< ਬਿਵਸਥਾ ਸਾਰ 21 >
1 ੧ ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,
Then there shall be found in the land, which the Lord thy God will give thee, the corpse of a man slain, and it is not known who is guilty of the murder,
2 ੨ ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈਂ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,
Thy ancients and judges shall go out, and shall measure from the place where the body lieth the distance of every city round about:
3 ੩ ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।
And the ancients of that city which they shall perceive to be nearer than the rest, shall take a heifer of the herd, that hath not drawn in the yoke, nor ploughed the ground,
4 ੪ ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।
And they shall bring her into a rough and stony valley, that never was ploughed, nor sown: and there they shall strike off the head of the heifer:
5 ੫ ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।
And the priests the sons of Levi shall come, whom the Lord thy God hath chosen to minister to him, and to bless in his name, and that by their word every matter should be decided, and whatsoever is clean or unclean should be judged.
6 ੬ ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
And the ancients of that city shall come to the person slain, and shall wash their hands over the heifer that was killed in the valley,
7 ੭ ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।
And shall say: Our hands did not shed this blood, nor did our eyes see it.
8 ੮ ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।
Be merciful to thy people Israel, whom thou hast redeemed, O Lord, and lay not innocent blood to their charge, in the midst of thy people Israel. And the guilt of blood shall be taken from them:
9 ੯ ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।
And thou shalt be free from the innocent’s blood, that was shed, when thou shalt have done what the Lord hath commanded thee.
10 ੧੦ ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,
If thou go out to fight against thy enemies, and the Lord thy God deliver them into thy hand, and thou lead them away captives,
11 ੧੧ ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,
And seest in the number of the captives a beautiful woman, and lovest her, and wilt have her to wife,
12 ੧੨ ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,
Thou shalt bring her into thy house: and she shall shave her hair, and pare her nails,
13 ੧੩ ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
And shall put off the raiment, wherein she was taken: and shall remain in thy house, and mourn for her father and mother one month: and after that thou shalt go in unto her, and shalt sleep with her, and she shall be thy wife.
14 ੧੪ ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।
Rut if afterwards she please thee not, thou shalt let her go free, but thou mayst not sell her for money nor oppress her by might because thou hast humbled her.
15 ੧੫ ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,
If a man have two wives, one beloved, and the other hated, and they have had children by him, and the son of the hated be the firstborn,
16 ੧੬ ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।
And he meaneth to divide his substance among his sons: he may not make the son of the beloved the firstborn, and prefer him before the son of the hated.
17 ੧੭ ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
But he shall acknowledge the son of the hated for the firstborn, and shall give him a double portion of all he hath: for this is the first of his children, and to him are due the first birthrights.
18 ੧੮ ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,
If a man have a stubborn and unruly son, who will not hear the commandments of his father or mother, and being corrected, slighteth obedience:
19 ੧੯ ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
They shall take him and bring him to the ancients of his city, and to the gate of judgment,
20 ੨੦ ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
And shall say to them: This our son is rebellious and stubborn, he slighteth hearing our admonitions, he giveth himself to revelling, and to debauchery and banquetings:
21 ੨੧ ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।
The people of the city shall stone him: and he shall die, that you may take away the evil out of the midst of you, and all Israel hearing it may be afraid.
22 ੨੨ ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
When a man hath committed a crime for which he is to be punished with death, and being condemned to die is hanged on a gibbet:
23 ੨੩ ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।
His body shall not remain upon the tree, but shall be buried the same day: for he is accursed of God that hangeth on a tree: and thou shalt not defile thy land, which the Lord thy God shall give thee in possession.