< ਬਿਵਸਥਾ ਸਾਰ 2 >

1 ਮੂਸਾ ਨੇ ਇਸਰਾਏਲੀਆਂ ਨੂੰ ਆਖਿਆ, ਫੇਰ ਅਸੀਂ ਮੁੜ ਕੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਕੂਚ ਕੀਤਾ, ਜਿਵੇਂ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ ਸੀ ਅਤੇ ਅਸੀਂ ਬਹੁਤ ਦਿਨਾਂ ਤੱਕ ਸੇਈਰ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ।
우리가 회정하여 여호와께서 내게 명하신 대로 홍해 길로 광야에 들어가서 여러날 동안 세일 산을 두루 행하더니
2 ਫਿਰ ਯਹੋਵਾਹ ਨੇ ਮੈਨੂੰ ਆਖਿਆ,
여호와께서 내게 고하여 이르시되
3 “ਤੁਸੀਂ ਬਹੁਤ ਸਮੇਂ ਤੱਕ ਇਸ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ।
너희가 이 산을 두루 행한지 오래니 돌이켜 북으로 나아가라
4 ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ।
너는 또 백성에게 명하여 이르기를 너희는 세일에 거하는 너희 동족 에서의 자손의 지경으로 지날진대 그들이 너희를 두려워하리니 너희는 깊이 스스로 삼가고
5 ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ ਕਿਉਂ ਜੋ ਮੈਂ ਸੇਈਰ ਪਰਬਤ ਨੂੰ ਏਸਾਓ ਦੀ ਵਿਰਾਸਤ ਹੋਣ ਲਈ ਦੇ ਦਿੱਤਾ ਹੈ।
그들과 다투지 말라 그들의 땅은 한 발자국도 너희에게 주지 아니하리니 이는 내가 세일산을 에서에게 기업으로 주었음이로라
6 ਤੁਸੀਂ ਉਨ੍ਹਾਂ ਨੂੰ ਚਾਂਦੀ ਦੇ ਕੇ ਅੰਨ ਮੁੱਲ ਲਿਓ ਤਾਂ ਜੋ ਤੁਸੀਂ ਖਾਓ ਅਤੇ ਤੁਸੀਂ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲਿਓ ਤਾਂ ਜੋ ਤੁਸੀਂ ਪੀਓ।”
너희는 돈으로 그들에게서 양식을 사서 먹으며 돈으로 그들에게서 물을 사서 마시라
7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ। ਇਨ੍ਹਾਂ ਚਾਲ੍ਹੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ।
네 하나님 여호와가 너의 하는 모든 일에 네게 복을 주고 네가 이 큰 광야에 두루 행함을 알고 네 하나님 여호와가 이 사십년 동안을 너와 함께 하였으므로 네게 부족함이 없었느니라 하셨다 하라 하시기로
8 ਤਦ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਅਰਾਬਾਹ ਦੇ ਰਾਹ ਤੋਂ ਹੁੰਦੇ ਹੋਏ ਏਲਥ ਅਤੇ ਅਸਯੋਨ-ਗਬਰ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਵਿੱਚੋਂ ਹੋ ਕੇ ਗਏ।
우리가 세일 산에 거하는 우리 동족 에서의 자손을 떠나서 아라바를 지나며 엘랏과 에시온 게벨 곁으로 지나 행하고 돌이켜 모압 광야 길로 진행할 때에
9 ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”
여호와께서 내게 이르시되 모압을 괴롭게 말라 그와 싸우지도 말라 그 땅을 내가 네게 기업으로 주지 아니하리니 이는 내가 롯 자손에게 아르를 기업으로 주었음이로라
