custodiens omnia præcepta eius, quæ ego præcipio tibi hodie, ut facias quod placitum est in conspectu Domini Dei tui.

< ਬਿਵਸਥਾ ਸਾਰ 13 >