< ਬਿਵਸਥਾ ਸਾਰ 16 >

1 ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।
આબીબ માસ ધ્યાન રાખીને યહોવાહ તમારા ઈશ્વર પ્રત્યે પાસ્ખાપર્વ પાળો; કેમ કે આબીબ માસમાં યહોવાહ તમારા ઈશ્વર તમને રાત્રે મિસરમાંથી બહાર લઈ આવ્યા.
2 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਆਪਣੇ ਚੌਣੇ ਅਤੇ ਇੱਜੜ ਵਿੱਚੋਂ ਪਸ਼ੂ ਉਸ ਸਥਾਨ ਵਿੱਚ ਪਸਾਹ ਕਰਕੇ ਚੜ੍ਹਾਇਓ, ਜਿਹੜਾ ਯਹੋਵਾਹ ਆਪਣਾ ਨਾਮ ਵਸਾਉਣ ਲਈ ਚੁਣੇਗਾ।
અને પોતાનું નામ રાખવા માટે યહોવાહ જે સ્થળ પસંદ કરે ત્યાં ઘેટાંબકરાંનો કે અન્ય જાનવરોનો પાસ્ખાયજ્ઞ તું યહોવાહ તમારા ઈશ્વર પ્રત્યે કર.
3 ਤੁਸੀਂ ਉਹ ਦੇ ਨਾਲ ਖ਼ਮੀਰ ਨਾ ਖਾਇਓ। ਤੁਸੀਂ ਸੱਤ ਦਿਨ ਤੱਕ ਪਤੀਰੀ ਰੋਟੀ ਜਿਹੜੀ ਦੁੱਖ ਦੀ ਰੋਟੀ ਹੈ, ਉਹ ਦੇ ਨਾਲ ਖਾਇਓ ਕਿਉਂ ਜੋ ਤੁਸੀਂ ਮਿਸਰ ਦੇਸ਼ ਤੋਂ ਜਲਦਬਾਜ਼ੀ ਵਿੱਚ ਨਿੱਕਲੇ ਸੀ।
તમારે તેની સાથે ખમીરી રોટલી ન ખાવી. સાત દિવસ સુધી તમારે તેની સાથે ખમીર વગરની એટલે દુઃખની રોટલી ખાવી કારણ કે, તમે મિસર દેશમાંથી ઉતાવળે નીકળ્યા હતા. અને આ રીતે તમે મિસરમાંથી જે રીતે બહાર આવ્યા તે દિવસ આખા જીવનભર યાદ રહે.
4 ਸੱਤ ਦਿਨਾਂ ਤੱਕ ਕੋਈ ਖ਼ਮੀਰ ਤੁਹਾਡੀਆਂ ਸਾਰੀਆਂ ਹੱਦਾਂ ਵਿੱਚ ਨਾ ਵੇਖਿਆ ਜਾਵੇ, ਅਤੇ ਜੋ ਪਸ਼ੂ ਪਹਿਲੇ ਦਿਨ ਦੀ ਸ਼ਾਮ ਨੂੰ ਤੁਸੀਂ ਬਲੀ ਕਰਕੇ ਚੜ੍ਹਾਓ ਉਸ ਦੇ ਮਾਸ ਵਿੱਚੋਂ ਸਵੇਰ ਤੱਕ ਕੁਝ ਬਾਕੀ ਨਾ ਰਹੇ।
સાત દિવસ સુધી તમારી સર્વ સરહદોમાં તમારી મધ્યે ખમીર જોવામાં આવે નહિ. તેમ જ પહેલે દિવસે સાંજે વધેલા બલિદાનનું થોડું પણ માંસ સવાર સુધી રહેવા દેવું નહિ.
5 ਤੁਸੀਂ ਪਸਾਹ ਨੂੰ ਆਪਣੇ ਕਿਸੇ ਫਾਟਕ ਦੇ ਅੰਦਰ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਬਲੀ ਕਰਕੇ ਨਾ ਚੜ੍ਹਾਇਓ,
જે નગરની ભાગળ યહોવાહ તારા ઈશ્વર તમને આપે તેમાંની કોઈ પણ ભાગળમાં તારે પાસ્ખાયજ્ઞ કરવું નહિ.
