< ਬਿਵਸਥਾ ਸਾਰ 19 >

1 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਕੌਮਾਂ ਨੂੰ ਨਾਸ ਕਰ ਦੇਵੇ, ਜਿਨ੍ਹਾਂ ਦਾ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਤੁਸੀਂ ਉਨਾਂ ਦੇ ਉੱਤੇ ਅਧਿਕਾਰ ਕਰਕੇ ਉਨ੍ਹਾਂ ਦੇ ਸ਼ਹਿਰਾਂ ਅਤੇ ਘਰਾਂ ਵਿੱਚ ਵੱਸਣ ਲੱਗ ਪਵੋ,
כִּֽי־יַכְרִ֞ית יְהוָ֤ה אֱלֹהֶ֙יךָ֙ אֶת־הַגּוֹיִ֔ם אֲשֶׁר֙ יְהוָ֣ה אֱלֹהֶ֔יךָ נֹתֵ֥ן לְךָ֖ אֶת־אַרְצָ֑ם וִֽירִשְׁתָּ֕ם וְיָשַׁבְתָּ֥ בְעָרֵיהֶ֖ם וּבְבָתֵּיהֶֽם׃
2 ਤਦ ਤੁਸੀਂ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਤਿੰਨ ਸ਼ਹਿਰ ਆਪਣੇ ਲਈ ਵੱਖਰੇ ਰੱਖਿਓ,
שָׁל֥וֹשׁ עָרִ֖ים תַּבְדִּ֣יל לָ֑ךְ בְּת֣וֹךְ אַרְצְךָ֔ אֲשֶׁר֙ יְהוָ֣ה אֱלֹהֶ֔יךָ נֹתֵ֥ן לְךָ֖ לְרִשְׁתָּֽהּ׃
3 ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ।
תָּכִ֣ין לְךָ֮ הַדֶּרֶךְ֒ וְשִׁלַּשְׁתָּ֙ אֶת־גְּב֣וּל אַרְצְךָ֔ אֲשֶׁ֥ר יַנְחִֽילְךָ֖ יְהוָ֣ה אֱלֹהֶ֑יךָ וְהָיָ֕ה לָנ֥וּס שָׁ֖מָּה כָּל־רֹצֵֽחַ׃
4 ਇਹ ਉਸ ਖ਼ੂਨੀ ਦੀ ਗੱਲ ਹੈ ਜੋ ਉੱਥੇ ਭੱਜ ਕੇ ਜੀਉਂਦਾ ਰਹੇ ਅਰਥਾਤ ਜਿਹੜਾ ਗਲਤੀ ਨਾਲ ਆਪਣੇ ਗੁਆਂਢੀ ਨੂੰ ਮਾਰ ਸੁੱਟੇ ਪਰ ਉਸ ਦਾ ਉਹ ਦੇ ਨਾਲ ਪਹਿਲਾਂ ਤੋਂ ਕੋਈ ਵੈਰੀ ਨਹੀਂ ਸੀ।
וְזֶה֙ דְּבַ֣ר הָרֹצֵ֔חַ אֲשֶׁר־יָנ֥וּס שָׁ֖מָּה וָחָ֑י אֲשֶׁ֨ר יַכֶּ֤ה אֶת־רֵעֵ֙הוּ֙ בִּבְלִי־דַ֔עַת וְה֛וּא לֹא־שֹׂנֵ֥א ל֖וֹ מִתְּמֹ֥ל שִׁלְשֹֽׁם׃
