< ਬਿਵਸਥਾ ਸਾਰ 21 >

1 ਜੇਕਰ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ, ਖੇਤ ਵਿੱਚ ਕੋਈ ਲਾਸ਼ ਪਈ ਹੋਈ ਲੱਭੇ ਅਤੇ ਇਹ ਪਤਾ ਨਾ ਲੱਗੇ ਕਿ ਉਹ ਨੂੰ ਕਿਸ ਨੇ ਮਾਰਿਆ ਹੈ,
כי ימצא חלל באדמה אשר יהוה אלהיך נתן לך לרשתה נפל בשדה לא נודע מי הכהו׃
2 ਤਾਂ ਤੁਹਾਡੇ ਬਜ਼ੁਰਗ ਅਤੇ ਨਿਆਈਂ ਬਾਹਰ ਜਾ ਕੇ, ਉਸ ਲਾਸ਼ ਦੇ ਆਲੇ-ਦੁਆਲੇ ਦੇ ਸ਼ਹਿਰਾਂ ਦੀ ਦੂਰੀ ਨਾਪਣ,
ויצאו זקניך ושפטיך ומדדו אל הערים אשר סביבת החלל׃
3 ਤਦ ਜਿਹੜਾ ਸ਼ਹਿਰ ਲਾਸ਼ ਦੇ ਸਭ ਤੋਂ ਨੇੜੇ ਹੋਵੇ, ਉਸ ਸ਼ਹਿਰ ਦੇ ਬਜ਼ੁਰਗ ਚੌਣੇ ਤੋਂ ਇੱਕ ਵੱਛੀ ਲੈਣ ਜਿਹੜੀ ਕੰਮ ਵਿੱਚ ਨਾ ਲਿਆਂਦੀ ਗਈ ਹੋਵੇ ਅਤੇ ਜਿਸ ਨੇ ਜੂਲੇ ਹੇਠ ਕੁਝ ਨਾ ਖਿੱਚਿਆ ਹੋਵੇ।
והיה העיר הקרבה אל החלל ולקחו זקני העיר ההוא עגלת בקר אשר לא עבד בה אשר לא משכה בעל׃
4 ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਵੱਛੀ ਨੂੰ ਵਗਦੇ ਪਾਣੀ ਦੀ ਵਾਦੀ ਵਿੱਚ ਲੈ ਜਾਣ ਜਿਹੜੀ ਨਾ ਵਾਹੀ ਅਤੇ ਨਾ ਬੀਜੀ ਗਈ ਹੋਵੇ, ਅਤੇ ਉਸ ਵਾਦੀ ਵਿੱਚ ਉਹ ਵੱਛੀ ਦੀ ਧੌਣ ਤੋੜ ਦੇਣ।
והורדו זקני העיר ההוא את העגלה אל נחל איתן אשר לא יעבד בו ולא יזרע וערפו שם את העגלה בנחל׃
5 ਫੇਰ ਲੇਵੀ ਜਾਜਕ ਨੇੜੇ ਆਉਣ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣ ਲਿਆ ਹੈ ਕਿ ਉਹ ਉਸ ਦੀ ਟਹਿਲ ਸੇਵਾ ਕਰਨ ਲਈ ਅਤੇ ਯਹੋਵਾਹ ਦੇ ਨਾਮ ਉੱਤੇ ਬਰਕਤ ਦੇਣ, ਅਤੇ ਉਨ੍ਹਾਂ ਦੇ ਆਖਣ ਅਨੁਸਾਰ ਹਰੇਕ ਮਾਰ ਕੁਟਾਈ ਅਤੇ ਝਗੜੇ ਦਾ ਫੈਸਲਾ ਕੀਤਾ ਜਾਵੇ।
ונגשו הכהנים בני לוי כי בם בחר יהוה אלהיך לשרתו ולברך בשם יהוה ועל פיהם יהיה כל ריב וכל נגע׃
6 ਉਸ ਸ਼ਹਿਰ ਦੇ ਸਾਰੇ ਬਜ਼ੁਰਗ ਜਿਹੜੇ ਲਾਸ਼ ਦੇ ਸਭ ਤੋਂ ਨੇੜੇ ਦੇ ਹੋਣ, ਆਪਣੇ ਹੱਥ ਉਸ ਵੱਛੀ ਉੱਤੇ ਧੋ ਲੈਣ ਜਿਸ ਦੀ ਧੌਣ ਉਸ ਵਾਦੀ ਵਿੱਚ ਤੋੜੀ ਗਈ ਹੈ,
וכל זקני העיר ההוא הקרבים אל החלל ירחצו את ידיהם על העגלה הערופה בנחל׃
7 ਅਤੇ ਆਖਣ, “ਸਾਡੇ ਹੱਥੀਂ ਇਹ ਲਹੂ ਨਹੀਂ ਵਹਾਇਆ ਗਿਆ ਅਤੇ ਨਾ ਸਾਡੀਆਂ ਅੱਖਾਂ ਨੇ ਉਸ ਨੂੰ ਵੇਖਿਆ ਹੈ।
וענו ואמרו ידינו לא שפכה את הדם הזה ועינינו לא ראו׃
