< ਬਿਵਸਥਾ ਸਾਰ 22 >

1 ਤੂੰ ਆਪਣੇ ਭਰਾ ਦੇ ਗਾਂ-ਬਲ਼ਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ।
اگر گاو یا گوسفند کسی را سرگردان دیدید، وانمود نکنید که آن را ندیده‌اید، بلکه حتماً آن را به نزد صاحبش برگردانید.
2 ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ।
اگر صاحبش نزدیک شما زندگی نمی‌کند و یا او را نمی‌شناسید، آن را به مزرعهٔ خود ببرید و در آنجا نگه دارید تا زمانی که صاحبش به دنبال آن بیاید. آنگاه آن را به صاحبش بدهید.
3 ਤੂੰ ਉਸ ਦੇ ਗਧੇ ਨਾਲ, ਬਸਤਰਾਂ ਨਾਲ ਸਗੋਂ ਆਪਣੇ ਭਰਾ ਦੀ ਹਰੇਕ ਗੁਆਚੀ ਹੋਈ ਚੀਜ਼ ਨਾਲ ਇਸੇ ਤਰ੍ਹਾਂ ਹੀ ਕਰੀਂ, ਜਿਹੜੀ ਉਸ ਤੋਂ ਗੁਆਚੀ ਹੋਵੇ ਅਤੇ ਤੈਨੂੰ ਲੱਭੀ ਹੋਵੇ। ਤੂੰ ਉਸ ਨੂੰ ਅਣਦੇਖਿਆ ਨਾ ਕਰੀਂ।
این قانون شامل الاغ، لباس یا هر چیز دیگری که پیدا می‌کنید نیز می‌شود. نسبت به آن بی‌اعتنا نباشید.
4 ਤੂੰ ਆਪਣੇ ਭਰਾ ਦੇ ਗਧੇ ਜਾਂ ਬਲ਼ਦ ਨੂੰ ਰਾਹ ਵਿੱਚ ਡਿੱਗਿਆ ਹੋਇਆ ਦੇਖ ਕੇ ਅਣਦੇਖਿਆ ਨਾ ਕਰੀਂ। ਤੂੰ ਜ਼ਰੂਰ ਹੀ ਉਸ ਨੂੰ ਚੁੱਕਣ ਵਿੱਚ ਉਸ ਦੀ ਸਹਾਇਤਾ ਕਰੀਂ।
اگر کسی را دیدید که سعی می‌کند گاو یا الاغی را که زیر بار خوابیده است روی پاهایش بلند کند، رویتان را برنگردانید، بلکه به کمکش بشتابید.
5 ਕੋਈ ਇਸਤਰੀ ਪੁਰਖਾਂ ਵਾਲੇ ਬਸਤਰ ਨਾ ਪਾਵੇ ਅਤੇ ਨਾ ਕੋਈ ਪੁਰਖ ਇਸਤਰੀਆਂ ਵਾਲੇ ਬਸਤਰ ਪਾਵੇ, ਕਿਉਂ ਜੋ ਹਰ ਇੱਕ ਜਿਹੜਾ ਅਜਿਹਾ ਕੰਮ ਕਰਦਾ ਹੈ, ਉਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਘਿਣਾਉਣਾ ਹੈ।
زن نباید لباس مردانه بپوشد و مرد نباید لباس زنانه به تن کند. این کار در نظر خداوند، خدایتان نفرت‌انگیز است.
6 ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ
اگر آشیانهٔ پرنده‌ای را روی زمین افتاده ببینید و یا آشیانه‌ای را روی درختی ببینید که پرنده با جوجه‌ها یا تخمهایش در داخل آن نشسته است، مادر و جوجه‌هایش را با هم برندارید؛
7 ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ।
مادر را رها کنید برود و فقط جوجه‌هایش را بردارید. اگر چنین کنید زندگی‌تان پربرکت و طولانی خواهد بود.
