< ਬਿਵਸਥਾ ਸਾਰ 16 >
1 ੧ ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।
φύλαξαι τὸν μῆνα τῶν νέων καὶ ποιήσεις τὸ πασχα κυρίῳ τῷ θεῷ σου ὅτι ἐν τῷ μηνὶ τῶν νέων ἐξῆλθες ἐξ Αἰγύπτου νυκτός
2 ੨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।
καὶ θύσεις τὸ πασχα κυρίῳ τῷ θεῷ σου πρόβατα καὶ βόας ἐν τῷ τόπῳ ᾧ ἐὰν ἐκλέξηται κύριος ὁ θεός σου αὐτὸν ἐπικληθῆναι τὸ ὄνομα αὐτοῦ ἐκεῖ
3 ੩ ਤੁਸੀਂ ਉਹ ਦੇ ਨਾਲ ਖ਼ਮੀਰ ਨਾ ਖਾਇਓ। ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ।
οὐ φάγῃ ἐπ’ αὐτοῦ ζύμην ἑπτὰ ἡμέρας φάγῃ ἐπ’ αὐτοῦ ἄζυμα ἄρτον κακώσεως ὅτι ἐν σπουδῇ ἐξήλθετε ἐξ Αἰγύπτου ἵνα μνησθῆτε τὴν ἡμέραν τῆς ἐξοδίας ὑμῶν ἐκ γῆς Αἰγύπτου πάσας τὰς ἡμέρας τῆς ζωῆς ὑμῶν
4 ੪ ਸੱਤ ਦਿਨਾਂ ਤੱਕ ਕੋਈ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਨਾ ਵੇਖਿਆ ਜਾਵੇ, ਅਤੇ ਜੋ ਪਸ਼ੂ ਪਹਿਲੇ ਦਿਨ ਦੀ ਸ਼ਾਮ ਨੂੰ ਤੁਸੀਂ ਬਲੀ ਕਰਕੇ ਚੜ੍ਹਾਓ ਉਸ ਦੇ ਮਾਸ ਵਿੱਚੋਂ ਸਵੇਰ ਤੱਕ ਕੁਝ ਬਾਕੀ ਨਾ ਰਹੇ।
οὐκ ὀφθήσεταί σοι ζύμη ἐν πᾶσι τοῖς ὁρίοις σου ἑπτὰ ἡμέρας καὶ οὐ κοιμηθήσεται ἀπὸ τῶν κρεῶν ὧν ἐὰν θύσῃς τὸ ἑσπέρας τῇ ἡμέρᾳ τῇ πρώτῃ εἰς τὸ πρωί
5 ੫ ਤੁਸੀਂ ਪਸਾਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ,
οὐ δυνήσῃ θῦσαι τὸ πασχα ἐν οὐδεμιᾷ τῶν πόλεών σου ὧν κύριος ὁ θεός σου δίδωσίν σοι
6 ੬ ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਾਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ।
ἀλλ’ ἢ εἰς τὸν τόπον ὃν ἐὰν ἐκλέξηται κύριος ὁ θεός σου ἐπικληθῆναι τὸ ὄνομα αὐτοῦ ἐκεῖ θύσεις τὸ πασχα ἑσπέρας πρὸς δυσμὰς ἡλίου ἐν τῷ καιρῷ ᾧ ἐξῆλθες ἐξ Αἰγύπτου
7 ੭ ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ।
καὶ ἑψήσεις καὶ ὀπτήσεις καὶ φάγῃ ἐν τῷ τόπῳ ᾧ ἐὰν ἐκλέξηται κύριος ὁ θεός σου αὐτόν καὶ ἀποστραφήσῃ τὸ πρωὶ καὶ ἀπελεύσῃ εἰς τοὺς οἴκους σου
8 ੮ ਛੇ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਇਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।
ἓξ ἡμέρας φάγῃ ἄζυμα καὶ τῇ ἡμέρᾳ τῇ ἑβδόμῃ ἐξόδιον ἑορτὴ κυρίῳ τῷ θεῷ σου οὐ ποιήσεις ἐν αὐτῇ πᾶν ἔργον πλὴν ὅσα ποιηθήσεται ψυχῇ
9 ੯ ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ।
ἑπτὰ ἑβδομάδας ὁλοκλήρους ἐξαριθμήσεις σεαυτῷ ἀρξαμένου σου δρέπανον ἐπ’ ἀμητὸν ἄρξῃ ἐξαριθμῆσαι ἑπτὰ ἑβδομάδας
10 ੧੦ ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੀ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ।
καὶ ποιήσεις ἑορτὴν ἑβδομάδων κυρίῳ τῷ θεῷ σου καθότι ἡ χείρ σου ἰσχύει ὅσα ἂν δῷ σοι καθότι ηὐλόγησέν σε κύριος ὁ θεός σου
11 ੧੧ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
