< ਬਿਵਸਥਾ ਸਾਰ 2 >
1 ੧ ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਕੂਚ ਕੀਤਾ, ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸੀਂ ਬਹੁਤ ਦਿਨਾਂ ਤੱਕ ਸੇਈਰ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ।
And we turned and departed into the wilderness, by the way of the Red Sea, as the Lord spoke to me, and we compassed mount Seir many days.
2 ੨ ਫਿਰ ਯਹੋਵਾਹ ਨੇ ਮੈਨੂੰ ਆਖਿਆ,
And the Lord said to me,
3 ੩ “ਤੁਸੀਂ ਬਹੁਤ ਸਮੇਂ ਤੱਕ ਇਸ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ।
Ye have compassed this mount long enough; turn therefore toward the north.
4 ੪ ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।
And charge the people, saying, Ye are going through the borders of your brethren the children of Esau, who dwell in Seir; and they shall fear you, and dread you greatly.
5 ੫ ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ ਕਿਉਂ ਜੋ ਮੈਂ ਸੇਈਰ ਪਰਬਤ ਨੂੰ ਏਸਾਓ ਦੀ ਵਿਰਾਸਤ ਹੋਣ ਲਈ ਦੇ ਦਿੱਤਾ ਹੈ।
Do not engage in war against them, for I will not give you of their land even enough to set your foot upon, for I have given mount Seir to the children of Esau as an inheritance.
6 ੬ ਤੁਸੀਂ ਉਨ੍ਹਾਂ ਨੂੰ ਚਾਂਦੀ ਦੇ ਕੇ ਅੰਨ ਮੁੱਲ ਲਿਓ ਤਾਂ ਜੋ ਤੁਸੀਂ ਖਾਓ ਅਤੇ ਤੁਸੀਂ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲਿਓ ਤਾਂ ਜੋ ਤੁਸੀਂ ਪੀਓ।”
Buy food of them for money and eat, and ye shall receive water of them by measure for money, and drink.
7 ੭ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ। ਇਨ੍ਹਾਂ ਚਾਲ੍ਹੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ।
For the Lord our God has blessed thee in every work of thy hands. Consider how thou wentest through that great and terrible wilderness: behold, the Lord thy God [has been] with thee forty years; thou didst not lack any thing.
8 ੮ ਤਦ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਅਰਾਬਾਹ ਦੇ ਰਾਹ ਤੋਂ ਹੁੰਦੇ ਹੋਏ ਏਲਥ ਅਤੇ ਅਸਯੋਨ-ਗਬਰ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਵਿੱਚੋਂ ਹੋ ਕੇ ਗਏ।
And we passed by our brethren the children of Esau, who dwelt in Seir, by the way of Araba from Aelon and from Gesion Gaber; and we turned and passed by the way of the desert of Moab.
9 ੯ ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”
And the Lord said to me, Do not ye quarrel with the Moabites, and do not engage in war with them; for I will not give you of their land for an inheritance, for I have given Aroer to the children of Lot to inherit.
10 ੧੦ ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ।
Formerly the Ommin dwelt in it, a great and numerous nation and powerful, like the Enakim.
11 ੧੧ ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈਮ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ।
These also shall be accounted Raphain like the Enakim; and the Moabites call them Ommin.
12 ੧੨ ਹੋਰੀ ਵੀ ਪਹਿਲੇ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ, ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗਿਓਂ ਉਨ੍ਹਾਂ ਦਾ ਨਾਸ ਕਰਕੇ ਆਪ ਉਨ੍ਹਾਂ ਦੇ ਸਥਾਨ ਤੇ ਵੱਸ ਗਏ, ਜਿਵੇਂ ਇਸਰਾਏਲ ਨੇ ਆਪਣੀ ਵਿਰਾਸਤ ਦੇ ਦੇਸ਼ ਵਿੱਚ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
And the Chorrhite dwelt in Seir before, and the sons of Esau destroyed them, and utterly consumed them from before them; and they dwelt in their place, as Israel did to the land of his inheritance, which the Lord gave to them.
13 ੧੩ “ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
Now then, arise ye, [said I], and depart, and cross the valley of Zaret.
14 ੧੪ ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਜਦ ਤੱਕ ਉਸ ਪੀੜ੍ਹੀ ਦੇ ਸਾਰੇ ਸੂਰਮੇ ਛਾਉਣੀ ਵਿੱਚੋਂ ਮਰ ਮਿਟ ਨਾ ਗਏ, ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ।
And the days in which we traveled from Cades Barne till we crossed the valley of Zaret, [were] thirty and eight years, until the whole generation of the men of war failed, dying out of the camp, as the Lord God sware to them.
15 ੧੫ ਇਸ ਲਈ ਜਦ ਤੱਕ ਸਾਰੇ ਦੇ ਸਾਰੇ ਮਿਟ ਨਾ ਗਏ, ਤਦ ਤੱਕ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਛਾਉਣੀ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ।
And the hand of the Lord was upon them to destroy them out of the midst of the camp, until they were consumed.
16 ੧੬ ਇਸ ਤਰ੍ਹਾਂ, ਜਦ ਸਾਰੇ ਸੂਰਮੇ ਉਨ੍ਹਾਂ ਲੋਕਾਂ ਵਿੱਚੋਂ ਮਰ ਮਿਟ ਗਏ।
And it came to pass when all the men of war dying out of the midst of the people had fallen,
17 ੧੭ ਤਦ ਯਹੋਵਾਹ ਇਹ ਆਖ ਕੇ ਮੇਰੇ ਨਾਲ ਬੋਲਿਆ,
that the Lord spoke to me, saying,
18 ੧੮ “ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ।
Thou shalt pass over this day the borders of Moab to Aroer;
19 ੧੯ ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।”
and ye shall draw nigh to the children of Amman: do not quarrel with them, nor wage war with them; for I will not give thee of the land of the children of Amman for an inheritance, because I have given it to the children of Lot for an inheritance.