8 ਜਦ ਤੂੰ ਕੋਈ ਨਵਾਂ ਘਰ ਬਣਾਵੇਂ ਤਾਂ ਤੂੰ ਆਪਣੀ ਛੱਤ ਉੱਤੇ ਬਨੇਰਾ ਬਣਾਵੀਂ ਤਾਂ ਕਿ ਜੇਕਰ ਕੋਈ ਉੱਥੋਂ ਡਿੱਗ ਪਵੇ ਤਾਂ ਤੂੰ ਉਸ ਦੇ ਖੂਨ ਦਾ ਦੋਸ਼ ਆਪਣੇ ਘਰ ਉੱਤੇ ਨਾ ਲਿਆਵੇਂ।
وقتی خانهٔ تازه‌ای می‌سازید، باید دیوار کوتاهی دور تا دور پشت بام بکشید تا از افتادن اشخاص جلوگیری کرده، مسئول مرگ کسی نشوید.
9 ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ।
در تاکستان خود بذر دیگری نکارید. اگر کاشتید، هم محصول بذر کاشته شده و هم انگورها تلف خواهند شد.
10 ੧੦ ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ।
با گاو و الاغی که به هم یراق شده‌اند شخم نکنید.
11 ੧੧ ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ।
لباسی را که از دو نوع نخ، مثلاً پشم و کتان بافته شده است نپوشید.
12 ੧੨ ਤੂੰ ਆਪਣੇ ਉਸ ਕੱਪੜੇ ਦੇ ਚਾਰੇ ਪਾਸੇ ਝਾਲਰ ਲਗਾਈਂ, ਜਿਸ ਨਾਲ ਤੂੰ ਆਪ ਨੂੰ ਢੱਕਦਾ ਹੈਂ।
در چهار گوشهٔ ردای خود باید منگوله بدوزید.
13 ੧੩ ਜੇ ਕੋਈ ਮਨੁੱਖ ਕਿਸੇ ਇਸਤਰੀ ਨਾਲ ਵਿਆਹ ਕਰੇ ਅਤੇ ਉਸ ਦੇ ਕੋਲ ਜਾਵੇ ਅਤੇ ਫੇਰ ਉਸ ਤੋਂ ਨਫ਼ਰਤ ਕਰਨ ਲੱਗੇ,
اگر مردی با دختری ازدواج کند و پس از همبستر شدن با او، وی را متهم کند که قبل از ازدواج با مرد دیگری روابط جنسی داشته است و بگوید: «وقتی با او ازدواج کردم باکره نبود.»
14 ੧੪ ਅਤੇ ਉਹ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਾਵੇ ਅਤੇ ਇਹ ਆਖ ਕੇ ਉਸ ਨੂੰ ਬਦਨਾਮ ਕਰੇ, “ਮੈਂ ਇਸ ਇਸਤਰੀ ਨਾਲ ਵਿਆਹ ਕੀਤਾ ਪਰ ਜਦ ਮੈਂ ਉਸ ਦੇ ਕੋਲ ਗਿਆ ਤਾਂ ਮੈਂ ਉਸ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ,”
15 ੧੫ ਤਾਂ ਉਸ ਕੁੜੀ ਦੇ ਮਾਤਾ-ਪਿਤਾ ਉਸ ਦੇ ਕੁਆਰਪੁਣੇ ਦੇ ਨਿਸ਼ਾਨ ਲੈ ਕੇ, ਉਸ ਸ਼ਹਿਰ ਦੇ ਬਜ਼ੁਰਗਾਂ ਕੋਲ ਫਾਟਕ ਉੱਤੇ ਜਾਣ,
آنگاه پدر و مادر دختر باید مدرک بکارت او را نزد مشایخ به دروازۀ شهر بیاورند.