6 ਪਰੰਤੂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਉੱਥੇ ਤੁਸੀਂ ਸ਼ਾਮ ਨੂੰ ਪਸਾਹ ਚੜ੍ਹਾਇਓ, ਜਦ ਸੂਰਜ ਡੁੱਬ ਰਿਹਾ ਹੋਵੇ ਅਤੇ ਸਾਲ ਦੇ ਉਸੇ ਸਮੇਂ ਵਿੱਚ ਜਦ ਤੁਸੀਂ ਮਿਸਰ ਤੋਂ ਨਿੱਕਲੇ ਸੀ।
પરંતુ, યહોવાહ તારા ઈશ્વર પોતાના પવિત્રસ્થાન માટે જે જગ્યા પસંદ કરે ત્યાં સાંજે સૂર્યાસ્ત સમયે એટલે જે વર્ષે તમે મિસરમાંથી બહાર આવ્યા તે સમયે, પાસ્ખાયજ્ઞ કરો.
7 ਤੁਸੀਂ ਉਸਦਾ ਮਾਸ ਭੁੰਨ ਕੇ ਉਸੇ ਸਥਾਨ ਵਿੱਚ ਖਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਫੇਰ ਸਵੇਰ ਨੂੰ ਤੁਸੀਂ ਆਪਣੇ ਤੰਬੂਆਂ ਨੂੰ ਮੁੜ ਆਇਓ।
યહોવાહ તમારા ઈશ્વરે પસંદ કરેલી જગાએ તમારે તે શેકીને ખાવું; સવારમાં પાછા પોતાના તંબુઓમાં જવું.
8 ਛੇ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਇਓ ਅਤੇ ਸੱਤਵੇਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਮਹਾਂ ਸਭਾ ਹੋਵੇ, ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਿਓ।
છ દિવસ સુધી તમારે બેખમીરી રોટલી ખાવી, સાતમા દિવસે યહોવાહ તમારા ઈશ્વર માટે પવિત્ર સભા કરવી, તે દિવસે તમારે કોઈ કામ કરવું નહિ.
9 ਜਦ ਤੋਂ ਤੁਸੀਂ ਆਪਣੀ ਖੜ੍ਹੀ ਫ਼ਸਲ ਨੂੰ ਦਾਤੀ ਲਾਉਣ ਲੱਗੋ, ਉਸ ਸਮੇਂ ਤੋਂ ਸ਼ੁਰੂ ਕਰਕੇ ਤੁਸੀਂ ਸੱਤ ਹਫ਼ਤੇ ਗਿਣ ਲਿਓ।
તમે તમારે પોતાને માટે સાત અઠવાડિયાં ગણો; ઊભા પાકને દાતરડું લગાવાનું શરૂઆત કરો તે સમયથી સાત અઠવાડિયાં ગણવાં.
10 ੧੦ ਤਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਦੇ ਅਨੁਸਾਰ ਉਸ ਦੇ ਲਈ ਆਪਣੀ ਖੁਸ਼ੀ ਦੀ ਭੇਟ ਦੇ ਨਜ਼ਰਾਨੇ ਦੇ ਕੇ ਹਫ਼ਤਿਆਂ ਦਾ ਪਰਬ ਮਨਾਇਓ।
૧૦તમે યહોવાહ તમારા ઈશ્વર પ્રત્યે અઠવાડિયાનાં પર્વ ઉજવો, યહોવાહ તમારા ઈશ્વરે આપેલા આશીર્વાદ પ્રમાણે તમારા હાથનાં ઐચ્છિકાર્પણ આપો.
11 ੧੧ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
૧૧યહોવાહ તમારા ઈશ્વરે પોતાના પવિત્રસ્થાન માટે પસંદ કરેલી જગ્યાએ તમે, તમારા સંતાન, તમારી દીકરી, તમારા દાસ, તમારી દાસીઓ, નગરની ભાગળમાં રહેતા લેવીઓ, તમારી મધ્યે રહેતા વિદેશીઓ, અનાથો તથા તમારી મધ્યે રહેતી વિધવાઓએ બધાએ મળીને યહોવાહ તમારા ઈશ્વરની આગળ આનંદ કરવો.