20 ੨੦ (ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ)
It shall be accounted a land of Raphain, for the Raphain dwelt there before, and the Ammanites call them Zochommin.
21 ੨੧ ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,
A great nation and populous, and mightier than you, as also the Enakim: yet the Lord destroyed them from before them, and they inherited [their land], and they dwelt [there] instead of them until this day.
22 ੨੨ ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ।
As they did to the children of Esau that dwell in Seir, even as they destroyed the Chorrhite from before them, and inherited their country, and dwelt [therein] instead of them until this day.
23 ੨੩ ਫੇਰ ਅੱਵੀ, ਜਿਹੜੇ ਅੱਜ਼ਾਹ ਤੱਕ ਪਿੰਡਾਂ ਵਿੱਚ ਵੱਸੇ ਹੋਏ ਸਨ, ਉਨ੍ਹਾਂ ਨੂੰ ਕਫ਼ਤੋਰੀਆਂ ਨੇ ਜਿਹੜੇ ਕਫ਼ਤੋਰ ਤੋਂ ਨਿੱਕਲੇ ਸਨ, ਨਾਸ ਕਰ ਦਿੱਤਾ ਅਤੇ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ।
And the Evites who dwell in Asedoth to Gaza, and the Cappadocians who came out of Cappadocia, destroyed them, and dwelt in their room.
24 ੨੪ ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ।
Now then arise and depart, and pass over the valley of Arnon: behold, I have delivered into thy hands Seon the king of Esebon the Amorite, and his land: begin to inherit [it]: engage in war with him this day.
25 ੨੫ ਅੱਜ ਦੇ ਦਿਨ ਮੈਂ ਤੇਰਾ ਭੈਅ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ।
Begin to put thy terror and thy fear on the face of all the nations under heaven, who shall be troubled when they have heard thy name, and shall be in anguish before thee.
26 ੨੬ ਤਦ ਮੈਂ ਕਦੇਮੋਥ ਦੀ ਉਜਾੜ ਤੋਂ ਸੰਦੇਸ਼ਵਾਹਕਾਂ ਨੂੰ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਇਹ ਗੱਲਾਂ ਆਖਣ ਲਈ ਭੇਜਿਆ,
And I sent ambassadors from the wilderness of Kedamoth to Seon king of Esebon with peaceable words, saying,
27 ੨੭ “ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।
I will pass through thy land: I will go by the road, I will not turn aside to the right hand or to the left.
28 ੨੮ ਤੂੰ ਮੇਰੇ ਤੋਂ ਚਾਂਦੀ ਲੈ ਕੇ ਮੈਨੂੰ ਅੰਨ ਵੇਚੀਂ ਤਾਂ ਜੋ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਤਾਂ ਜੋ ਮੈਂ ਪੀਵਾਂ। ਸਿਰਫ਼ ਮੈਨੂੰ ਪੈਦਲ ਪਾਰ ਲੰਘਣ ਦੇ,
Thou shalt give me food for money, and I will eat; and thou shalt give me water for money, and I will drink; I will only go through on my feet:
29 ੨੯ ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
as the sons of Esau did to me, who dwelt in Seir, and the Moabites who dwelt in Aroer, until I shall have passed Jordan into the land which the Lord our God gives us.
30 ੩੦ ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।
And Seon king of Esebon would not that we should pass by him, because the Lord our God hardened his spirit, and made his heart stubborn, that he might be delivered into thy hands, as on this day.
31 ੩੧ ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।”
And the Lord said to me, Behold, I have begun to deliver before thee Seon the king of Esebon the Amorite, and his land, and do thou begin to inherit his land.
32 ੩੨ ਤਦ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਹਸ ਵੱਲ ਸਾਡਾ ਸਾਹਮਣਾ ਕੀਤਾ।
And Seon the king of Esebon came forth to meet us, he and all his people to war at Jassa.
33 ੩੩ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਹਰਾ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ।
And the Lord our God delivered him before our face, and we smote him, and his sons, and all his people.
34 ੩੪ ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ।
And we took possession of all his cities at that time, and we utterly destroyed every city in succession, and their wives, and their children; we left no living prey.
35 ੩੫ ਅਸੀਂ ਸਿਰਫ਼ ਪਸ਼ੂਆਂ ਨੂੰ ਆਪਣੀ ਲੁੱਟ ਵਿੱਚ ਲਿਆ ਅਤੇ ਉਨ੍ਹਾਂ ਸ਼ਹਿਰਾਂ ਦੀ ਲੁੱਟ ਦਾ ਮਾਲ ਲਿਆ, ਜਿਨ੍ਹਾਂ ਨੂੰ ਅਸੀਂ ਜਿੱਤ ਲਿਆ ਸੀ।
Only we took the cattle captive, and took the spoil of the cities.
36 ੩੬ ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ।
From Aroer, which is by the brink of the brook of Arnon, and the city which is in the valley, and as far as the mount of Galaad; there was not a city which escaped us: the Lord our God delivered all of them into our hands.
37 ੩੭ ਤੁਸੀਂ ਸਿਰਫ਼ ਅੰਮੋਨੀਆਂ ਦੇ ਦੇਸ਼ ਦੇ ਨੇੜੇ ਨਾ ਗਏ ਅਰਥਾਤ ਯਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੇ ਜਾਣ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨ੍ਹਾ ਕੀਤਾ ਸੀ।
Only we did not draw near to the children of Amman, even all the parts bordering on the brook Jaboc, and the cities in the mountain country, as the Lord our God charged us.