< ਬਿਵਸਥਾ ਸਾਰ 18 >

1 ਲੇਵੀ ਜਾਜਕਾਂ ਸਗੋਂ ਲੇਵੀ ਦੇ ਸਾਰੇ ਗੋਤ ਦਾ ਇਸਰਾਏਲ ਦੇ ਨਾਲ ਕੋਈ ਭਾਗ ਜਾਂ ਵਿਰਾਸਤ ਨਾ ਹੋਵੇਗੀ। ਉਹ ਯਹੋਵਾਹ ਨੂੰ ਚੜ੍ਹਾਈਆਂ ਗਈਆਂ ਅੱਗ ਦੀਆਂ ਭੇਟਾਂ ਅਤੇ ਉਸ ਦੇ ਭਾਗ ਵਿੱਚੋਂ ਖਾਣਗੇ।
The priests and the Levites—all the tribe of Levi—shall have no portion nor inheritance with Israel. They shall eat the offerings of the LORD made by fire and his portion.
2 ਉਨ੍ਹਾਂ ਦਾ ਆਪਣੇ ਭਰਾਵਾਂ ਦੇ ਵਿਚਕਾਰ ਕੋਈ ਭਾਗ ਨਾ ਹੋਵੇਗਾ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ, ਜਿਵੇਂ ਉਸ ਨੇ ਉਨ੍ਹਾਂ ਨੂੰ ਬਚਨ ਦਿੱਤਾ ਹੈ।
They shall have no inheritance amongst their brothers. The LORD is their inheritance, as he has spoken to them.
3 ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ - ਭਾਵੇਂ ਉਹ ਬਲ਼ਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।
This shall be the priests’ due from the people, from those who offer a sacrifice, whether it be ox or sheep, that they shall give to the priest: the shoulder, the two cheeks, and the inner parts.
4 ਤੁਸੀਂ ਆਪਣੀ ਪਹਿਲੀ ਉਪਜ ਦਾ ਅੰਨ, ਨਵੀਂ ਮਧ ਅਤੇ ਤੇਲ ਅਤੇ ਆਪਣੇ ਇੱਜੜ ਦੀ ਪਹਿਲੀ ਕਤਰੀ ਹੋਈ ਉੱਨ, ਉਸ ਨੂੰ ਦਿਓ,
You shall give him the first fruits of your grain, of your new wine, and of your oil, and the first of the fleece of your sheep.
5 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਸ ਨੂੰ ਤੁਹਾਡੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ ਕਿ ਉਹ ਅਤੇ ਉਹ ਦੇ ਪੁੱਤਰ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨ ਲਈ ਸਦਾ ਖੜ੍ਹੇ ਰਿਹਾ ਕਰਨ।
For the LORD your God has chosen him out of all your tribes to stand to minister in the LORD’s name, him and his sons forever.
6 ਫੇਰ ਜੇਕਰ ਕੋਈ ਲੇਵੀ ਇਸਰਾਏਲ ਦੇ ਕਿਸੇ ਵੀ ਨਗਰ ਵਿੱਚੋਂ ਆਵੇ ਜਿੱਥੇ ਉਹ ਪਰਦੇਸੀ ਹੋ ਕੇ ਰਹਿੰਦਾ ਹੈ, ਅਤੇ ਆਪਣੇ ਦਿਲ ਦੀ ਸਾਰੀ ਇੱਛਿਆ ਨਾਲ ਉਸ ਸਥਾਨ ਨੂੰ ਜਾਵੇ ਜਿਹੜਾ ਯਹੋਵਾਹ ਚੁਣੇਗਾ,
If a Levite comes from any of your gates out of all Israel where he lives, and comes with all the desire of his soul to the place which the LORD shall choose,
7 ਤਦ ਉਹ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਵਿੱਚ ਟਹਿਲ ਸੇਵਾ ਕਰੇਗਾ, ਜਿਵੇਂ ਉਸ ਦੇ ਸਾਰੇ ਲੇਵੀ ਭਰਾ ਕਰਦੇ ਹਨ, ਜਿਹੜੇ ਉੱਥੇ ਯਹੋਵਾਹ ਦੇ ਅੱਗੇ ਖੜ੍ਹੇ ਰਹਿੰਦੇ ਹਨ।
then he shall minister in the name of the LORD his God, as all his brothers the Levites do, who stand there before the LORD.