10 ੧੦ ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ।
옛적에 엠 사람이 거기 거하여 강하고 많고 아낙 족속과 같이 키가 크므로
11 ੧੧ ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈਮ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ।
그들을 아낙 족속과 같이 르바임이라 칭하였으나 모압 사람은 그들을 에밈이라 칭하였으며
12 ੧੨ ਹੋਰੀ ਵੀ ਪਹਿਲੇ ਸਮਿਆਂ ਵਿੱਚ ਸੇਈਰ ਵਿੱਚ ਵੱਸਦੇ ਸਨ, ਪਰ ਏਸਾਵੀਆਂ ਨੇ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਆਪਣੇ ਅੱਗਿਓਂ ਉਨ੍ਹਾਂ ਦਾ ਨਾਸ ਕਰਕੇ ਆਪ ਉਨ੍ਹਾਂ ਦੇ ਸਥਾਨ ਤੇ ਵੱਸ ਗਏ, ਜਿਵੇਂ ਇਸਰਾਏਲ ਨੇ ਆਪਣੀ ਵਿਰਾਸਤ ਦੇ ਦੇਸ਼ ਵਿੱਚ ਕੀਤਾ, ਜਿਹੜਾ ਯਹੋਵਾਹ ਨੇ ਉਨ੍ਹਾਂ ਨੂੰ ਦਿੱਤਾ ਸੀ।
호리 사람도 세일에 거하였더니 에서의 자손이 그들을 멸하고 대신하여 그 땅에 거하였으니 이스라엘이 여호와의 주신 기업의 땅에서 행한 것과 일반이었느니라
13 ੧੩ “ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
이제 너희는 일어나서 세렛 시내를 건너가라 하시기로 우리가 세렛 시내를 건넜으니 이제 너희는 일어나서 세렛 시내를 건너가라 하시기로 우리가 세렛 시내를 건넜으니
14 ੧੪ ਕਾਦੇਸ਼-ਬਰਨੇਆ ਤੋਂ ਤੁਰ ਕੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘਣ ਤੱਕ ਸਾਨੂੰ ਅਠੱਤੀ ਸਾਲ ਲੱਗੇ, ਜਦ ਤੱਕ ਉਸ ਪੀੜ੍ਹੀ ਦੇ ਸਾਰੇ ਸੂਰਮੇ ਛਾਉਣੀ ਵਿੱਚੋਂ ਮਰ ਮਿਟ ਨਾ ਗਏ, ਜਿਵੇਂ ਯਹੋਵਾਹ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ।
가데스 바네아에서 떠나 세렛 시내를 건너기까지 삼십 팔년 동안이라 이 때에는 그 시대의 모든 군인들이 여호와께서 그들에게 맹세하신대로 진 중에서 다 멸절되었나니
15 ੧੫ ਇਸ ਲਈ ਜਦ ਤੱਕ ਸਾਰੇ ਦੇ ਸਾਰੇ ਮਿਟ ਨਾ ਗਏ, ਤਦ ਤੱਕ ਯਹੋਵਾਹ ਦਾ ਹੱਥ ਉਨ੍ਹਾਂ ਦੇ ਵਿਰੁੱਧ ਸੀ ਕਿ ਛਾਉਣੀ ਦੇ ਵਿੱਚੋਂ ਉਨ੍ਹਾਂ ਨੂੰ ਮਿਟਾ ਦੇਵੇ।
여호와께서 손으로 그들을 치사 진 중에서 멸하신 고로 필경은 다 멸절되었느니라
16 ੧੬ ਇਸ ਤਰ੍ਹਾਂ, ਜਦ ਸਾਰੇ ਸੂਰਮੇ ਉਨ੍ਹਾਂ ਲੋਕਾਂ ਵਿੱਚੋਂ ਮਰ ਮਿਟ ਗਏ।
모든 군인이 사망하여 백성 중에서 진멸된 후에
17 ੧੭ ਤਦ ਯਹੋਵਾਹ ਇਹ ਆਖ ਕੇ ਮੇਰੇ ਨਾਲ ਬੋਲਿਆ,
여호와께서 내게 일러 가라사대
18 ੧੮ “ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ।
내가 오늘 모압 변경 아르를 지나리니
19 ੧੯ ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।”
암몬 족속에게 가까이 이르거든 그들을 괴롭게 말라 그들과 다투지도 말라 암몬 족속의 땅은 내가 네게 기업으로 주지 아니하리니 이는 내가 그것을 롯 자손에게 기업으로 주었음이로라