5 ਜਿਵੇਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਜੰਗਲ ਵਿੱਚੋਂ ਲੱਕੜੀ ਵੱਢਣ ਲਈ ਜਾਵੇ ਅਤੇ ਜਦ ਉਹ ਹੱਥ ਵਿੱਚ ਕੁਹਾੜੀ ਫੜ੍ਹ ਕੇ ਰੁੱਖ ਨੂੰ ਵੱਢਣ ਲਈ ਟੱਕ ਮਾਰੇ ਅਤੇ ਕੁਹਾੜੀ ਦਾ ਫਲ ਦਸਤੇ ਵਿੱਚੋਂ ਨਿੱਕਲ ਕੇ ਉਸ ਦੇ ਗੁਆਂਢੀ ਨੂੰ ਅਜਿਹਾ ਵੱਜੇ ਕਿ ਉਹ ਮਰ ਜਾਵੇ, ਤਾਂ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ ਅਤੇ ਜੀਉਂਦਾ ਰਹੇ।
וַאֲשֶׁר֩ יָבֹ֨א אֶת־רֵעֵ֥הוּ בַיַּעַר֮ לַחְטֹ֣ב עֵצִים֒ וְנִדְּחָ֨ה יָד֤וֹ בַגַּרְזֶן֙ לִכְרֹ֣ת הָעֵ֔ץ וְנָשַׁ֤ל הַבַּרְזֶל֙ מִן־הָעֵ֔ץ וּמָצָ֥א אֶת־רֵעֵ֖הוּ וָמֵ֑ת ה֗וּא יָנ֛וּס אֶל־אַחַ֥ת הֶעָרִים־הָאֵ֖לֶּה וָחָֽי׃
6 ਅਜਿਹਾ ਨਾ ਹੋਵੇ ਕਿ ਰਾਹ ਲੰਮਾ ਹੋਣ ਦੇ ਕਾਰਨ ਖ਼ੂਨ ਦਾ ਬਦਲਾ ਲੈਣ ਵਾਲਾ ਆਪਣੇ ਗੁੱਸੇ ਦੀ ਜਲਣ ਵਿੱਚ ਖ਼ੂਨੀ ਦਾ ਪਿੱਛਾ ਕਰਕੇ ਉਸ ਨੂੰ ਫੜ ਲਵੇ ਅਤੇ ਜਾਨ ਤੋਂ ਮਾਰ ਦੇਵੇ ਭਾਵੇਂ ਉਹ ਮਰਨ ਯੋਗ ਨਹੀਂ ਸੀ, ਕਿਉਂ ਜੋ ਉਹ ਪਹਿਲਾਂ ਤੋਂ ਉਸ ਨਾਲ ਵੈਰ ਨਹੀਂ ਰੱਖਦਾ ਸੀ।
פֶּן־יִרְדֹּף֩ גֹּאֵ֨ל הַדָּ֜ם אַחֲרֵ֣י הָרֹצֵ֗חַ כִּי־יֵחַם֮ לְבָבוֹ֒ וְהִשִּׂיג֛וֹ כִּֽי־יִרְבֶּ֥ה הַדֶּ֖רֶךְ וְהִכָּ֣הוּ נָ֑פֶשׁ וְלוֹ֙ אֵ֣ין מִשְׁפַּט־מָ֔וֶת כִּ֠י לֹ֣א שֹׂנֵ֥א ה֛וּא ל֖וֹ מִתְּמ֥וֹל שִׁלְשֽׁוֹם׃
7 ਇਸ ਲਈ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਆਪਣੇ ਲਈ ਤਿੰਨ ਸ਼ਹਿਰ ਵੱਖਰੇ ਰੱਖਿਓ।
עַל־כֵּ֛ן אָנֹכִ֥י מְצַוְּךָ֖ לֵאמֹ֑ר שָׁלֹ֥שׁ עָרִ֖ים תַּבְדִּ֥יל לָֽךְ׃ ס
8 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੀਆਂ ਹੱਦਾਂ ਨੂੰ ਵਧਾ ਦੇਵੇ, ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੁਹਾਨੂੰ ਉਹ ਸਾਰਾ ਦੇਸ਼ ਦੇ ਦੇਵੇ, ਜਿਸ ਨੂੰ ਦੇਣ ਦਾ ਬਚਨ ਉਸ ਨੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ,