12 ੧੨ ਯਾਦ ਰੱਖਿਓ ਕਿ ਤੁਸੀਂ ਮਿਸਰ ਵਿੱਚ ਗੁਲਾਮ ਸੀ, ਇਸ ਲਈ ਤੁਸੀਂ ਇਨ੍ਹਾਂ ਬਿਧੀਆਂ ਨੂੰ ਮੰਨਿਓ ਅਤੇ ਪੂਰਾ ਕਰਿਓ।
૧૨તમે મિસરમાં ગુલામ હતા તે યાદ રાખીને તમે આ કાનૂનો પાળો અને તેને અમલમાં મૂકો.
13 ੧੩ ਜਦ ਤੁਸੀਂ ਆਪਣੇ ਪਿੜ ਅਤੇ ਦਾਖਰਸ ਦੇ ਕੋਹਲੂ ਤੋਂ ਆਪਣਾ ਮਾਲ ਇਕੱਠਾ ਕਰ ਲਿਆ ਹੋਵੇ, ਤਦ ਤੁਸੀਂ ਸੱਤ ਦਿਨਾਂ ਤੱਕ ਡੇਰਿਆਂ ਦਾ ਪਰਬ ਮਨਾਇਓ।
૧૩તમારા ખળામાંથી તથા તમારા દ્રાક્ષકુંડમાંથી ઊપજ ભેગી કરી લો પછી તમે સાત દિવસ સુધી માંડવાપર્વ ઉજવો.
14 ੧੪ ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।
૧૪તમારાં પર્વ દરમિયાન તમે, તમારા સંતાન, તમારી દીકરી, તમારા દાસ, તમારી દાસી, લેવી, નગરની ભાગળમાં રહેતા પરદેશીઓ, અનાથો તથા વિધવાઓ આનંદ કરો.
15 ੧੫ ਤੁਸੀਂ ਉਸ ਸਥਾਨ ਵਿੱਚ ਜਿਹੜਾ ਯਹੋਵਾਹ ਚੁਣੇਗਾ, ਸੱਤ ਦਿਨਾਂ ਤੱਕ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਰਬ ਮਨਾਇਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਸਾਰੇ ਵਾਧੇ ਵਿੱਚ ਅਤੇ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇਗਾ, ਇਸ ਲਈ ਤੁਸੀਂ ਪੂਰਾ ਅਨੰਦ ਕਰਿਓ।
૧૫તમે યહોવાહ તમારા ઈશ્વરના માટે યહોવાહે પસંદ કરેલા સ્થાને સાત દિવસ સુધી પર્વ ઉજવો, કેમ કે યહોવાહે તમારી બધી ઉપજમાં, તમારા હાથનાં સર્વ કામોમાં તમને આશીર્વાદ આપશે, તમે પુષ્કળ આનંદ પામશો.
16 ੧੬ ਸਾਲ ਵਿੱਚ ਤਿੰਨ ਵਾਰੀ, ਤੁਹਾਡੇ ਸਾਰੇ ਪੁਰਖ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਹਾਜ਼ਰ ਹੋਣ ਜਿਹੜਾ ਉਹ ਚੁਣੇਗਾ, ਅਰਥਾਤ ਪਤੀਰੀ ਰੋਟੀ ਦੇ ਪਰਬ, ਡੇਰਿਆਂ ਦੇ ਪਰਬ ਅਤੇ ਹਫ਼ਤਿਆਂ ਦੇ ਪਰਬ ਦੇ ਸਮੇਂ। ਉਹ ਖਾਲੀ ਹੱਥ ਯਹੋਵਾਹ ਦੇ ਸਨਮੁਖ ਹਾਜ਼ਰ ਨਾ ਹੋਣ।
૧૬તમારા બધા પુરુષો એ જે જગ્યા યહોવાહ પસંદ કરે ત્યાં વર્ષમાં ત્રણ વાર યહોવાહ તમારા ઈશ્વરની આગળ ઉપસ્થિત થવું. બેખમીરી રોટલીના પર્વના પ્રસંગે અઠવાડિયાનાં પર્વના પ્રસંગે અને માંડવાપર્વના પ્રસંગે યહોવાહ આગળ ખાલી હાથે આવવું નહિ.