16 ੧੬ ਅਤੇ ਉਸ ਕੁੜੀ ਦਾ ਪਿਤਾ ਬਜ਼ੁਰਗਾਂ ਨੂੰ ਆਖੇ, “ਮੈਂ ਆਪਣੀ ਧੀ ਦਾ ਵਿਆਹ ਇਸ ਮਨੁੱਖ ਨਾਲ ਕਰ ਦਿੱਤਾ ਪਰ ਉਹ ਉਸ ਤੋਂ ਨਫ਼ਰਤ ਕਰਦਾ ਹੈ,
پدرش باید به آنها بگوید: «من دخترم را به این مرد دادم تا همسر او باشد، ولی این مرد او را نمی‌خواهد
17 ੧੭ ਅਤੇ ਵੇਖੋ, ਉਹ ਇਹ ਆਖ ਕੇ ਉਸ ਉੱਤੇ ਬੇਸ਼ਰਮੀ ਦੇ ਦੋਸ਼ ਲਗਾਉਂਦਾ ਹੈ ਕਿ ਮੈਂ ਤੇਰੀ ਧੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਹੀਂ ਪਾਏ, ਪਰ ਇਹ ਮੇਰੀ ਧੀ ਦੇ ਕੁਆਰਪੁਣੇ ਦੇ ਨਿਸ਼ਾਨ ਹਨ।” ਤਦ ਉਸ ਦੇ ਮਾਤਾ-ਪਿਤਾ ਉਸ ਬਸਤਰ ਨੂੰ ਸ਼ਹਿਰ ਦੇ ਬਜ਼ੁਰਗਾਂ ਦੇ ਅੱਗੇ ਵਿਛਾ ਦੇਣ।
و به او تهمت زده، ادعا می‌کند که دخترم هنگام ازدواج باکره نبوده است. اما این مدرک ثابت می‌کند که او باکره بوده است.» سپس باید پارچه را جلوی مشایخ پهن کنند. مشایخ باید آن مرد را شلّاق بزنند
18 ੧੮ ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਫੜ੍ਹ ਕੇ ਉਸ ਨੂੰ ਝਿੜਕਣ,
19 ੧੯ ਅਤੇ ਉਸ ਉੱਤੇ ਸੌ ਸ਼ਕੇਲ ਚਾਂਦੀ ਦਾ ਜੁਰਮਾਨਾ ਲਾਉਣ ਅਤੇ ਉਹ ਉਸ ਕੁੜੀ ਦੇ ਪਿਤਾ ਨੂੰ ਦੇ ਦੇਣ, ਕਿਉਂ ਜੋ ਉਸ ਨੇ ਇਸਰਾਏਲ ਦੀ ਇੱਕ ਕੁਆਰੀ ਦੀ ਬਦਨਾਮੀ ਕੀਤੀ ਹੈ, ਅਤੇ ਉਹ ਉਸ ਦੀ ਪਤਨੀ ਬਣੀ ਰਹੇ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
و محکوم به پرداخت جریمه‌ای معادل صد مثقال نقره بکنند، چون به دروغ، یک باکرهٔ اسرائیلی را متهم کرده است. این جریمه باید به پدر دختر پرداخت شود. آن زن، همسر وی باقی خواهد ماند و مرد هرگز نباید او را طلاق بدهد.
20 ੨੦ ਪਰ ਜੇਕਰ ਇਹ ਗੱਲ ਸੱਚੀ ਹੋਵੇ ਅਤੇ ਉਸ ਕੁੜੀ ਵਿੱਚ ਕੁਆਰਪੁਣੇ ਦੇ ਨਿਸ਼ਾਨ ਨਾ ਪਾਏ ਗਏ ਹੋਣ,
ولی اگر اتهامات مرد حقیقت داشته و آن زن هنگام ازدواج باکره نبوده است،
21 ੨੧ ਤਾਂ ਉਹ ਉਸ ਕੁੜੀ ਨੂੰ ਉਸ ਦੇ ਪਿਤਾ ਦੇ ਘਰ ਦੇ ਦਰਵਾਜ਼ੇ ਉੱਤੇ ਲੈ ਜਾਣ ਅਤੇ ਉਸ ਦੇ ਸ਼ਹਿਰ ਦੇ ਪੁਰਖ ਉਸ ਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਣ ਕਿਉਂ ਜੋ ਉਸ ਨੇ ਆਪਣੇ ਪਿਤਾ ਦੇ ਘਰ ਵਿੱਚ ਵਿਭਚਾਰ ਕਰਕੇ ਇਸਰਾਏਲ ਵਿੱਚ ਅਜਿਹਾ ਸ਼ਰਮਿੰਦਗੀ ਦਾ ਕੰਮ ਕੀਤਾ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
مشایخ، دختر را به در خانهٔ پدرش ببرند و مردان شهر او را سنگسار کنند تا بمیرد، چون او در اسرائیل عمل قبیحی انجام داده است و در زمانی که در خانهٔ پدرش زندگی می‌کرده، زنا کرده است. چنین شرارتی باید از میان شما پاک گردد.