וְאִם־יַרְחִ֞יב יְהוָ֤ה אֱלֹהֶ֙יךָ֙ אֶת־גְּבֻ֣לְךָ֔ כַּאֲשֶׁ֥ר נִשְׁבַּ֖ע לַאֲבֹתֶ֑יךָ וְנָ֤תַן לְךָ֙ אֶת־כָּל־הָאָ֔רֶץ אֲשֶׁ֥ר דִּבֶּ֖ר לָתֵ֥ת לַאֲבֹתֶֽיךָ׃
9 ਤਦ ਜੇਕਰ ਤੁਸੀਂ ਇਹ ਸਾਰਾ ਹੁਕਮਨਾਮਾ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਪੂਰਾ ਕਰਕੇ ਇਸ ਦੀ ਪਾਲਨਾ ਕਰੋ ਅਰਥਾਤ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਸਦਾ ਤੱਕ ਉਸ ਦੇ ਰਾਹਾਂ ਉੱਤੇ ਚੱਲੋ ਤਾਂ ਤੁਸੀਂ ਇਨ੍ਹਾਂ ਤਿੰਨ ਸ਼ਹਿਰਾਂ ਦੇ ਨਾਲ ਹੋਰ ਤਿੰਨ ਸ਼ਹਿਰਾਂ ਨੂੰ ਵੱਖਰਾ ਕਰ ਲਿਓ,
כִּֽי־תִשְׁמֹר֩ אֶת־כָּל־הַמִּצְוָ֨ה הַזֹּ֜את לַעֲשֹׂתָ֗הּ אֲשֶׁ֨ר אָנֹכִ֣י מְצַוְּךָ֮ הַיּוֹם֒ לְאַהֲבָ֞ה אֶת־יְהוָ֧ה אֱלֹהֶ֛יךָ וְלָלֶ֥כֶת בִּדְרָכָ֖יו כָּל־הַיָּמִ֑ים וְיָסַפְתָּ֨ לְךָ֥ עוֹד֙ שָׁלֹ֣שׁ עָרִ֔ים עַ֖ל הַשָּׁלֹ֥שׁ הָאֵֽלֶּה׃
10 ੧੦ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ।
וְלֹ֤א יִשָּׁפֵךְ֙ דָּ֣ם נָקִ֔י בְּקֶ֣רֶב אַרְצְךָ֔ אֲשֶׁר֙ יְהוָ֣ה אֱלֹהֶ֔יךָ נֹתֵ֥ן לְךָ֖ נַחֲלָ֑ה וְהָיָ֥ה עָלֶ֖יךָ דָּמִֽים׃ ס
11 ੧੧ ਪਰ ਜੇਕਰ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਵੈਰ ਰੱਖ ਕੇ ਉਸ ਦੀ ਘਾਤ ਵਿੱਚ ਲੱਗੇ ਅਤੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਅਤੇ ਫੇਰ ਉਹ ਇਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਨੂੰ ਭੱਜ ਜਾਵੇ,
וְכִֽי־יִהְיֶ֥ה אִישׁ֙ שֹׂנֵ֣א לְרֵעֵ֔הוּ וְאָ֤רַב לוֹ֙ וְקָ֣ם עָלָ֔יו וְהִכָּ֥הוּ נֶ֖פֶשׁ וָמֵ֑ת וְנָ֕ס אֶל־אַחַ֖ת הֶעָרִ֥ים הָאֵֽל׃
