< ਬਿਵਸਥਾ ਸਾਰ 17 >
1 ੧ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲ਼ਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।
Thou shalt not sacrifice to the Lord thy God a sheep, or an ox, wherein there is blemish, or any fault: for that is an abomination to the Lord thy God.
2 ੨ ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ
When there shall be found among you within any of thy gates, which the Lord thy God shall give thee, man or woman that do evil in the sight of the Lord thy God, and transgress his covenant,
3 ੩ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ
So as to go and serve strange gods, and adore them, the sun and the moon. and all the host of heaven, which I have not commanded:
4 ੪ ਅਤੇ ਇਹ ਗੱਲ ਤੁਹਾਨੂੰ ਦੱਸੀ ਜਾਵੇ ਅਤੇ ਤੁਹਾਡੇ ਸੁਣਨ ਵਿੱਚ ਆਵੇ ਤਦ ਤੁਸੀਂ ਇਸ ਬਾਰੇ ਚੰਗੀ ਤਰ੍ਹਾਂ ਪੁੱਛ-ਗਿੱਛ ਕਰਿਓ, ਅਤੇ ਵੇਖੋ, ਜੇਕਰ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜਿਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ,
And this is told thee, and hearing it thou hast inquired diligently, and found it to be true, and that the abomination is committed in Israel:
5 ੫ ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।
Thou shalt bring forth the man or the woman, who have committed that most wicked thing, to the gates of thy city, and they shall be stoned.
6 ੬ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ।
By the mouth of two or three witnesses shall he die that is to be slain. Let no man be put to death, when only one beareth witness against him.
7 ੭ ਉਸ ਨੂੰ ਮਾਰਨ ਲਈ ਗਵਾਹਾਂ ਦਾ ਹੱਥ ਪਹਿਲ ਕਰੇ ਅਤੇ ਉਨ੍ਹਾਂ ਦੇ ਬਾਅਦ ਸਾਰੇ ਲੋਕਾਂ ਦੇ ਹੱਥ ਉੱਠਣ। ਇਸ ਤਰ੍ਹਾਂ ਤੁਸੀਂ ਆਪਣੇ ਵਿੱਚੋਂ ਇਸ ਬੁਰਿਆਈ ਨੂੰ ਮਿਟਾ ਦਿਓ।
The hands of the witnesses shall be first upon him to kill him, and afterwards the hands of the rest of the people: that thou mayst take away the evil out of the midst of thee.
8 ੮ ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
If thou perceive that there be among you a hard and doubtful matter in judgment between blood and blood, cause and cause, leprosy and leprosy: and thou see that the words of the judges within thy gates do vary: arise, and go up to the place, which the Lord thy God shall choose.
9 ੯ ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਂਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।
And thou shalt come to the priests of the Levitical race, and to the judge, that shall be at that time: and thou shalt ask of them, and they shall shew thee the truth of the judgment.
10 ੧੦ ਫੇਰ ਤੁਸੀਂ ਉਸ ਫੈਸਲੇ ਦੇ ਅਨੁਸਾਰ ਕਰਿਓ ਜਿਹੜਾ ਉਹ ਤੁਹਾਨੂੰ ਉਸ ਸਥਾਨ ਤੋਂ ਦੱਸਣਗੇ, ਜਿਹੜਾ ਯਹੋਵਾਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।
And thou shalt do whatsoever they shall say, that preside in the place, which the Lord shall choose, and what they shall teach thee,
11 ੧੧ ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ। ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ।
According to his law; and thou shalt follow their sentence: neither shalt thou decline to the right hand nor to the left hand.
12 ੧੨ ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।
But he that will be proud, and refuse to obey the commandment of the priest, who ministereth at that time to the Lord thy God, and the decree of the judge, that man shall die, and thou shalt take away the evil from Israel:
13 ੧੩ ਇਸ ਤਰ੍ਹਾਂ ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਅਤੇ ਫੇਰ ਗੁਸਤਾਖ਼ੀ ਨਹੀਂ ਕਰੇਗੀ।
And all the people hearing it shall fear, that no one afterwards swell with pride.
14 ੧੪ ਜਦ ਤੁਸੀਂ ਉਸ ਦੇਸ਼ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ ਅਤੇ ਆਖਣ ਲੱਗੋ, ਅਸੀਂ ਵੀ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,
When thou art come into the land, which the Lord thy God will give thee, and possessest it, and shalt say: I will set a king over me, as all nations have that are round about:
15 ੧੫ ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।
Thou shalt set him whom the Lord thy God shall choose out of the number of thy brethren. Thou mayst not make a man of another nation king, that is not thy brother.
16 ੧੬ ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ।
And when he is made king, he shall not multiply horses to himself, nor lead back the people into Egypt, being lifted up with the number of his horsemen, especially since the Lord hath commanded you to return no more the same way.
17 ੧੭ ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ।
He shall not have many wives, that may allure his mind, nor immense sums of silver and gold.
18 ੧੮ ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ।
But after he is raised to the throne of his kingdom, he shall copy out to himself the Deuteronomy of this law in a volume, taking the copy of the priests of the Levitical tribe,
19 ੧੯ ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,
And he shall have it with him, and shall read it all the days of his life, that he may learn to fear the Lord his God, and keep his words and ceremonies, that are commanded in the law;
20 ੨੦ ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ।
And that his heart be not lifted up with pride over his brethren, nor decline to the right or to the left, that he and his sons may reign a long time over Israel.