< ਬਿਵਸਥਾ ਸਾਰ 13 >
1 ੧ ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ,
౧ప్రవక్త గానీ కలలు కనేవాడు గానీ మీ ఎదుట సూచక క్రియను లేక మహత్కార్యాన్ని చూపించి,
2 ੨ ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,
౨మీరు ఎరుగని “ఇతర దేవుళ్ళను అనుసరించి పూజిద్దాం రండి” అని చెబుతాడేమో.
3 ੩ ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
౩అలా చెప్పినప్పుడు అతడు మీతో చెప్పిన సూచక క్రియ లేక మహత్కార్యం జరిగినా సరే, ఆ ప్రవక్త, లేక కలలు కనేవాడి మాటలు వినవద్దు. ఎందుకంటే మీరు మీ దేవుడైన యెహోవాను మీ పూర్ణ హృదయంతో, పూర్ణాత్మతో ప్రేమిస్తున్నారో లేదో తెలుసుకోడానికి మీ దేవుడు యెహోవా మిమ్మల్ని పరీక్షిస్తున్నాడు.
4 ੪ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
౪మీరు మీ యెహోవా దేవునికి లోబడి, ఆయనకే భయపడి, ఆయన ఆజ్ఞలను పాటించి, ఆయన మాట విని, ఆయనను సేవించి, ఆయననే హత్తుకుని ఉండాలి.
5 ੫ ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।
౫మీరు నడుచుకోవాలని మీ దేవుడు యెహోవా మీకాజ్ఞాపించిన మార్గం నుండి మిమ్మల్ని తొలగించి, ఐగుప్తు దేశం అనే బానిసల ఇంట్లో నుండి మిమ్మల్ని విడిపించిన మీ దేవుడైన యెహోవా మీద తిరుగుబాటు చేయడానికి మిమ్మల్ని ప్రేరేపించారు కాబట్టి ఆ ప్రవక్తకు, లేక కలలు కనేవాడికి మరణశిక్ష విధించాలి. ఆ విధంగా మీ మధ్య నుండి ఆ దుష్టత్వాన్ని పరిహరించాలి.
6 ੬ ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
౬మీ తల్లి కొడుకు, మీ సోదరుడు, మీ కొడుకు, మీ కూతురు, మీ భార్య, ప్రాణస్నేహితుడు,
7 ੭ ਅਰਥਾਤ ਪਰਾਈਆਂ ਕੌਮਾਂ ਦੇ ਦੇਵਤੇ ਜਿਹੜੇ ਤੁਹਾਡੇ ਆਲੇ-ਦੁਆਲੇ, ਦੂਰ ਜਾਂ ਨੇੜੇ, ਜਾਂ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਰਹਿਣ ਵਾਲੇ ਲੋਕਾਂ ਦੇ ਦੇਵਤੇ ਹੋਣ,
౭ఎవరైనా సరే, భూమి ఈ చివరి నుండి ఆ చివర వరకూ మీకు దగ్గరైనా, దూరమైనా, మీరు, మీ పూర్వీకులు ఎరగని మీ చుట్టూ ఉన్న ప్రజల దేవుళ్ళను పూజిద్దాం రమ్మని రహస్యంగా మిమ్మల్ని ప్రేరేపిస్తే
8 ੮ ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ
౮వారి మాటకు ఒప్పుకోవద్దు. వారి మాట వినవద్దు. వారిని విడిచిపెట్టవద్దు, వారి మీద దయ చూపవద్దు. వారిని తప్పించడానికి ప్రయత్నించకుండా వారిని తప్పకుండా చంపాలి.
9 ੯ ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟਿਓ, ਉਸ ਨੂੰ ਮਾਰਨ ਵਿੱਚ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਬਾਅਦ ਸਾਰੀ ਪਰਜਾ ਦੇ ਹੱਥ ਉੱਠਣ।
౯వారిని చంపడానికి ప్రజలందరి కంటే ముందుగా మీ చెయ్యి వారి మీద పడాలి.
10 ੧੦ ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।
౧౦రాళ్లతో వారిని చావగొట్టాలి. ఎందుకంటే ఐగుప్తు దేశం నుండి బానిసల ఇంటి నుండి మిమ్మల్ని విడిపించిన మీ దేవుడైన యెహోవా నుండి మిమ్మల్ని దూరం చేయడానికి వారు ప్రయత్నించారు.
11 ੧੧ ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।
౧౧అప్పుడు ఇశ్రాయేలు ప్రజలంతా అది విని భయపడి, మళ్ళీ అలాంటి చెడ్డ పని మీ మధ్య చేయరు.
12 ੧੨ ਜੇਕਰ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ,
౧౨మీరు నివసించడానికి మీ దేవుడైన యెహోవా మీకు ఇస్తున్న వాటిలో ఏదైనా ఒక పట్టణంలో
13 ੧੩ ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
౧౩దుష్టులైన కొందరు మీరు ఎరుగని ఇతర దేవుళ్ళను పూజిద్దాం రండని తమ పట్టణ ప్రజలను ప్రేరేపించారని వింటే, మీరు ఆ సంగతిని బాగా పరీక్షించి విచారించాలి.
14 ੧੪ ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਲੱਭੋ ਅਤੇ ਪੱਕਾ ਪਤਾ ਲਗਾਓ। ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,
౧౪అది నిజమైతే, అంటే అలాంటి హేయమైన పని మీ మధ్య జరిగి ఉంటే
15 ੧੫ ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।
౧౫ఆ పట్టణస్తులను తప్పకుండా కత్తితో చంపి, దానినీ దానిలో ఉన్న సమస్తాన్నీ దాని పశువులనూ కత్తితో చంపివేయాలి.
16 ੧੬ ਉਸ ਦਾ ਸਾਰਾ ਲੁੱਟ ਦਾ ਮਾਲ ਚੌਂਕ ਵਿੱਚ ਇਕੱਠਾ ਕਰਿਓ, ਅਤੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਨਾਲ ਸਾੜ ਸੁੱਟਿਓ, ਤਾਂ ਜੋ ਉਹ ਸਦਾ ਲਈ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਫੇਰ ਕਦੀ ਨਾ ਉਸਾਰਿਆ ਜਾਵੇ।
౧౬దానిలో దోచుకున్న సొమ్మంతటినీ దాని వీధిలో పోగుచేసి, మీ దేవుడు యెహోవా పేరున ఆ పట్టణాన్ని, దాని సొత్తునీ పూర్తిగా కాల్చివేయాలి. దాన్ని ఇక ఎన్నటికీ తిరిగి కట్టకూడదు, అది పాడుదిబ్బలాగా ఉండిపోవాలి.
17 ੧੭ ਉਨ੍ਹਾਂ ਨਾਸ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।
౧౭ఈ రోజు నేను మీకాజ్ఞాపిస్తున్న ఆయన ఆజ్ఞలన్నిటినీ పాటిస్తూ
18 ੧੮ ਇਹ ਤਦ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਤੁਸੀਂ ਉਹ ਹੀ ਕਰੋਗੇ।
౧౮మీ దేవుడైన యెహోవా దృష్టికి సరైన దాన్ని చేస్తూ, ఆయన మాట వినాలి. యెహోవా తన కోపం నుండి మళ్లుకుని మిమ్మల్ని కనికరించి, దయ చూపి మీ పూర్వీకులకు వాగ్దానం చేసిన విధంగా మిమ్మల్ని విస్తరింపజేయాలంటే నాశనం చేయాల్సిన దానిలో కొంచెమైనా మీ దగ్గర ఉంచుకోకూడదు.