< ਬਿਵਸਥਾ ਸਾਰ 15 >

1 “ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ।
At the end of every seven years you must cancel debts.
2 ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ।
This is the manner of remission: Every creditor shall cancel what he has loaned to his neighbor. He is not to collect anything from his neighbor or brother, because the LORD’s time of release has been proclaimed.
3 ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ।
You may collect something from a foreigner, but you must forgive whatever your brother owes you.
4 ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ।
There will be no poor among you, however, because the LORD will surely bless you in the land that the LORD your God is giving you to possess as an inheritance,
5 ਪਰ ਜ਼ਰੂਰੀ ਹੈ ਕਿ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋ ਅਤੇ ਇਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਕੇ ਇਸ ਦੀ ਪਾਲਣਾ ਕਰੋ, ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ।
if only you obey the LORD your God and are careful to follow all these commandments I am giving you today.
6 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ।
When the LORD your God blesses you as He has promised, you will lend to many nations but borrow from none; you will rule over many nations but be ruled by none.
7 “ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ,
If there is a poor man among your brothers within any of the gates in the land that the LORD your God is giving you, then you are not to harden your heart or shut your hand from your poor brother.
8 ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ।
Instead, you are to open your hand to him and freely loan him whatever he needs.
9 ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ।
Be careful not to harbor this wicked thought in your heart: “The seventh year, the year of release, is near,” so that you look upon your poor brother begrudgingly and give him nothing. He will cry out to the LORD against you, and you will be guilty of sin.
10 ੧੦ ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
Give generously to him, and do not let your heart be grieved when you do so. And because of this the LORD your God will bless you in all your work and in everything to which you put your hand.
11 ੧੧ ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
For there will never cease to be poor in the land; that is why I am commanding you to open wide your hand to your brother and to the poor and needy in your land.
12 ੧੨ “ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ।
If a fellow Hebrew, a man or a woman, is sold to you and serves you six years, then in the seventh year you must set him free.
13 ੧੩ ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ,
And when you release him, do not send him away empty-handed.
14 ੧੪ ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ।
You are to furnish him liberally from your flock, your threshing floor, and your winepress. You shall give to him as the LORD your God has blessed you.
15 ੧੫ ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ।
Remember that you were slaves in the land of Egypt, and the LORD your God redeemed you; that is why I am giving you this command today.
16 ੧੬ ਪਰ ਜੇਕਰ ਉਹ ਤੁਹਾਨੂੰ ਆਖੇ, ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ,
But if your servant says to you, ‘I do not want to leave you,’ because he loves you and your household and is well off with you,
17 ੧੭ ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ।
then take an awl and pierce it through his ear into the door, and he will become your servant for life. And treat your maidservant the same way.
18 ੧੮ ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
Do not regard it as a hardship to set your servant free, because his six years of service were worth twice the wages of a hired hand. And the LORD your God will bless you in all you do.
19 ੧੯ “ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ।
You must set apart to the LORD your God every firstborn male produced by your herds and flocks. You are not to put the firstborn of your oxen to work, nor are you to shear the firstborn of your flock.
20 ੨੦ ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ,
Each year you and your household are to eat it before the LORD your God in the place the LORD will choose.
21 ੨੧ ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ।
But if an animal has a defect, is lame or blind, or has any serious flaw, you must not sacrifice it to the LORD your God.
22 ੨੨ ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ।
Eat it within your gates; both the ceremonially unclean and clean may eat it as they would a gazelle or a deer.
23 ੨੩ ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ।”
But you must not eat the blood; pour it on the ground like water.

< ਬਿਵਸਥਾ ਸਾਰ 15 >