< ਬਿਵਸਥਾ ਸਾਰ 14 >
1 ੧ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
You are the children of the LORD your God. You shall not cut yourselves, nor make any baldness between your eyes for the dead.
2 ੨ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ।
For you are a holy people to the LORD your God, and the LORD has chosen you to be a people for his own possession, above all peoples who are on the face of the earth.
3 ੩ ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਇਓ।
You shall not eat any abominable thing.
4 ੪ ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲ਼ਦ, ਭੇਡ, ਬੱਕਰੀ
These are the animals which you may eat: the ox, the sheep, the goat,
5 ੫ ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ।
the deer, the gazelle, the roebuck, the wild goat, the ibex, the antelope, and the chamois.
6 ੬ ਪਸ਼ੂਆਂ ਵਿੱਚੋਂ ਹਰੇਕ ਪਸ਼ੂ ਜਿਸ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਖੁਰਾਂ ਦੇ ਦੋ ਵੱਖ-ਵੱਖ ਹਿੱਸੇ ਹੋਣ ਅਤੇ ਜੁਗਾਲੀ ਕਰਨ ਵਾਲਾ ਹੋਵੇ, ਉਹ ਤੁਸੀਂ ਖਾ ਸਕਦੇ ਹੋ।
Every animal that parts the hoof, and has the hoof split in two and chews the cud, among the animals, you may eat.
7 ੭ ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ,
Nevertheless these you shall not eat of them that chew the cud, or of those who have the hoof split: the camel, the hare, and the rabbit. Because they chew the cud but do not part the hoof, they are unclean to you.
8 ੮ ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ।
The pig, because it has a split hoof but does not chew the cud, is unclean to you. You shall not eat their meat. You shall not touch their carcasses.
9 ੯ ਜਿੰਨ੍ਹੇ ਜਲ-ਜੰਤੂ ਹਨ ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ ਅਰਥਾਤ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
These you may eat of all that are in the waters: you may eat whatever has fins and scales.
10 ੧੦ ਪਰ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਤੁਸੀਂ ਨਾ ਖਾਇਓ। ਉਹ ਤੁਹਾਡੇ ਲਈ ਅਸ਼ੁੱਧ ਹਨ।
You shall not eat whatever does not have fins and scales. It is unclean to you.
11 ੧੧ ਸਾਰੇ ਪਵਿੱਤਰ ਪੰਛੀ ਤੁਸੀਂ ਖਾ ਸਕਦੇ ਹੋ।
Of all clean birds you may eat.
12 ੧੨ ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
But these are they of which you shall not eat: the eagle, the vulture, the osprey,
13 ੧੩ ਇੱਲ, ਲਗੜ ਅਤੇ ਗਿਰਝ ਉਸ ਦੀ ਪ੍ਰਜਾਤੀ ਅਨੁਸਾਰ,
the red kite, the falcon, the kite of any kind,
14 ੧੪ ਹਰ ਇੱਕ ਪ੍ਰਕਾਰ ਦੇ ਕਾਂ ਉਸ ਦੀ ਪ੍ਰਜਾਤੀ ਅਨੁਸਾਰ,
every raven of any kind,
15 ੧੫ ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਉਸ ਦੀ ਪ੍ਰਜਾਤੀ ਅਨੁਸਾਰ,
the ostrich, the owl, the seagull, the hawk of any kind,
16 ੧੬ ਨਿੱਕਾ ਉੱਲੂ ਅਤੇ ਵੱਡਾ ਉੱਲੂ ਅਤੇ ਕੰਨਾਂ ਵਾਲੇ ਉੱਲੂ,
the little owl, the great owl, the horned owl,
17 ੧੭ ਹਵਾਸਿਲ, ਗਿਰਝ, ਮਾਹੀ ਗੀਰ,
the pelican, the vulture, the cormorant,
18 ੧੮ ਲਮਢੀਂਗ ਅਤੇ ਬਗਲਾ ਉਸ ਦੀ ਪ੍ਰਜਾਤੀ ਅਨੁਸਾਰ, ਚੱਕੀ ਰਾਹ ਅਤੇ ਚਮਗਾਦੜ,
the stork, the heron after its kind, the hoopoe, and the bat.
19 ੧੯ ਅਤੇ ਸਾਰੇ ਘਿਸਰਨ ਵਾਲੇ ਪੰਖੇਰੂ, ਉਹ ਤੁਹਾਡੇ ਲਈ ਅਸ਼ੁੱਧ ਹਨ, ਉਹ ਨਾ ਖਾਧੇ ਜਾਣ।
All winged creeping things are unclean to you. They shall not be eaten.
20 ੨੦ ਪਰ ਸਾਰੇ ਸ਼ੁੱਧ ਪੰਖੇਰੂ ਤੁਸੀਂ ਖਾ ਸਕਦੇ ਹੋ।
Of all clean birds you may eat.
21 ੨੧ ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।
You shall not eat of anything that dies of itself. You may give it to the foreigner living among you who is within your gates, that he may eat it; or you may sell it to a foreigner; for you are a holy people to the LORD your God. You shall not boil a young goat in its mother’s milk.
22 ੨੨ ਤੁਸੀਂ ਜ਼ਰੂਰ ਹੀ ਆਪਣੇ ਬੀਜ ਦੀ ਸਾਰੀ ਪੈਦਾਵਾਰ ਦਾ ਦਸਵੰਧ ਦਿਓ, ਜਿਹੜੀ ਖੇਤ ਵਿੱਚੋਂ ਸਾਲ ਦੇ ਸਾਲ ਨਿੱਕਲਦੀ ਹੈ।
You shall surely tithe all the increase of your seed, that which comes out of the field year by year.
23 ੨੩ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।
You shall eat before the LORD your God, in the place which he chooses to cause his name to dwell, the tithe of your grain, of your new wine, and of your oil, and the firstborn of your herd and of your flock; that you may learn to fear the LORD your God always.
24 ੨੪ ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,
If the way is too long for you, so that you are not able to carry it because the place which the LORD your God shall choose to set his name there is too far from you, when the LORD your God blesses you,
25 ੨੫ ਤਾਂ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ, ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਿਓ ਅਤੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
then you shall turn it into money, bind up the money in your hand, and shall go to the place which the LORD your God shall choose.
26 ੨੬ ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।
You shall trade the money for whatever your soul desires: for cattle, or for sheep, or for wine, or for strong drink, or for whatever your soul asks of you. You shall eat there before the LORD your God, and you shall rejoice, you and your household.
27 ੨੭ ਤੁਸੀਂ ਉਸ ਲੇਵੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਭੁੱਲ ਨਾ ਜਾਇਓ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ।
You shall not forsake the Levite who is within your gates, for he has no portion nor inheritance with you.
28 ੨੮ ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ,
At the end of every three years you shall bring all the tithe of your increase in the same year, and shall store it within your gates.
29 ੨੯ ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।
The Levite, because he has no portion nor inheritance with you, as well as the foreigner living among you, the fatherless, and the widow who are within your gates shall come, and shall eat and be satisfied; that the LORD your God may bless you in all the work of your hand which you do.