17 ੧੭ ਹਰੇਕ ਪੁਰਖ ਆਪਣੇ-ਆਪਣੇ ਵਿੱਤ ਅਨੁਸਾਰ ਅਤੇ ਉਸ ਬਰਕਤ ਦੇ ਅਨੁਸਾਰ ਦੇਵੇ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
૧૭પરંતુ, દરેક માણસે પોતાની યથાશક્તિ પ્રમાણે યહોવાહની આજ્ઞા પાળીને યહોવાહ તમારા ઈશ્વરે આપેલા આશીર્વાદ પ્રમાણે તમારે આપવું.
18 ੧੮ ਤੁਸੀਂ ਆਪਣੇ ਸਾਰੇ ਫਾਟਕਾਂ ਦੇ ਅੰਦਰ ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ, ਗੋਤਾਂ ਅਨੁਸਾਰ ਆਪਣੇ ਲਈ ਨਿਆਈਂ ਅਤੇ ਪ੍ਰਧਾਨ ਨਿਯੁਕਤ ਕਰ ਲਿਓ ਅਤੇ ਉਹ ਧਰਮ ਨਾਲ ਪਰਜਾ ਦਾ ਨਿਆਂ ਕਰਨ।
૧૮જે નગરની ભાગળ યહોવાહ તારા ઈશ્વર તમને આપે તેમાં તમે તમારા માટે તમારા કુળોમાંથી ન્યાયાધીશો તથા બીજા અધિકારીઓની નિમણૂક કરો, તેઓ લોકોનો ઉચિત ન્યાય કરશે.
19 ੧੯ ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
૧૯તમે ન્યાય માટે બળજબરી ન કરો, પક્ષપાત ન કર, લાંચ ન લો, કેમ કે લાંચ જ્ઞાની આંખોને અંધ બનાવી દે છે અને ન્યાયી માણસોના વચનો ખોટા કરી નાખે છે.
20 ੨੦ ਤੁਸੀਂ ਧਰਮ ਦੇ ਹੀ ਪਿੱਛੇ ਚੱਲੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।
૨૦તમે ન્યાયનું અનુસરણ કરો, કે જેથી તમે જીવતા રહો અને જે દેશ યહોવાહ તમારા ઈશ્વર તમને આપે છે તેનો વારસો પ્રાપ્ત કરો.
21 ੨੧ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਜਗਵੇਦੀ ਦੇ ਕੋਲ ਜਿਹੜੀ ਤੁਸੀਂ ਬਣਾਉਗੇ, ਕਿਸੇ ਵੀ ਰੁੱਖ ਦੀ ਲੱਕੜ ਨਾਲ ਬਣੀ ਹੋਏ ਅਸ਼ੇਰਾਹ ਦੀ ਸਥਾਪਨਾ ਨਾ ਕਰਿਓ,
૨૧તમે યહોવાહ તમારા ઈશ્વરની માટે જે વેદી બનાવો તેની બાજુએ કોઈ પણ જાતની અશેરા મૂર્તિ ન ગોઠવો.
22 ੨੨ ਤੁਸੀਂ ਆਪਣੇ ਲਈ ਕੋਈ ਥੰਮ੍ਹ ਖੜ੍ਹਾ ਨਾ ਕਰਿਓ, ਜਿਸ ਤੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਘਿਰਣਾ ਕਰਦਾ ਹੈ।
૨૨તમારે તમારા માટે કોઈ સ્તંભ ઊભો કરવો નહિ. કેમ કે, યહોવાહ તમારા ઈશ્વર તેને ધિક્કારે છે.

< ਬਿਵਸਥਾ ਸਾਰ 16 >