22 ੨੨ ਜੇਕਰ ਕੋਈ ਮਨੁੱਖ ਕਿਸੇ ਵਿਆਹੀ ਹੋਈ ਇਸਤਰੀ ਨਾਲ ਸੰਗ ਕਰਦਾ ਫੜ੍ਹਿਆ ਜਾਵੇ ਤਾਂ ਉਹ ਪੁਰਖ ਜਿਹੜਾ ਉਸ ਇਸਤਰੀ ਨਾਲ ਪਿਆ ਹੋਇਆ ਸੀ ਅਤੇ ਉਹ ਇਸਤਰੀ ਦੋਵੇਂ ਮਾਰ ਸੁੱਟੇ ਜਾਣ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਇਸਰਾਏਲ ਵਿੱਚੋਂ ਕੱਢ ਸੁੱਟਿਓ।
اگر مردی در حال ارتکاب زنا با زن شوهرداری دیده شود، هم آن مرد و هم آن زن باید کشته شوند. به این ترتیب، شرارت از اسرائیل پاک خواهد شد.
23 ੨੩ ਜੇਕਰ ਕਿਸੇ ਕੁਆਰੀ ਕੁੜੀ ਦੀ ਕਿਸੇ ਪੁਰਖ ਨਾਲ ਮੰਗਣੀ ਹੋਈ ਹੋਵੇ ਅਤੇ ਕੋਈ ਹੋਰ ਪੁਰਖ ਉਸ ਨੂੰ ਸ਼ਹਿਰ ਵਿੱਚ ਪਾ ਕੇ ਉਸ ਨਾਲ ਸੰਗ ਕਰੇ,
اگر مردی در شهری دختری را که نامزد دارد ببیند و با او همبستر شود
24 ੨੪ ਤਾਂ ਤੁਸੀਂ ਉਨ੍ਹਾਂ ਦੋਹਾਂ ਨੂੰ ਉਸ ਸ਼ਹਿਰ ਦੇ ਫਾਟਕ ਕੋਲ ਲੈ ਜਾ ਕੇ ਉਨ੍ਹਾਂ ਨੂੰ ਪੱਥਰਾਂ ਨਾਲ ਅਜਿਹਾ ਮਾਰਿਓ ਕਿ ਉਹ ਮਰ ਜਾਣ, ਉਸ ਕੁੜੀ ਨੂੰ ਤਾਂ ਇਸ ਕਾਰਨ ਕਿ ਸ਼ਹਿਰ ਵਿੱਚ ਹੁੰਦੇ ਹੋਏ ਵੀ ਉਸ ਨੇ ਚੀਕਾਂ ਨਹੀਂ ਮਾਰੀਆਂ ਅਤੇ ਉਸ ਪੁਰਖ ਨੂੰ ਇਸ ਕਾਰਨ ਕਿ ਉਸ ਨੇ ਆਪਣੇ ਗੁਆਂਢੀ ਦੀ ਪਤਨੀ ਦੀ ਬੇਪਤੀ ਕੀਤੀ ਹੈ। ਇਸ ਤਰ੍ਹਾਂ ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ।
باید هم دختر و هم مرد را از دروازهٔ شهر بیرون برده، سنگسار کنند تا بمیرند. دختر را به سبب اینکه فریاد نزده و کمک نخواسته است و مرد را به جهت اینکه نامزد مرد دیگری را بی‌حرمت کرده است. چنین شرارتی باید از میان شما پاک شود.
25 ੨੫ ਪਰ ਜੇਕਰ ਕੋਈ ਪੁਰਖ ਕਿਸੇ ਕੁੜੀ ਨੂੰ ਜਿਸ ਦੀ ਮੰਗਣੀ ਹੋ ਚੁੱਕੀ ਹੈ, ਖੇਤ ਵਿੱਚ ਪਾਵੇ ਅਤੇ ਜ਼ਬਰਦਸਤੀ ਉਸ ਨਾਲ ਸੰਗ ਕਰੇ, ਤਾਂ ਸਿਰਫ਼ ਉਹ ਮਨੁੱਖ ਹੀ ਮਾਰਿਆ ਜਾਵੇ ਜਿਸ ਨੇ ਉਹ ਦੇ ਨਾਲ ਸੰਗ ਕੀਤਾ।
ولی اگر چنین عملی خارج از شهر اتفاق بیفتد تنها مرد باید کشته شود، چون دختر گناهی که مستحق مرگ باشد مرتکب نشده است. این، مثل آن است که کسی بر شخصی حمله‌ور شده او را بکشد، زیرا دختر فریاد زده و چون در خارج از شهر بوده، کسی به کمکش نرفته است تا او را نجات دهد.