12 ੧੨ ਤਾਂ ਉਸ ਦੇ ਸ਼ਹਿਰ ਬਜ਼ੁਰਗ ਕਿਸੇ ਨੂੰ ਭੇਜ ਕੇ ਉਸ ਨੂੰ ਉੱਥੋਂ ਮੋੜ ਲਿਆਉਣ ਅਤੇ ਉਸ ਨੂੰ ਲਹੂ ਦਾ ਬਦਲਾ ਲੈਣ ਵਾਲੇ ਦੇ ਹੱਥ ਵਿੱਚ ਸੌਂਪ ਦੇਣ ਤਾਂ ਜੋ ਉਹ ਮਾਰਿਆ ਜਾਵੇ
וְשָֽׁלְחוּ֙ זִקְנֵ֣י עִיר֔וֹ וְלָקְח֥וּ אֹת֖וֹ מִשָּׁ֑ם וְנָתְנ֣וּ אֹת֗וֹ בְּיַ֛ד גֹּאֵ֥ל הַדָּ֖ם וָמֵֽת׃
13 ੧੩ ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।
לֹא־תָח֥וֹס עֵֽינְךָ֖ עָלָ֑יו וּבִֽעַרְתָּ֧ דַֽם־הַנָּקִ֛י מִיִּשְׂרָאֵ֖ל וְט֥וֹב לָֽךְ׃ ס
14 ੧੪ ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦੇਣ ਵਾਲਾ ਹੈ, ਉਸ ਦਾ ਜਿਹੜਾ ਹਿੱਸਾ ਤੁਹਾਨੂੰ ਮਿਲੇਗਾ, ਉਸ ਵਿੱਚ ਤੁਸੀਂ ਆਪਣੇ ਗੁਆਂਢੀ ਦੀਆਂ ਹੱਦਾਂ ਨਾ ਸਰਕਾਇਓ, ਜਿਹੜੀਆਂ ਪਹਿਲੇ ਲੋਕਾਂ ਨੇ ਠਹਿਰਾਈਆਂ ਹੋਈਆਂ ਹਨ।
לֹ֤א תַסִּיג֙ גְּב֣וּל רֵֽעֲךָ֔ אֲשֶׁ֥ר גָּבְל֖וּ רִאשֹׁנִ֑ים בְּנַחֲלָֽתְךָ֙ אֲשֶׁ֣ר תִּנְחַ֔ל בָּאָ֕רֶץ אֲשֶׁר֙ יְהוָ֣ה אֱלֹהֶ֔יךָ נֹתֵ֥ן לְךָ֖ לְרִשְׁתָּֽהּ׃ ס
15 ੧੫ ਕਿਸੇ ਮਨੁੱਖ ਦੇ ਵਿਰੁੱਧ ਕਿਸੇ ਵੀ ਬੁਰਿਆਈ ਜਾਂ ਪਾਪ ਦੇ ਕਾਰਨ, ਭਾਵੇਂ ਕੋਈ ਵੀ ਪਾਪ ਹੋਵੇ, ਇੱਕੋ ਹੀ ਗਵਾਹ ਦੀ ਗਵਾਹੀ ਨਾ ਮੰਨਣਾ, ਪਰ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਗੱਲ ਪੱਕੀ ਸਮਝੀ ਜਾਵੇ।
לֹֽא־יָקוּם֩ עֵ֨ד אֶחָ֜ד בְּאִ֗ישׁ לְכָל־עָוֹן֙ וּלְכָל־חַטָּ֔את בְּכָל־חֵ֖טְא אֲשֶׁ֣ר יֶֽחֱטָ֑א עַל־פִּ֣י ׀ שְׁנֵ֣י עֵדִ֗ים א֛וֹ עַל־פִּ֥י שְׁלֹשָֽׁה־עֵדִ֖ים יָק֥וּם דָּבָֽר׃
16 ੧੬ ਜੇਕਰ ਕੋਈ ਝੂਠਾ ਗਵਾਹ ਉੱਠੇ ਅਤੇ ਕਿਸੇ ਮਨੁੱਖ ਦੇ ਵਿਰੁੱਧ ਉਸ ਦੇ ਬੇਈਮਾਨ ਹੋਣ ਦੀ ਗਵਾਹੀ ਦੇਵੇ,