20 ੨੦ (ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ)
(이곳도 르바임의 땅이라 하였었나니 전에 르바임이 거기 거하였었음이요 암몬 족속은 그들을 삼숨밈이라 일컬었었으며
21 ੨੧ ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,
그 백성은 강하고 많고 아낙 족속과 같이 키가 크나 여호와께서 암몬 족속 앞에서 그들을 멸하셨으므로 암몬 족속이 대신하여 그 땅에 거하였으니
22 ੨੨ ਜਿਵੇਂ ਉਹ ਨੇ ਏਸਾਵੀਆਂ ਲਈ ਕੀਤਾ ਸੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਜਦ ਉਹ ਨੇ ਉਹਨਾਂ ਦੇ ਅੱਗਿਓਂ ਹੋਰੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਕੱਢ ਦਿੱਤਾ ਅਤੇ ਅੱਜ ਦੇ ਦਿਨ ਤੱਕ ਉਹ ਆਪ ਉਹਨਾਂ ਦੇ ਸਥਾਨ ਤੇ ਵੱਸਦੇ ਹਨ।
마치 세일에 거한에서 자손 앞에 호리 사람을 멸하심과 일반이라 그들이 호리 사람을 쫓아 내고 대신하여 오늘까지 거기 거하였으며
23 ੨੩ ਫੇਰ ਅੱਵੀ, ਜਿਹੜੇ ਅੱਜ਼ਾਹ ਤੱਕ ਪਿੰਡਾਂ ਵਿੱਚ ਵੱਸੇ ਹੋਏ ਸਨ, ਉਨ੍ਹਾਂ ਨੂੰ ਕਫ਼ਤੋਰੀਆਂ ਨੇ ਜਿਹੜੇ ਕਫ਼ਤੋਰ ਤੋਂ ਨਿੱਕਲੇ ਸਨ, ਨਾਸ ਕਰ ਦਿੱਤਾ ਅਤੇ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ।
또 갑돌에서 나온 갑돌 사람이 가사까지 각 촌에 거하는 아위 사람을 멸하고 그들을 대신하여 거기 거하였었느니라)
24 ੨੪ ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ।
너희는 일어나 진행하여 아르논 골짜기를 건너라 내가 헤스본 왕 아모리 사람 시혼과 그 땅을 네 손에 붙였은즉 비로소 더불어 싸워서 그 땅을 얻으라
25 ੨੫ ਅੱਜ ਦੇ ਦਿਨ ਮੈਂ ਤੇਰਾ ਭੈਅ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ।
오늘부터 내가 천하 만민으로 너를 무서워하며 너를 두려워하게 하리니 그들이 네 명성을 듣고 떨며 너로 인하여 근심하리라 하셨느니라
26 ੨੬ ਤਦ ਮੈਂ ਕਦੇਮੋਥ ਦੀ ਉਜਾੜ ਤੋਂ ਸੰਦੇਸ਼ਵਾਹਕਾਂ ਨੂੰ ਹਸ਼ਬੋਨ ਦੇ ਰਾਜੇ ਸੀਹੋਨ ਕੋਲ ਸ਼ਾਂਤੀ ਦੀਆਂ ਇਹ ਗੱਲਾਂ ਆਖਣ ਲਈ ਭੇਜਿਆ,
내가 그데못 광야에서 헤스본 왕 시혼에게 사자를 보내어 평화의 말로 이르기를
27 ੨੭ “ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।
나를 네 땅으로 통과하게 하라 내가 대로로만 행하고 좌로나 우로나 치우치지 아니하리라
28 ੨੮ ਤੂੰ ਮੇਰੇ ਤੋਂ ਚਾਂਦੀ ਲੈ ਕੇ ਮੈਨੂੰ ਅੰਨ ਵੇਚੀਂ ਤਾਂ ਜੋ ਮੈਂ ਖਾਵਾਂ ਅਤੇ ਪਾਣੀ ਵੀ ਚਾਂਦੀ ਲੈ ਕੇ ਮੈਨੂੰ ਦੇਵੀਂ ਤਾਂ ਜੋ ਮੈਂ ਪੀਵਾਂ। ਸਿਰਫ਼ ਮੈਨੂੰ ਪੈਦਲ ਪਾਰ ਲੰਘਣ ਦੇ,
너는 돈을 받고 양식을 팔아 나로 먹게 하고 돈을 받고 물을 주어 나로 마시게 하라 나는 도보로 지날 뿐인즉