8 ਜੋ ਕੁਝ ਉਸ ਨੂੰ ਆਪਣੇ ਪੁਰਖਿਆਂ ਦੀ ਜਾਇਦਾਦ ਦੀ ਵਿੱਕਰੀ ਤੋਂ ਮਿਲੇ, ਉਸ ਨੂੰ ਛੱਡ ਉਹ ਸਾਰੇ ਭੋਜਨ ਵਿੱਚੋਂ ਇੱਕੋ ਜਿਹਾ ਹਿੱਸਾ ਖਾਣ।
They shall have like portions to eat, in addition to that which comes from the sale of his family possessions.
9 ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਤਦ ਤੁਸੀਂ ਉੱਥੋਂ ਦੀਆਂ ਕੌਮਾਂ ਦੇ ਵਾਂਗੂੰ ਘਿਣਾਉਣੇ ਕੰਮ ਕਰਨੇ ਨਾ ਸਿੱਖਿਓ।
When you have come into the land which the LORD your God gives you, you shall not learn to imitate the abominations of those nations.
10 ੧੦ ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
There shall not be found with you anyone who makes his son or his daughter to pass through the fire, one who uses divination, one who tells fortunes, or an enchanter, or a sorcerer,
11 ੧੧ ਜਾਂ ਝਾੜਾ-ਫੂਕੀ ਕਰਨ ਵਾਲਾ, ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਾ, ਜਾਂ ਭੂਤਾਂ ਨੂੰ ਕੱਢਣ ਵਾਲਾ, ਜਾਂ ਮਰਿਆਂ ਹੋਇਆਂ ਨੂੰ ਜਗਾਉਣ ਵਾਲਾ ਹੋਵੇ।
or a charmer, or someone who consults with a familiar spirit, or a wizard, or a necromancer.
12 ੧੨ ਕਿਉਂ ਜੋ ਜਿਹੜੇ ਇਹ ਕੰਮ ਕਰਦੇ ਹਨ ਉਹ ਯਹੋਵਾਹ ਅੱਗੇ ਘਿਣਾਉਣੇ ਹਨ, ਅਤੇ ਇੰਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਕੱਢਣ ਵਾਲਾ ਹੈ।
For whoever does these things is an abomination to the LORD. Because of these abominations, the LORD your God drives them out from before you.
13 ੧੩ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਸੰਪੂਰਨ ਹੋਵੋ।
You shall be blameless with the LORD your God.
14 ੧੪ ਕਿਉਂ ਜੋ ਉਹ ਕੌਮਾਂ ਜਿਨ੍ਹਾਂ ਨੂੰ ਤੁਸੀਂ ਕੱਢਣ ਵਾਲੇ ਹੋ, ਮਹੂਰਤ ਵੇਖਣ ਵਾਲਿਆਂ ਅਤੇ ਭਵਿੱਖ ਦੱਸਣ ਵਾਲਿਆਂ ਦੀ ਸੁਣਦੀਆਂ ਹਨ, ਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਜਿਹਾ ਨਹੀਂ ਕਰਨ ਦਿੰਦਾ।
For these nations that you shall dispossess listen to those who practise sorcery and to diviners; but as for you, the LORD your God has not allowed you so to do.
15 ੧੫ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿੱਚੋਂ ਅਰਥਾਤ ਤੁਹਾਡੇ ਭਰਾਵਾਂ ਵਿੱਚੋਂ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ, ਤੁਸੀਂ ਉਸ ਦੀ ਸੁਣਿਓ।
The LORD your God will raise up to you a prophet from amongst you, of your brothers, like me. You shall listen to him.