26 ੨੬ ਪਰ ਉਸ ਕੁੜੀ ਨਾਲ ਕੁਝ ਨਾ ਕਰੋ। ਉਸ ਕੁੜੀ ਦਾ ਪਾਪ ਮੌਤ ਦੇ ਯੋਗ ਨਹੀਂ ਹੈ, ਕਿਉਂਕਿ ਜਿਵੇਂ ਕੋਈ ਆਪਣੇ ਗੁਆਂਢੀ ਉੱਤੇ ਚੜ੍ਹ ਕੇ ਉਸ ਨੂੰ ਜਾਨ ਤੋਂ ਮਾਰ ਦੇਵੇ, ਉਸੇ ਤਰ੍ਹਾਂ ਹੀ ਇਹ ਗੱਲ ਵੀ ਹੈ,
27 ੨੭ ਕਿਉਂ ਜੋ ਉਸ ਪੁਰਖ ਨੇ ਉਸ ਨੂੰ ਖੇਤ ਵਿੱਚ ਪਾਇਆ, ਅਤੇ ਉਸ ਮੰਗੀ ਹੋਈ ਕੁੜੀ ਨੇ ਚੀਕਾਂ ਤਾਂ ਮਾਰੀਆਂ, ਪਰ ਉਸ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ।
28 ੨੮ ਜੇਕਰ ਕੋਈ ਪੁਰਖ ਕਿਸੇ ਕੁਆਰੀ ਨੂੰ ਪਾਵੇ, ਜਿਸ ਦੀ ਮੰਗਣੀ ਅਜੇ ਨਹੀਂ ਹੋਈ ਅਤੇ ਉਸ ਨੂੰ ਫੜ੍ਹ ਕੇ ਉਸ ਨਾਲ ਸੰਗ ਕਰੇ ਅਤੇ ਉਹ ਫੜ੍ਹੇ ਜਾਣ,
اگر مردی به دختری که نامزد نشده است تجاوز کند و در حین عمل غافلگیر شود، باید به پدر دختر پنجاه مثقال نقره بپردازد و با آن دختر ازدواج کند و هرگز نمی‌تواند او را طلاق بدهد.
29 ੨੯ ਤਾਂ ਉਹ ਪੁਰਖ ਜਿਸ ਨੇ ਉਸ ਦੇ ਨਾਲ ਸੰਗ ਕੀਤਾ, ਉਸ ਕੁੜੀ ਦੇ ਪਿਤਾ ਨੂੰ ਪੰਜਾਹ ਸ਼ਕੇਲ ਚਾਂਦੀ ਦੇਵੇ ਅਤੇ ਉਹ ਉਸ ਦੀ ਪਤਨੀ ਹੋਵੇਗੀ, ਕਿਉਂ ਜੋ ਉਸ ਨੇ ਉਹ ਦੀ ਬੇਪਤੀ ਕੀਤੀ। ਉਹ ਆਪਣੇ ਜੀਵਨ ਭਰ ਉਸ ਨੂੰ ਛੱਡ ਨਹੀਂ ਸਕੇਗਾ।
30 ੩੦ ਕੋਈ ਮਨੁੱਖ ਆਪਣੀ ਸੌਤੇਲੀ ਮਾਂ ਨੂੰ ਆਪਣੀ ਇਸਤਰੀ ਨਾ ਬਣਾਵੇ, ਨਾ ਹੀ ਆਪਣੇ ਪਿਤਾ ਦੇ ਨੰਗੇਜ਼ ਦਾ ਕੱਪੜਾ ਖੋਲ੍ਹੇ।
هیچ‌کس نباید زن پدر خود را به زنی گرفته، به پدر خود بی‌حرمتی روا دارد.

< ਬਿਵਸਥਾ ਸਾਰ 22 >