29 ੨੯ ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
세일에 거하는 에서 자손과 아르에 거하는 모압 사람이 내게 행한 것 같이 하라 그리하면 내가 요단을 건너서 우리 하나님 여호와께서 우리에게 주시는 땅에 이르리라 하나
30 ੩੦ ਪਰ ਹਸ਼ਬੋਨ ਦੇ ਰਾਜੇ ਸੀਹੋਨ ਨੇ ਸਾਨੂੰ ਆਪਣੇ ਦੇਸ਼ ਵਿੱਚੋਂ ਹੋ ਕੇ ਪਾਰ ਲੰਘਣ ਨਾ ਦਿੱਤਾ ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਸ ਦੇ ਆਤਮਾ ਨੂੰ ਕਠੋਰ ਅਤੇ ਉਸ ਦੇ ਮਨ ਨੂੰ ਸਖ਼ਤ ਹੋਣ ਦਿੱਤਾ ਤਾਂ ਜੋ ਉਹ ਉਸ ਨੂੰ ਤੇਰੇ ਹੱਥ ਵਿੱਚ ਦੇ ਦੇਵੇ, ਜਿਵੇਂ ਅੱਜ ਦੇ ਦਿਨ ਹੈ।
헤스본 왕 시혼이 우리의 통과하기를 허락지 아니하였으니 이는 너의 하나님 여호와께서 그를 네 손에 붙이시려고 그 성품을 완강케 하셨고 그 마음을 강퍅케 하셨음이라 오늘날과 같으니라
31 ੩੧ ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।”
때에 여호와께서 내게 이르시되 내가 비로소 시혼과 그 땅을 네게 붙이노니 너는 이제부터 그 땅을 얻어서 기업으로 삼으라 하시더니
32 ੩੨ ਤਦ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੇ ਨਿੱਕਲ ਕੇ ਯਹਸ ਵੱਲ ਸਾਡਾ ਸਾਹਮਣਾ ਕੀਤਾ।
시혼이 그 모든 백성을 거느리고 나와서 우리를 대적하여 야하스에서 싸울 때에
33 ੩੩ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਹਰਾ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ।
우리 하나님 여호와께서 그를 우리에게 붙이시매 우리가 그와 그 아들들과 그 모든 백성을 쳤고
34 ੩੪ ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ।
그 때에 우리가 그 모든 성읍을 취하고 그 각 성읍을 그 남녀와 유아와 함께 하나도 남기지 아니하고 진멸하였고
35 ੩੫ ਅਸੀਂ ਸਿਰਫ਼ ਪਸ਼ੂਆਂ ਨੂੰ ਆਪਣੀ ਲੁੱਟ ਵਿੱਚ ਲਿਆ ਅਤੇ ਉਨ੍ਹਾਂ ਸ਼ਹਿਰਾਂ ਦੀ ਲੁੱਟ ਦਾ ਮਾਲ ਲਿਆ, ਜਿਨ੍ਹਾਂ ਨੂੰ ਅਸੀਂ ਜਿੱਤ ਲਿਆ ਸੀ।
오직 그 육축과 성읍에서 탈취한 것은 우리의 소유로 삼았으며
36 ੩੬ ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ।
우리 하나님 여호와께서 그 모든 땅을 우리에게 붙이심으로 아르논 골짜기 가에 있는 아로엘과 골짜기 가운데 있는 성읍으로부터 길르앗에까지 우리가 모든 높은 성읍을 취하지 못한 것이 하나도 없었으나
37 ੩੭ ਤੁਸੀਂ ਸਿਰਫ਼ ਅੰਮੋਨੀਆਂ ਦੇ ਦੇਸ਼ ਦੇ ਨੇੜੇ ਨਾ ਗਏ ਅਰਥਾਤ ਯਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੇ ਜਾਣ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨ੍ਹਾ ਕੀਤਾ ਸੀ।
오직 암몬 족속의 땅 얍복강 가와 산지에 있는 성읍들과 무릇 우리 하나님 여호와께서 우리의 가기를 금하신 곳은 네가 가까이 하지 못하였느니라

< ਬਿਵਸਥਾ ਸਾਰ 2 >