כִּֽי־יָק֥וּם עֵד־חָמָ֖ס בְּאִ֑ישׁ לַעֲנ֥וֹת בּ֖וֹ סָרָֽה׃
17 ੧੭ ਤਾਂ ਉਹ ਦੋਵੇਂ ਮਨੁੱਖ ਜਿਨ੍ਹਾਂ ਦੇ ਵਿੱਚ ਝਗੜਾ ਹੈ ਯਹੋਵਾਹ ਦੇ ਸਨਮੁਖ ਅਰਥਾਤ ਉਨ੍ਹਾਂ ਦਿਨਾਂ ਦੇ ਜਾਜਕਾਂ ਅਤੇ ਨਿਆਂਈਆਂ ਦੇ ਅੱਗੇ ਖੜ੍ਹੇ ਕੀਤੇ ਜਾਣ,
וְעָמְד֧וּ שְׁנֵֽי־הָאֲנָשִׁ֛ים אֲשֶׁר־לָהֶ֥ם הָרִ֖יב לִפְנֵ֣י יְהוָ֑ה לִפְנֵ֤י הַכֹּֽהֲנִים֙ וְהַשֹּׁ֣פְטִ֔ים אֲשֶׁ֥ר יִהְי֖וּ בַּיָּמִ֥ים הָהֵֽם׃
18 ੧੮ ਤਦ ਉਹ ਨਿਆਈਂ ਚੰਗੀ ਤਰ੍ਹਾਂ ਪੁੱਛ-ਗਿੱਛ ਕਰਨ ਅਤੇ ਵੇਖੋ, ਜੇਕਰ ਉਨ੍ਹਾਂ ਨੂੰ ਪਤਾ ਲੱਗੇ ਕਿ ਉਹ ਝੂਠਾ ਗਵਾਹ ਹੈ ਅਤੇ ਆਪਣੇ ਭਰਾ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ ਹੈ,
וְדָרְשׁ֥וּ הַשֹּׁפְטִ֖ים הֵיטֵ֑ב וְהִנֵּ֤ה עֵֽד־שֶׁ֙קֶר֙ הָעֵ֔ד שֶׁ֖קֶר עָנָ֥ה בְאָחִֽיו׃
19 ੧੯ ਤਾਂ ਤੁਸੀਂ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰਨਾ ਜਿਵੇਂ ਉਸ ਨੇ ਆਪਣੇ ਭਰਾ ਨਾਲ ਕਰਨ ਦੀ ਯੋਜਨਾ ਬਣਾਈ ਸੀ, ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਮਿਟਾ ਦਿਓ।
וַעֲשִׂ֣יתֶם ל֔וֹ כַּאֲשֶׁ֥ר זָמַ֖ם לַעֲשׂ֣וֹת לְאָחִ֑יו וּבִֽעַרְתָּ֥ הָרָ֖ע מִקִּרְבֶּֽךָ׃
20 ੨੦ ਤਦ ਬਾਕੀ ਦੇ ਲੋਕ ਸੁਣਨਗੇ ਅਤੇ ਡਰਨਗੇ ਅਤੇ ਫੇਰ ਅਜਿਹੀ ਬੁਰਿਆਈ ਤੁਹਾਡੇ ਵਿੱਚ ਨਹੀਂ ਕਰਨਗੇ।
וְהַנִּשְׁאָרִ֖ים יִשְׁמְע֣וּ וְיִרָ֑אוּ וְלֹֽא־יֹסִ֨פוּ לַעֲשׂ֜וֹת ע֗וֹד כַּדָּבָ֥ר הָרָ֛ע הַזֶּ֖ה בְּקִרְבֶּֽךָ׃
21 ੨੧ ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ।
וְלֹ֥א תָח֖וֹס עֵינֶ֑ךָ נֶ֣פֶשׁ בְּנֶ֗פֶשׁ עַ֤יִן בְּעַ֙יִן֙ שֵׁ֣ן בְּשֵׁ֔ן יָ֥ד בְּיָ֖ד רֶ֥גֶל בְּרָֽגֶל׃ ס

< ਬਿਵਸਥਾ ਸਾਰ 19 >