8 ਹੇ ਯਹੋਵਾਹ, ਆਪਣੀ ਪਰਜਾ ਨੂੰ ਜਿਸ ਨੂੰ ਤੂੰ ਛੁਡਾਇਆ ਹੈ ਮੁਆਫ਼ੀ ਦੇ, ਅਤੇ ਬੇਦੋਸ਼ ਦਾ ਖੂਨ ਆਪਣੀ ਪਰਜਾ ਇਸਰਾਏਲ ਉੱਤੇ ਨਾ ਲਿਆ।” ਤਦ ਉਹ ਖੂਨ ਉਨ੍ਹਾਂ ਨੂੰ ਮਾਫ਼ ਕੀਤਾ ਜਾਵੇਗਾ।
כפר לעמך ישראל אשר פדית יהוה ואל תתן דם נקי בקרב עמך ישראל ונכפר להם הדם׃
9 ਇਸ ਤਰ੍ਹਾਂ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਧਰਮ ਦਾ ਕੰਮ ਕਰਕੇ, ਬੇਦੋਸ਼ ਦੇ ਖੂਨ ਦਾ ਦੋਸ਼ ਆਪਣੇ ਵਿੱਚੋਂ ਕੱਢ ਸਕੋਗੇ।
ואתה תבער הדם הנקי מקרבך כי תעשה הישר בעיני יהוה׃
10 ੧੦ ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇ ਅਤੇ ਤੁਸੀਂ ਉਨ੍ਹਾਂ ਨੂੰ ਬੰਦੀ ਬਣਾ ਕੇ ਲੈ ਆਓ,
כי תצא למלחמה על איביך ונתנו יהוה אלהיך בידך ושבית שביו׃
11 ੧੧ ਤਦ ਜੇਕਰ ਤੂੰ ਉਹਨਾਂ ਬੰਦੀਆਂ ਵਿੱਚ ਕੋਈ ਸੋਹਣੀ ਇਸਤਰੀ ਵੇਖ ਕੇ ਉਸ ਦੀ ਚਾਹ ਕਰੇਂ ਅਤੇ ਉਸ ਨਾਲ ਵਿਆਹ ਕਰਨਾ ਚਾਹੇਂ,
וראית בשביה אשת יפת תאר וחשקת בה ולקחת לך לאשה׃
12 ੧੨ ਤਾਂ ਤੂੰ ਉਸ ਨੂੰ ਆਪਣੇ ਘਰ ਵਿੱਚ ਲੈ ਆਵੀਂ ਅਤੇ ਉਹ ਆਪਣਾ ਸਿਰ ਮੁਨਾਵੇ, ਆਪਣੇ ਨਹੁੰ ਕੱਟੇ,
והבאתה אל תוך ביתך וגלחה את ראשה ועשתה את צפרניה׃
13 ੧੩ ਅਤੇ ਉਹ ਆਪਣੇ ਬੰਦੀਆਂ ਵਾਲੇ ਕੱਪੜੇ ਲਾਹ ਦੇਵੇ ਅਤੇ ਤੇਰੇ ਘਰ ਵਿੱਚ ਰਹਿ ਕੇ ਆਪਣੇ ਮਾਤਾ-ਪਿਤਾ ਲਈ ਇੱਕ ਮਹੀਨਾ ਸੋਗ ਕਰਦੀ ਰਹੇ, ਇਸ ਤੋਂ ਬਾਅਦ ਤੂੰ ਉਸ ਦੇ ਕੋਲ ਜਾਵੀਂ, ਅਤੇ ਤੂੰ ਉਸ ਦਾ ਪਤੀ ਅਤੇ ਉਹ ਤੇਰੀ ਪਤਨੀ ਬਣੇ।
והסירה את שמלת שביה מעליה וישבה בביתך ובכתה את אביה ואת אמה ירח ימים ואחר כן תבוא אליה ובעלתה והיתה לך לאשה׃
14 ੧੪ ਫੇਰ ਜੇਕਰ ਤੂੰ ਉਸ ਦੇ ਨਾਲ ਖੁਸ਼ ਨਾ ਹੋਵੇਂ, ਤਾਂ ਤੂੰ ਉਸ ਨੂੰ ਜਿੱਥੇ ਉਹ ਚਾਹੇ ਜਾਣ ਦੇਵੀਂ ਪਰ ਉਸ ਨੂੰ ਚਾਂਦੀ ਲੈ ਕੇ ਕਦੀ ਨਾ ਵੇਚੀਂ ਅਤੇ ਨਾ ਉਸ ਦੇ ਨਾਲ ਦਾਸੀਆਂ ਵਾਲਾ ਵਰਤਾਉ ਕਰੀਂ, ਕਿਉਂ ਜੋ ਤੂੰ ਉਸ ਦੀ ਪਤ ਲੈ ਲਈ ਹੈ।
והיה אם לא חפצת בה ושלחתה לנפשה ומכר לא תמכרנה בכסף לא תתעמר בה תחת אשר עניתה׃
15 ੧੫ ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ,