16 ੧੬ ਇਹ ਤੇਰੀ ਉਸ ਬੇਨਤੀ ਦੇ ਅਨੁਸਾਰ ਹੋਵੇਗਾ, ਜਿਹੜੀ ਨੂੰ ਹੋਰੇਬ ਪਰਬਤ ਦੇ ਕੋਲ ਸਭਾ ਦੇ ਦਿਨ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਕੀਤੀ ਸੀ, “ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਨਾ ਸੁਣੀਏ ਅਤੇ ਨਾ ਹੀ ਫੇਰ ਇਹ ਵੱਡੀ ਅੱਗ ਨੂੰ ਵੇਖੀਏ, ਤਾਂ ਜੋ ਅਸੀਂ ਮਰ ਨਾ ਜਾਈਏ।”
This is according to all that you desired of the LORD your God in Horeb in the day of the assembly, saying, “Let me not hear again the LORD my God’s voice, neither let me see this great fire any more, that I not die.”
17 ੧੭ ਤਦ ਯਹੋਵਾਹ ਨੇ ਮੈਨੂੰ ਆਖਿਆ, “ਉਹ ਜੋ ਕੁਝ ਆਖਦੇ ਹਨ, ਸੋ ਠੀਕ ਆਖਦੇ ਹਨ।
The LORD said to me, “They have well said that which they have spoken.
18 ੧੮ ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ।
I will raise them up a prophet from amongst their brothers, like you. I will put my words in his mouth, and he shall speak to them all that I shall command him.
19 ੧੯ ਤਦ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਮੇਰੇ ਉਨ੍ਹਾਂ ਸ਼ਬਦ ਨੂੰ ਨਾ ਸੁਣੇ, ਜੋ ਉਹ ਮੇਰੇ ਨਾਮ ਤੋਂ ਬੋਲੇਗਾ, ਮੈਂ ਉਸ ਤੋਂ ਉਸ ਦਾ ਲੇਖਾ ਲਵਾਂਗਾ।
It shall happen, that whoever will not listen to my words which he shall speak in my name, I will require it of him.
20 ੨੦ ਪਰ ਉਹ ਨਬੀ ਜਿਹੜਾ ਗੁਸਤਾਖ਼ੀ ਨਾਲ ਮੇਰੇ ਨਾਮ ਉੱਤੇ ਉਹ ਬਚਨ ਬੋਲੇ, ਜਿਸ ਦਾ ਹੁਕਮ ਮੈਂ ਉਸ ਨੂੰ ਨਹੀਂ ਦਿੱਤਾ ਜਾਂ ਦੂਜੇ ਦੇਵਤਿਆਂ ਦੇ ਨਾਮ ਤੋਂ ਕੁਝ ਬੋਲੇ, ਉਹ ਨਬੀ ਮਾਰਿਆ ਜਾਵੇ।”
But the prophet who speaks a word presumptuously in my name, which I have not commanded him to speak, or who speaks in the name of other gods, that same prophet shall die.”
21 ੨੧ ਜੇਕਰ ਤੁਸੀਂ ਆਪਣੇ ਮਨ ਵਿੱਚ ਆਖੋ, “ਅਸੀਂ ਉਸ ਬਚਨ ਨੂੰ ਕਿਵੇਂ ਜਾਣੀਏ ਜਿਹੜਾ ਯਹੋਵਾਹ ਨਹੀਂ ਬੋਲਿਆ?”
You may say in your heart, “How shall we know the word which the LORD has not spoken?”
22 ੨੨ ਤਦ ਜੇਕਰ ਉਹ ਨਬੀ ਯਹੋਵਾਹ ਦੇ ਨਾਮ ਤੋਂ ਕੁਝ ਬੋਲੇ ਅਤੇ ਉਹ ਗੱਲ ਪੂਰੀ ਨਾ ਹੋਵੇ ਅਤੇ ਨਾ ਹੀ ਬੀਤੇ ਤਾਂ ਉਹ ਗੱਲ ਯਹੋਵਾਹ ਨੇ ਨਹੀਂ ਬੋਲੀ ਸੀ। ਉਸ ਨਬੀ ਨੇ ਗੁਸਤਾਖ਼ੀ ਨਾਲ ਉਹ ਗੱਲ ਬੋਲੀ ਹੈ, ਤੁਸੀਂ ਉਸ ਤੋਂ ਨਾ ਡਰਿਓ।
When a prophet speaks in the LORD’s name, if the thing doesn’t follow, nor happen, that is the thing which the LORD has not spoken. The prophet has spoken it presumptuously. You shall not be afraid of him.

< ਬਿਵਸਥਾ ਸਾਰ 18 >