καὶ εὐφρανθήσῃ ἐναντίον κυρίου τοῦ θεοῦ σου σὺ καὶ ὁ υἱός σου καὶ ἡ θυγάτηρ σου ὁ παῖς σου καὶ ἡ παιδίσκη σου καὶ ὁ Λευίτης ὁ ἐν ταῖς πόλεσίν σου καὶ ὁ προσήλυτος καὶ ὁ ὀρφανὸς καὶ ἡ χήρα ἡ ἐν ὑμῖν ἐν τῷ τόπῳ ᾧ ἐὰν ἐκλέξηται κύριος ὁ θεός σου ἐπικληθῆναι τὸ ὄνομα αὐτοῦ ἐκεῖ
12 ੧੨ ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ।
καὶ μνησθήσῃ ὅτι οἰκέτης ἦσθα ἐν γῇ Αἰγύπτῳ καὶ φυλάξῃ καὶ ποιήσεις τὰς ἐντολὰς ταύτας
13 ੧੩ ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ।
ἑορτὴν σκηνῶν ποιήσεις σεαυτῷ ἑπτὰ ἡμέρας ἐν τῷ συναγαγεῖν σε ἐκ τοῦ ἅλωνός σου καὶ ἀπὸ τῆς ληνοῦ σου
14 ੧੪ ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।
καὶ εὐφρανθήσῃ ἐν τῇ ἑορτῇ σου σὺ καὶ ὁ υἱός σου καὶ ἡ θυγάτηρ σου ὁ παῖς σου καὶ ἡ παιδίσκη σου καὶ ὁ Λευίτης καὶ ὁ προσήλυτος καὶ ὁ ὀρφανὸς καὶ ἡ χήρα ἡ οὖσα ἐν ταῖς πόλεσίν σου
15 ੧੫ ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ।
ἑπτὰ ἡμέρας ἑορτάσεις κυρίῳ τῷ θεῷ σου ἐν τῷ τόπῳ ᾧ ἐὰν ἐκλέξηται κύριος ὁ θεός σου αὐτῷ ἐὰν δὲ εὐλογήσῃ σε κύριος ὁ θεός σου ἐν πᾶσιν τοῖς γενήμασίν σου καὶ ἐν παντὶ ἔργῳ τῶν χειρῶν σου καὶ ἔσῃ εὐφραινόμενος
16 ੧੬ ਸਾਲ ਵਿੱਚ ਤਿੰਨ ਵਾਰੀ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ।
τρεῖς καιροὺς τοῦ ἐνιαυτοῦ ὀφθήσεται πᾶν ἀρσενικόν σου ἐναντίον κυρίου τοῦ θεοῦ σου ἐν τῷ τόπῳ ᾧ ἐὰν ἐκλέξηται αὐτὸν κύριος ἐν τῇ ἑορτῇ τῶν ἀζύμων καὶ ἐν τῇ ἑορτῇ τῶν ἑβδομάδων καὶ ἐν τῇ ἑορτῇ τῆς σκηνοπηγίας οὐκ ὀφθήσῃ ἐνώπιον κυρίου τοῦ θεοῦ σου κενός
17 ੧੭ ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
ἕκαστος κατὰ δύναμιν τῶν χειρῶν ὑμῶν κατὰ τὴν εὐλογίαν κυρίου τοῦ θεοῦ σου ἣν ἔδωκέν σοι
18 ੧੮ ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।
κριτὰς καὶ γραμματοεισαγωγεῖς καταστήσεις σεαυτῷ ἐν πάσαις ταῖς πόλεσίν σου αἷς κύριος ὁ θεός σου δίδωσίν σοι κατὰ φυλάς καὶ κρινοῦσιν τὸν λαὸν κρίσιν δικαίαν
19 ੧੯ ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
οὐκ ἐκκλινοῦσιν κρίσιν οὐκ ἐπιγνώσονται πρόσωπον οὐδὲ λήμψονται δῶρον τὰ γὰρ δῶρα ἐκτυφλοῖ ὀφθαλμοὺς σοφῶν καὶ ἐξαίρει λόγους δικαίων
20 ੨੦ ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।
δικαίως τὸ δίκαιον διώξῃ ἵνα ζῆτε καὶ εἰσελθόντες κληρονομήσητε τὴν γῆν ἣν κύριος ὁ θεός σου δίδωσίν σοι
21 ੨੧ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਦੇ ਕੋਲ ਜਿਹੜੀ ਤੁਸੀਂ ਬਣਾਉਗੇ, ਕਿਸੇ ਵੀ ਰੁੱਖ ਦੀ ਲੱਕੜ ਨਾਲ ਬਣੀ ਹੋਏ ਅਸ਼ੇਰਾਹ ਦੀ ਸਥਾਪਨਾ ਨਾ ਕਰਿਓ,
οὐ φυτεύσεις σεαυτῷ ἄλσος πᾶν ξύλον παρὰ τὸ θυσιαστήριον κυρίου τοῦ θεοῦ σου ὃ ποιήσεις σεαυτῷ
22 ੨੨ ਤੁਸੀਂ ਆਪਣੇ ਲਈ ਕੋਈ ਥੰਮ੍ਹ ਖੜ੍ਹਾ ਨਾ ਕਰਿਓ, ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਰਣਾ ਕਰਦਾ ਹੈ।
οὐ στήσεις σεαυτῷ στήλην ἃ ἐμίσησεν κύριος ὁ θεός σου