כי תהיין לאיש שתי נשים האחת אהובה והאחת שנואה וילדו לו בנים האהובה והשנואה והיה הבן הבכור לשניאה׃
16 ੧੬ ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ।
והיה ביום הנחילו את בניו את אשר יהיה לו לא יוכל לבכר את בן האהובה על פני בן השנואה הבכר׃
17 ੧੭ ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
כי את הבכר בן השנואה יכיר לתת לו פי שנים בכל אשר ימצא לו כי הוא ראשית אנו לו משפט הבכרה׃
18 ੧੮ ਜੇ ਕਿਸੇ ਮਨੁੱਖ ਦੇ ਕੋਲ ਜ਼ਿੱਦੀ ਅਤੇ ਪੁੱਤਰ ਹੋਵੇ, ਜਿਹੜਾ ਆਪਣੇ ਪਿਤਾ ਅਤੇ ਮਾਤਾ ਦੀ ਨਾ ਮੰਨੇ ਅਤੇ ਜਦ ਉਹ ਉਸ ਨੂੰ ਝਿੜਕਣ ਤਾਂ ਵੀ ਉਹ ਉਨ੍ਹਾਂ ਦੀ ਨਾ ਸੁਣੇ,
כי יהיה לאיש בן סורר ומורה איננו שמע בקול אביו ובקול אמו ויסרו אתו ולא ישמע אליהם׃
19 ੧੯ ਤਾਂ ਉਸ ਦੇ ਮਾਤਾ-ਪਿਤਾ ਉਸ ਨੂੰ ਫੜ੍ਹ ਕੇ ਉਸ ਸ਼ਹਿਰ ਦੇ ਬਜ਼ੁਰਗਾਂ ਕੋਲ, ਸ਼ਹਿਰ ਦੇ ਫਾਟਕ ਉੱਤੇ ਲੈ ਜਾਣ,
ותפשו בו אביו ואמו והוציאו אתו אל זקני עירו ואל שער מקמו׃
20 ੨੦ ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
ואמרו אל זקני עירו בננו זה סורר ומרה איננו שמע בקלנו זולל וסבא׃
21 ੨੧ ਤਦ ਉਸ ਦੇ ਸ਼ਹਿਰ ਦੇ ਸਾਰੇ ਮਨੁੱਖ ਉਸ ਉੱਤੇ ਅਜਿਹਾ ਪਥਰਾਓ ਕਰਨ ਕਿ ਉਹ ਮਰ ਜਾਵੇ। ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦਿਓ, ਤਦ ਸਾਰੇ ਇਸਰਾਏਲੀ ਸੁਣ ਕੇ ਡਰਨਗੇ।
ורגמהו כל אנשי עירו באבנים ומת ובערת הרע מקרבך וכל ישראל ישמעו ויראו׃
22 ੨੨ ਜੇਕਰ ਕਿਸੇ ਮਨੁੱਖ ਨੇ ਅਜਿਹਾ ਪਾਪ ਕੀਤਾ ਹੋਵੇ ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ ਅਤੇ ਉਸ ਨੂੰ ਮਾਰ ਦਿੱਤਾ ਜਾਵੇ ਅਤੇ ਤੁਸੀਂ ਉਸ ਨੂੰ ਰੁੱਖ ਉੱਤੇ ਟੰਗ ਦਿਓ,
וכי יהיה באיש חטא משפט מות והומת ותלית אתו על עץ׃
23 ੨੩ ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।
לא תלין נבלתו על העץ כי קבור תקברנו ביום ההוא כי קללת אלהים תלוי ולא תטמא את אדמתך אשר יהוה אלהיך נתן לך נחלה׃

< ਬਿਵਸਥਾ ਸਾਰ 21 >