< ਬਿਵਸਥਾ ਸਾਰ 15 >
1 ੧ “ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ।
“每逢七年末一年,你要施行豁免。
2 ੨ ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ।
豁免的定例乃是这样:凡债主要把所借给邻舍的豁免了;不可向邻舍和弟兄追讨,因为耶和华的豁免年已经宣告了。
3 ੩ ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ।
若借给外邦人,你可以向他追讨;但借给你弟兄,无论是什么,你要松手豁免了。
4 ੪ ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ।
你若留意听从耶和华—你 神的话,谨守遵行我今日所吩咐你这一切的命令,就必在你们中间没有穷人了(在耶和华—你 神所赐你为业的地上,耶和华必大大赐福与你。)
5 ੫ ਪਰ ਜ਼ਰੂਰੀ ਹੈ ਕਿ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋ ਅਤੇ ਇਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਕੇ ਇਸ ਦੀ ਪਾਲਣਾ ਕਰੋ, ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
6 ੬ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।
因为耶和华—你的 神必照他所应许你的赐福与你。你必借给许多国民,却不致向他们借贷;你必管辖许多国民,他们却不能管辖你。
7 ੭ “ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,
“在耶和华—你 神所赐你的地上,无论哪一座城里,你弟兄中若有一个穷人,你不可忍着心、揝着手不帮补你穷乏的弟兄。
8 ੮ ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ।
总要向他松开手,照他所缺乏的借给他,补他的不足。
9 ੯ ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।
你要谨慎,不可心里起恶念,说:‘第七年的豁免年快到了’,你便恶眼看你穷乏的弟兄,什么都不给他,以致他因你求告耶和华,罪便归于你了。
10 ੧੦ ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
你总要给他,给他的时候心里不可愁烦;因耶和华—你的 神必在你这一切所行的,并你手里所办的事上,赐福与你。
11 ੧੧ ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
原来那地上的穷人永不断绝;所以我吩咐你说:‘总要向你地上困苦穷乏的弟兄松开手。’”
12 ੧੨ “ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।
“你弟兄中,若有一个希伯来男人或希伯来女人被卖给你,服事你六年,到第七年就要任他自由出去。
13 ੧੩ ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ,
你任他自由的时候,不可使他空手而去,
14 ੧੪ ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ।
要从你羊群、禾场、酒榨之中多多地给他;耶和华—你的 神怎样赐福与你,你也要照样给他。
15 ੧੫ ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।
要记念你在埃及地作过奴仆,耶和华—你的 神将你救赎;因此,我今日吩咐你这件事。
16 ੧੬ ਪਰ ਜੇਕਰ ਉਹ ਤੁਹਾਨੂੰ ਆਖੇ, ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ,
他若对你说:‘我不愿意离开你’,是因他爱你和你的家,且因在你那里很好,
17 ੧੭ ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।
你就要拿锥子将他的耳朵在门上刺透,他便永为你的奴仆了。你待婢女也要这样。
18 ੧੮ ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
你任他自由的时候,不可以为难事,因他服事你六年,较比雇工的工价多加一倍了。耶和华—你的 神就必在你所做的一切事上赐福与你。”
19 ੧੯ “ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ।
“你牛群羊群中头生的,凡是公的,都要分别为圣,归耶和华—你的 神。牛群中头生的,不可用它耕地;羊群中头生的,不可剪毛。
20 ੨੦ ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ,
这头生的,你和你的家属,每年要在耶和华所选择的地方,在耶和华—你 神面前吃。
21 ੨੧ ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।
这头生的若有什么残疾,就如瘸腿的、瞎眼的,无论有什么恶残疾,都不可献给耶和华—你的 神;
22 ੨੨ ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ।
可以在你城里吃;洁净人与不洁净人都可以吃,就如吃羚羊与鹿一般。
23 ੨੩ ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ।”
只是不可吃它的血;要倒在地上,如同倒水一样。”